Jeremiah 44:3
ਉਨ੍ਹਾਂ ਥਾਵਾਂ ਨੂੰ ਇਸ ਲਈ ਤਬਾਹ ਕੀਤਾ ਗਿਆ ਸੀ ਕਿਉਂ ਕਿ ਉਨ੍ਹਾਂ ਵਿੱਚ ਰਹਿਣ ਵਾਲੇ ਲੋਕਾਂ ਨੇ ਮੰਦੇ ਅਮਲ ਕੀਤੇ ਸਨ। ਉਨ੍ਹਾਂ ਲੋਕਾਂ ਨੇ ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜ੍ਹਾਈਆਂ-ਅਤੇ ਇਸ ਨਾਲ ਮੈਨੂੰ ਬਹੁਤ ਗੁੱਸਾ ਚੜ੍ਹਿਆ। ਤੁਸੀਂ ਲੋਕਾਂ ਨੇ ਅਤੇ ਤੁਹਾਡੇ ਪੁਰਖਿਆਂ ਨੇ ਅਤੀਤ ਵਿੱਚ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਨਹੀਂ ਸੀ ਕੀਤੀ।
Jeremiah 44:3 in Other Translations
King James Version (KJV)
Because of their wickedness which they have committed to provoke me to anger, in that they went to burn incense, and to serve other gods, whom they knew not, neither they, ye, nor your fathers.
American Standard Version (ASV)
because of their wickedness which they have committed to provoke me to anger, in that they went to burn incense, `and' to serve other gods, that they knew not, neither they, nor ye, nor your fathers.
Bible in Basic English (BBE)
Because of the evil which they have done, moving me to wrath by burning perfumes in worship to other gods, who were not their gods or yours or the gods of their fathers.
Darby English Bible (DBY)
because of their wickedness which they have committed to provoke me to anger, in that they went to burn incense to serve other gods which they knew not, they, [nor] ye, nor your fathers.
World English Bible (WEB)
because of their wickedness which they have committed to provoke me to anger, in that they went to burn incense, [and] to serve other gods, that they didn't know, neither they, nor you, nor your fathers.
Young's Literal Translation (YLT)
because of their wickedness that they have done, by provoking Me to anger, by going to make perfume, by serving other gods, that they knew not, they, ye, and your fathers.
| Because | מִפְּנֵ֣י | mippĕnê | mee-peh-NAY |
| of their wickedness | רָעָתָ֗ם | rāʿātām | ra-ah-TAHM |
| which | אֲשֶׁ֤ר | ʾăšer | uh-SHER |
| committed have they | עָשׂוּ֙ | ʿāśû | ah-SOO |
| anger, to me provoke to | לְהַכְעִסֵ֔נִי | lĕhakʿisēnî | leh-hahk-ee-SAY-nee |
| in that they went | לָלֶ֣כֶת | lāleket | la-LEH-het |
| incense, burn to | לְקַטֵּ֔ר | lĕqaṭṭēr | leh-ka-TARE |
| and to serve | לַעֲבֹ֖ד | laʿăbōd | la-uh-VODE |
| other | לֵאלֹהִ֣ים | lēʾlōhîm | lay-loh-HEEM |
| gods, | אֲחֵרִ֑ים | ʾăḥērîm | uh-hay-REEM |
| whom | אֲשֶׁר֙ | ʾăšer | uh-SHER |
| knew they | לֹ֣א | lōʾ | loh |
| not, | יְדָע֔וּם | yĕdāʿûm | yeh-da-OOM |
| neither they, | הֵ֖מָּה | hēmmâ | HAY-ma |
| ye, | אַתֶּ֥ם | ʾattem | ah-TEM |
| nor your fathers. | וַאֲבֹתֵיכֶֽם׃ | waʾăbōtêkem | va-uh-voh-tay-HEM |
Cross Reference
ਅਸਤਸਨਾ 32:17
ਉਨ੍ਹਾਂ ਨੇ ਭੂਤਾ ਨੂੰ ਬਲੀਆਂ ਚੜ੍ਹਾਈਆਂ ਜੋ ਦੇਵਤੇ ਨਹੀਂ ਸਨ। ਉਹ ਨਵੇਂ ਦੇਵਤੇ ਸਨ ਜਿਨ੍ਹਾਂ ਨੂੰ ਉਹ ਜਾਣਦੇ ਨਹੀਂ ਸਨ, ਜਿਨ੍ਹਾਂ ਬਾਰੇ ਤੁਹਾਡੇ ਪੁਰਖੇ ਵੀ ਨਹੀਂ ਜਾਣਦੇ ਸਨ।
ਅਸਤਸਨਾ 29:26
ਇਸਰਾਏਲ ਦੇ ਲੋਕਾਂ ਨੇ ਹੋਰਨਾ ਦੇਵਤਿਆਂ ਦੀ ਸੇਵਾ ਕਰਨੀ ਸ਼ੁਰੂ ਕਰ ਦਿੱਤੀ ਸੀ-ਜਿਨ੍ਹਾਂ ਦੇਵਤਿਆਂ ਦੀ ਉਨ੍ਹਾਂ ਨੇ ਕਦੇ ਵੀ ਉਪਾਸਨਾ ਨਹੀਂ ਕੀਤੀ ਸੀ। ਯਹੋਵਾਹ ਨੇ ਆਪਣੇ ਲੋਕਾਂ ਨੂੰ ਆਖਿਆ ਸੀ ਕਿ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਨਾ ਕਰਨ।
ਅਸਤਸਨਾ 13:6
“ਤੁਹਾਡਾ ਕੋਈ ਨਜ਼ਦੀਕੀ ਤੁਹਾਨੂੰ ਖੁਫ਼ੀਆਂ ਤੌਰ ਤੇ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਨ ਲਈ ਆਖ ਸੱਕਦਾ ਹੈ। ਇਹ ਤੁਹਾਡਾ ਆਪਣਾ ਪੁੱਤਰ, ਭਰਾ, ਧੀ, ਪਤਨੀ ਜਿਸ ਨੂੰ ਤੁਸੀਂ ਪਿਆਰ ਕਰਦੇ ਹੋ, ਜਾਂ ਤੁਹਾਡਾ ਕੋਈ ਚੰਗਾ ਦੋਸਤ ਵੀ ਹੋ ਸੱਕਦਾ ਹੈ। ਉਹ ਬੰਦਾ ਆਖ ਸੱਕਦਾ ਹੈ, ‘ਆ, ਆਪਾਂ ਹੋਰਨਾਂ ਦੇਵਤਿਆਂ ਦੀ ਸੇਵਾ ਕਰੀਏ।’ (ਇਹ ਦੇਵਤੇ ਉਹੀ ਹਨ, ਜਿਨ੍ਹਾਂ ਬਾਰੇ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਵੀ ਨਹੀਂ ਪਤਾ ਸੀ।)
ਨਹਮਿਆਹ 9:33
ਪਰ ਪਰਮੇਸ਼ੁਰ, ਤੂੰ ਉਹ ਕਰਨ ਵਿੱਚ ਧਰਮੀ ਸੀ ਜੋ ਤੂੰ ਸਾਡੇ ਨਾਲ ਕੀਤਾ। ਤੂੰ ਧਰਮੀ ਸੀ ਅਤੇ ਅਸੀਂ ਦੁਸ਼ਟਤਾ ਦਾ ਵਿਖਾਵਾ ਕੀਤਾ।
ਯਰਮਿਆਹ 2:17
ਇਸ ਮੁਸ਼ਕਿਲ ਲਈ ਤੁਸੀਂ ਹੀ ਕਸੂਰਵਾਰ ਹੋ! ਯਹੋਵਾਹ ਤੁਹਾਡਾ ਪਰਮੇਸ਼ੁਰ ਸਹੀ ਮਾਰਗ ਉੱਤੇ ਤੁਹਾਡੀ ਅਗਵਾਈ ਕਰ ਰਿਹਾ ਸੀ ਪਰ ਤੁਸੀਂ ਉਸ ਕੋਲੋਂ ਦੂਰ ਹੋ ਗਏ।
ਯਰਮਿਆਹ 44:8
ਤੁਸੀਂ ਲੋਕ ਬੁੱਤ ਬਣਾਕੇ ਮੈਨੂੰ ਕਹਿਰਵਾਨ ਕਿਉਂ ਕਰਨਾ ਚਾਹੁੰਦੇ ਹੋ? ਹੁਣ ਤੁਸੀਂ ਮਿਸਰ ਵਿੱਚ ਰਹਿ ਰਹੇ ਹੋ। ਅਤੇ ਹੁਣ ਤੁਸੀਂ ਮਿਸਰ ਦੇ ਝੂਠੇ ਦੇਵਤਿਆਂ ਨੂੰ ਬਲੀਆਂ ਚੜ੍ਹਾਕੇ ਮੈਨੂੰ ਕਿਉਂ ਕਹਿਰਵਾਨ ਬਣਾ ਰਹੇ ਹੋ। ਤੁਸੀਂ ਲੋਕ ਆਪਣੇ-ਆਪ ਨੂੰ ਤਬਾਹ ਕਰ ਲਵੋਗੇ। ਇਹ ਤੁਹਾਡਾ ਆਪਣਾ ਹੀ ਕਸੂਰ ਹੋਵੇਗਾ। ਤੁਸੀਂ ਆਪਣੇ-ਆਪ ਨੂੰ ਅਜਿਹੀ ਸ਼ੈਅ ਬਣਾ ਲਵੋਗੇ ਜਿਸਦੀ ਹੋਰਨਾਂ ਕੌਮਾਂ ਦੇ ਲੋਕ ਨਿੰਦਿਆ ਕਰਨਗੇ। ਅਤੇ ਦੁਨੀਆਂ ਦੀਆਂ ਹੋਰ ਸਾਰੀਆਂ ਕੌਮਾਂ ਤੁਹਾਡਾ ਮਜ਼ਾਕ ਉਡਾਉਣਗੀਆਂ।
ਹਿਜ਼ ਕੀ ਐਲ 8:17
ਫ਼ੇਰ ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਕੀ ਤੂੰ ਇਹ ਦੇਖਦਾ ਹੈਂ? ਯਹੂਦਾਹ ਦੇ ਲੋਕ ਸੋਚਦੇ ਨੇ ਕਿ ਮੇਰਾ ਮੰਦਰ ਇੰਨਾ ਗੈਰ ਜ਼ਰੂਰੀ ਹੈ ਕਿ ਉਹ ਇਹੋ ਜਿਹੀਆਂ ਭਿਆਨਕ ਗੱਲਾਂ ਇੱਥੇ ਮੇਰੇ ਮੰਦਰ ਵਿੱਚ ਹੀ ਕਰਨਗੇ! ਇਹ ਦੇਸ ਹਿੰਸਾ ਨਾਲ ਭਰਿਆ ਹੋਇਆ ਹੈ। ਅਤੇ ਉਹ ਲਗਾਤਾਰ ਮੈਨੂੰ ਪਾਗਲ ਬਨਾਉਣ ਵਾਲੀਆਂ ਗੱਲਾਂ ਕਰਦੇ ਜਾ ਰਹੇ ਹਨ। ਦੇਖ, ਉਨ੍ਹਾਂ ਨੇ ਚੰਦਰਮਾ ਨੂੰ ਇੱਕ ਝੂਠੇ ਦੇਵਤੇ ਵਜੋਂ ਸਤਿਕਾਰਨ ਲਈ, ਆਪਣੇ ਨੱਕਾਂ ਵਿੱਚ ਨੱਬਾਂ ਪਾਈਆਂ ਹੋਈਆਂ ਹਨ!
ਦਾਨੀ ਐਲ 9:5
“ਪਰ ਯਹੋਵਾਹ, ਅਸੀਂ ਪਾਪ ਕੀਤਾ ਹੈ! ਅਸੀਂ ਗਲਤ ਕੰਮ ਕੀਤੇ ਹਨ। ਅਤੇ ਮੰਦੀਆਂ ਗੱਲਾਂ ਕੀਤੀਆਂ ਹਨ। ਅਸੀਂ ਤੇਰੇ ਵਿਰੁੱਧ ਹੋ ਗਏ ਹਾਂ। ਅਸੀਂ ਤੇਰੇ ਆਦੇਸ਼ਾਂ ਅਤੇ ਨਿਆਵਾਂ ਤੋਂ ਦੂਰ ਭਟਕ ਗਏ ਹਾਂ।
ਜ਼ਿਕਰ ਯਾਹ 7:12
ਉਹ ਬੜੇ ਢੀਠ ਸਨ। ਉਨ੍ਹਾਂ ਨੇਮਾਂ ਨੂੰ ਅਣਗੌਲਿਆਂ ਕੀਤਾ ਯਹੋਵਾਹ ਸਰਬ ਸ਼ਕਤੀਮਾਨ ਨੇ ਆਪਣਾ ਆਤਮਾ ਵਰਤਿਆ ਅਤੇ ਆਪਣੇ ਲੋਕਾਂ ਨੂੰ ਨਬੀਆਂ ਦੁਆਰਾ ਸੰਦੇਸ਼ ਭੇਜੇ ਪਰ ਲੋਕਾਂ ਨੇ ਇੱਕ ਨਾ ਸੁਣੀ ਤਾਂ ਯਹੋਵਾਹ ਬਹੁਤ ਕਰੋਧਵਾਨ ਹੋਇਆ।
ਹਿਜ਼ ਕੀ ਐਲ 22:25
ਯਰੂਸ਼ਲਮ ਦੇ ਨਬੀ ਮੰਦੀਆਂ ਯੋਜਨਾਵਾਂ ਬਣਾ ਰਹੇ ਹਨ। ਉਹ ਸ਼ੇਰ ਵਾਂਗ ਹਨ-ਜਿਹੜਾ ਆਪਣੇ ਸ਼ਿਕਾਰ ਕੀਤੇ ਜਾਨਵਰ ਨੂੰ ਖਾਣ ਲੱਗਿਆਂ ਦ੍ਦਹਾੜਦਾ ਹੈ। ਉਨ੍ਹਾਂ ਨਬੀਆਂ ਨੇ ਬਹੁਤ ਜ਼ਿੰਦਗੀਆਂ ਤਬਾਹ ਕਰ ਦਿੱਤੀਆਂ ਹਨ। ਉਨ੍ਹਾਂ ਨੇ ਬਹੁਤ ਸਾਰੀਆਂ ਕੀਮਤੀ ਚੀਜ਼ਾਂ ਖੋਹ ਲਈਆਂ ਹਨ। ਉਨ੍ਹਾਂ ਕਾਰਣ ਯਰੂਸ਼ਲਮ ਦੀਆਂ ਬਹੁਤ ਸਾਰੀਆਂ ਔਰਤਾਂ ਵਿਧਵਾ ਹੋ ਗਈਆਂ ਹਨ।
ਹਿਜ਼ ਕੀ ਐਲ 9:9
ਪਰਮੇਸ਼ੁਰ ਨੇ ਆਖਿਆ, “ਇਸਰਾਏਲ ਅਤੇ ਯਹੂਦਾਹ ਦੇ ਪਰਿਵਾਰ ਨੇ ਬਹੁਤ ਬਹੁਤ ਮਾੜੇ ਪਾਪ ਕੀਤੇ ਹਨ! ਇਸ ਦੇਸ਼ ਅੰਦਰ ਹਰ ਥਾਂ ਲੋਕ ਮਾਰੇ ਜਾ ਰਹੇ ਹਨ। ਅਤੇ ਇਹ ਸ਼ਹਿਰ ਅਨਿਆਂ ਨਾਲ ਭਰਿਆ ਹੋਇਆ ਹੈ। ਕਿਉਂ ਕਿ ਲੋਕ ਆਪਣੇ ਆਪ ਨੂੰ ਆਖਦੇ ਹਨ, ‘ਯਹੋਵਾਹ ਨੇ ਇਸ ਦੇਸ ਨੂੰ ਛੱਡ ਦਿੱਤਾ ਹੈ। ਉਹ ਨਹੀਂ ਦੇਖ ਸੱਕਦਾ ਕਿ ਅਸੀਂ ਕੀ ਕਰ ਰਹੇ ਹਾਂ?’
ਨੂਹ 4:13
ਇਹ ਇਸ ਲਈ ਵਾਪਰਿਆ ਕਿਉਂ ਕਿ ਯਰੂਸ਼ਲਮ ਦੇ ਨਬੀਆਂ ਨੇ ਪਾਪ ਕੀਤਾ। ਇਹ ਇਸ ਲਈ ਵਾਪਰਿਆ ਕਿਉਂ ਕਿ ਯਰੂਸ਼ਲਮ ਦੇ ਜ਼ਾਜਕਾਂ ਨੇ ਦੁਸ਼ਟ ਗੱਲਾਂ ਕੀਤੀਆਂ। ਉਹ ਲੋਕ ਯਰੂਸ਼ਲਮ ਅੰਦਰ ਧਰਮੀ ਲੋਕਾਂ ਦਾ ਖੂਨ ਵਗਾ ਰਹੇ ਸਨ।
ਨੂਹ 1:8
ਯਰੂਸ਼ਲਮ ਨੇ ਬੁਰੀ ਤਰ੍ਹਾਂ ਪਾਪ ਕੀਤਾ। ਇਸ ਲਈ ਉਹ ਨਾਪਾਕ ਔਰਤ ਵਾਂਗ ਬਣ ਗਈ ਹੈ। ਅਤੀਤ ਵਿੱਚ, ਲੋਕ ਉਸਦੀ ਇੱਜ਼ਤ ਕਰਦੇ ਸਨ, ਹੁਣ ਉਹ ਉਸ ਨਾਲ ਵਿਅਰਬ ਵਾਂਗ ਵਿਹਾਰ ਕਰਦੇ ਸਨ ਕਿਉਂ ਕਿ ਉਨ੍ਹਾਂ ਨੇ ਉਸਦਾ ਨੰਗੇਜ਼ ਵੇਖ ਲਿਆ ਹੈ। ਉਹ ਖੁਦ ਕਰਾਹੁਉਂਦੀ ਹੈ ਅਤੇ ਚਲੀ ਜਾਂਦੀ ਹੈ।
ਯਰਮਿਆਹ 4:17
ਦੁਸ਼ਮਣ ਨੇ ਯਰੂਸ਼ਲਮ ਨੂੰ ਖੇਤ ਦੀ ਰਾਖੀ ਕਰਨ ਵਾਲੇ ਬੰਦਿਆਂ ਵਾਂਗ ਘੇਰ ਲਿਆ ਹੈ। ਯਹੂਦਾਹ, ਤੂੰ ਮੇਰੇ ਖਿਲਾਫ਼ ਹੋ ਗਿਆ ਸੀ! ਇਸ ਲਈ ਦੁਸ਼ਮਣ ਤੇਰੇ ਵਿਰੁੱਧ ਆ ਰਿਹਾ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ।
ਯਰਮਿਆਹ 5:19
ਯਹੂਦਾਹ ਦੇ ਲੋਕ ਤੈਨੂੰ ਪੁੱਛਣਗੇ, ‘ਯਿਰਮਿਯਾਹ, ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਡੇ ਨਾਲ ਇਹ ਮੰਦੀ ਗੱਲ ਕਿਉਂ ਕੀਤੀ ਹੈ?’ ਉਨ੍ਹਾਂ ਨੂੰ ਇਹ ਜਵਾਬ ਦੇਣਾ: ‘ਯਹੂਦਾਹ ਦੇ ਲੋਕੋ, ਤੁਸੀਂ ਯਹੋਵਾਹ ਨੂੰ ਛੱਡ ਦਿੱਤਾ ਹੈ, ਅਤੇ ਤੁਸੀਂ ਆਪਣੀ ਹੀ ਧਰਤੀ ਉੱਤੇ ਵਿਦੇਸ਼ੀ ਬੁੱਤਾਂ ਦੀ ਸੇਵਾ ਕੀਤੀ ਹੈ। ਤੁਸੀਂ ਇਹ ਗੱਲਾਂ ਕੀਤੀਆਂ ਨੇ, ਇਸ ਲਈ ਹੁਣ ਤੁਸੀਂ ਉਸ ਧਰਤੀ ਵਿੱਚ ਵਿਦੇਸ਼ੀਆਂ ਦੀ ਸੇਵਾ ਕਰੋਂਗੇ, ਜਿਹੜੀ ਤੁਹਾਡੀ ਨਹੀਂ ਹੈ।’”
ਯਰਮਿਆਹ 5:29
ਕੀ ਯਹੂਦਾਹ ਦੇ ਲੋਕਾਂ ਨੂੰ ਮੈਨੂੰ ਇਹ ਗੱਲਾਂ ਕਰਨ ਲਈ ਇਹ ਸਜ਼ਾ ਦੇਣੀ ਚਾਹੀਦੀ ਹੈ?” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਤੁਸੀਂ ਜਾਣਦੇ ਸੀ ਕਿ ਮੈਨੂੰ ਇਹੋ ਜਿਹੀ ਕੌਮ ਨੂੰ ਸਜ਼ਾ ਦੇਣੀ ਚਾਹੀਦੀ ਹੈ। ਮੈਨੂੰ ਉਨ੍ਹਾਂ ਨੂੰ ਸਜ਼ਾ ਦੇਣੀ ਚਾਹੀਦੀ ਹੈ ਜਿਸਦੇ ਉਹ ਅਧਿਕਾਰੀ ਨੇ।”
ਯਰਮਿਆਹ 7:19
ਪਰ ਯਹੂਦਾਹ ਦੇ ਲੋਕ ਜਿਸ ਨੂੰ ਸੱਚਮੁੱਚ ਨੁਕਸਾਨ ਪੁਚਾ ਰਹੇ ਹਨ ਉਹ ਮੈਂ ਨਹੀਂ-ਯਹੋਵਾਹ ਵੱਲੋਂ ਇਹ ਸੰਦੇਸ਼ ਹੈ-“ਉਹ ਸਿਰਫ਼ ਆਪਣੇ ਆਪ ਨੂੰ ਹੀ ਦੁੱਖ ਪੁਚਾ ਰਹੇ ਹਨ। ਉਹ ਖੁਦ ਆਪਣੇ ਆਪ ਨੂੰ ਸ਼ਰਮਸਾਰ ਕਰ ਰਹੇ ਹਨ।”
ਯਰਮਿਆਹ 9:12
ਕੀ ਇੱਥੇ ਕੋਈ ਅਜਿਹਾ ਸਿਆਣਾ ਬੰਦਾ ਹੈ ਜੋ ਇਨ੍ਹਾਂ ਗੱਲਾਂ ਨੂੰ ਸਮਝ ਸੱਕੇ? ਕੀ ਇੱਥੇ ਕੋਈ ਅਜਿਹਾ ਬੰਦਾ ਹੈ ਜਿਸ ਨੂੰ ਯਹੋਵਾਹ ਪਾਸੋਂ ਸਿੱਖਿਆ ਮਿਲੀ ਹੋਵੇ? ਕੀ ਕੋਈ ਯਹੋਵਾਹ ਦੇ ਸੰਦੇਸ਼ ਨੂੰ ਸਮਝਾ ਸੱਕਦਾ ਹੈ? ਧਰਤੀ ਤਬਾਹ ਕਿਉਂ ਹੋਈ? ਸੱਖਣੇ ਮਾਰੂਬਲ ਵਰਗੀ ਕਿਉਂ ਬਣਾ ਦਿੱਤੀ ਗਈ, ਜਿੱਥੇ ਕੋਈ ਵੀ ਨਹੀਂ ਜਾਂਦਾ?
ਯਰਮਿਆਹ 11:17
ਸਰਬ-ਸ਼ਕਤੀਮਾਨ ਯਹੋਵਾਹ ਨੇ ਤੈਨੂੰ ਬੀਜਿਆ ਸੀ। ਅਤੇ ਉਸ ਨੇ ਆਖਿਆ ਸੀ ਤੇਰੇ ਲਈ ਇੱਕ ਤਬਾਹੀ ਆਵੇਗੀ। ਕਿਉਂ?ਕਿਉਂ ਕਿ ਯਹੂਦਾਹ ਦੇ ਪਰਿਵਾਰ ਅਤੇ ਇਸਰਾਏਲ ਦੇ ਪਰਿਵਾਰ ਨੇ ਮੰਦੀਆਂ ਗੱਲਾਂ ਕੀਤੀਆਂ ਨੇ। ਉਨ੍ਹਾਂ ਨੇ ਬਆਲ ਅੱਗੇ ਬਲੀਆਂ ਚੜ੍ਹਾਈਆਂ ਨੇ। ਅਤੇ ਇਸਨੇ ਮੈਨੂੰ ਕਹਿਰਵਾਨ ਕੀਤਾ ਸੀ।
ਯਰਮਿਆਹ 16:11
ਤੂੰ ਉਨ੍ਹਾਂ ਲੋਕਾਂ ਨੂੰ ਇਹ ਗੱਲਾਂ ਜ਼ਰੂਰ ਆਖੀ, ‘ਤੁਹਾਡੇ ਨਾਲ ਭਿਆਨਕ ਗੱਲਾਂ ਇਸ ਲਈ ਵਾਪਰਨਗੀਆਂ ਕਿਉਂ ਕਿ ਤੁਹਾਡੇ ਪੁਰਖਿਆਂ ਨੇ ਮੇਰੇ ਮਾਰਗ ਉੱਤੇ ਚਲਣਾ ਛੱਡ ਦਿੱਤਾ ਸੀ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ। ‘ਉਨ੍ਹਾਂ ਨੇ ਮੇਰੇ ਅਨੁਸਾਰ ਚੱਲਣਾ ਛੱਡ ਦਿੱਤਾ ਅਤੇ ਹੋਰਨਾਂ ਦੇਵਤਿਆਂ ਦੇ ਪਿੱਛੇ ਲੱਗ ਗਏ ਸਨ ਅਤੇ ਉਨ੍ਹਾਂ ਦੀ ਸੇਵਾ ਕਰਨ ਲੱਗੇ ਸਨ। ਉਹ ਉਨ੍ਹਾਂ ਹੋਰ ਦੇਵਤਿਆਂ ਦੀ ਉਪਾਸਨਾ ਕਰਦੇ ਸਨ। ਤੁਹਾਡੇ ਪੁਰਖਿਆਂ ਨੇ ਮੈਨੂੰ ਛੱਡ ਦਿੱਤਾ ਅਤੇ ਮੇਰੇ ਨੇਮ ਦੀ ਪਾਲਨਾ ਛੱਡ ਦਿੱਤੀ।
ਯਰਮਿਆਹ 19:3
ਆਪਣੇ ਨਾਲ ਦੇ ਬੰਦਿਆਂ ਨੂੰ ਆਖ, ‘ਯਹੂਦਾਹ ਦੇ ਰਾਜੇ ਅਤੇ ਯਰੂਸ਼ਲਮ ਦੇ ਲੋਕੋ ਯਹੋਵਾਹ ਦੇ ਇਸ ਸੰਦੇਸ਼ ਨੂੰ ਸੁਣੋ! ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ: ਛੇਤੀ ਹੀ ਮੈਂ ਇੱਥੇ ਇੱਕ ਭਿਆਨਕ ਚੀਜ਼ ਨੂੰ ਵਾਪਰਨ ਦਿਆਂਗਾ। ਹਰ ਉਹ ਬੰਦਾ ਜਿਹੜਾ ਇਸ ਬਾਰੇ ਸੁਣੇਗਾ ਹੈਰਾਨ ਹੋ ਜਾਵੇਗਾ ਅਤੇ ਭੈਭੀਤ ਹੋ ਜਾਵੇਗਾ।
ਯਰਮਿਆਹ 22:9
ਉਸ ਪ੍ਰਸ਼ਨ ਦਾ ਉੱਤਰ ਇਹ ਹੋਵੇਗਾ: ‘ਪਰਮੇਸ਼ੁਰ ਨੇ ਯਰੂਸ਼ਲਮ ਨੂੰ ਇਸ ਲਈ ਤਬਾਹ ਕੀਤਾ ਕਿਉਂ ਕਿ ਯਹੂਦਾਹ ਦੇ ਲੋਕਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਇਕਰਾਰਨਾਮੇ ਉੱਪਰ ਅਮਲ ਕਰਨਾ ਛੱਡ ਦਿੱਤਾ ਸੀ। ਉਨ੍ਹਾਂ ਲੋਕਾਂ ਨੇ ਹੋਰਨਾਂ ਦੇਵਤਿਆਂ ਦੀ ਉਪਾਸਨਾ ਅਤੇ ਸੇਵਾ ਕੀਤੀ।’”
ਅਜ਼ਰਾ 9:6
ਫਿਰ ਮੈਂ ਪ੍ਰਾਰਥਨਾ ਕੀਤੀ: “ਮੇਰੇ ਪਰਮੇਸ਼ੁਰ, ਮੈਂ ਤੇਰੇ ਵੱਲ ਤੱਕਣ ਤੋਂ ਵੀ ਸ਼ਰਮਸਾਰ ਹਾਂ ਕਿਉਂ ਕਿ ਸਾਡੇ ਪਾਪ ਸਾਡੇ ਸਿਰਾਂ ਤੋਂ ਵੀ ਉੱਪਰ ਚੜ੍ਹ ਗਏ ਹਨ ਅਤੇ ਅਕਾਸ਼ ਤੀਕ ਪਹੁੰਚ ਗਏ ਹਨ।