Luke 17:26
“ਜਿਸ ਤਰ੍ਹਾਂ ਨੂਹ ਦੇ ਦਿਨਾਂ ਵਿੱਚ ਹੋਇਆ ਸੀ ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚ ਵੀ ਹੋਵੇਗਾ।
Luke 17:26 in Other Translations
King James Version (KJV)
And as it was in the days of Noe, so shall it be also in the days of the Son of man.
American Standard Version (ASV)
And as it came to pass in the days of Noah, even so shall it be also in the days of the Son of man.
Bible in Basic English (BBE)
And as it was in the days of Noah, so will it be in the day of the Son of man.
Darby English Bible (DBY)
And as it took place in the days of Noe, thus also shall it be in the days of the Son of man:
World English Bible (WEB)
As it happened in the days of Noah, even so will it be also in the days of the Son of Man.
Young's Literal Translation (YLT)
`And, as it came to pass in the days of Noah, so shall it be also in the days of the Son of Man;
| And | καὶ | kai | kay |
| as | καθὼς | kathōs | ka-THOSE |
| it was | ἐγένετο | egeneto | ay-GAY-nay-toh |
| in | ἐν | en | ane |
| the | ταῖς | tais | tase |
| days | ἡμέραις | hēmerais | ay-MAY-rase |
| of | τοῦ | tou | too |
| Noe, | Νῶε | nōe | NOH-ay |
| so | οὕτως | houtōs | OO-tose |
| be it shall | ἔσται | estai | A-stay |
| also | καὶ | kai | kay |
| in | ἐν | en | ane |
| the | ταῖς | tais | tase |
| days | ἡμέραις | hēmerais | ay-MAY-rase |
| the of | τοῦ | tou | too |
| Son | υἱοῦ | huiou | yoo-OO |
| of | τοῦ | tou | too |
| man. | ἀνθρώπου· | anthrōpou | an-THROH-poo |
Cross Reference
੨ ਪਤਰਸ 2:5
ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਵੀ ਸਜ਼ਾ ਦਿੱਤੀ ਜਿਹੜੇ ਪ੍ਰਾਚੀਨ ਕਾਲ ਵਿੱਚ ਜਿਉਂਦੇ ਸਨ। ਪਰਮੇਸ਼ੁਰ ਨੇ ਹੜ੍ਹ ਲਿਆ ਕੇ ਦੁਨੀਆਂ ਤੇ ਤਬਾਹੀ ਲਿਆਂਦੀ ਜੋ ਕਿ ਪਾਪੀਆਂ ਨਾਲ ਭਰਪੂਰ ਸੀ। ਪਰ ਪਰਮੇਸ਼ੁਰ ਨੇ ਨੂਹ ਅਤੇ ਉਸ ਦੇ ਨਾਲ ਹੋਰ ਸੱਤਾਂ ਲੋਕਾਂ ਨੂੰ ਬਚਾਇਆ। ਨੂਹ ਹੀ ਸੀ ਜਿਸਨੇ ਲੋਕਾਂ ਨੂੰ ਧਰਮੀ ਜੀਵਨ ਬਾਰੇ ਦੱਸਿਆ।
ਇਬਰਾਨੀਆਂ 11:7
ਨੂਹ ਨੂੰ ਪਰਮੇਸ਼ੁਰ ਵੱਲੋਂ ਉਨ੍ਹਾਂ ਚੀਜ਼ਾਂ ਬਾਰੇ ਚਿਤਾਵਨੀ ਦਿੱਤੀ ਗਈ ਸੀ ਜਿਨ੍ਹਾਂ ਨੂੰ ਉਹ ਹਾਲੇ ਨਹੀਂ ਦੇਖ ਸੱਕਿਆ ਸੀ। ਪਰ ਨੂਹ ਦੇ ਦਿਲ ਵਿੱਚ ਪਰਮੇਸ਼ੁਰ ਲਈ ਨਿਹਚਾ ਅਤੇ ਆਦਰ ਸੀ। ਇਸ ਲਈ ਨੂਹ ਨੇ ਆਪਣੇ ਪਰਿਵਾਰ ਨੂੰ ਬਚਾਉਣ ਲਈ ਇੱਕ ਵੱਡੀ ਕਿਸ਼ਤੀ ਬਣਾਈ। ਆਪਣੀ ਨਿਹਚਾ ਰਾਹੀਂ ਨੂਹ ਨੇ ਦਰਸਾਇਆ ਕਿ ਦੁਨੀਆਂ ਗਲਤ ਸੀ। ਅਤੇ ਨੂਹ ਉਨ੍ਹਾਂ ਲੋਕਾਂ ਵਿੱਚ ਸ਼ਾਮਿਲ ਹੋ ਗਿਆ ਜਿਨ੍ਹਾਂ ਨੂੰ ਨਿਹਚਾ ਰਾਹੀਂ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਸੀ।
ਮੱਤੀ 24:37
“ਜਿਵੇਂ ਨੂਹ ਦਾ ਸਮਾਂ ਸੀ ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਵੀ ਹੋਵੇਗਾ।
ਪੈਦਾਇਸ਼ 7:7
ਨੂਹ ਅਤੇ ਉਸਦਾ ਪਰਿਵਾਰ ਹੜ੍ਹ ਤੋਂ ਬਚਣ ਲਈ ਕਿਸ਼ਤੀ ਅੰਦਰ ਚੱਲਿਆ ਗਿਆ। ਨੂਹ ਦੀ ਪਤਨੀ ਅਤੇ ਉਸ ਦੇ ਪੁੱਤਰ ਅਤੇ ਨੂਹਾਂ ਉਸ ਦੇ ਨਾਲ ਕਿਸ਼ਤੀ ਵਿੱਚ ਸਨ।
੨ ਪਤਰਸ 3:6
ਉਸ ਦੁਨੀਆਂ ਵਿੱਚ ਹੜ੍ਹ ਆਏ ਅਤੇ ਪਾਣੀ ਦੁਆਰਾ ਨਸ਼ਟ ਹੋ ਗਈ।
੧ ਪਤਰਸ 3:19
ਫ਼ੇਰ ਆਤਮਾ ਵਿੱਚ, ਉਹ ਗਿਆ ਅਤੇ ਕੈਦ ਵਿੱਚਲੇ ਆਤਮਿਆਂ ਨੂੰ ਪ੍ਰਚਾਰ ਕੀਤਾ।
ਲੋਕਾ 17:24
ਜਦੋਂ ਮਨੁੱਖ ਦਾ ਪੁੱਤਰ ਆਵੇਗਾ, ਉਹ ਸਪੱਸ਼ਟ ਤੌਰ ਤੇ ਉਸ ਬਿਜਲੀ ਦੀ ਤਰ੍ਹਾਂ ਦਿਸੇਗਾ ਜੋ ਅਕਾਸ਼ ਨੂੰ ਇੱਕ ਹੱਦ ਤੋਂ ਦੂਸਰੀ ਹੱਦ ਤੱਕ ਚਮਕਾਉਂਦੀ ਹੈ।
ਲੋਕਾ 17:22
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਉਹ ਸਮਾਂ ਆਵੇਗਾ ਜਦ ਤੁਸੀਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚੋਂ ਕਿਸੇ ਇੱਕ ਦਿਨ ਨੂੰ ਵੇਖਣਾ ਚਾਹੋਂਗੇ ਪਰ ਤੁਸੀਂ ਵੇਖਣ ਯੋਗ ਨਹੀਂ ਹੋਵੋਂਗੇ।
ਅੱਯੂਬ 22:15
“ਅੱਯੂਬ, ਤੂੰ ਉਸੇ ਪੁਰਾਣੇ ਰਸਤੇ ਉੱਤੇ ਤੁਰ ਰਿਹਾ ਹੈਂ ਜਿਸ ਉੱਤੇ ਬਹੁਤ ਪਹਿਲਾਂ ਬੁਰੇ ਆਦਮੀ ਚੱਲੇ ਸਨ।
ਪੈਦਾਇਸ਼ 6:7
ਇਸ ਲਈ ਯਹੋਵਾਹ ਨੇ ਆਖਿਆ, “ਮੈਂ ਉਨ੍ਹਾਂ ਸਮੂਹ ਲੋਕਾਂ ਨੂੰ ਤਬਾਹ ਕਰ ਦਿਆਂਗਾ ਜਿਨ੍ਹਾਂ ਨੂੰ ਮੈਂ ਧਰਤੀ ਉੱਤੇ ਸਾਜਿਆ ਹੈ। ਮੈਂ ਹਰੇਕ ਵਿਅਕਤੀ, ਹਰੇਕ ਜਾਨਵਰ ਅਤੇ ਹਰ ਓਸ ਸ਼ੈਅ ਨੂੰ ਤਬਾਹ ਕਰ ਦਿਆਂਗਾ ਜਿਹੜੀ ਧਰਤੀ ਉੱਤੇ ਰੀਂਗਦੀ ਹੈ ਅਤੇ ਮੈਂ ਅਕਾਸ਼ ਦੇ ਵਿੱਚਲੇ ਸਾਰੇ ਪੰਛੀਆਂ ਨੂੰ ਤਬਾਹ ਕਰ ਦਿਆਂਗਾ ਕਿਉਂਕਿ ਮੈਂਨੂੰ ਅਫ਼ਸੋਸ ਹੈ ਕਿ ਮੈਂ ਉਨ੍ਹਾਂ ਦੀ ਸਾਜਨਾ ਕੀਤੀ।”
ਪੈਦਾਇਸ਼ 6:5
ਯਹੋਵਾਹ ਨੇ ਦੇਖਿਆ ਕਿ ਧਰਤੀ ਦੇ ਲੋਕ ਬਹੁਤ ਮੰਦੇ ਸਨ। ਯਹੋਵਾਹ ਨੇ ਦੇਖਿਆ ਕਿ ਲੋਕ ਹਰ ਸਮੇਂ ਕੇਵਲ ਮੰਦੀਆਂ ਗੱਲਾਂ ਬਾਰੇ ਸੋਚਦੇ ਸਨ।
ਲੋਕਾ 18:8
ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਛੇਤੀ ਹੀ ਆਪਣੇ ਲੋਕਾਂ ਦੀ ਮਦਦ ਕਰੇਗਾ ਅਤੇ ਉਨ੍ਹਾਂ ਨੂੰ ਨਿਆਂ ਦੇਵੇਗਾ। ਪਰ ਜਦੋਂ ਮਨੁੱਖ ਦਾ ਪੁੱਤਰ ਆਵੇਗਾ, ਕੀ ਉਹ ਧਰਤੀ ਤੇ ਉਨ੍ਹਾਂ ਲੋਕਾਂ ਨੂੰ ਲੱਭੇਗਾ ਜਿਨ੍ਹਾਂ ਨੂੰ ਉਸ ਵਿੱਚ ਵਿਸ਼ਵਾਸ ਹੈ?”