Joshua 24:25 in Punjabi

Punjabi Punjabi Bible Joshua Joshua 24 Joshua 24:25

Joshua 24:25
ਇਸ ਲਈ ਉਸ ਦਿਨ ਯਹੋਸ਼ੁਆ ਨੇ ਲੋਕਾਂ ਲਈ ਇੱਕ ਨੇਮ ਕੀਤਾ। ਯਹੋਸ਼ੁਆ ਨੇ ਇਹ ਨੇਮ ਸ਼ਕਮ ਨਾਮ ਦੇ ਕਸਬੇ ਵਿਖੇ ਕੀਤਾ। ਇਹ ਉਨ੍ਹਾਂ ਲਈ ਕਾਨੂੰਨ ਬਣ ਗਿਆ।

Joshua 24:24Joshua 24Joshua 24:26

Joshua 24:25 in Other Translations

King James Version (KJV)
So Joshua made a covenant with the people that day, and set them a statute and an ordinance in Shechem.

American Standard Version (ASV)
So Joshua made a covenant with the people that day, and set them a statute and an ordinance in Shechem.

Bible in Basic English (BBE)
So Joshua made an agreement with the people that day, and gave them a rule and a law in Shechem.

Darby English Bible (DBY)
So Joshua made a covenant with the people that day, and set them a statute and an ordinance in Shechem.

Webster's Bible (WBT)
So Joshua made a covenant with the people that day, and set them a statute and an ordinance in Shechem.

World English Bible (WEB)
So Joshua made a covenant with the people that day, and set them a statute and an ordinance in Shechem.

Young's Literal Translation (YLT)
And Joshua maketh a covenant with the people on that day, and layeth on it a statute and an ordinance, in Shechem.

So
Joshua
וַיִּכְרֹ֨תwayyikrōtva-yeek-ROTE
made
יְהוֹשֻׁ֧עַyĕhôšuaʿyeh-hoh-SHOO-ah
a
covenant
בְּרִ֛יתbĕrîtbeh-REET
people
the
with
לָעָ֖םlāʿāmla-AM
that
בַּיּ֣וֹםbayyômBA-yome
day,
הַה֑וּאhahûʾha-HOO
set
and
וַיָּ֥שֶׂםwayyāśemva-YA-sem
them
a
statute
ל֛וֹloh
and
an
ordinance
חֹ֥קḥōqhoke
in
Shechem.
וּמִשְׁפָּ֖טûmišpāṭoo-meesh-PAHT
בִּשְׁכֶֽם׃biškembeesh-HEM

Cross Reference

ਖ਼ਰੋਜ 15:25
ਮੂਸਾ ਨੇ ਯਹੋਵਾਹ ਨੂੰ ਆਵਾਜ਼ ਦਿੱਤੀ। ਇਸ ਲਈ ਯਹੋਵਾਹ ਨੇ ਉਸ ਨੂੰ ਇੱਕ ਦਰੱਖਤ ਦਿਖਾਇਆ। ਮੂਸਾ ਨੇ ਦਰੱਖਤ ਨੂੰ ਪਾਣੀ ਵਿੱਚ ਸੁੱਟ ਦਿੱਤਾ। ਜਦੋਂ ਉਸ ਨੇ ਅਜਿਹਾ ਕੀਤਾ, ਪਾਣੀ ਪੀਣ ਦੇ ਯੋਗ ਹੋ ਗਿਆ। ਉਸ ਥਾਂ ਤੇ, ਯਹੋਵਾਹ ਨੇ ਲੋਕਾਂ ਦਾ ਨਿਆਂ ਕੀਤਾ ਅਤੇ ਉਨ੍ਹਾਂ ਨੂੰ ਇੱਕ ਕਾਨੂਨ ਦਿੱਤਾ। ਯਹੋਵਾਹ ਨੇ ਲੋਕਾਂ ਦਾ ਵਿਸ਼ਵਾਸ ਵੀ ਪਰੱਖਿਆ।

ਨਹਮਿਆਹ 9:38
“ਇਨ੍ਹਾਂ ਸਾਰੀਆਂ ਗੱਲਾਂ ਕਾਰਣ ਅਸੀਂ ਇੱਕ ਅਬਦਲ ਇਕਰਾਰਨਾਮਾ ਕਰਦੇ ਹਾਂ ਇਹ ਇਕਰਾਰਨਾਮਾ ਅਸੀਂ ਲਿਖਤ ਵਿੱਚ ਦੇ ਰਹੇ ਹਾਂ ਤੇ ਉਸ ਉੱਪਰ ਸਾਡੇ ਆਗੂ, ਲੇਵੀ ਦੇ ਜਾਜਕ ਹਸਤਾਖਰ ਕਰਕੇ ਤੇ ਮੋਹਰ ਲਗਾ ਰਹੇ ਹਨ।”

੨ ਤਵਾਰੀਖ਼ 23:16
ਤਦ ਯਹੋਯਾਦਾ ਨੇ ਸਾਰੇ ਲੋਕਾਂ ਨਾਲ ਅਤੇ ਪਾਤਸ਼ਾਹ ਨਾਲ ਇਕਰਾਰਨਾਮਾ ਕੀਤਾ ਤੇ ਉਨ੍ਹਾਂ ਸਾਰਿਆਂ ਨੇ ਸੌਂਹ ਖਾਧੀ ਕਿ ਉਹ ਯਹੋਵਾਹ ਦੇ ਲੋਕ ਹੋਣਗੇ।

੨ ਸਲਾਤੀਨ 11:17
ਯਹੋਯਾਦਾ ਨੇ ਯਹੋਵਾਹ, ਪਾਤਸ਼ਾਹ ਅਤੇ ਲੋਕਾਂ ਦੇ ਵਿੱਚਕਾਰ ਇੱਕ ਨੇਮ ਬਨ੍ਹਿਆ ਕਿ ਉਹ ਯਹੋਵਾਹ ਦੀ ਪਰਜਾ ਹੋਣ ਅਤੇ ਪਾਤਸ਼ਾਹ ਅਤੇ ਲੋਕਾਂ ਦੇ ਵਿੱਚਕਾਰ ਵੀ ਨੇਮ ਬੰਨ੍ਹਿਆ। ਇਸ ਨੇਮ ਵਿੱਚ ਇਹ ਦਰਸਾਇਆ ਗਿਆ ਕਿ ਰਾਜਾ ਪਰਜਾ ਲਈ ਕੀ ਕਰੇਗਾ ਅਤੇ ਪਰਜਾ ਪਾਤਸ਼ਾਹ ਦਾ ਹੁਕਮ ਮੰਨੇਗੀ।

ਨਹਮਿਆਹ 10:28
ਇੰਝ ਇਨ੍ਹਾਂ ਸਾਰੇ ਲੋਕਾਂ ਨੇ ਪਰਮੇਸ਼ੁਰ ਅੱਗੇ ਇਕਰਾਰ ਕਰਕੇ ਆਖਿਆ ਕਿ ਜੇਕਰ ਉਹ ਹੁਣ ਪਰਮੇਸ਼ੁਰ ਦੇ ਸ਼ਬਦ ਨਾ ਮੰਨਣ, ਤਾਂ ਸਾਰੀਆਂ ਮੰਦੀਆਂ ਗੱਲਾਂ ਉਨ੍ਹਾਂ ਉੱਪਰ ਵਾਪਸ ਪੈ ਜਾਣ। ਉਨ੍ਹਾਂ ਸਭ ਨੇ ਉਸ ਬਿਵਸਬਾ ਨੂੰ ਕਬੂਲਣ ਦਾ ਇਕਰਾਰ ਕੀਤਾ ਜੋ ਸਾਨੂੰ ਪਰਮੇਸ਼ੁਰ ਦੇ ਸੇਵਕ ਮੂਸਾ ਰਾਹੀਂ ਦਿੱਤੀ ਗਈ ਸੀ। ਇਨ੍ਹਾਂ ਸਭ ਨੇ ਉਨ੍ਹਾਂ ਸਾਰੇ ਹੁਕਮਾਂ, ਬਿਧੀਆਂ ਅਤੇ ਪਰਮੇਸ਼ੁਰ ਦੀ ਬਿਵਸਬਾ ਦੀਆਂ ਸਾਖੀ ਨੂੰ ਮੰਨਣ ਦਾ ਇਕਰਾਰ ਕੀਤਾ। ਜਿਨ੍ਹਾਂ ਲੋਕਾਂ ਨੇ ਇਹ ਇਕਰਾਰ ਕੀਤਾ ਉਹ ਸਨ: ਬਾਕੀ ਦੇ ਲੋਕ, ਜਾਜਕ, ਲੇਵੀ, ਦਰਬਾਨ, ਗਵਈਏ, ਮੰਦਰ ਦੇ ਸੇਵਕ ਅਤੇ ਹੋਰ ਸਾਰੇ ਲੋਕ ਜਿਨ੍ਹਾਂ ਨੇ ਆਪਣੇ-ਆਪ ਨੂੰ ਹੋਰਨਾਂ ਧਰਤੀਆਂ ਦੇ ਲੋਕਾਂ ਤੋਂ ਵੱਖਰਾ ਕਰ ਲਿਆ ਸੀ। ਉਨ੍ਹਾਂ ਨੇ ਆਪਣੇ-ਆਪ ਨੂੰ ਉਨ੍ਹਾਂ ਤੋਂ ਇਸ ਲਈ ਵੱਖਰਿਆਂ ਕਰ ਲਿਆ ਤਾਂ ਜੋ ਉਹ ਪਰਮੇਸ਼ੁਰ ਦੀ ਬਿਵਸਬਾ ਨੂੰ ਮੰਨ ਸੱਕਣ। ਇਹੀ ਨਹੀਂ, ਸਗੋਂ ਉਨ੍ਹਾਂ ਦੀਆਂ ਪਤਨੀਆਂ, ਪੁੱਤਰਾਂ ਅਤੇ ਧੀਆਂ, ਅਤੇ ਸਾਰੇ ਜਿਹੜੇ ਜਾਣਦੇ ਸਨ ਅਤੇ ਉਨ੍ਹਾਂ ਨੂੰ ਸਮਝਦੇ ਸਨ, ਉਨ੍ਹਾਂ ਨੇ ਵੀ ਆਪਣੇ-ਆਪ ਨੂੰ ਉਨ੍ਹਾਂ ਲੋਕਾਂ ਤੋਂ ਦੂਰ ਰੱਖਿਆ ਉੱਨ੍ਹਾਂ ਆਪਣੇ ਭਰਾਵਾਂ ਨਾਲ ਮਿਲਕੇ ਇਹ ਸੌਂਹ ਖਾਧੀ ਅਤੇ ਇਹ ਫ਼ੈਸਲਾ ਕੀਤਾ ਕਿ ਅਸੀਂ ਪਰਮੇਸ਼ੁਰ ਦੀ ਬਿਵਸਬਾ ਮੁਤਾਬਕ ਹੀ ਚੱਲਾਂਗੇ ਜੋ ਕਿ ਪਰਮੇਸ਼ੁਰ ਦੇ ਸੇਵਕ ਮੂਸਾ ਦੁਆਰਾ ਦਿੱਤੀ ਗਈ ਅਤੇ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ, ਨਿਆਵਾਂ ਅਤੇ ਬਿਧੀਆਂ ਦਾ ਪੂਰੀ ਤਰ੍ਹਾਂ ਪਾਲਣ ਕਰਾਂਗੇ।

੨ ਤਵਾਰੀਖ਼ 34:29
ਤਦ ਪਾਤਸ਼ਾਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਬਜ਼ੁਰਗਾਂ ਦੀ ਇੱਕ ਸਭਾ ਆਪਣੇ ਕੋਲ ਬੁਲਾਈ।

੨ ਤਵਾਰੀਖ਼ 29:10
ਇਸ ਲਈ ਹੁਣ, ਮੈਂ, ਹਿਜ਼ਕੀਯਾਹ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨਾਲ ਇਕਰਾਰਨਾਮਾ ਕਰਨ ਦਾ ਨਿਸ਼ਚਾ ਕੀਤਾ ਹੈ। ਫ਼ੇਰ ਯਹੋਵਾਹ ਆਪਣਾ ਭਿਆਨਕ ਗੁੱਸਾ ਸਾਡੇ ਤੋਂ ਹਟਾ ਲਵੇਗਾ।

੨ ਤਵਾਰੀਖ਼ 15:15
ਸਾਰੇ ਯਹੂਦੀ ਇਸ ਸੌਂਹ ਚੁੱਕਣ ਤੇ ਖੁਸ਼ ਸਨ ਕਿਉਂ ਕਿ ਇਹ ਸੌਂਹ ਉਨ੍ਹਾਂ ਨੇ ਆਪਣੇ ਦਿਲੋਂ ਖਾਧੀ ਸੀ ਤੇ ਉਨ੍ਹਾਂ ਨੇ ਪਰਮੇਸ਼ੁਰ ਦਾ ਹੁਕਮ ਤਹਿ ਦਿਲੋਂ ਮੰਨਿਆ। ਉਨ੍ਹਾਂ ਨੇ ਪਰਮੇਸ਼ੁਰ ਨੂੰ ਵੇਖਣ ਦੀ ਰੀਝ ਕੀਤੀ ਤੇ ਉਨ੍ਹਾਂ ਪਾਇਆ ਤਾਂ ਇਉਂ ਪਰਮੇਸ਼ੁਰ ਨੇ ਉਨ੍ਹਾਂ ਦੇ ਦੇਸ ਵਿੱਚ ਸੁੱਖ-ਸ਼ਾਂਤੀ ਵਰਤਾਈ।

੨ ਤਵਾਰੀਖ਼ 15:12
ਤਦ ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਦੀ ਦਿਲੋ-ਜਾਨ ਨਾਲ ਸੇਵਾ ਕਰਨ ਦੀ ਸੌਂਹ ਖਾਧੀ। ਉਸ ਪਰਮੇਸ਼ੁਰ ਦੀ, ਜਿਸ ਦੀ ਉਨ੍ਹਾਂ ਦੇ ਪੁਰਖਿਆਂ ਨੇ ਸੇਵਾ ਕੀਤੀ ਸੀ।

ਯਸ਼ਵਾ 24:26
ਯਹੋਸ਼ੁਆ ਨੇ ਇਨ੍ਹਾਂ ਗੱਲਾਂ ਨੂੰ ਪਰਮੇਸ਼ੁਰ ਦੀ ਬਿਵਸਥਾ ਦੀ ਪੋਥੀ ਵਿੱਚ ਲਿਖ ਦਿੱਤਾ। ਫ਼ੇਰ ਯਹੋਸ਼ੁਆ ਨੇ ਇੱਕ ਵੱਡਾ ਪੱਥਰ ਲੱਭਿਆ। ਇਹ ਪੱਥਰ ਇਸ ਇਕਰਾਰਨਾਮੇ ਦਾ ਸਬੂਤ ਸੀ। ਉਸ ਨੇ ਉਸ ਪੱਥਰ ਨੂੰ ਯਹੋਵਾਹ ਦੇ ਪਵਿੱਤਰ ਤੰਬੂ ਦੇ ਨੇੜੇ ਓਕ ਦੇ ਰੁੱਖ ਹੇਠਾਂ ਰੱਖ ਦਿੱਤਾ।

ਯਸ਼ਵਾ 24:1
ਯਹੋਸ਼ੁਆ ਦੀ ਅਲਵਿਦਾ ਯਹੋਸ਼ੁਆ ਨੇ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਦੀ ਸ਼ਕਮ ਵਿਖੇ ਇਕੱਤ੍ਰਤਾ ਬੁਲਾਈ। ਫ਼ੇਰ ਯਹੋਸ਼ੁਆ ਨੇ ਬਜ਼ੁਰਗ ਆਗੁਆਂ, ਪਰਿਵਾਰਾਂ ਦੇ ਮੁਖੀਆਂ, ਜੱਜਾਂ ਅਤੇ ਇਸਰਾਏਲ ਦੇ ਅਧਿਕਾਰੀਆਂ ਅਤੇ ਹਾਕਮਾਂ ਅਤੇ ਜੱਜਾਂ ਨੂੰ ਬੁਲਾਇਆ। ਇਹ ਸਾਰੇ ਆਦਮੀ ਪਰਮੇਸ਼ੁਰ ਦੇ ਸਨਮੁੱਖ ਖਲੋ ਗਏ।

ਅਸਤਸਨਾ 29:10
“ਅੱਜ, ਤੁਸੀਂ ਸਾਰੇ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਸਨਮੁੱਖ ਖਲੋਤੇ ਹੋ। ਤੁਹਾਡੇ ਸਾਰੇ ਆਗੂ, ਅਧਿਕਾਰੀ, ਬਜ਼ੁਰਗ ਅਤੇ ਇਸਰਾਏਲ ਦੇ ਸਾਰੇ ਆਦਮੀ ਇੱਥੇ ਹਨ।

ਅਸਤਸਨਾ 29:1
ਮੋਆਬ ਵਿੱਚ ਇਕਰਾਰਨਾਮਾ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨਾਲ ਹੇਰੋਬ ਪਰਬਤ ਵਿਖੇ ਇੱਕ ਇਕਰਾਰਨਾਮਾ ਕੀਤਾ ਸੀ। ਉਸ ਇਕਰਾਰਨਾਮੇ ਤੋਂ ਇਲਾਵਾ, ਯਹੋਵਾਹ ਨੇ ਮੂਸਾ ਨੂੰ ਉਨ੍ਹਾਂ ਨਾਲ ਇੱਕ ਹੋਰ ਇਕਰਾਰਨਾਮਾ ਕਰਨ ਦਾ ਆਦੇਸ਼ ਵੀ ਦਿੱਤਾ ਜਦੋਂ ਉਹ ਮੋਆਬ ਵਿਖੇ ਸਨ। ਉਹ ਇਕਰਾਰਨਾਮਾ ਇਹ ਹੈ।

ਅਸਤਸਨਾ 5:2
ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਡੇ ਨਾਲ ਹੇਰੋਬ ਪਰਬਤ ਉੱਤੇ ਇੱਕ ਇਕਰਾਰਨਾਮਾ ਕੀਤਾ ਸੀ।

ਖ਼ਰੋਜ 24:7
ਮੂਸਾ ਨੇ ਉਹ ਪੱਤਰੀ ਲਈ ਜਿਸ ਉੱਤੇ ਖਾਸ ਇਕਰਾਰਨਾਮਾ ਲਿਖਿਆ ਹੋਇਆ ਸੀ ਅਤੇ ਸਾਰੇ ਲੋਕਾਂ ਨੂੰ ਪੜ੍ਹਕੇ ਸੁਣਾਈ। ਫ਼ੇਰ ਉਨ੍ਹਾਂ ਨੇ ਆਖਿਆ, “ਉਹ ਸਾਰੇ ਕਾਨੂੰਨ ਜੋ ਯਹੋਵਾਹ ਨੇ ਸਾਨੂੰ ਦਿੱਤੇ ਹਨ, ਉਨ੍ਹਾਂ ਨੂੰ ਕਰਨ ਲਈ ਅਤੇ ਮੰਨਣ ਲਈ ਅਸੀਂ ਤਿਆਰ ਹਾਂ।”

ਖ਼ਰੋਜ 24:3
ਮੂਸਾ ਨੇ ਲੋਕਾਂ ਨੂੰ ਯਹੋਵਾਹ ਦੀਆਂ ਸਾਰੀਆਂ ਬਿਧੀਆਂ ਤੇ ਹੁਕਮ ਦੱਸੇ। ਤਾਂ ਸਾਰੇ ਲੋਕਾਂ ਨੇ ਆਖਿਆ, “ਅਸੀਂ ਉਨ੍ਹਾਂ ਸਾਰੇ ਹੁਕਮਾਂ ਨੂੰ ਮੰਨਾਂਗੇ ਜਿਹੜੇ ਯਹੋਵਾਹ ਨੇ ਸੁਣਾਏ ਹਨ।”