John 6:9
“ਏਥੇ ਇੱਕ ਬੱਚਾ ਹੈ ਜਿਸ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ, ਪਰ ਇਹ ਇੰਨੇ ਸਾਰੇ ਲੋਕਾਂ ਲਈ ਕਿਵੇਂ ਕਾਫੀ ਹੋਣਗੀਆਂ?”
John 6:9 in Other Translations
King James Version (KJV)
There is a lad here, which hath five barley loaves, and two small fishes: but what are they among so many?
American Standard Version (ASV)
There is a lad here, who hath five barley loaves, and two fishes: but what are these among so many?
Bible in Basic English (BBE)
There is a boy here with five barley cakes and two fishes: but what is that among such a number?
Darby English Bible (DBY)
There is a little boy here who has five barley loaves and two small fishes; but this, what is it for so many?
World English Bible (WEB)
"There is a boy here who has five barley loaves and two fish, but what are these among so many?"
Young's Literal Translation (YLT)
`There is one little lad here who hath five barley loaves, and two fishes, but these -- what are they to so many?'
| There is | Ἔστιν | estin | A-steen |
| a here, | παιδάριον | paidarion | pay-THA-ree-one |
| lad | ἓν | hen | ane |
| ὧδε | hōde | OH-thay | |
| which | ὃ | ho | oh |
| hath | ἔχει | echei | A-hee |
| five | πέντε | pente | PANE-tay |
| barley | ἄρτους | artous | AR-toos |
| loaves, | κριθίνους | krithinous | kree-THEE-noos |
| and | καὶ | kai | kay |
| two | δύο | dyo | THYOO-oh |
| small fishes: | ὀψάρια· | opsaria | oh-PSA-ree-ah |
| but | ἀλλὰ | alla | al-LA |
| what | ταῦτα | tauta | TAF-ta |
| are | τί | ti | tee |
| they | ἐστιν | estin | ay-steen |
| among | εἰς | eis | ees |
| so many? | τοσούτους | tosoutous | toh-SOO-toos |
Cross Reference
੨ ਸਲਾਤੀਨ 4:42
ਅਲੀਸ਼ਾ ਦਾ ਨਬੀਆਂ ਦੇ ਟੋਲੇ ਨੂੰ ਭੋਜ ਕਰਾਉਣਾ ਬਆਲ ਸ਼ਲੀਸ਼ਾਹ ਤੋਂ ਇੱਕ ਮਨੁੱਖ ਆਪਣੇ ਖੇਤ ਦੀ ਪਹਿਲੀ ਫ਼ਸਲ ਵਿੱਚੋਂ ਜੌਆਂ ਦੀਆਂ ਰੋਟੀਆਂ ਦੇ 20 ਟੁਕੜੇ ਅਤੇ ਆਪਣੇ ਝੋਲੇ ਵਿੱਚ ਅਲੀਸ਼ਾ ਲਈ ਤਾਜ਼ਾ ਅਨਾਜ ਲਿਆਇਆ। ਤਦ ਅਲੀਸ਼ਾ ਨੇ ਕਿਹਾ, “ਇਹ ਭੋਜਨ ਲੋਕਾਂ ਵਿੱਚ ਵੰਡ ਦੇ, ਤਾਂ ਜੋ ਉਹ ਖਾ ਸੱਕਣ।”
ਮਰਕੁਸ 6:38
ਯਿਸੂ ਨੇ ਚੇਲਿਆਂ ਨੂੰ ਆਖਿਆ, “ਜਾਓ ਅਤੇ ਵੇਖੋ! ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?” ਚੇਲਿਆਂ ਨੇ ਆਪਣੀਆਂ ਰੋਟੀਆਂ ਗਿਣੀਆਂ ਅਤੇ ਯਿਸੂ ਕੋਲ ਆਕੇ ਕਿਹਾ, “ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।”
ਮਰਕੁਸ 8:19
ਮੈਂ ਪੰਜ ਰੋਟੀਆਂ ਨੂੰ ਪੰਜ-ਹਜ਼ਾਰ ਲੋਕਾਂ ਵਿੱਚ ਵੰਡਿਆ ਸੀ। ਕੀ ਤੁਹਾਨੂੰ ਯਾਦ ਹੈ, ਲੋਕਾਂ ਨੂੰ ਖੁਆਉਣ ਤੋਂ ਬਾਅਦ ਬਚੇ ਹੋਏ ਭੋਜਨ ਦੇ ਟੁਕੜਿਆਂ ਦੀਆਂ ਤੁਸੀਂ ਕਿੰਨੀਆਂ ਟੋਕਰੀਆਂ ਭਰੀਆਂ ਸਨ?” ਚੇਲਿਆਂ ਨੇ ਜਵਾਬ ਦਿੱਤਾ, “ਅਸੀਂ ਬਾਰ੍ਹਾਂ, ਟੋਕਰੀਆਂ ਭਰੀਆਂ ਸਨ।”
ਲੋਕਾ 9:13
ਪਰ ਯਿਸੂ ਨੇ ਰਸੂਲਾਂ ਨੂੰ ਆਖਿਆ, “ਤੁਸੀਂ ਉਨ੍ਹਾਂ ਦੇ ਖਾਣ ਦਾ ਕੁਝ ਪ੍ਰਬੰਧ ਕਰੋ!” ਰਸੂਲਾਂ ਨੇ ਆਖਿਆ, “ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਤੋਂ ਵੱਧ ਕੁਝ ਨਹੀਂ ਹੈ। ਸਾਨੂੰ ਆਸ ਹੈ ਕਿ ਤੁਸੀਂ ਨਹੀਂ ਚਾਹੋਂਗੇ ਕਿ ਅਸੀਂ ਜਾਈਏ ਅਤੇ ਇਨ੍ਹਾਂ ਸਾਰੇ ਲੋਕਾਂ ਲਈ ਭੋਜਨ ਲਿਆਈਏ?”
ਯੂਹੰਨਾ 6:7
ਫਿਲਿਪੁੱਸ ਨੇ ਉੱਤਰ ਦਿੱਤਾ, “ਭਾਵੇਂ ਅਸੀਂ ਸਾਰੇ ਇੱਕ ਮਹੀਨੇ ਲਈ ਕੰਮ ਕਰੀਏ ਤਾਂ ਵੀ ਅਸੀਂ ਇੰਨ੍ਹਾਂ ਸਾਰਿਆਂ ਨੂੰ ਰੋਟੀ ਦਾ ਇੱਕ ਛੋਟਾ ਜਿਹਾ ਟੁਕੜਾ ਹੀ ਦੇਣ ਯੋਗ ਹੋਵਾਂਗੇ।”
ਯੂਹੰਨਾ 11:21
ਮਾਰਥਾ ਨੇ ਯਿਸੂ ਨੂੰ ਕਿਹਾ, “ਹੇ ਪ੍ਰਭੂ, ਜੇਕਰ ਤੁਸੀਂ ਇੱਥੇ ਹੁੰਦੇ, ਤਾਂ ਮੇਰਾ ਭਰਾ ਨਾ ਮਰਿਆ ਹੁੰਦਾ।
ਯੂਹੰਨਾ 11:32
ਮਰਿਯਮ ਉੱਥੇ ਆਈ ਜਿੱਥੇ ਯਿਸੂ ਸੀ। ਜਦੋਂ ਮਰਿਯਮ ਨੇ ਯਿਸੂ ਨੂੰ ਵੇਖਿਆ ਉਹ ਉਸ ਦੇ ਚਰਨਾਂ ਤੇ ਡਿੱਗ ਪਈ ਅਤੇ ਆਖਿਆ, “ਪ੍ਰਭੂ, ਜੇਕਰ ਤੁਸੀਂ ਇੱਥੇ ਹੁੰਦੇ, ਮੇਰਾ ਭਰਾ ਨਾ ਮਰਿਆ ਹੁੰਦਾ।”
੨ ਕੁਰਿੰਥੀਆਂ 8:9
ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਬਾਰੇ ਤਾਂ ਪਤਾ ਹੀ ਹੈ। ਤੁਸੀਂ ਜਾਣਦੇ ਹੋ ਕਿ ਮਸੀਹ ਅਮੀਰ ਸੀ, ਪਰ ਤੁਹਾਡੇ ਲਈ ਉਹ ਗਰੀਬ ਬਣ ਗਿਆ। ਮਸੀਹ ਨੇ ਅਜਿਹਾ ਇਸ ਵਾਸਤੇ ਕੀਤਾ ਤਾਂ ਜੋ ਤੁਸੀਂ ਉਸ ਦੇ ਗਰੀਬ ਬਣ ਜਾਣ ਤੇ ਅਮੀਰ ਬਣ ਸੱਕਦੇ ਹੋ।
ਪਰਕਾਸ਼ ਦੀ ਪੋਥੀ 6:6
ਫ਼ੇਰ ਮੈਂ ਇੱਕ ਅਵਾਜ਼ ਵਰਗੀ ਚੀਜ਼ ਸੁਣੀ। ਇਹ ਅਵਾਜ਼ ਓੱਥੋਂ ਆ ਰਹੀ ਸੀ ਜਿੱਥੇ ਚਾਰ ਸਜੀਵ ਚੀਜ਼ਾਂ ਸਨ। ਅਵਾਜ਼ ਨੇ ਆਖਿਆ, “ਇੱਕ ਦਿਨ ਦੀ ਤਨਖਾਹ ਵਜੋਂ ਇੱਕ ਚੌਥਾਈ ਕਣਕ ਦਾ ਮਾਪ। ਅਤੇ ਇੱਕ ਦਿਨ ਦੀ ਤਨਖਾਹ ਵਜੋਂ ਤਿੰਨ ਚੌਥਾਈ ਜੌਆਂ ਦਾ ਮਾਪ। ਪਰ ਤੇਲ ਅਤੇ ਮੈਨੂੰ ਬਰਬਾਦ ਨਾ ਕਰੋ।”
ਮੱਤੀ 16:9
ਕੀ ਅਜੇ ਵੀ ਤੁਸੀਂ ਨਹੀਂ ਸਮਝੇ? ਕੀ ਤੁਹਾਨੂੰ ਯਾਦ ਨਹੀਂ ਕਿ ਮੈਂ ਪੰਜ ਰੋਟੀਆਂ ਨਾਲ ਪੰਜ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ? ਕੀ ਤੁਹਾਨੂੰ ਯਾਦ ਨਹੀਂ ਕਿ ਬਚੇ ਹੋਏ ਭੋਜਨ ਨਾਲ ਤੁਸੀਂ ਕਿੰਨੇ ਟੋਕਰੇ ਭਰੇ ਸਨ।
ਮੱਤੀ 14:17
ਚੇਲਿਆਂ ਨੇ ਕਿਹਾ, “ਪਰ ਏਥੇ ਸਾਡੇ ਕੋਲ ਸਿਰਫ਼ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।”
ਅਸਤਸਨਾ 32:14
ਵੱਗ ਤੋਂ ਮਖਣ ਨਾਲ, ਇੱਜੜ ਤੋਂ ਦੁੱਧ ਨਾਲ, ਲੇਲਿਆਂ ਅਤੇ ਬੱਕਰੀਆਂ ਤੋਂ ਚਰਬੀ ਨਾਲ, ਬਾਸ਼ਾਨ ਦੇ ਸਭ ਤੋਂ ਵੱਧੀਆ ਭੇਡੂਆ ਨਾਲ ਅਤੇ ਸਭ ਤੋਂ ਵੱਧੀਆ ਕਣਕ ਨਾਲ। ਤੁਸੀਂ ਅੰਗੂਰਾਂ ਦੇ ਲਾਲ ਰਸ ਤੋਂ ਮੈਅ ਪੀਤੀ।
੧ ਸਲਾਤੀਨ 4:28
ਰਾਜਪਾਲਾਂ ਨੇ ਸਵਾਰੀ ਘੋੜਿਆਂ ਲਈ ਅਤੇ ਰੱਥਾਂ ਦੇ ਘੋੜਿਆਂ ਲਈ ਚਾਰਾ ਅਤੇ ਜੌਂ ਵੀ ਦਿੱਤੇ। ਹਰ ਰਾਜਪਾਲ ਨੇ, ਆਪਣੀ ਵਾਰੀ ਵੇਲੇ, ਇਸ ਚਾਰੇ ਨੂੰ ਲੋੜੀਂਦੀ ਜਗ੍ਹਾ ਤੇ ਪਹੁੰਚਾਇਆ।
੨ ਸਲਾਤੀਨ 7:1
ਅਲੀਸ਼ਾ ਨੇ ਆਖਿਆ, “ਯਹੋਵਾਹ ਵੱਲੋਂ ਭੇਜੇ ਸੰਦੇਸ਼ ਨੂੰ ਸੁਣੋ। ਯਹੋਵਾਹ ਆਖਦਾ ਹੈ: ‘ਕੱਲ੍ਹ ਇਸੇ ਵਕਤ ਸਾਮਰਿਯਾ ਦੇ ਸ਼ਹਿਰ ਦੇ ਫਾਟਕ ਤੇ ਅਤੇ ਮੰਡੀ ਵਿੱਚ ਆਟੇ ਦੀ ਇੱਕ ਟੋਕਰੀ ਅਤੇ ਜੌਆਂ ਦੀਆਂ ਦੋ ਬਾਲਟੀਆਂ ਇੱਕ ਸ਼ੈਕਲ ’ਚ ਉਪਲਬਧ ਹੋਣਗੀਆਂ। ਅਨਾਜ ਦਾ ਇੰਨਾ ਹੜ੍ਹ ਆਵੇਗਾ ਕਿ ਲੋਕ ਇੰਨਾ ਸਸਤਾ ਅਨਾਜ ਮੁੜ ਤੋਂ ਢੇਰ ਸਾਰਾ ਖਰੀਦਣ ਦੇ ਸਮਰੱਥ ਹੋ ਜਾਣਗੇ।”
ਜ਼ਬੂਰ 78:19
ਉਨ੍ਹਾਂ ਨੇ ਪਰਮੇਸ਼ੁਰ ਬਾਰੇ ਸ਼ਿਕਾਇਤ ਕੀਤੀ ਅਤੇ ਆਖਿਆ ਕਿ, “ਪਰਮੇਸ਼ੁਰ ਸਾਨੂੰ ਮਾਰੂਥਲ ਵਿੱਚ ਭੋਜਨ ਦੇ ਸੱਕਦਾ ਹੈ?
ਜ਼ਬੂਰ 78:41
ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੇ ਸਬਰ ਨੂੰ ਬਾਰ-ਬਾਰ ਪਰੱਖਿਆ। ਸੱਚਮੁੱਚ ਉਹ ਇਸਰਾਏਲ ਦੀ ਪਵਿੱਤਰ ਹਸਤੀ ਲਈ ਦੁੱਖ ਦਾ ਕਾਰਣ ਬਣੇ।
ਜ਼ਬੂਰ 81:16
ਪਰਮੇਸ਼ੁਰ ਸਭ ਤੋਂ ਉੱਤਮ ਕਣਕ ਆਪਣੇ ਲੋਕਾਂ ਨੂੰ ਦੇਵੇਗਾ। ਚੱਟਾਨ ਉਸ ਦੇ ਲੋਕਾਂ ਨੂੰ ਉਦੋਂ ਤੱਕ ਸ਼ਹਿਰ ਦੇਵੇ ਜਦੋਂ ਤੱਕ ਉਹ ਤ੍ਰਿਪਤ ਨਾ ਹੋ ਜਾਣ।”
ਜ਼ਬੂਰ 147:14
ਪਰਮੇਸ਼ੁਰ ਨੇ ਸਾਡੇ ਦੇਸ਼ ਵਿੱਚ ਅਮਨ ਲਿਆਂਦਾ, ਇਸ ਲਈ ਸਾਡੇ ਦੁਸ਼ਮਣਾਂ ਯੁੱਧ ਵਿੱਚ ਸਾਡਾ ਅਨਾਜ ਨਹੀਂ ਲੁੱਟਿਆ ਅਤੇ ਤੇਰੇ ਕੋਲ ਭੋਜਨ ਲਈ ਬਹੁਤ ਅਨਾਜ ਹੈ।
ਹਿਜ਼ ਕੀ ਐਲ 27:17
“‘ਯਹੂਦਾਹ ਅਤੇ ਇਸਰਾਏਲ ਦੇ ਲੋਕ ਤੁਹਾਡੇ ਨਾਲ ਵਪਾਰ ਕਰਦੇ ਸਨ। ਉਨ੍ਹਾਂ ਨੇ ਤੁਹਾਡੀਆਂ ਵੇਚੀਆਂ ਹੋਈਆਂ ਚੀਜ਼ਾਂ ਦਾ ਮੁੱਲ ਕਣਕ, ਜ਼ੈਤੂਨ, ਅਗੇਤੇ ਅੰਜੀਰਾਂ, ਸ਼ਹਿਦ, ਤੇਲ ਅਤੇ ਮਲਹਮ ਨਾਲ ਤਾਰਿਆ।
ਅਸਤਸਨਾ 8:8
ਇਸ ਧਰਤੀ ਉੱਤੇ ਕਣਕ ਅਤੇ ਜੌਂ, ਅੰਗੂਰਾਂ ਦੀਆਂ ਵੇਲਾਂ, ਅੰਜੀਰ ਦੇ ਰੁੱਖ ਅਤੇ ਅਨਾਰ ਹਨ। ਇਹ ਜੈਤੂਨ ਦੇ ਤੇਲ ਅਤੇ ਸ਼ਹਿਦ ਦੀ ਧਰਤੀ ਹੈ।