Joshua 6:19 in Punjabi

Punjabi Punjabi Bible Joshua Joshua 6 Joshua 6:19

Joshua 6:19
ਸਾਰੀਆਂ ਚਾਂਦੀ ਅਤੇ ਸੋਨੇ ਅਤੇ ਪਿੱਤਲ ਅਤੇ ਲੋਹੇ ਦੀਆਂ ਚੀਜ਼ਾਂ ਯਹੋਵਾਹ ਦੀਆਂ ਹਨ। ਉਨ੍ਹਾਂ ਚੀਜ਼ਾਂ ਨੂੰ ਅਵੱਸ਼ ਯਹੋਵਾਹ ਦੇ ਤੋਸ਼ੇਖਾਨੇ ਵਿੱਚ ਰੱਖਿਆ ਜਾਣਾ ਚਾਹੀਦਾ ਹੈ।”

Joshua 6:18Joshua 6Joshua 6:20

Joshua 6:19 in Other Translations

King James Version (KJV)
But all the silver, and gold, and vessels of brass and iron, are consecrated unto the LORD: they shall come into the treasury of the LORD.

American Standard Version (ASV)
But all the silver, and gold, and vessels of brass and iron, are holy unto Jehovah: they shall come into the treasury of Jehovah.

Bible in Basic English (BBE)
But all the silver and gold and the vessels of brass and iron are holy to the Lord: they are to come into the store-house of the Lord.

Darby English Bible (DBY)
And all the silver, and gold, and vessels of copper and iron, shall be holy to Jehovah; they shall come into the treasury of Jehovah.

Webster's Bible (WBT)
But all the silver, and gold, and vessels of brass and iron, are consecrated to the LORD: they shall come into the treasury of the LORD.

World English Bible (WEB)
But all the silver, and gold, and vessels of brass and iron, are holy to Yahweh: they shall come into the treasury of Yahweh.

Young's Literal Translation (YLT)
and all the silver and gold, and vessels of brass and iron, holy they `are' to Jehovah; into the treasury of Jehovah they come.'

But
all
וְכֹ֣ל׀wĕkōlveh-HOLE
the
silver,
כֶּ֣סֶףkesepKEH-sef
and
gold,
וְזָהָ֗בwĕzāhābveh-za-HAHV
vessels
and
וּכְלֵ֤יûkĕlêoo-heh-LAY
of
brass
נְחֹ֙שֶׁת֙nĕḥōšetneh-HOH-SHET
and
iron,
וּבַרְזֶ֔לûbarzeloo-vahr-ZEL
consecrated
are
קֹ֥דֶשׁqōdešKOH-desh
unto
the
Lord:
ה֖וּאhûʾhoo
come
shall
they
לַֽיהוָ֑הlayhwâlai-VA
into
the
treasury
אוֹצַ֥רʾôṣaroh-TSAHR
of
the
Lord.
יְהוָ֖הyĕhwâyeh-VA
יָבֽוֹא׃yābôʾya-VOH

Cross Reference

੧ ਤਵਾਰੀਖ਼ 26:20
ਖਜ਼ਾਨਚੀ ਅਤੇ ਹੋਰ ਕਰਮਚਾਰੀ ਅਹੀਯਾਹ ਲੇਵੀਆਂ ਦੇ ਪਰਿਵਾਰ-ਸਮੂਹ ਵਿੱਚੋਂ ਸੀ ਅਤੇ ਉਸਦਾ ਕੰਮ ਯਹੋਵਾਹ ਦੇ ਮੰਦਰ ਅੰਦਰਲੀਆਂ ਕੀਮਤੀ ਵਸਤਾਂ ਦੀ ਦੇਖਭਾਲ ਕਰਨਾ ਸੀ ਅਤੇ ਹੋਰ ਜਿਹੜੀਆਂ ਪਵਿੱਤਰ ਵਸਤਾਂ ਜਿਨ੍ਹਾਂ ਥਾਵਾਂ ਉੱਪਰ ਰੱਖੀਆਂ ਜਾਂਦੀਆਂ ਸਨ, ਉਨ੍ਹਾਂ ਦੀ ਸੰਭਾਲ ਦੀ ਜਿੰਮੇਵਾਰੀ ਵੀ ਅਹੀਯਾਹ ਦੀ ਹੀ ਸੀ।

੨ ਸਮੋਈਲ 8:11
ਦਾਊਦ ਨੇ ਇਨ੍ਹਾਂ ਸਾਰੀਆਂ ਵਸਤਾਂ ਨੂੰ ਅਤੇ ਦਾਊਦ ਨੇ ਹੋਰ ਸਭਨਾਂ ਜਿੱਤੀਆਂ ਹੋਈਆਂ ਕੌਮਾਂ ਦੀ ਚਾਂਦੀ, ਸੋਨੇ ਅਤੇ ਪਿੱਤਲ ਦੀਆਂ ਵਸਤਾਂ ਨੂੰ ਵੀ ਯਹੋਵਾਹ ਲਈ ਪਵਿੱਤਰ ਠਹਿਰਾਇਆ ਅਤੇ ਅਰਪਣ ਕੀਤਾ।

੧ ਸਲਾਤੀਨ 7:51
ਇਉਂ ਯਹੋਵਾਹ ਦੇ ਮੰਦਰ ਦਾ ਸਾਰਾ ਕੰਮ ਜਿਹੜਾ ਸੁਲੇਮਾਨ ਪਾਤਸ਼ਾਹ ਨੇ ਬਣਵਾਇਆ ਮੁਕੰਮਲ ਹੋਇਆ ਤਾਂ ਸੁਲੇਮਾਨ ਆਪਣੇ ਪਿਤਾ ਦਾਊਦ ਦੀਆਂ ਪਵਿੱਤਰ ਵਸਤਾਂ ਅੰਦਰ ਲਿਆਇਆ ਜਿਹੜੀਆਂ ਕਿ ਉਸ ਨੇ ਇੱਕ ਖਾਸ ਮੌਕੇ ਲਈ ਇਕੱਠੀਆਂ ਕੀਤੀਆਂ ਹੋਈਆਂ ਸੀ। ਉਸ ਨੇ ਉਨ੍ਹਾਂ ਨੂੰ ਯਹੋਵਾਹ ਦੇ ਮੰਦਰ ਦੇ ਖਜ਼ਾਨਿਆਂ ਵਿੱਚ ਰੱਖ ਦਿੱਤਾ।

੨ ਸਲਾਤੀਨ 24:13
ਨਬੂਕਦਨੱਸਰ ਨੇ ਯਹੋਵਾਹ ਦੇ ਮੰਦਰ ਵਿੱਚੋਂ ਯਰੂਸ਼ਲਮ ਚੋ ਸਾਰਾ ਖਜ਼ਾਨਾ ਕੱਢ ਲਿਆ ਅਤੇ ਪਾਤਸ਼ਾਹ ਦੇ ਮਹਿਲ ਵਿੱਚੋਂ ਵੀ ਸਾਰਾ ਖਜ਼ਾਨਾ ਲੁੱਟ ਲਿਆ। ਸੋਨੇ ਦੇ ਸਾਰੇ ਭਾਂਡੇ ਜੋ ਇਸਰਾਏਲ ਦੇ ਪਾਤਸ਼ਾਹ ਸੁਲੇਮਾਨ ਨੇ ਯਹੋਵਾਹ ਦੇ ਮੰਦਰ ਵਿੱਚ ਰੱਖੇ ਸਨ, ਉਸ ਨੇ ਕੱਟ ਕੇ ਤੋੜ ਕੇ ਯਹੋਵਾਹ ਦੇ ਕਹੇ ਅਨੁਸਾਰ ਟੁਕੜੇ-ਟੁਕੜੇ ਕਰ ਦਿੱਤੇ।

੧ ਤਵਾਰੀਖ਼ 18:11
ਦਾਊਦ ਪਾਤਸ਼ਾਹ ਨੇ ਉਨ੍ਹਾਂ ਸਾਰੀਆਂ ਵਸਤਾਂ ਨੂੰ ਪਵਿੱਤਰ ਕੀਤਾ ਅਤੇ ਯਹੋਵਾਹ ਨੂੰ ਭੇਟ ਕੀਤੀਆਂ। ਦਾਊਦ ਨੇ ਉਨ੍ਹਾਂ ਸੋਨੇ-ਚਾਂਦੀ ਦੀਆਂ ਵੀ ਸਾਰੀਆਂ ਵਸਤਾਂ ਨੂੰ ਜੋ ਉਹ ਸਾਰੀਆਂ ਕੌਮਾਂ ਭਾਵ ਅਦੋਮ, ਮੋਆਬ, ਅੰਮੋਨ ਦੀ ਸੰਤਾਨ, ਫ਼ਲਿਸਤੀਆਂ ਅਤੇ ਅਮਾਲੇਕ ਤੋਂ ਲਿਆਏ ਸਨ, ਸਭ ਯਹੋਵਾਹ ਦੇ ਅਰਪਣ ਕਰ ਦਿੱਤੀਆਂ।

ਨਹਮਿਆਹ 10:38
ਜਦੋਂ ਲੇਵੀ ਇਹ ਦਸਵੰਧ ਇਕੱਠਾ ਕਰ ਰਹੇ ਹੋਣ, ਉਨ੍ਹਾਂ ਨਾਲ ਹਾਰੂਨ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਜਾਜਕ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਇਹ ਦਸਵੰਧ ਸਾਡੇ ਪਰਮੇਸ਼ੁਰ ਦੇ ਮੰਦਰ ਦੇ ਭੰਡਾਰੇ ਵਿੱਚ ਲੈ ਕੇ ਆਉਣਾ ਚਾਹੀਦਾ ਹੈ।

ਮੱਤੀ 27:6
ਪ੍ਰਧਾਨ ਜਾਜਕਾਂ ਨੇ ਉੱਥੋਂ ਉਹ ਸਿੱਕੇ ਚੁੱਕੇ ਅਤੇ ਕਿਹਾ, “ਇਨ੍ਹਾਂ ਪੈਸਿਆਂ ਨੂੰ ਮੰਦਰ ਦੇ ਖਜ਼ਾਨੇ ਵਿੱਚ ਪਾਉਣਾ ਯੋਗ ਨਹੀਂ ਕਿਉਂਕਿ ਇਹ ਧਨ ਕਿਸੇ ਦੀ ਮੌਤ ਲਈ ਦਿੱਤਾ ਗਿਆ ਸੀ।”

ਮਰਕੁਸ 12:41
ਇੱਕ ਵਿਧਵਾ ਦੇਣ ਦਾ ਮਤਲਬ ਦੱਸਦੀ ਹੈ ਯਿਸੂ ਮੰਦਰ ਦੇ ਖਜ਼ਾਨੇ ਦੇ ਸੰਦੂਕ ਕੋਲ ਬੈਠਾ ਇਹ ਵੇਖ ਰਿਹਾ ਸੀ ਕਿ ਲੋਕ ਆਂਦੇ-ਜਾਂਦੇ ਉਸ ਵਿੱਚ ਕੀ ਭੇਟਾ ਪਾਉਂਦੇ ਹਨ। ਬਹੁਤ ਸਾਰੇ ਅਮੀਰ ਲੋਕ ਇਸ ਵਿੱਚ ਬਹੁਤ ਸਾਰਾ ਧਨ ਪਾ ਰਹੇ ਸਨ।

ਮੀਕਾਹ 4:13
ਇਸਰਾਏਲ ਆਪਣੇ ਵੈਰੀਆਂ ਨੂੰ ਹਰਾਵੇਗੀ “ਹੇ ਸੀਯੋਨ ਦੀਏ ਧੀਏ, ਉੱਠ, ਜਾਕੇ ਉਨ੍ਹਾਂ ਲੋਕਾਂ ਨੂੰ ਪੀਹ ਦੇ। ਮੈਂ ਤੈਨੂੰ ਤਾਕਤਵਰ ਬਣਾਵਾਂਗਾ। ਤੂੰ ਇੰਨੀ ਸ਼ਕਤੀਸ਼ਾਲੀ ਹੋਵੇਂਗੀ ਜਿਵੇਂ ਤੇਰੇ ਸਿੰਗ ਲੋਹੇ ਦੇ ਅਤੇ ਪੈਰ ਪਿੱਤਲ ਦੇ ਹੋਣ ਤੂੰ ਬਹੁਤ ਸਾਰੇ ਲੋਕਾਂ ਨੂੰ ਕੁਚਲ ਦੇਵੇਂਗੀ ਅਤੇ ਉਨ੍ਹਾਂ ਦੀ ਦੌਲਤ ਯੋਹਵਾਹ ਨੂੰ ਸੌਂਪ ਦੇਵੇਂਗੀ। ਤੂੰ ਉਨ੍ਹਾਂ ਦਾ ਖਜ਼ਾਨਾ ਸਾਰੀ ਧਰਤੀ ਦੇ ਯਹੋਵਾਹ ਨੂੰ ਦੇ ਦੇਵੇਂਗੀ।”

ਨਹਮਿਆਹ 7:70
ਕੁਝ ਘਰਾਣਿਆਂ ਨੇ ਕੰਮ ਵਿੱਚ ਪੈਸੇ ਨਾਲ ਮਦਦ ਕੀਤੀ। ਰਾਜਪਾਲ ਨੇ 1,000 ਦਰਮ ਸੋਨਾ ਖਜ਼ਾਨੇ ਲਈ ਦਿੱਤੇ। ਉਸ ਨੇ 50 ਬਾਟੇ ਅਤੇ ਜਾਜਕਾਂ ਵਾਸਤੇ 530 ਕਮੀਜਾਂ ਦਿੱਤੀਆਂ।

੨ ਤਵਾਰੀਖ਼ 31:12
ਉਹ ਚੁੱਕਣ ਦੀਆਂ ਭੇਟਾਂ ਅਤੇ ਦਸਵੰਧ ਅਤੇ ਪਵਿੱਤਰ ਕੀਤੀਆਂ ਹੋਈਆਂ ਚੀਜ਼ਾਂ ਸਿਆਣਪ ਨਾਲ ਯਹੋਵਾਹ ਦੇ ਮੰਦਰ ਦੇ ਗੋਦਾਮਾਂ ਵਿੱਚ ਸੰਭਾਲਿਆ ਗਿਆ। ਇਹ ਸਾਰੀ ਚੜ੍ਹਤ ਦਾ ਕਾਨਨਯਾਹ ਲੇਵੀ ਹਾਕਮ ਸੀ ਅਤੇ ਦੂਜੇ ਨੰਬਰ ਤੇ ਸ਼ਮਈ ਸੀ ਜੋ ਇਸ ਸਭ ਦਾ ਹਾਕਮ ਸੀ। ਸ਼ਮਈ ਕਾਨਨਯਾਹ ਦਾ ਭਰਾ ਸੀ।

੨ ਤਵਾਰੀਖ਼ 15:18
ਪਰਮੇਸ਼ੁਰ ਦੇ ਮੰਦਰ ਵਿੱਚ ਉਨ੍ਹਾਂ ਚੀਜ਼ਾਂ ਨੂੰ ਜੋ ਉਸ ਦੇ ਪਿਤਾ ਨੇ ਪਵਿੱਤਰ ਠਹਿਰਾਈਆਂ ਸਨ ਅਤੇ ਉਹ ਵਸਤਾਂ ਜੋ ਉਸ ਨੇ ਆਪ ਪਵਿੱਤਰ ਠਹਿਰਾਈਆਂ ਸੀ ਉਨ੍ਹਾਂ ਨੂੰ ਅੰਦਰ ਲਿਆਇਆ ਅਤੇ ਉਹ ਵਸਤਾਂ ਸੋਨੇ ਅਤੇ ਚਾਂਦੀ ਦੀਆਂ ਬਣੀਆਂ ਹੋਈਆਂ ਸਨ।

੧ ਤਵਾਰੀਖ਼ 28:12
ਦਾਊਦ ਨੇ ਮੰਦਰ ਦੇ ਸਾਰੇ ਹਿਸਿਆਂ ਦਾ ਨਕਸ਼ੇ ਤਿਆਰ ਕੀਤੇ। ਉਸ ਨੇ ਉਹ ਨਕਸ਼ੇ ਸੁਲੇਮਾਨ ਨੂੰ ਯਹੋਵਾਹ ਦੇ ਮੰਦਰ ਦੇ ਇਰਦ-ਗਿਰਦ ਦੇ ਦਲਾਨ ਅਤੇ ਉਸ ਦੇ ਆਸ-ਪਾਸ ਦੇ ਕਮਰਿਆਂ, ਮੰਦਰ ਦੇ ਗੋਦਾਮਾਂ ਅਤੇ ਉਨ੍ਹਾਂ ਗੋਦਾਮਾਂ ਦੇ ਨਕਸ਼ੇ ਵੀ ਦਿੱਤੇ ਜਿੱਥੇ ਮੰਦਰ ਦੀਆਂ ਪਵਿੱਤਰ ਵਸਤਾਂ ਰੱਖੀਆਂ ਜਾਣੀਆਂ ਸਨ।

੧ ਤਵਾਰੀਖ਼ 26:28
ਸ਼ਲੋਮੋਥ ਅਤੇ ਉਸ ਦੇ ਸੰਬੰਧੀਆਂ ਨੇ ਪਵਿੱਤਰ ਵਸਤਾਂ ਦੀ ਵੀ ਦੇਖਭਾਲ ਕੀਤੀ, ਜਿਹੜੀਆਂ ਵਸਤਾਂ ਸਮੂਏਲ ਅਗੰਮ ਗਿਆਨੀ ਨੇ, ਕੀਸ਼ ਦੇ ਪੁੱਤਰ ਸ਼ਾਊਲ, ਨੇਰ ਦੇ ਪੁੱਤਰ ਅਬਨੇਰ, ਸਰੂਯਾਹ ਦੇ ਪੁੱਤਰ ਯੋਆਬ ਨੇ ਅਰਪਣ ਕੀਤੀਆਂ ਸਨ। ਸ਼ਲੋਮੋਥ ਅਤੇ ਉਸ ਦੇ ਭਰਾ-ਭਾਈ ਸਭ ਪਵਿੱਤਰ ਵਸਤਾਂ ਜਿਹੜੀਆਂ ਲੋਕ ਯਹੋਵਾਹ ਲਈ ਭੇਟ ਕਰਦੇ, ਉਨ੍ਹਾਂ ਦੀ ਸਾਂਭ-ਸੰਭਾਲ ਕਰਦੇ ਸਨ।

੧ ਤਵਾਰੀਖ਼ 26:26
ਸ਼ਲੋਮੋਥ ਅਤੇ ਉਸ ਦੇ ਸੰਬੰਧੀ ਉਸ ਸਾਰੇ ਸਾਮਾਨ ਲਈ ਜਿੰਮੇਵਾਰ ਸਨ ਜਿਹੜਾ ਦਾਊਦ ਨੇ ਮੰਦਰ ਲਈ ਇਕੱਠਾ ਕੀਤਾ ਸੀ। ਫ਼ੌਜ ਦੇ ਸਰਦਾਰਾਂ ਨੇ ਵੀ ਮੰਦਰ ਦੀ ਭੇਟਾ ਲਈ ਯੋਗਦਾਨ ਦਿੱਤਾ।

੧ ਸਲਾਤੀਨ 14:26
ਉਸ ਨੇ ਯਹੋਵਾਹ ਦੇ ਮੰਦਰ ਅਤੇ ਪਾਤਸ਼ਾਹ ਦੇ ਮਹਿਲ ਦਾ ਖਜ਼ਾਨਾ ਲੁੱਟ ਲਿਆ। ਉਸ ਨੇ ਸੁਲੇਮਾਨ ਦੀਆਂ ਬਣਵਾਈਆਂ ਸੋਨੇ ਦੀਆਂ ਢਾਲਾਂ ਵੀ ਲੈ ਲਈਆਂ।

ਗਿਣਤੀ 31:22
ਪਰ ਉਨ੍ਹਾਂ ਵਸਤਾਂ ਲਈ ਬਿਧੀਆਂ ਵਖਰੀਆਂ ਹਨ ਜਿਨ੍ਹਾਂ ਨੂੰ ਅੱਗ ਵਿੱਚ ਰੱਖਿਆ ਜਾ ਸੱਕਦਾ ਹੈ। ਤੁਹਾਨੂੰ ਸੋਨੇ, ਚਾਂਦੀ, ਕਾਂਸੀ, ਲੋਹੇ, ਟੀਨ ਜਾਂ ਸਿੱਕੇ ਨੂੰ ਅੱਗ ਵਿੱਚ ਰੱਖਣਾ ਚਾਹੀਦਾ ਹੈ। ਅਤੇ ਫ਼ੇਰ ਉਨ੍ਹਾਂ ਚੀਜ਼ਾਂ ਨੂੰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ ਅਤੇ ਉਹ ਪਵਿੱਤਰ ਹੋ ਜਾਣਗੀਆਂ। ਜੇ ਉਨ੍ਹਾਂ ਚੀਜ਼ਾਂ ਨੂੰ ਅੱਗ ਵਿੱਚ ਨਹੀਂ ਰੱਖਿਆ ਜਾ ਸੱਕਦਾ ਤਾਂ ਵੀ ਤੁਹਾਨੂੰ ਉਨ੍ਹਾਂ ਨੂੰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ।

ਯਸਈਆਹ 23:17
ਸੱਤਰ ਸਾਲਾਂ ਬਾਦ, ਯਹੋਵਾਹ ਸੂਰ ਬਾਰੇ ਫ਼ੇਰ ਵਿੱਚਾਰ ਕਰੇਗਾ, ਅਤੇ ਉਹ ਉਸ ਨੂੰ ਫ਼ੈਸਲਾ ਸੁਣਾਏਗਾ। ਸੂਰ ਫ਼ੇਰ ਵਪਾਰ ਕਰੇਗਾ। ਸੂਰ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਇੱਕ ਵੇਸਵਾ ਵਾਂਗ ਹੋਵੇਗਾ।

ਯਰਮਿਆਹ 38:11
ਇਸ ਲਈ ਅਬਦ-ਮਲਕ ਨੇ ਆਪਣੇ ਨਾਲ ਆਦਮੀ ਲੈ ਲੇ। ਪਰ ਪਹਿਲਾਂ ਉਹ ਰਾਜ ਮਹਿਲ ਦੇ ਗੁਦਾਮ ਦੇ ਹੇਠਲੇ ਕਮਰੇ ਵਿੱਚ ਗਿਆ। ਉਸ ਨੇ ਉਸ ਕਮਰੇ ਵਿੱਚੋਂ ਕੁਝ ਫ਼ਟੇ ਪੁਰਾਣੇ ਕਪੜੇ ਲੇ। ਫ਼ੇਰ ਉਸ ਨੇ ਉਨ੍ਹਾਂ ਫ਼ਟੇ ਪੁਰਾਣਿਆਂ ਕਪੜਿਆਂ ਨੂੰ ਰੱਸਿਆਂ ਨਾਲ ਟੋਏ ਅੰਦਰ ਯਿਰਮਿਯਾਹ ਦੇ ਕੋਲ ਲਮਕਾਇਆ।

ਜ਼ਿਕਰ ਯਾਹ 14:20
ਉਸ ਵੇਲੇ, ਹਰ ਵਸਤੂ ਪਰਮੇਸ਼ੁਰ ਦੀ ਹੋਵੇਗੀ। ਇੱਥੋਂ ਤੀਕ ਕਿ ਉਨ੍ਹਾਂ ਘੋੜਿਆਂ ਦੀਆਂ ਘੰਟੀਆਂ ਉੱਪਰ ਵੀ ਇਹ ਲਿਖਿਆ ਹੋਵੇਗਾ, “ਯਹੋਵਾਹ ਲਈ ਪਵਿੱਤਰ।” ਯਹੋਵਾਹ ਦੇ ਮੰਦਰ ਦੀਆਂ ਦੇਗਾਂ ਉਨ੍ਹਾਂ ਕਟੋਰਿਆਂ ਵਾਂਗ ਹੋਣਗੀਆਂ ਜਿਹੜੀਆਂ ਜਗਵੇਦੀ ਦੇ ਅੱਗੇ ਹਨ।

ਅਹਬਾਰ 19:24
ਚੌਥੇ ਸਾਲ ਉਸ ਰੁੱਖ ਦਾ ਫ਼ਲ ਯਹੋਵਾਹ ਦਾ ਹੋਵੇਗਾ ਇਹ ਯਹੋਵਾਹ ਨੂੰ ਉਸਤਤ ਦੀ ਪਵਿੱਤਰ ਭੇਟ ਹੋਵੇਗੀ।