Jeremiah 7:11 in Punjabi

Punjabi Punjabi Bible Jeremiah Jeremiah 7 Jeremiah 7:11

Jeremiah 7:11
ਇਹ ਮੰਦਰ ਮੇਰੇ ਨਾਮ ਨਾਲ ਜਾਣਿਆ ਜਾਂਦਾ ਹੈ! ਕੀ ਤੁਹਾਡੇ ਲਈ ਇਹ ਮੰਦਰ ਡਾਕੂਆਂ ਦੀ ਛੁਪਣਗਾਹ ਤੋਂ ਵੱਧੇਰੇ ਕੁਝ ਨਹੀਂ? ਮੈਂ ਤੁਹਾਡੀ ਨਿਗਰਾਨੀ ਕਰਦਾ ਰਿਹਾ ਹਾਂ!’” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।

Jeremiah 7:10Jeremiah 7Jeremiah 7:12

Jeremiah 7:11 in Other Translations

King James Version (KJV)
Is this house, which is called by my name, become a den of robbers in your eyes? Behold, even I have seen it, saith the LORD.

American Standard Version (ASV)
Is this house, which is called by my name, become a den of robbers in your eyes? Behold, I, even I, have seen it, saith Jehovah.

Bible in Basic English (BBE)
Has this house, which is named by my name, become a hole of thieves to you? Truly I, even I, have seen it, says the Lord.

Darby English Bible (DBY)
Is this house, which is called by my name, a den of robbers in your eyes? Even I, behold, I have seen it, saith Jehovah.

World English Bible (WEB)
Is this house, which is called by my name, become a den of robbers in your eyes? Behold, I, even I, have seen it, says Yahweh.

Young's Literal Translation (YLT)
A den of burglars hath this house, On which My name is called, been in your eyes? Even I, lo, I have seen, an affirmation of Jehovah.

Is
this
הַמְעָרַ֣תhamʿārathahm-ah-RAHT
house,
פָּרִצִ֗יםpāriṣîmpa-ree-TSEEM
which
הָיָ֨הhāyâha-YA
is
called
הַבַּ֧יִתhabbayitha-BA-yeet
by
הַזֶּ֛הhazzeha-ZEH
my
name,
אֲשֶׁרʾăšeruh-SHER
become
נִקְרָֽאniqrāʾneek-RA
a
den
שְׁמִ֥יšĕmîsheh-MEE
robbers
of
עָלָ֖יוʿālāywah-LAV
in
your
eyes?
בְּעֵינֵיכֶ֑םbĕʿênêkembeh-ay-nay-HEM
Behold,
גַּ֧םgamɡahm
even
אָנֹכִ֛יʾānōkîah-noh-HEE
I
הִנֵּ֥הhinnēhee-NAY
have
seen
רָאִ֖יתִיrāʾîtîra-EE-tee
it,
saith
נְאֻםnĕʾumneh-OOM
the
Lord.
יְהוָֽה׃yĕhwâyeh-VA

Cross Reference

ਮਰਕੁਸ 11:17
ਫ਼ੇਰ ਉਸ ਨੇ ਲੋਕਾਂ ਨੂੰ ਸਮਝਾਇਆ ਅਤੇ ਆਖਿਆ, “ਇਹ ਪੋਥੀਆਂ ਵਿੱਚ ਲਿਖਿਆ ਹੈ, ‘ਮੇਰਾ ਘਰ ਸਾਰੀਆਂ ਕੌਮਾਂ ਵਾਸਤੇ ਪ੍ਰਾਰਥਨਾ ਦਾ ਅਸਥਾਨ ਕਹਾਵੇਗਾ,’ ਪਰ ਤੁਸੀਂ ਇਸ ਨੂੰ ‘ਡਾਕੂਆਂ ਦੇ ਲੁਕਣ ਦੀ ਜਗ੍ਹਾ ਬਣਾ ਦਿੱਤਾ ਹੈ।’”

ਮੱਤੀ 21:13
“ਉਸਨੇ ਉਨ੍ਹਾਂ ਲੋਕਾਂ ਨੂੰ ਆਖਿਆ, ਇਹ ਪੋਥੀਆਂ ਵਿੱਚ ਲਿਖਿਆ ਹੈ, ‘ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ’ ਪਰ ਤੁਸੀਂ ਇਸ ਜਗ੍ਹਾ ਨੂੰ ਚੋਰਾ ਦੇ ਲੁਕਣ ਦੀ ਜਗ੍ਹਾ ਬਣਾ ਰਹੇ ਹੋ।’”

ਯਸਈਆਹ 56:7
ਯਹੋਵਾਹ ਆਖਦਾ ਹੈ, “ਮੈਂ ਉਨ੍ਹਾਂ ਲੋਕਾਂ ਨੂੰ ਆਪਣੇ ਪਵਿੱਤਰ ਪਰਬਤ ਉੱਤੇ ਲੈ ਆਵਾਂਗਾ। ਮੈਂ ਉਨ੍ਹਾਂ ਨੂੰ ਆਪਣੀ ਉਪਾਸਨਾ ਦੇ ਘਰ ਵਿੱਚ ਪ੍ਰਸੰਨ ਕਰ ਦਿਆਂਗਾ। ਉਹ ਬਲੀਆਂ ਅਤੇ ਦਾਤਾਂ ਜਿਹੜੀਆਂ ਉਹ ਦੇਣਗੇ ਮੈਨੂੰ ਪ੍ਰਸੰਨ ਕਰਨਗੀਆਂ। ਕਿਉਂ? ਕਿਉਂ ਕਿ ਮੇਰੇ ਮੰਦਰ ਸਾਰੀਆਂ ਕੌਮਾਂ ਲਈ ਉਪਾਸਨਾ ਸਥਾਨ ਮੰਨਿਆ ਜਾਵੇਗਾ।”

ਯਰਮਿਆਹ 16:16
“ਮੈਂ ਛੇਤੀ ਹੀ ਬਹੁਤ ਸਾਰੇ ਮਛੇਰਿਆਂ ਨੂੰ ਇਸ ਧਰਤੀ ਤੇ ਬੁਲਾਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਉਹ ਮਛੇਰੇ ਯਹੂਦਾਹ ਦੇ ਲੋਕਾਂ ਨੂੰ ਫ਼ੜ ਲੈਣਗੇ। ਇਸ ਗੱਲ ਦੇ ਵਾਪਰਨ ਤੋਂ ਮਗਰੋਂ ਮੈਂ ਬਹੁਤ ਸਾਰੇ ਸ਼ਿਕਾਰੀਆਂ ਨੂੰ ਇਸ ਦੇਸ਼ ਵਿੱਚ ਦੱਸਾਂਗਾ। ਉਹ ਸ਼ਿਕਾਰੀ ਯਹੂਦਾਹ ਦੇ ਲੋਕਾਂ ਦਾ ਹਰ ਪਰਬਤ ਅਤੇ ਪਹਾੜੀ ਉੱਤੇ ਅਤੇ ਚੱਟਾਨਾਂ ਦੀਆਂ ਝੀਬਾਂ ਵਿੱਚ ਸ਼ਿਕਾਰ ਕਰਨਗੇ।

ਪਰਕਾਸ਼ ਦੀ ਪੋਥੀ 2:18
ਥੂਆਤੀਰੇ ਦੀ ਕਲੀਸਿਯਾ ਨੂੰ ਯਿਸੂ ਦਾ ਪੱਤਰ “ਥੂਆਤੀਰੇ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਪਰਮੇਸ਼ੁਰ ਦਾ ਪੁੱਤਰ ਇਹ ਗੱਲਾਂ ਦੱਸ ਰਿਹਾ ਹੈ। ਉਹੀ ਹੈ ਜਿਸ ਕੋਲ ਉਹ ਅੱਖਾਂ ਹਨ ਜਿਹੜੀਆਂ ਅੱਗ ਵਾਂਗ ਚਮਕ ਰਹੀਆਂ ਹਨ ਅਤੇ ਪੈਰ ਜਿਹੜੇ ਤਾਂਬੇ ਵਾਂਗ ਚਮਕ ਰਹੇ ਹਨ। ਉਹ ਤੁਹਾਨੂੰ ਇਹ ਆਖਦਾ ਹੈ:

ਇਬਰਾਨੀਆਂ 4:13
ਦੁਨੀਆਂ ਵਿੱਚ ਕੁਝ ਵੀ ਪਰਮੇਸ਼ੁਰ ਤੋਂ ਛੁਪਿਆ ਨਹੀਂ ਰਹਿ ਸੱਕਦਾ। ਉਹ ਸਭ ਚੀਜ਼ਾਂ ਨੂੰ ਸਾਫ਼ ਦੇਖ ਸੱਕਦਾ ਹੈ। ਹਰ ਚੀਜ਼ ਉਸ ਦੇ ਸਾਹਮਣੇ ਖੁੱਲ੍ਹੀ ਹੈ। ਅਤੇ ਉਸੇ ਨੂੰ ਸਾਨੂੰ ਆਪਣੇ ਜੀਵਨ ਢੰਗ ਦਾ ਲੇਖਾ ਦੇਣਾ ਪਵੇਗਾ।

ਯੂਹੰਨਾ 2:16
ਫ਼ਿਰ ਯਿਸੂ ਨੇ ਘੁੱਗੀਆਂ ਵੇਚਣ ਵਾਲੇ ਨੂੰ ਆਖਿਆ, “ਇਹ ਸਭ ਕੁਝ ਐਥੋਂ ਲੈ ਜਾਓ ਮੇਰੇ ਪਿਤਾ ਦੇ ਘਰ ਨੂੰ ਮੰਡੀ ਨਾ ਬਣਾਓ।”

ਲੋਕਾ 19:45
ਯਿਸੂ ਦਾ ਮੰਦਰ ਵਿੱਚ ਜਾਣਾ ਯਿਸੂ ਮੰਦਰ ਦੇ ਖੇਤਰ ਵਿੱਚ ਗਿਆ। ਅਤੇ ਉਸ ਨੇ ਉਨ੍ਹਾਂ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕੀਤਾ, ਜੋ ਅੰਦਰ ਚੀਜ਼ਾਂ ਵੇਚ ਰਹੇ ਸਨ।

ਯਰਮਿਆਹ 29:23
ਉਨ੍ਹਾਂ ਦੋਹਾਂ ਨਬੀਆਂ ਨੇ ਇਸਰਾਏਲ ਦੇ ਲੋਕਾਂ ਅੰਦਰ ਬਹੁਤ ਮੰਦੀਆਂ ਗੱਲਾਂ ਕੀਤੀਆਂ ਸਨ। ਉਨ੍ਹਾਂ ਨੇ ਵਿਭਚਾਰ ਦਾ ਪਾਪ ਕੀਤਾ, ਆਪਣੇ ਗੁਆਂਢੀਆਂ ਦੀਆਂ ਪਤਨੀਆਂ ਨਾਲ। ਉਨ੍ਹਾਂ ਨੇ ਝੂਠ ਵੀ ਬੋਲਿਆ ਅਤੇ ਇਹ ਵੀ ਆਖਿਆ ਕਿ ਉਹ ਝੂਠ ਮੇਰੇ ਵੱਲੋਂ, ਯਹੋਵਾਹ ਵੱਲੋਂ, ਸੰਦੇਸ਼ ਸਨ। ਮੈਂ ਉਨ੍ਹਾਂ ਨੂੰ ਇਹ ਗੱਲਾਂ ਕਰਨ ਲਈ ਨਹੀਂ ਆਖਿਆ ਸੀ। ਮੈਂ ਜਾਣਦਾ ਹਾਂ ਕਿ ਉਨ੍ਹਾਂ ਨੇ ਕੀ ਕੀਤਾ ਹੈ। ਮੈਂ ਸਾਖੀ ਹਾਂ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।

ਯਰਮਿਆਹ 23:24
ਬੇਸ਼ਕ ਕੋਈ ਲੁਕਣ ਵਾਲੀ ਥਾਂ ਉੱਤੇ ਮੇਰੇ ਕੋਲੋਂ ਛੁਪਣ ਦੀ ਕੋਸ਼ਿਸ਼ ਕਰੇ। ਪਰ ਮੇਰੇ ਲਈ ਉਸ ਨੂੰ ਦੇਖਣਾ ਆਸਾਨ ਹੈ। ਕਿਉਂ? ਕਿਉਂ ਕਿ ਮੈਂ, ਅਕਾਸ਼ ਵਿੱਚ ਅਤੇ ਧਰਤੀ ਉੱਤੇ ਹਰ ਥਾਂ ਹਾਂ।” ਯਹੋਵਾਹ ਨੇ ਇਹ ਗੱਲਾਂ ਆਖੀਆਂ।

ਯਰਮਿਆਹ 2:34
ਤੇਰੇ ਹੱਥਾਂ ਉੱਤੇ ਖੂਨ ਹੈ! ਇਹ ਗਰੀਬਾਂ, ਮਾਸੂਮ ਲੋਕਾਂ ਦਾ ਖੂਨ ਹੈ। ਤੂੰ ਉਨ੍ਹਾਂ ਲੋਕਾਂ ਨੂੰ ਆਪਣੇ ਘਰ ਲੁੱਟਣ ਆਇਆਂ ਨੂੰ ਨਹੀਂ ਫ਼ੜਿਆ! ਤੂੰ ਉਨ੍ਹਾਂ ਨੂੰ ਬਿਨਾ ਕਾਰਣ ਮਾਰ ਮੁਕਾਇਆ!

੨ ਤਵਾਰੀਖ਼ 6:33
ਤਾਂ ਤੂੰ ਆਪਣੇ ਅਕਾਸ਼ੀ ਭਵਨ ’ਚ ਬੈਠਾ ਸੁਣਕੇ ਉਸ ਪਰਦੇਸੀ ਦੀ ਫ਼ਰਿਆਦ ਸੁਣ ਉਸ ਮੁਤਾਬਕ ਕਿਰਪਾ ਕਰੀਂ ਤਾਂ ਜੋ ਧਰਤੀ ਦੇ ਸਾਰੇ ਲੋਕ ਤੇਰੇ ਨਾਉਂ ਨੂੰ ਜਾਨਣ ਅਤੇ ਤੇਰੀ ਪਰਜਾ ਇਸਰਾਏਲ ਵਾਂਗ ਤੇਰਾ ਡਰ ਮੰਨਣ ਅਤੇ ਸਾਰੇ ਲੋਕ ਇਹ ਜਾਣ ਲੈਣ ਕਿ ਇਹ ਮੰਦਰ ਜੋ ਮੈਂ ਬਣਵਾਇਆ ਹੈ ਉਹ ਤੇਰੇ ਨਾਉਂ ਦਾ ਹੀ ਅਖਵਾਉਂਦਾ ਹੈ।