John 6:47
“ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੋ ਮਨੁੱਖ ਨਿਹਚਾ ਰੱਖਦਾ ਹੈ ਸਦੀਪਕ ਜੀਵਨ ਪਾਉਂਦਾ ਹੈ।
John 6:47 in Other Translations
King James Version (KJV)
Verily, verily, I say unto you, He that believeth on me hath everlasting life.
American Standard Version (ASV)
Verily, verily, I say unto you, He that believeth hath eternal life.
Bible in Basic English (BBE)
Truly I say to you, He who has faith in me has eternal life.
Darby English Bible (DBY)
Verily, verily, I say to you, He that believes [on me] has life eternal.
World English Bible (WEB)
Most assuredly, I tell you, he who believes in me has eternal life.
Young's Literal Translation (YLT)
`Verily, verily, I say to you, He who is believing in me, hath life age-during;
| Verily, | ἀμὴν | amēn | ah-MANE |
| verily, | ἀμὴν | amēn | ah-MANE |
| I say | λέγω | legō | LAY-goh |
| unto you, | ὑμῖν | hymin | yoo-MEEN |
| He | ὁ | ho | oh |
| believeth that | πιστεύων | pisteuōn | pee-STAVE-one |
| on | εἰς | eis | ees |
| me | ἐμὲ, | eme | ay-MAY |
| hath | ἔχει | echei | A-hee |
| everlasting | ζωὴν | zōēn | zoh-ANE |
| life. | αἰώνιον | aiōnion | ay-OH-nee-one |
Cross Reference
ਯੂਹੰਨਾ 3:36
ਉਹ ਵਿਅਕਤੀ ਜਿਹੜਾ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ ਉਸ ਕੋਲ ਸਦੀਪਕ ਜੀਵਨ ਹੈ। ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ ਉਸ ਕੋਲ ਜੀਵਨ ਨਹੀਂ ਹੋਵੇਗਾ। ਪਰਮੇਸ਼ੁਰ ਦਾ ਕ੍ਰੋਧ ਉਸ ਵਿਅਕਤੀ ਉੱਤੇ ਹੋਵੇਗਾ।”
ਯੂਹੰਨਾ 5:24
“ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜੋ ਮੇਰੇ ਸ਼ਬਦ ਸੁਣਦਾ ਹੈ ਅਤੇ ਉਸ ਵਿੱਚ ਵਿਸ਼ਵਾਸ ਕਰਦਾ ਹੈ। ਉਹ ਇੱਕ, ਜਿਸਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਹ ਦੋਸ਼ੀ ਨਹੀ ਠਹਿਰਾਇਆ ਜਾਏਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ।
੧ ਯੂਹੰਨਾ 5:12
ਜਿਸ ਵਿਅਕਤੀ ਕੋਲ ਪੁੱਤਰ ਹੈ ਉਸ ਕੋਲ ਸੱਚਾ ਜੀਵਨ ਹੈ। ਪਰ ਜਿਸ ਕੋਲ ਪਰਮੇਸ਼ੁਰ ਦਾ ਪੁੱਤਰ ਨਹੀਂ ਹੈ ਉਸ ਕੋਲ ਸੱਚਾ ਜੀਵਨ ਨਹੀਂ ਹੈ।
ਕੁਲੁੱਸੀਆਂ 3:3
ਕਿਉਂ ਕਿ ਤੁਹਾਡਾ ਪੁਰਾਣਾ ਪਾਪੀ ਆਪਾ ਮਰ ਗਿਆ ਅਤੇ ਤੁਹਾਡਾ ਨਵਾਂ ਜੀਵਨ ਮਸੀਹ ਨਾਲ ਪਰਮੇਸ਼ੁਰ ਵਿੱਚ ਰੱਖਿਆ ਗਿਆ ਹੈ।
ਰੋਮੀਆਂ 5:9
ਅਸੀਂ ਮਸੀਹ ਦੇ ਲਹੂ ਕਾਰਣ ਧਰਮੀ ਹੋਏ। ਤਾਂ ਫ਼ਿਰ ਅਸੀਂ ਮਸੀਹ ਦੁਆਰਾ ਜ਼ਰੂਰ ਪਰਮੇਸ਼ੁਰ ਦੀ ਕਰੋਪੀ ਤੋਂ ਬਚਾਏ ਜਾਵਾਂਗੇ।
ਯੂਹੰਨਾ 6:54
ਉਹ ਮਨੁੱਖ ਜਿਹੜਾ ਮੇਰਾ ਮਾਸ ਖਾਂਦਾ ਹੈ ਅਤੇ ਲਹੂ ਪੀਂਦਾ ਹੈ ਸਦੀਪਕ ਜੀਵਨ ਉਸੇ ਦਾ ਹੈ ਅਤੇ ਮੈਂ ਉਸ ਨੂੰ ਅਖੀਰਲੇ ਦਿਨ ਜਿਉਂਦਾ ਉੱਠਾਵਾਂਗਾ।
ਯੂਹੰਨਾ 3:18
ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੂੰ ਪਰਮੇਸ਼ੁਰ ਦੇ ਇੱਕਲੇ ਪੁੱਤਰ ਉੱਤੇ ਵਿਸ਼ਵਾਸ ਨਹੀਂ।
ਯੂਹੰਨਾ 3:16
ਪਰਮੇਸ਼ੁਰ ਨੇ ਜੱਗਤ ਨੂੰ ਇੰਨਾ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਵੀ ਦੇ ਦਿੱਤਾ। ਤਾਂ ਜੋ ਕੋਈ ਵੀ ਜੋ ਉਸ ਵਿੱਚ ਵਿਸ਼ਵਾਸ ਰੱਖਦਾ ਹੈ ਨਾਸ਼ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰ ਲਵੇਗਾ।
ਯੂਹੰਨਾ 14:19
ਬਹੁਤ ਹੀ ਜਲਦੀ ਇਸ ਜਗਤ ਦੇ ਲੋਕ ਮੈਨੂੰ ਨਹੀਂ ਵੇਖਣਗੇ ਪਰ ਤੁਸੀਂ ਵੇਖੋਗੇ ਕਿਉਂ ਕਿ ਜੇ ਮੈਂ ਜਿਉਂਦਾ ਹਾਂ ਤੁਸੀਂ ਵੀ ਜਿਉਂਗੇ।
ਯੂਹੰਨਾ 6:40
ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਨਿਹਚਾ ਰੱਖਦਾ ਹੈ ਸੋ ਸਦੀਪਕ ਜੀਵਨ ਪਾਵੇਗਾ। ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਉੱਠਾਵਾਂਗਾ।”