Luke 18:20
ਪਰ ਮੈਂ ਤੇਰੇ ਸਵਾਲ ਦਾ ਜਵਾਬ ਦੇਵਾਂਗਾ। ਤੂੰ ਹੁਕਮਨਾਮਿਆਂ ਨੂੰ ਜਾਣਦਾ ਹੈਂ? ‘ਤੈਨੂੰ ਬਦਕਾਰੀ ਦਾ ਪਾਪ ਨਹੀਂ ਕਰਨਾ ਚਾਹੀਦਾ, ਤੈਨੂੰ ਕਿਸੇ ਦਾ ਕਤਲ ਨਹੀਂ ਕਰਨਾ ਚਾਹੀਦਾ, ਤੈਨੂੰ ਚੋਰੀ ਨਹੀਂ ਕਰਨੀ ਚਾਹੀਦੀ, ਤੈਨੂੰ ਝੂਠੀ ਗਵਾਹੀ ਨਹੀਂ ਦੇਣੀ ਚਾਹੀਦੀ ਅਤੇ ਤੈਨੂੰ ਆਪਣੇ ਮਾਤਾ-ਪਿਤਾ ਦੀ ਇੱਜ਼ਤ ਕਰਨੀ ਚਾਹੀਦੀ ਹੈ।’”
Luke 18:20 in Other Translations
King James Version (KJV)
Thou knowest the commandments, Do not commit adultery, Do not kill, Do not steal, Do not bear false witness, Honour thy father and thy mother.
American Standard Version (ASV)
Thou knowest the commandments, Do not commit adultery, Do not kill, Do not steal, Do not bear false witness, Honor thy father and mother.
Bible in Basic English (BBE)
You have knowledge of what the law says: Do not be untrue to your wife, Do not put anyone to death, Do not take what is not yours, Do not give false witness, Give honour to your father and mother.
Darby English Bible (DBY)
Thou knowest the commandments: Do not commit adultery, Do not kill, Do not steal, Do not bear false witness, Honour thy father and thy mother.
World English Bible (WEB)
You know the commandments: 'Don't commit adultery,' 'Don't murder,' 'Don't steal,' 'Don't give false testimony,' 'Honor your father and your mother.'"
Young's Literal Translation (YLT)
the commands thou hast known: Thou mayest not commit adultery, Thou mayest do no murder, Thou mayest not steal, Thou mayest not bear false witness, Honour thy father and thy mother.'
| Thou knowest | τὰς | tas | tahs |
| the | ἐντολὰς | entolas | ane-toh-LAHS |
| commandments, | οἶδας· | oidas | OO-thahs |
| commit not Do | Μὴ | mē | may |
| adultery, | μοιχεύσῃς | moicheusēs | moo-HAYF-sase |
| Do not | Μὴ | mē | may |
| kill, | φονεύσῃς | phoneusēs | foh-NAYF-sase |
| Do not | Μὴ | mē | may |
| steal, | κλέψῃς | klepsēs | KLAY-psase |
| Do not bear false | Μὴ | mē | may |
| witness, | ψευδομαρτυρήσῃς | pseudomartyrēsēs | psave-thoh-mahr-tyoo-RAY-sase |
| Honour | Τίμα | tima | TEE-ma |
| thy | τὸν | ton | tone |
| πατέρα | patera | pa-TAY-ra | |
| father | σου | sou | soo |
| and | καὶ | kai | kay |
| thy | τὴν | tēn | tane |
| μητέρα | mētera | may-TAY-ra | |
| mother. | σου | sou | soo |
Cross Reference
ਰੋਮੀਆਂ 13:9
ਭਲਾ ਮੈਂ ਇਹ ਕਿਉਂ ਆਖਦਾ ਹਾਂ? ਕਿਉਂਕਿ ਸ਼ਰ੍ਹਾ ਕਹਿੰਦੀ ਹੈ, “ਬਦਕਾਰੀ ਨਾ ਕਰੋ, ਕਿਸੇ ਨੂੰ ਨਾ ਮਾਰੋ, ਚੋਰੀ ਨਾ ਕਰੋ, ਅਤੇ ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਨਾ ਕਰੋ।” ਅਸਲ ਵਿੱਚ ਇਹ ਸਾਰੇ ਹੁਕਮਨਾਮੇ ਪੂਰੀ ਤਰ੍ਹਾਂ ਇੱਕੋ ਹੀ ਹੁਕਮ ਵਿੱਚ ਜਾਹਰ ਹਨ; “ਦੂਜਿਆਂ ਨਾਲ ਉਵੇਂ ਪ੍ਰੇਮ ਕਰ ਜਿਵੇਂ ਤੂੰ ਆਪਣੇ ਆਪ ਨੂੰ ਕਰਦਾ ਹੈਂ।”
ਖ਼ਰੋਜ 20:12
“ਤੁਹਾਨੂੰ ਤੁਹਾਡੇ ਪਿਤਾ ਅਤੇ ਮਾਤਾ ਦੀ ਇੱਜ਼ਤ ਕਰਨੀ ਚਾਹੀਦੀ ਹੈ। ਤਾਂ ਜੋ ਤੁਸੀਂ ਉਸ ਧਰਤੀ ਤੇ ਭਰਪੂਰ ਜੀਵਨ ਜਿਉਂ ਸੱਕੋ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ।
ਯਾਕੂਬ 2:8
ਸਭ ਨੇਮਾਂ ਦੇ ਉੱਪਰ ਇੱਕੋ ਹੀ ਨੇਮ ਦੀ ਸਰਦਾਰੀ ਹੈ। ਇਹ ਸ਼ਾਹੀ ਨੇਮ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਹੋਰਨਾਂ ਲੋਕਾਂ ਨੂੰ ਵੀ ਉਵੇਂ ਪਿਆਰ ਕਰੋ ਜਿਵੇਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋਂ।” ਜੇ ਤੁਸੀਂ ਇਸ ਨੇਮ ਦਾ ਅਨੁਸਰਣ ਕਰੋਂਗੇ, ਤੁਸੀਂ ਸਹੀ ਗੱਲ ਕਰ ਰਹੇ ਹੋਂ।
ਕੁਲੁੱਸੀਆਂ 3:20
ਬੱਚਿਓ, ਹਰ ਗੱਲ ਵਿੱਚ ਆਪਣੇ ਮਾਪਿਆਂ ਦਾ ਆਖਾ ਮੰਨੋ। ਇਸ ਨਾਲ ਪ੍ਰਭੂ ਪ੍ਰਸੰਨ ਹੁੰਦਾ ਹੈ।
ਅਫ਼ਸੀਆਂ 6:2
ਹੁਕਮ ਆਖਦਾ ਹੈ, “ਤੁਹਾਨੂੰ ਆਪਣੇ ਮਾਤਾ ਅਤੇ ਪਿਤਾ ਨੂੰ ਸਤਿਕਾਰਨਾ ਚਾਹੀਦਾ ਹੈ।” ਇਹ ਪਹਿਲਾ ਹੁਕਮ ਹੈ ਜਿਸਦੇ ਨਾਲ ਇੱਕ ਆਉਂਦਾ ਹੋਇਆ ਵਾਦਾ ਹੈ।
ਗਲਾਤੀਆਂ 3:10
ਪਰ ਜਿਹੜੇ ਲੋਕ ਧਰਮੀ ਬਨਣ ਲਈ ਨੇਮ ਉੱਤੇ ਨਿਰਭਰ ਕਰਦੇ ਹਨ ਉਹ ਸਰਾਪੇ ਹੋਏ ਹਨ। ਕਿਉਂ? ਕਿਉਂਕਿ ਪੋਥੀਆਂ ਆਖਦੀਆਂ ਹਨ, “ਇੱਕ ਵਿਅਕਤੀ ਨੂੰ ਉਹ ਸਭ ਕੁਝ ਕਰਨਾ ਚਾਹੀਦਾ ਹੈ ਜੋ ਨੇਮ ਵਿੱਚ ਲਿਖਿਆ ਹੋਇਆ ਹੈ। ਜੋ ਉਹ ਹਮੇਸ਼ਾ ਇਸਦਾ ਪਾਲਣ ਨਹੀਂ ਕਰਦਾ ਤਾਂ ਉਹ ਵਿਅਕਤੀ ਸਰਾਪਿਆ ਹੋਇਆ ਹੈ।”
ਰੋਮੀਆਂ 7:7
ਪਾਪ ਦੇ ਵਿਰੁੱਧ ਸਾਡੀ ਜੰਗ ਤਾਂ ਫ਼ੇਰ ਸਿੱਟਾ ਕੀ ਹੈ? ਕੀ ਪਾਪ ਅਤੇ ਸ਼ਰ੍ਹਾ ਇੱਕੋ ਹਨ? ਨਿਰਸੰਦੇਹ ਨਹੀਂ। ਕਿਉਂਕਿ ਸ਼ਰ੍ਹਾ ਤੋਂ ਬਿਨਾ ਮੈਂ ਪਾਪ ਬਾਰੇ ਨਹੀਂ ਜਾਣ ਸੱਕਦਾ। ਜੇਕਰ ਸ਼ਰ੍ਹਾ ਨੇ ਮੈਨੂੰ ਇਹ ਨਾ ਕਿਹਾ ਹੁੰਦਾ “ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਨਾ ਕਰੋ,” ਮੈਨੂੰ ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਕਰਨ ਬਾਰੇ ਨਾ ਪਤਾ ਹੁੰਦਾ।
ਰੋਮੀਆਂ 3:20
ਸ਼ਰ੍ਹਾ ਦੀ ਲੋੜ ਅਨੁਸਾਰ ਕੋਈ ਵੀ ਪਰਮੇਸ਼ੁਰ ਅੱਗੇ ਧਰਮੀ ਨਹੀਂ ਬਣਾਇਆ ਜਾ ਸੱਕਦਾ। ਸ਼ਰ੍ਹਾ ਸਿਰਫ਼ ਸਾਡੇ ਪਾਪਾਂ ਨੂੰ ਦਰਸ਼ਾ ਸੱਕਦੀ ਹੈ।
ਲੋਕਾ 10:26
ਯਿਸੂ ਨੇ ਆਖਿਆ, “ਨੇਮ ਵਿੱਚ ਕੀ ਲਿਖਿਆ ਹੋਇਆ ਹੈ? ਤੂੰ ਉਸ ਵਿੱਚ ਕੀ ਪੜ੍ਹਿਆ ਹੈ?”
ਮਰਕੁਸ 10:18
ਉਸ ਨੇ ਆਖਿਆ, “ਤੂੰ ਮੈਨੂੰ ਸਤਿਗੁਰੂ ਕਿਉਂ ਬੁਲਾਉਂਦਾ ਹੈਂ? ਕੋਈ ਮਨੁੱਖ ਸਤਿ ਨਹੀਂ ਹੈ ਕੇਵਲ ਪਰਮੇਸ਼ੁਰ ਹੀ ਸਤਿ ਹੈ।
ਮੱਤੀ 19:17
ਯਿਸੂ ਨੇ ਉੱਤਰ ਦਿੱਤਾ, “ਤੁਸੀਂ ਨੇਕੀ ਬਾਰੇ ਮੈਥੋਂ ਕਿਉਂ ਪੁੱਛਦੇ ਹੋ? ਸਿਰਫ਼ ਪਰਮੇਸ਼ੁਰ ਚੰਗਾ ਹੈ। ਪਰ ਜੇ ਤੁਸੀਂ ਸਦੀਪਕ ਜੀਵਨ ਵਿੱਚ ਦਾਖਲ ਹੋਣਾ ਚਾਹੁੰਦੇ ਹੋ ਤਾਂ, ਹੁਕਮਾਂ ਦੀ ਪਾਲਣਾ ਕਰੋ।”
ਯਸਈਆਹ 8:20
ਤੁਹਾਨੂੰ ਇਕਰਾਰਨਾਮੇ ਅਤੇ ਬਿਵਸਬਾ ਨੂੰ ਮੰਨਣਾ ਚਾਹੀਦਾ ਹੈ। ਜੇ ਤੁਸੀਂ ਇਨ੍ਹਾਂ ਹੁਕਮਾਂ ਨੂੰ ਨਹੀਂ ਮੰਨੋਗੇ, ਤਾਂ ਸ਼ਾਇਦ ਤੁਸੀਂ ਗ਼ਲਤ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੇ ਹੋਵੋਗੇ। (ਗ਼ਲਤ ਹੁਕਮ ਉਹ ਹਨ ਜਿਹੜੇ ਜੋਤਸ਼ੀਆਂ ਅਤੇ ਭਵਿੱਖਵਕਤਾਵਾਂ ਦੁਆਰਾ ਦਿੱਤੇ ਜਾਂਦੇ ਹਨ। ਉਹ ਹੁਕਮ ਫ਼ਿਜ਼ੂਲ ਹਨ ਤੁਹਾਨੂੰ ਉਨ੍ਹਾਂ ਹੁਕਮਾਂ ਦੀ ਪਾਲਣਾ ਦਾ ਕੋਈ ਲਾਭ ਨਹੀਂ ਹੋਵੇਗਾ।)
ਅਸਤਸਨਾ 5:16
‘ਤੁਹਾਨੂੰ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰਨਾ ਚਾਹੀਦਾ ਹੈ ਜਿਵੇਂ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਹੈ। ਜੇ ਤੁਸੀਂ ਉਸ ਦੇ ਹੁਕਮਾਂ ਨੂੰ ਮੰਨੋਗੇ, ਤੁਸੀਂ ਇੱਕ ਲੰਮਾ ਜੀਵਨ ਬਿਤਾਉਂਗੇ ਅਤੇ ਇਸ ਧਰਤੀ ਉਤੇ ਹਮੇਸ਼ਾ ਤੁਹਾਡੇ ਲਈ ਚੰਗੀਆਂ ਚੀਜ਼ਾਂ ਹੋਣਗੀਆਂ, ਜੋ ਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇਵੇਗਾ।