John 9:39
ਯਿਸੂ ਨੇ ਆਖਿਆ, “ਮੈਂ ਇਸ ਦੁਨੀਆਂ ਤੇ ਨਿਆਂ ਕਰਨ ਲਈ ਆਇਆ ਹਾਂ। ਮੈਂ ਇਸ ਜਗਤ ਤੇ ਇਸ ਲਈ ਆਇਆ ਤਾਂ ਜੋ ਅੰਨ੍ਹੇ ਵੇਖ ਸੱਕਣ ਅਤੇ ਉਹ ਜਿਹੜੇ ਸੋਚਦੇ ਹਨ ਕਿ ਉਹ ਵੇਖ ਸੱਕਦੇ ਹਨ ਅੰਨ੍ਹੇ ਹੋ ਜਾਣ।”
John 9:39 in Other Translations
King James Version (KJV)
And Jesus said, For judgment I am come into this world, that they which see not might see; and that they which see might be made blind.
American Standard Version (ASV)
And Jesus said, For judgment came I into this world, that they that see not may see; and that they that see may become blind.
Bible in Basic English (BBE)
And Jesus said, I came into this world to be a judge, so that those who do not see may see, and those who see may become blind.
Darby English Bible (DBY)
And Jesus said, For judgment am I come into this world, that they which see not may see, and they which see may become blind.
World English Bible (WEB)
Jesus said, "I came into this world for judgment, that those who don't see may see; and that those who see may become blind."
Young's Literal Translation (YLT)
And Jesus said, `For judgment I to this world did come, that those not seeing may see, and those seeing may become blind.'
| And | καὶ | kai | kay |
| εἶπεν | eipen | EE-pane | |
| Jesus | ὁ | ho | oh |
| said, | Ἰησοῦς | iēsous | ee-ay-SOOS |
| For | Εἰς | eis | ees |
| judgment | κρίμα | krima | KREE-ma |
| I | ἐγὼ | egō | ay-GOH |
| come am | εἰς | eis | ees |
| into | τὸν | ton | tone |
| this | κόσμον | kosmon | KOH-smone |
| world, | τοῦτον | touton | TOO-tone |
| that | ἦλθον | ēlthon | ALE-thone |
| see which they | ἵνα | hina | EE-na |
| οἱ | hoi | oo | |
| not | μὴ | mē | may |
| might see; | βλέποντες | blepontes | VLAY-pone-tase |
| and | βλέπωσιν | blepōsin | VLAY-poh-seen |
| καὶ | kai | kay | |
| might see which they that | οἱ | hoi | oo |
| be made | βλέποντες | blepontes | VLAY-pone-tase |
| blind. | τυφλοὶ | typhloi | tyoo-FLOO |
| γένωνται | genōntai | GAY-none-tay |
Cross Reference
ਯੂਹੰਨਾ 3:19
ਲੋਕਾਂ ਦਾ ਇਸ ਤੱਥ ਉੱਤੇ ਨਿਰਨਾ ਕੀਤਾ ਜਾਵੇਗਾ, ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰਾ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ।
ਰਸੂਲਾਂ ਦੇ ਕਰਤੱਬ 26:18
ਤੂੰ ਇਨ੍ਹਾਂ ਲੋਕਾਂ ਨੂੰ ਸੱਚ ਬਾਰੇ ਦੱਸੇਂਗਾ ਤਾਂ ਲੋਕ ਹਨੇਰੇ ਤੋਂ ਭੱਜ ਕੇ ਉਜਾਲੇ ਦੇ ਰਾਹ ਵੱਲ ਮੁੜਣਗੇ ਅਤੇ ਸ਼ੈਤਾਨ ਦੀ ਸ਼ਕਤੀ ਤੋਂ ਉਹ ਪਰਮੇਸ਼ੁਰ ਵੱਲ ਪਰਤਣਗੇ, ਫ਼ੇਰ ਉਨ੍ਹਾਂ ਦੇ ਪਾਪ ਬਖਸ਼ ਦਿੱਤੇ ਜਾਣਗੇ ਅਤੇ ਉਹ ਉਨ੍ਹਾਂ ਨਾਲ ਸਾਂਝ ਪਾਉਣਗੇ ਜੋ ਕਿ ਮੇਰੇ ਵਿੱਚ ਵਿਸ਼ਵਾਸ ਰਾਹੀਂ ਪਵਿੱਤਰ ਬਣਾਏ ਗਏ ਹਨ।’”
ਯੂਹੰਨਾ 12:46
ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਵਿਅਕਤੀ ਜਿਹੜਾ ਮੇਰੇ ਵਿੱਚ ਨਿਹਚਾ ਰੱਖਦਾ, ਹਨੇਰੇ ਵਿੱਚ ਨਾ ਰਹੇ।
ਯੂਹੰਨਾ 8:12
ਯਿਸੂ ਦੁਨੀਆਂ ਦਾ ਚਾਨਣ ਹੈ ਬਾਦ ਵਿੱਚ ਯਿਸੂ ਨੇ ਮੁੜ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, “ਮੈਂ ਦੁਨੀਆਂ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰਾ ਅਨੁਸਰਣ ਕਰਦਾ, ਉਹ ਕਦੇ ਵੀ ਹਨੇਰਿਆਂ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦੀ ਰੋਸ਼ਨੀ ਹੋਵੇਗੀ।”
ਲੋਕਾ 4:18
“ਪ੍ਰਭੂ ਦਾ ਆਤਮਾ ਮੇਰੇ ਨਾਲ ਹੈ। ਉਸ ਨੇ ਮੈਨੂੰ ਗਰੀਬਾਂ ਨੂੰ ਖੁਸ਼ਖਬਰੀ ਦੇਣ ਲਈ ਮਸਹ ਕੀਤਾ ਹੈ। ਉਸ ਨੇ ਮੈਨੂੰ ਕੈਦੀਆਂ ਨੂੰ ਇਹ ਐਲਾਨ ਕਰਨ ਲਈ ਭੇਜਿਆ ਕਿ ਉਹ ਮੁਕਤ ਹਨ ਅਤੇ ਅੰਨ੍ਹਿਆਂ ਨੂੰ ਕਿ ਉਹ ਦ੍ਰਿਸ਼ਟੀ ਵਾਪਸ ਪ੍ਰਾਪਤ ਕਰਣਗੇ ਅਤੇ ਸਤਾਏ ਹੋਇਆਂ ਨੂੰ ਅਤਿਆਚਾਰੀਆਂ ਤੋਂ ਮੁਕਤ ਕਰਾਉਣ ਲਈ,
੧ ਯੂਹੰਨਾ 2:11
ਪਰ ਜਿਹੜਾ ਵਿਅਕਤੀ ਆਪਣੇ ਭਰਾ ਨੂੰ ਨਫ਼ਰਤ ਕਰਦਾ ਹੈ ਉਹ ਹਾਲੇ ਵੀ ਅੰਧਕਾਰ ਵਿੱਚ ਹੈ ਅਤੇ ਅੰਧਕਾਰ ਵਿੱਚ ਚੱਲਦਾ ਹੈ? ਉਹ ਨਹੀਂ ਜਾਣਦਾ ਕਿ ਉਹ ਕਿੱਥੇ ਜਾ ਰਿਹਾ ਹੈ ਕਿਉਂ ਕਿ ਅੰਧਕਾਰ ਨੇ ਉਸ ਨੂੰ ਅੰਨ੍ਹਾ ਬਣਾ ਦਿੱਤਾ ਹੈ।
ਯੂਹੰਨਾ 8:15
ਤੁਸੀਂ ਲੋਕ ਮਾਨਵੀ ਦਰਜੇ ਦੇ ਆਧਾਰ ਤੇ ਮੇਰਾ ਨਿਆਂ ਕਰਦੇ ਹੋ, ਪਰ ਮੈਂ ਕਿਸੇ ਦਾ ਨਿਆਂ ਨਹੀਂ ਕਰਦਾ।
ਯੂਹੰਨਾ 9:25
ਉਸ ਮਨੁੱਖ ਨੇ ਆਖਿਆ, “ਮੈਂ ਨਹੀਂ ਜਾਣਦਾ ਕਿ ਉਹ ਪਾਪੀ ਹੈ ਜਾਂ ਨਹੀਂ। ਮੈਂ ਸਿਰਫ਼ ਇੱਕ ਹੀ ਗਲ ਜਾਣਦਾ ਹਾਂ ਕਿ ਮੈਂ ਅੰਨ੍ਹਾ ਸੀ ਅਤੇ ਹੁਣ ਮੈਂ ਵੇਖ ਸੱਕਦਾ ਹਾਂ।”
ਯੂਹੰਨਾ 9:36
ਮਨੁੱਖ ਨੇ ਕਿਹਾ, “ਹੇ ਪ੍ਰਭੂ, ਮਨੁੱਖ ਦਾ ਪੁੱਤਰ ਕੌਣ ਹੈ। ਮੈਨੂੰ ਦੱਸੋ ਤਾਂ ਜੋ ਮੈਂ ਉਸ ਵਿੱਚ ਵਿਸ਼ਵਾਸ ਕਰ ਸੱਕਾਂ।”
ਯੂਹੰਨਾ 12:40
“ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖਾਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਨ੍ਹਾਂ ਦੇ ਦਿਲ ਕਠੋਰ ਕਰ ਦਿੱਤੇ। ਤਾਂ ਜੋ ਨਾ ਉਹ ਆਪਣੀਆਂ ਅੱਖਾਂ ਨਾਲ ਵੇਖ ਸੱਕਣ, ਨਾ ਦਿਮਾਗ ਨਾਲ ਸਮਝ ਸੱਕਣ ਅਤੇ ਮੇਰੇ ਕੋਲ ਫ਼ਿਰ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਠੀਕ ਕਰ ਸੱਕਾਂ।”
ਰੋਮੀਆਂ 11:7
ਤਾਂ ਫ਼ਿਰ ਕੀ ਹੋਇਆ। ਇਸਰਾਏਲ ਦੇ ਲੋਕਾਂ ਨੇ ਧਰਮੀ ਹੋਣ ਦੀ ਕੋਸ਼ਿਸ਼ ਕੀਤੀ ਪਰ ਉਹ ਨਾਕਾਮਯਾਬ ਰਹੇ। ਪਰ ਪਰਮੇਸ਼ੁਰ ਦੁਆਰਾ ਚੁਣੇ ਲੋਕ ਧਰਮੀ ਬਣ ਗਏ। ਬਾਕੀ ਲੋਕ ਢੀਠ ਬਣੇ ਰਹੇ ਅਤੇ ਪਰਮੇਸ਼ੁਰ ਨੂੰ ਸੁਣਨ ਤੋਂ ਇਨਕਾਰੀ ਬਣ ਗਏ।
੨ ਕੁਰਿੰਥੀਆਂ 2:16
ਗੁਆਚੇ ਹੋਏ ਲੋਕਾਂ ਲਈ ਅਸੀਂ ਮੌਤ ਦੀ ਗੰਧ ਹਾਂ ਜਿਹੜੀ ਮੌਤ ਦਿੰਦੀ ਹੈ। ਪਰ ਬਚਾਏ ਜਾਣ ਵਾਲੇ ਲੋਕਾਂ ਲਈ ਅਸੀਂ ਜੀਵਨ ਦੀ ਸੁਗੰਧ ਹਾਂ ਜਿਹੜੀ ਜੀਵਨ ਲਿਆਉਂਦੀ ਹੈ। ਅਤੇ ਇਹ ਕੰਮ ਕਰਨ ਦੇ ਕੌਣ ਯੋਗ ਹੈ?
੨ ਕੁਰਿੰਥੀਆਂ 4:4
ਇਸ ਦੁਨੀਆਂ ਦੇ ਮਾਲਕ ਨੇ ਉਨ੍ਹਾਂ ਲੋਕਾਂ ਦੇ ਮਨਾਂ ਨੂੰ ਅੰਨ੍ਹਾ ਬਣਾ ਦਿੱਤਾ ਹੈ, ਜਿਹੜੇ ਵਿਸ਼ਵਾਸ ਨਹੀਂ ਕਰਦੇ। ਉਹ ਖੁਸ਼ਖਬਰੀ ਦੀ ਰੋਸ਼ਨੀ, ਮਸੀਹ ਦੀ ਮਹਿਮਾ ਦੀ ਖੁਸ਼ਖਬਰੀ ਨੂੰ, ਨਹੀਂ ਦੇਖ ਸੱਕਦੇ। ਸਿਰਫ਼ ਮਸੀਹ ਹੀ ਹੈ ਜਿਹੜਾ ਹੂ-ਬ-ਹੂ ਪਰਮੇਸ਼ੁਰ ਵਰਗਾ ਹੈ।
ਅਫ਼ਸੀਆਂ 5:14
ਅਤੇ ਜਿਹੜੀ ਗੱਲ ਪ੍ਰਤੱਖ ਹੈ ਰੌਸ਼ਨੀ ਬਣ ਸੱਕਦੀ ਹੈ। ਇਸੇ ਲਈ ਅਸੀਂ ਆਖਦੇ ਹਾਂ: “ਜਾਗੋ, ਤੁਸੀਂ ਸੁੱਤਿਓ ਬੰਦਿਓ! ਮੌਤ ਤੋਂ ਜਿਉ, ਅਤੇ ਮਸੀਹ ਤੁਹਾਡੇ ਉੱਪਰ ਚਮਕੇਗਾ।”
ਯੂਹੰਨਾ 5:22
“ਪਿਤਾ ਕਿਸੇ ਦਾ ਨਿਆਂ ਨਹੀਂ ਕਰਦਾ, ਪਰ ਉਸ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਪੁੱਤਰ ਨੂੰ ਦਿੱਤਾ ਹੋਇਆ ਹੈ।
ਯੂਹੰਨਾ 3:17
ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਦੁਨੀਆਂ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਇਸ ਦੁਨੀਆਂ ਅੰਦਰ ਲੋਕਾਂ ਨੂੰ ਦੋਸ਼ੀ ਠਹਿਰਾਣ ਲਈ ਨਹੀਂ ਭੇਜਿਆ ਸਗੋਂ ਉਸ ਨੇ ਆਪਣੇ ਪੁੱਤਰ ਨੂੰ ਦੁਨੀਆਂ ਨੂੰ ਉਸ ਰਾਹੀਂ ਬਚਾਉਣ ਲਈ ਭੇਜਿਆ।
ਲੋਕਾ 13:30
ਵੇਖੋ! ਜਿਹੜੇ ਇੱਥੇ ਪਿੱਛਲੇ ਹਨ ਸੋ ਉੱਥੇ ਪਹਿਲੇ ਹੋਣਗੇ ਅਤੇ ਜਿਹੜੇ ਇੱਥੇ ਪਹਿਲੇ ਹਨ ਉਹ ਪਰਮੇਸ਼ੁਰ ਦੇ ਰਾਜ ਵਿੱਚ ਪਿੱਛਲੇ ਹੋਣਗੇ।”
ਯਸਈਆਹ 6:9
ਫ਼ੇਰ ਯਹੋਵਾਹ ਨੇ ਆਖਿਆ, “ਜਾਓ ਅਤੇ ਲੋਕਾਂ ਨੂੰ ਇਹ ਦੱਸੋ: ‘ਧਿਆਨ ਨਾਲ ਸੁਣੋ, ਪਰ ਸਮਝੋ ਨਾ! ਧਿਆਨ ਨਾਲ ਦੇਖੋ, ਪਰ ਸਿੱਖੋ ਨਾ!’
ਯਸਈਆਹ 44:18
ਉਹ ਬੰਦੇ ਇਹ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਹਨ। ਉਹ ਸਮਝਦੇ ਹੀ ਨਹੀਂ! ਇਹ ਇਸ ਤਰ੍ਹਾਂ ਹੈ ਜਿਵੇਂ ਉਨ੍ਹਾਂ ਦੀਆਂ ਅੱਖਾਂ ਢੱਕੀਆਂ ਹੋਈਆਂ ਹੋਣ ਅਤੇ ਇਸ ਲਈ ਉਹ ਦੇਖ ਨਹੀਂ ਸੱਕਦੇ। ਉਨ੍ਹਾਂ ਦੇ ਦਿਲ (ਮਨ) ਸਮਝਣ ਦੀ ਚੇਸ਼ਟਾ ਨਹੀਂ ਕਰਦੇ।
ਯਰਮਿਆਹ 1:9
ਫ਼ੇਰ ਯਹੋਵਾਹ ਨੇ ਆਪਣਾ ਹੱਥ ਵੱਧਾਇਆ ਅਤੇ ਮੇਰੇ ਮੂੰਹ ਨੂੰ ਛੁਹਿਆ। ਅਤੇ ਮੈਨੂੰ ਆਖਿਆ, “ਯਿਰਮਿਯਾਹ, ਮੈਂ ਆਪਣੇ ਸ਼ਬਦ ਤੇਰੇ ਮੂੰਹ ਅੰਦਰ ਰੱਖ ਰਿਹਾ ਹਾਂ।
ਮੱਤੀ 6:23
ਪਰ ਜੇਕਰ ਤੁਹਾਡੀ ਅੱਖ ਮੈਲੀ ਹੈ, ਤਾਂ ਤੁਹਾਡਾ ਸਾਰਾ ਸ਼ਰੀਰ ਹਨੇਰੇ ਨਾਲ ਭਰਪੂਰ ਹੋਵੇਗਾ। ਸੋ ਜੇਕਰ ਤੁਹਾਡੇ ਅੰਦਰ ਦਾ ਚਾਨਣ ਹਨੇਰਾ ਹੈ ਤਾਂ ਫ਼ਿਰ ਉਹ ਹਨੇਰਾ ਕਿੰਨਾ ਹੋਵੇਗਾ।
ਮੱਤੀ 11:5
ਕਿ ਅੰਨ੍ਹੇ ਸੁਜਾਖੇ ਹੁੰਦੇ ਹਨ ਅਤੇ ਲੰਗੜ੍ਹੇ ਤੁਰਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ ਅਤੇ ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।
ਮੱਤੀ 13:13
ਇਸ ਲਈ ਮੈਂ ਉਨ੍ਹਾਂ ਨਾਲ ਦ੍ਰਿਸ਼ਟਾਤਾਂ ਵਿੱਚ ਗੱਲਾਂ ਕਰਦਾ ਹਾਂ ਕਿਉਂਕਿ ਉਹ ਵੇਖਦੇ ਹੋਵੇ ਵੀ ਉਹ ਨਹੀਂ ਵੇਖਦੇ ਅਤੇ ਸੁਣਦੇ ਹੋਏ ਵੀ ਉਹ ਨਹੀਂ ਸੁਣਦੇ ਅਤੇ ਨਾ ਹੀ ਸਮਝਦੇ ਹਨ।
ਲੋਕਾ 1:79
ਇਹ ਨਵੀਂ ਸਵੇਰ ਉਨ੍ਹਾਂ ਲੋਕਾਂ ਤੇ ਚਮਕੇਗੀ ਜੋ ਹਨੇਰੇ ਅਤੇ ਮੌਤ ਦੇ ਪਰਛਾਵੇਂ ਵਿੱਚ ਰਹਿ ਰਹੇ ਹਨ। ਤਾਂ ਜੋ ਸਾਡੇ ਕਦਮ ਸ਼ਾਂਤੀ ਵੱਲ ਵੱਧ ਸੱਕਣ।”
ਲੋਕਾ 2:34
ਤਦ ਸਿਮਓਨ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਉਸਦੀ ਮਾਤਾ ਮਰਿਯਮ ਨੂੰ ਆਖਿਆ, “ਇਸ ਬਾਲਕ ਦੇ ਕਾਰਣ ਬਹੁਤ ਸਾਰੇ ਇਸਰਾਏਲੀ ਡਿੱਗਣਗੇ ਅਤੇ ਬਹੁਤ ਸਾਰੇ ਉੱਠਣਗੇ। ਉਹ ਪਰਮੇਸ਼ੁਰ ਵੱਲੋਂ ਇੱਕ ਅਜਿਹਾ ਨਿਸ਼ਾਨ ਹੋਵੇਗਾ ਜਿਸਦਾ ਲੋਕਾਂ ਦੁਆਰਾ ਵਿਰੋਧ ਕੀਤਾ ਜਾਵੇਗਾ।
ਲੋਕਾ 7:21
ਉਸ ਵਕਤ ਯਿਸੂ ਨੇ ਬਹੁਤ ਸਾਰੇ ਬਿਮਾਰ ਲੋਕਾਂ ਨੂੰ ਉਨ੍ਹਾਂ ਦੀ ਬਿਮਾਰੀ ਤੇ ਰੋਗਾਂ ਤੋਂ ਅਤੇ ਭਰਿਸ਼ਟ ਆਤਮਿਆਂ ਤੋਂ ਮੁਕਤ ਕੀਤਾ ਅਤੇ ਬਹੁਤ ਸਾਰੇ ਅੰਨ੍ਹੇ ਲੋਕਾਂ ਨੂੰ ਦ੍ਰਿਸ਼ਟੀ ਦਿੱਤੀ ਤਾਂ ਜੋ ਉਹ ਦੋਬਾਰਾ ਵੇਖ ਸੱਕਣ।
੧ ਪਤਰਸ 2:9
ਪਰ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਹੋ, ਰਾਜੇ ਦੇ ਜਾਜਕ ਅਤੇ ਇੱਕ ਪਵਿੱਤਰ ਕੌਮ ਹੋ। ਤੁਸੀਂ ਪਰਮੇਸ਼ੁਰ ਦੇ ਆਪਣੇ ਲੋਕ ਹੋ। ਤੁਸੀਂ ਉਸ ਦੁਆਰਾ ਲੋਕਾਂ ਨੂੰ ਉਸਦੀਆਂ ਹੈਰਾਨਕੁਨ ਕਰਨੀਆਂ ਬਾਰੇ ਦੱਸਣ ਲਈ ਚੁਣੇ ਗਏ ਹੋ। ਉਸ ਨੇ ਤੁਹਾਨੂੰ ਹਨੇਰੇ ਵਿੱਚੋਂ ਕੱਢ ਕੇ ਆਪਣੀ ਮਹਾਨ ਰੋਸ਼ਨੀ ਵੱਲ ਬੁਲਾਇਆ ਹੈ।
੨ ਥੱਸਲੁਨੀਕੀਆਂ 2:10
ਕੁਧਰਮੀ ਉਨ੍ਹਾਂ ਲੋਕਾਂ ਨਾਲ ਧੋਖਾ ਕਰਨ ਲਈ ਹਰ ਤਰ੍ਹਾਂ ਦਾ ਛਲ ਕਪਟ ਕਰੇਗਾ ਜਿਹੜੇ ਪਹਿਲਾਂ ਹੀ ਗੁਆਚੇ ਹੋਏ ਹਨ। ਉਹ ਲੋਕ ਇਸ ਲਈ ਗੁਆਚੇ ਹੋਏ ਹਨ ਕਿਉਂਕਿ ਉਨ੍ਹਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਹੈ। ਜੇ ਉਹ ਸੱਚ ਨੂੰ ਪਿਆਰ ਕਰਦੇ, ਉਹ ਬਚ ਜਾਂਦੇ।
ਲੋਕਾ 11:34
ਤੇਰੀ ਅੱਖ ਤੇਰੇ ਸਰੀਰ ਦਾ ਚਾਨਣ ਹੈ, ਇਸ ਲਈ ਜੇਕਰ ਤੇਰੀਆਂ ਅੱਖਾਂ ਚੰਗੀਆਂ ਹਨ, ਤਾਂ ਤੇਰਾ ਸਾਰਾ ਸਰੀਰ ਵੀ ਚਾਨਣ ਨਾਲ ਭਰਪੂਰ ਹੈ। ਪਰ ਜੇਕਰ ਤੇਰੀਂ ਅੱਖਾਂ ਵਿੱਚ ਖੋਟ ਹੈ ਤਾਂ ਤੇਰਾ ਸਰੀਰ ਵੀ ਹਨੇਰੇ ਨਾਲ ਭਰਪੂਰ ਹੈ।
ਯਸਈਆਹ 42:18
ਇਸਰਾਏਲ ਨੇ ਪਰਮੇਸ਼ੁਰ ਵੱਲ ਧਿਆਨ ਦੇਣਾ ਛੱਡ ਦਿੱਤਾ “ਤੁਹਾਨੂੰ, ਬੋਲੇ ਲੋਕਾਂ ਨੂੰ, ਮੇਰੀ ਗੱਲ ਸੁਣਨੀ ਚਾਹੀਦੀ ਹੈ! ਤੁਹਾਨੂੰ, ਅੰਨ੍ਹੇ ਲੋਕਾਂ ਨੂੰ ਮੈਨੂੰ ਦੇਖਣਾ ਚਾਹੀਦਾ ਹੈ!
ਯਸਈਆਹ 29:10
ਯਹੋਵਾਹ ਤੁਹਾਡੇ ਉੱਪਰ ਗਹਿਰੀ ਨੀਂਦ ਲਿਆਇਆ ਹੈ। ਯਹੋਵਾਹ ਤੁਹਾਡੀਆਂ ਅੱਖਾਂ ਬੰਦ ਕਰ ਦੇਵੇਗਾ। (ਤੁਹਾਡੀਆਂ ਅੱਖਾਂ ਨਬੀ ਹਨ।) ਯਹੋਵਾਹ ਤੁਹਾਡੇ ਚਿਹਰੇ ਕੱਜ ਦੇਵੇਗਾ। (ਤੁਹਾਡੇ ਮੁਖੀਏ ਨਬੀ ਹਨ।)