Jeremiah 46:5
ਮੈਂ ਕੀ ਦੇਖਦਾ ਹਾਂ? ਇਹ ਫ਼ੌਜ ਡਰੀ ਹੋਈ ਹੈ। ਸਿਪਾਹੀ ਮੈਦਾਨ ਵਿੱਚੋਂ ਭੱਜ ਰਹੇ ਨੇ। ਉਨ੍ਹਾਂ ਦੇ ਬਹਾਦਰ ਸਿਪਾਹੀ ਹਾਰੇ ਹੋਏ ਨੇ। ਉਹ ਕਾਹਲ ਵਿੱਚ ਭੱਜ ਰਹੇ ਨੇ। ਉਹ ਪਿੱਛਾਂਹ ਮੁੜਕੇ ਨਹੀਂ ਦੇਖਦੇ। ਹਰ ਥਾਂ ਖਤਰਾ ਮੰਡਲਾਉਂਦਾ ਹੈ।” ਇਹ ਗੱਲਾਂ ਯਹੋਵਾਹ ਨੇ ਆਖੀਆਂ।
Jeremiah 46:5 in Other Translations
King James Version (KJV)
Wherefore have I seen them dismayed and turned away back? and their mighty ones are beaten down, and are fled apace, and look not back: for fear was round about, saith the LORD.
American Standard Version (ASV)
Wherefore have I seen it? they are dismayed and are turned backward; and their mighty ones are beaten down, and are fled apace, and look not back: terror is on every side, saith Jehovah.
Bible in Basic English (BBE)
What have I seen? they are overcome with fear and turned back; their men of war are broken and have gone in flight, not looking back: fear is on every side, says the Lord.
Darby English Bible (DBY)
Why do I see them dismayed, turned away back? And their mighty ones are beaten down, and take to flight, and look not back? Terror [is] on every side, saith Jehovah.
World English Bible (WEB)
Why have I seen it? they are dismayed and are turned backward; and their mighty ones are beaten down, and have fled apace, and don't look back: terror is on every side, says Yahweh.
Young's Literal Translation (YLT)
Wherefore have I seen them dismayed -- They are turned backward, And their mighty ones are beaten down, And `to' a refuge they have fled, and not turned the face? Fear `is' round about -- an affirmation of Jehovah.
| Wherefore | מַדּ֣וּעַ | maddûaʿ | MA-doo-ah |
| have I seen | רָאִ֗יתִי | rāʾîtî | ra-EE-tee |
| them | הֵ֣מָּה | hēmmâ | HAY-ma |
| dismayed | חַתִּים֮ | ḥattîm | ha-TEEM |
| and turned away | נְסֹגִ֣ים | nĕsōgîm | neh-soh-ɡEEM |
| back? | אָחוֹר֒ | ʾāḥôr | ah-HORE |
| and their mighty ones | וְגִבּוֹרֵיהֶ֣ם | wĕgibbôrêhem | veh-ɡee-boh-ray-HEM |
| are beaten down, | יֻכַּ֔תּוּ | yukkattû | yoo-KA-too |
| fled are and | וּמָנ֥וֹס | ûmānôs | oo-ma-NOSE |
| apace, | נָ֖סוּ | nāsû | NA-soo |
| and look not back: | וְלֹ֣א | wĕlōʾ | veh-LOH |
| הִפְנ֑וּ | hipnû | heef-NOO | |
| fear for | מָג֥וֹר | māgôr | ma-ɡORE |
| was round about, | מִסָּבִ֖יב | missābîb | mee-sa-VEEV |
| saith | נְאֻם | nĕʾum | neh-OOM |
| the Lord. | יְהוָֽה׃ | yĕhwâ | yeh-VA |
Cross Reference
ਯਰਮਿਆਹ 49:29
ਉਨ੍ਹਾਂ ਦੇ ਤੰਬੂ ਅਤੇ ਇੱਜੜ ਖੋਹ ਲੇ ਜਾਣਗੇ। ਉਨ੍ਹਾਂ ਦੇ ਤੰਬੂ ਅਤੇ ਸਾਰੀਆਂ ਦੌਲਤਾਂ ਲੁੱਟ ਲਈਆਂ ਜਾਣਗੀਆਂ। ਦੁਸ਼ਮਣ ਉਨ੍ਹਾਂ ਦੇ ਊਠ ਲੁੱਟ ਲਵੇਗਾ। ਲੋਕ ਉੱਚੀ ਪੁਕਾਰ ਕੇ ਉਨ੍ਹਾਂ ਨੂੰ ਆਖਣਗੇ: ‘ਸਾਡੇ ਹਰ ਪਾਸੇ ਭਿਆਨਕ ਗੱਲਾਂ ਵਾਪਰ ਰਹੀਆਂ ਨੇ।’
ਯਰਮਿਆਹ 6:25
ਖੇਤਾਂ ਅੰਦਰ ਨਾ ਜਾਵੋ। ਸੜਕਾਂ ਉੱਤੇ ਨਾ ਜਾਓ। ਕਿਉਂ ਕਿ ਦੁਸ਼ਮਣ ਕੋਲ ਤਲਵਾਰਾਂ ਨੇ ਅਤੇ ਹਰ ਥਾਂ ਖਤਰਾ ਮੰਡਲਾ ਰਿਹਾ ਹੈ।
ਯਰਮਿਆਹ 46:21
ਮਿਸਰ ਦੀ ਫ਼ੌਜ ਦੇ ਭਾੜੇ ਦੇ ਸਿਪਾਹੀ ਮੋਟੇ ਵੱਛਿਆਂ ਵ੍ਵਰਗੇ ਹਨ। ਉਹ ਮੁੜਕੇ ਪਿੱਛਾਂਹ ਭੱਜ ਜਾਣਗੇ। ਉਹ ਹਮਲੇ ਦੇ ਖਿਲਾਫ਼ ਖਲੋਤੇ ਨਹੀਂ ਰਹਿ ਸੱਕਣਗੇ। ਉਨ੍ਹਾਂ ਦੀ ਬਰਬਾਦੀ ਦਾ ਸਮਾਂ ਆ ਰਿਹਾ ਹੈ। ਉਨ੍ਹਾਂ ਨੂੰ ਛੇਤੀ ਹੀ ਸਜ਼ਾ ਮਿਲੇਗੀ।
ਪਰਕਾਸ਼ ਦੀ ਪੋਥੀ 6:15
ਫ਼ੇਰ ਸਾਰੇ ਲੋਕਾਂ ਨੇ ਆਪਣੇ ਆਪ ਨੂੰ ਗੁਫ਼ਾਵਾਂ ਅਤੇ ਪਹਾੜਾਂ ਦੀਆਂ ਉਤਲੀਆਂ ਚੱਟਾਨਾਂ ਪਿੱਛੇ ਲਕੋ ਲਿਆ। ਉੱਥੇ ਰਾਜੇ, ਰਾਜਪਾਲ, ਜਰਨੈਲ, ਅਮੀਰ ਅਤੇ ਸ਼ਕਤੀਸ਼ਾਲੀ ਲੋਕ ਸਨ। ਹਰ ਵਿਅਕਤੀ ਨੇ, ਭਾਵੇਂ ਉਹ ਗੁਲਾਮ ਸੀ ਜਾਂ ਅਜ਼ਾਦ ਖੁਦ ਨੂੰ ਲਕੋ ਲਿਆ।
ਨਾ ਹੋਮ 2:8
ਨੀਨਵਾਹ ਉਹ ਕੁੰਡ ਵਾਂਗ ਹੈ ਜੋ ਆਪਣਾ ਪਾਣੀ ਗੁਆ ਰਿਹਾ ਹੈ। ਉਹ ਲੋਕ ਚੀਕਦੇ ਹਨ, “ਠਹਿਰੋ! ਨੱਸਣਾ ਬੰਦ ਕਰੋ!” ਪਰ ਇਸਦਾ ਕੋਈ ਫ਼ਾਇਦਾ ਨਹੀਂ।
ਹਿਜ਼ ਕੀ ਐਲ 32:10
ਮੈਂ ਬਹੁਤ ਸਾਰੇ ਲੋਕਾਂ ਨੂੰ ਤੇਰੇ ਬਾਰੇ ਹੈਰਾਨ ਕਰ ਦਿਆਂਗਾ। ਉਨ੍ਹਾਂ ਦੇ ਰਾਜੇ ਤੇਰੇ ਲਈ ਬਹੁਤ ਡਰ ਜਾਣਗੇ ਜਦੋਂ ਮੈਂ ਉਨ੍ਹਾਂ ਦੇ ਸਾਹਮਣੇ ਆਪਣੀ ਤਲਵਾਰ ਘੁਮਾਵਾਂਗਾ। ਜਿਸ ਦਿਨ ਤੂੰ ਡਿੱਗੇਁਗਾ, ਰਾਜੇ ਹਰ ਪਲ ਡਰ ਨਾਲ ਕੰਬਣਗੇ। ਹਰ ਰਾਜਾ ਆਪਣੀ ਜ਼ਿੰਦਗੀ ਲਈ ਭੈਭੀਤ ਹੋਵੇਗਾ।”
ਯਰਮਿਆਹ 46:15
ਮਿਸਰ, ਤੇਰੇ ਮਜ਼ਬੂਤ ਸਿਪਾਹੀ ਮਾਰੇ ਜਾਣਗੇ। ਉਹ ਖਲੋਤੇ ਨਹੀਂ ਰਹਿ ਸੱਕਣਗੇ ਕਿਉਂ ਕਿ ਯਹੋਵਾਹ ਉਨ੍ਹਾਂ ਨੂੰ ਹੇਠਾਂ ਵੱਲ ਧੱਕ ਦੇਵੇਗਾ।
ਯਰਮਿਆਹ 20:10
ਮੈਂ ਲੋਕਾਂ ਨੂੰ ਮੇਰੇ ਵਿਰੁੱਧ ਕਾਨਾਫ਼ੂਸੀ ਕਰਦਿਆਂ ਸੁਣਦਾ ਹਾਂ। ਮੈਂ ਹਰ ਥਾਂ ਉਹ ਗੱਲਾਂ ਸੁਣਦਾ ਹਾਂ, ਜੋ ਮੈਨੂੰ ਭੈਭੀਤ ਕਰਦੀਆਂ ਨੇ। ਮੇਰੇ ਦੋਸਤ ਵੀ ਮੇਰੇ ਖਿਲਾਫ਼ ਗੱਲਾਂ ਕਰ ਰਹੇ ਨੇ। ਲੋਕ ਬਸ ਮੇਰੇ ਕੋਲੋਂ ਕਿਸੇ ਗੱਲ ਦੀ ਭੁੱਲ ਕਰਨ ਦੀ ਉਡੀਕ ਕਰ ਰਹੇ ਨੇ। ਉਹ ਆਖ ਰਹੇ ਨੇ, “ਆਓ ਝੂਠ ਬੋਲੀਏ ਅਤੇ ਆਖੀਏ ਕਿ ਉਸ ਨੇ ਕੁਝ ਮੰਦਾ ਕੀਤਾ ਸੀ, ਸ਼ਾਇਦ ਅਸੀਂ ਯਿਰਮਿਯਾਹ ਨਾਲ ਚਲਾਕੀ ਕਰ ਲਈਏ। ਫ਼ੇਰ ਅਸੀਂ ਉਸ ਨੂੰ ਕਾਬੂ ਕਰ ਲਵਾਂਗੇ। ਆਖਰਕਾਰ ਅਸੀਂ ਉਸ ਕੋਲੋਂ ਛੁਟਕਾਰਾ ਪਾ ਲਵਾਂਗੇ। ਫ਼ੇਰ ਅਸੀਂ ਉਸ ਨੂੰ ਫ਼ੜ ਲਵਾਂਗੇ ਅਤੇ ਉਸ ਕੋਲੋਂ ਬਦਲਾ ਲਵਾਂਗੇ।”
ਯਰਮਿਆਹ 20:3
ਅਗਲੇ ਦਿਨ ਪਸ਼ਹੂਰ ਨੇ ਯਿਰਮਿਯਾਹ ਨੂੰ ਲੱਕੜ ਦੇ ਫ਼ਟਿਆਂ ਵਿੱਚੋਂ ਬਾਹਰ ਕੱਢਿਆ। ਤਾਂ ਯਿਰਮਿਯਾਹ ਨੇ ਪਸ਼ਹੂਰ ਨੂੰ ਆਖਿਆ, “ਤੇਰੇ ਲਈ ਯਹੋਵਾਹ ਦਾ ਨਾਮ ਪਸ਼ਹੂਰ ਨਹੀਂ। ਹੁਣ ਯਹੋਵਾਹ ਦਾ ਤੇਰੇ ਲਈ ਨਾਮ ਹੈ ‘ਚੁਫ਼ੇਰੇ ਦਾ ਆਤੰਕ।’
ਯਸਈਆਹ 19:16
ਉਸ ਸਮੇਂ, ਮਿਸਰ ਦੇ ਲੋਕ ਭੈਭੀਤ ਔਰਤਾਂ ਵਰਗੇ ਹੋਣਗੇ। ਉਹ ਯਹੋਵਾਹ ਸਰਬ ਸ਼ਕਤੀਮਾਨ ਤੋਂ ਭੈਭੀਤ ਹੋਣਗੇ। ਯਹੋਵਾਹ ਲੋਕਾਂ ਨੂੰ ਸਜ਼ਾ ਦੇਣ ਲਈ ਹੱਥ ਉੱਠਾਏਗਾ, ਅਤੇ ਉਹ ਡਰ ਜਾਣਗੇ।
੨ ਸਲਾਤੀਨ 7:6
ਉਹ ਇਸ ਲਈ ਕਿ ਯਹੋਵਾਹ ਨੇ ਅਰਾਮੀਆਂ ਦੀ ਫ਼ੌਜ ਨੂੰ ਰੱਥਾਂ ਦੀ ਅਵਾਜ਼ ਤੇ ਘੋੜਿਆਂ ਦੀ ਅਵਾਜ਼ ਤੇ ਇੱਕ ਵੱਡੇ ਲਸ਼ਕਰ ਦੀ ਆਵਾਜ਼ ਸੁਣਾਈ ਸੀ, ਤਾਂ ਅਰਾਮੀ ਫ਼ੌਜ ਆਪਸ ਵਿੱਚ ਇੱਕ-ਦੂਜੇ ਨੂੰ ਕਹਿਣ ਲੱਗੇ, “ਵੇਖੋ, ਇਸਰਾਏਲ ਦੇ ਪਾਤਸ਼ਾਹ ਨੇ ਸਾਡੇ ਵਿਰੁੱਧ ਹਿੱਤੀਆਂ ਦੇ ਰਾਜੇ ਤੇ ਮਿਸਰੀਆਂ ਦੇ ਰਾਜਿਆਂ ਨੂੰ ਸਾਡੇ ਵਿਰੁੱਧ ਖਰੀਦਿਆ ਹੈ।”
ਪੈਦਾਇਸ਼ 19:17
ਜਦੋਂ ਉਹ ਬਾਹਰ ਆ ਗਏ, ਆਦਮੀਆਂ ਵਿੱਚੋਂ ਇੱਕ ਨੇ ਆਖਿਆ, “ਹੁਣ ਭੱਜੋ ਅਤੇ ਆਪਣੀ ਜਾਨ ਬਚਾਓ। ਪਿੱਛੇ ਮੁੜਕੇ ਨਹੀਂ ਦੇਖਣਾ ਅਤੇ ਵਾਦੀ ਵਿੱਚ ਕਿਸੇ ਥਾਂ ਉੱਤੇ ਵੀ ਨਹੀਂ ਰੁਕਣਾ। ਜਦੋਂ ਤੱਕ ਤੁਸੀਂ ਪਹਾੜਾਂ ਤਾਈਂ ਨਹੀਂ ਪਹੁੰਚ ਜਾਂਦੇ, ਭੱਜਦੇ ਰਹੋ। ਜੇ ਤੁਸੀਂ ਰੁਕ ਗਏ, ਤਾਂ ਤੁਸੀਂ ਵੀ ਨਗਰ ਦੇ ਨਾਲ ਤਬਾਹ ਹੋ ਜਾਵੋਂਗੇ!”