John 1:7
ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ। ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸੱਕਣ।
John 1:7 in Other Translations
King James Version (KJV)
The same came for a witness, to bear witness of the Light, that all men through him might believe.
American Standard Version (ASV)
The same came for witness, that he might bear witness of the light, that all might believe through him.
Bible in Basic English (BBE)
He came for witness, to give witness about the light, so that all men might have faith through him.
Darby English Bible (DBY)
He came for witness, that he might witness concerning the light, that all might believe through him.
World English Bible (WEB)
The same came as a witness, that he might testify about the light, that all might believe through him.
Young's Literal Translation (YLT)
this one came for testimony, that he might testify about the Light, that all might believe through him;
| The same | οὗτος | houtos | OO-tose |
| came | ἦλθεν | ēlthen | ALE-thane |
| for | εἰς | eis | ees |
| a witness, | μαρτυρίαν | martyrian | mahr-tyoo-REE-an |
| to | ἵνα | hina | EE-na |
| bear witness | μαρτυρήσῃ | martyrēsē | mahr-tyoo-RAY-say |
| of | περὶ | peri | pay-REE |
| the | τοῦ | tou | too |
| Light, | φωτός | phōtos | foh-TOSE |
| that | ἵνα | hina | EE-na |
| all | πάντες | pantes | PAHN-tase |
| men through | πιστεύσωσιν | pisteusōsin | pee-STAYF-soh-seen |
| him | δι' | di | thee |
| might believe. | αὐτοῦ | autou | af-TOO |
Cross Reference
ਰਸੂਲਾਂ ਦੇ ਕਰਤੱਬ 19:4
ਪੌਲੁਸ ਨੇ ਕਿਹਾ, “ਯੂਹੰਨਾ ਨੇ ਲੋਕਾਂ ਨੂੰ ਇੱਕ ਸਬੂਤ ਵਾਂਗ ਬਪਤਿਸਮਾ ਦਿੱਤਾ ਕਿ ਉਹ ਆਪਣੇ ਜੀਵਨ ਬਦਲਣੇ ਚਾਹੁੰਦੇ ਸਨ ਅਤੇ ਉਹ ਲੋਕਾਂ ਨੂੰ ਉਸ ਇੱਕ ਬਾਰੇ ਦੱਸਦਾ ਸੀ, ਜਿਸਨੇ ਉਸਤੋਂ ਬਾਅਦ ਆਉਣਾ ਸੀ, ਉਹ ਵਿਅਕਤੀ ਯਿਸੂ ਸੀ।”
ਯੂਹੰਨਾ 5:33
“ਤੁਸੀਂ ਲੋਕਾਂ ਨੂੰ ਯੂਹੰਨਾ ਕੋਲ ਭੇਜਿਆ ਅਤੇ ਉਸ ਨੇ ਸੱਚ ਬਾਰੇ ਸਾਖੀ ਦਿੱਤੀ।
ਯੂਹੰਨਾ 3:26
ਇਸ ਲਈ ਚੇਲੇ ਯੂਹੰਨਾ ਕੋਲ ਆਏ ਅਤੇ ਆਖਿਆ, “ਗੁਰੂ ਜੀ, ਕੀ ਤੁਹਾਨੂੰ ਉਹ ਆਦਮੀ ਯਾਦ ਹੈ ਜਿਹੜਾ ਯਰਦਨ ਦਰਿਆ ਦੇ ਪਾਰ ਤੁਹਾਡੇ ਨਾਲ ਸੀ? ਤੁਸੀਂ ਲੋਕਾਂ ਨਾਲ ਉਸ ਬਾਰੇ ਹੀ ਗੱਲਾਂ ਕਰ ਰਹੇ ਸੀ। ਉਹੀ ਆਦਮੀ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ ਅਤੇ ਬਹੁਤ ਸਾਰੇ ਲੋਕ ਉਸ ਕੋਲ ਜਾ ਰਹੇ ਸਨ।”
ਯੂਹੰਨਾ 1:19
ਯੂਹੰਨਾ ਲੋਕਾਂ ਨੂੰ ਯਿਸੂ ਬਾਰੇ ਦੱਸਦਾ ਹੈ ਯਰੂਸ਼ਲਮ ਦੇ ਯਹੂਦੀਆਂ ਨੇ ਕੁਝ ਜਾਜਕਾਂ ਤੇ ਲੇਵੀਆਂ ਨੂੰ ਯੂਹੰਨਾ ਕੋਲ ਭੇਜਿਆ। ਯਹੂਦੀਆਂ ਨੇ ਉਨ੍ਹਾਂ ਨੂੰ ਇਹ ਪੁੱਛਣ ਲਈ ਭੇਜਿਆ, “ਤੂੰ ਕੌਣ ਹੈਂ।”
ਯੂਹੰਨਾ 1:12
ਕੁਝ ਲੋਕਾਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਵਿੱਚ ਵਿਸ਼ਵਾਸ ਕੀਤਾ, ਉਸ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਬੱਚੇ ਹੋਣ ਦਾ ਹੱਕ ਦਿੱਤਾ।
੨ ਪਤਰਸ 3:9
ਪ੍ਰਭੂ ਉਹ ਗੱਲ ਕਰਨ ਵਿੱਚ ਢਿੱਲ ਨਹੀਂ ਲਾ ਰਿਹਾ ਜਿਸ ਬਾਰੇ ਉਸ ਨੇ ਵਾਅਦਾ ਕੀਤਾ ਹੈ, ਜਿਵੇਂ ਕੁਝ ਲੋਕ ਸਮਝਦੇ ਹਨ। ਪਰ ਪਰਮੇਸ਼ੁਰ ਤੁਹਾਡੇ ਨਾਲ ਸਬਰ ਤੋਂ ਕੰਮ ਲੈ ਰਿਹਾ ਹੈ। ਪਰਮੇਸ਼ੁਰ ਨਹੀਂ ਚਾਹੁੰਦਾ ਕਿ ਕੋਈ ਵੀ ਵਿਅਕਤੀ ਤਬਾਹ ਹੋ ਜਾਵੇ। ਉਹ ਚਾਹੁੰਦਾ ਹੈ ਕਿ ਹਰ ਵਿਅਕਤੀ ਆਪਣੇ ਆਪ ਨੂੰ ਬਦਲ ਦੇਵੇ ਅਤੇ ਪਾਪ ਕਰਨਾ ਛੱਡ ਦੇਵੇ।
ਤੀਤੁਸ 2:11
ਉਨ੍ਹਾਂ ਨੂੰ ਇਸੇ ਤਰ੍ਹਾਂ ਜਿਉਣਾ ਚਾਹੀਦਾ ਹੈ, ਕਿਉਂਕਿ ਪਰਮੇਸ਼ੁਰ ਦੀ ਕਿਰਪਾ ਵਿਖਾਈ ਜਾ ਚੁੱਕੀ ਹੈ। ਇਹ ਕਿਰਪਾ ਹਰ ਵਿਅਕਤੀ ਨੂੰ ਬਚਾ ਸੱਕਦੀ ਹੈ। ਅਤੇ ਇਹ ਕਿਰਪਾ ਸਾਡੇ ਉੱਪਰ ਹੋਈ ਹੈ।
੧ ਤਿਮੋਥਿਉਸ 2:4
ਪਰਮੇਸ਼ੁਰ ਚਾਹੁੰਦਾ ਹੈ ਕਿ ਸਾਰੇ ਲੋਕ ਮੁਕਤ ਹੋ ਸੱਕਣ। ਅਤੇ ਉਹ ਚਾਹੁੰਦਾ ਹੈ ਕਿ ਸਾਰੇ ਲੋਕ ਸੱਚ ਨੂੰ ਜਾਣ ਲੈਣ।
ਅਫ਼ਸੀਆਂ 3:9
ਅਤੇ ਪਰਮੇਸ਼ੁਰ ਨੇ ਮੈਨੂੰ ਸਮੂਹ ਲੋਕਾਂ ਨੂੰ ਆਪਣੇ ਗੁਪਤ ਸੱਚ ਦੀ ਯੋਜਨਾ ਦੱਸਣ ਦਾ ਕੰਮ ਦਿੱਤਾ। ਇਹ ਗੁਪਤ ਸੱਚ ਆਦਿਕਾਲ ਤੋਂ ਪਰਮੇਸ਼ੁਰ ਵਿੱਚ ਛੁਪਿਆ ਹੋਇਆ ਸੀ। ਇਹ ਪਰਮੇਸ਼ੁਰ ਹੀ ਹੈ ਜਿਸਨੇ ਹਰ ਸ਼ੈਅ ਦੀ ਸਿਰਜਣਾ ਕੀਤੀ ਹੈ।
ਯੂਹੰਨਾ 1:36
ਯੂਹੰਨਾ ਨੇ ਯਿਸੂ ਨੂੰ ਤੁਰਦਿਆਂ ਵੇਖਿਆ। ਯੂਹੰਨਾ ਨੇ ਆਖਿਆ, “ਦੇਖੋ! ਪਰਮੇਸ਼ੁਰ ਦਾ ਲੇਲਾ।”
ਯੂਹੰਨਾ 1:32
ਫਿਰ ਯੂਹੰਨਾ ਨੇ ਆਖਿਆ, “ਮੈਂ ਵੀ ਨਹੀਂ ਜਾਣਦਾ ਸਾਂ ਕਿ ਮਸੀਹ ਕੌਣ ਸੀ, ਪਰ ਮੈਨੂੰ ਪਰਮੇਸ਼ੁਰ ਨੇ ਭੇਜਿਆ ਕਿ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਵਾਂ ਤੇ ਪਰਮੇਸ਼ੁਰ ਨੇ ਮੈਨੂੰ ਦੱਸਿਆ, ‘ਤੂੰ ਆਤਮਾ ਨੂੰ ਸਵਰਗ ਤੋਂ ਉੱਤਰਦਿਆਂ ਅਤੇ ਇੱਕ ਮਨੁੱਖ ਉੱਤੇ ਸਥਿਰ ਵੇਖੇਂਗਾ ਤੇ ਉਹ ਵੀ ਪਵਿੱਤਰ ਆਤਮਾ ਨਾਲ ਲੋਕਾਂ ਨੂੰ ਬਪਤਿਸਮਾ ਦੇਵੇਗਾ।’ ਮੈਂ ਇਹ ਵਾਪਰਦਿਆਂ ਵੇਖਿਆ ਹੈ। ਮੈਂ ਆਤਮਾ ਨੂੰ ਸਵਰਗ ਤੋਂ ਘੁੱਗੀ ਦੀ ਤਰ੍ਹਾਂ ਉੱਤਰਦਿਆਂ ਅਤੇ ਉਸ ਉੱਪਰ ਵਿਸ਼ਰਾਮ ਕਰਦਿਆਂ ਵੇਖਿਆ ਹੈ। ਮੈਂ ਗਵਾਹੀ ਦਿੰਦਾ ਹਾਂ ਕਿ ‘ਉਹੀ ਪਰਮੇਸ਼ੁਰ ਦਾ ਪੁੱਤਰ ਹੈ।’”
ਯੂਹੰਨਾ 1:26
ਯੂਹੰਨਾ ਨੇ ਉੱਤਰ ਦਿੱਤਾ, “ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦਿੰਦਾ ਹਾਂ ਪਰ ਕੋਈ ਇੱਕ ਹੈ ਜੋ ਤੁਹਾਡੇ ਵਿੱਚ ਖੜ੍ਹਾ ਹੁੰਦਾ ਹੈ ਜਿਸ ਨੂੰ ਤੁਸੀਂ ਨਹੀ ਪਛਾਣਦੇ।
ਯੂਹੰਨਾ 1:15
ਯੂਹੰਨਾ ਨੇ ਲੋਕਾਂ ਨੂੰ ਉਸ ਦੇ ਬਾਰੇ ਦੱਸਿਆ ਅਤੇ ਆਖਿਆ, “ਇਹੀ ਉਹ ਹੈ ਜਿਸ ਬਾਰੇ ਮੈਂ ਦੱਸ ਰਿਹਾ ਸੀ। ਮੈਂ ਤੁਹਾਨੂੰ ਦੱਸਿਆ ਸੀ ਕਿ ਉਹ ਇੱਕ, ‘ਜਿਹੜਾ ਮੇਰੇ ਬਾਦ ਆਵੇਗਾ, ਉਹ ਮੈਥੋਂ ਵੀ ਮਹਾਨ ਹੈ। ਉਹ ਮੈਥੋਂ ਵੀ ਪਹਿਲਾਂ ਰਹਿ ਰਿਹਾ ਸੀ।’”
ਯੂਹੰਨਾ 1:9
ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ। ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਉਜਾਲਾ ਦਿੰਦਾ ਹੈ।