Luke 19:10 in Punjabi

Punjabi Punjabi Bible Luke Luke 19 Luke 19:10

Luke 19:10
ਮਨੁੱਖ ਦਾ ਪੁੱਤਰ ਗੁਆਚੇ ਹੋਇਆਂ ਨੂੰ ਲੱਭਣ ਅਤੇ ਬਚਾਉਣ ਲਈ ਆਇਆ ਹੈ।”

Luke 19:9Luke 19Luke 19:11

Luke 19:10 in Other Translations

King James Version (KJV)
For the Son of man is come to seek and to save that which was lost.

American Standard Version (ASV)
For the Son of man came to seek and to save that which was lost.

Bible in Basic English (BBE)
For the Son of man came to make search for those who are wandering from the way, and to be their Saviour.

Darby English Bible (DBY)
for the Son of man has come to seek and to save that which is lost.

World English Bible (WEB)
For the Son of Man came to seek and to save that which was lost."

Young's Literal Translation (YLT)
for the Son of Man came to seek and to save the lost.'

For
ἦλθενēlthenALE-thane
the
γὰρgargahr
Son
hooh
of

υἱὸςhuiosyoo-OSE
man
τοῦtoutoo
is
come
ἀνθρώπουanthrōpouan-THROH-poo
seek
to
ζητῆσαιzētēsaizay-TAY-say
and
καὶkaikay
to
save
σῶσαιsōsaiSOH-say
that
which
τὸtotoh
was
lost.
ἀπολωλόςapolōlosah-poh-loh-LOSE

Cross Reference

ਹਿਜ਼ ਕੀ ਐਲ 34:16
“ਮੈਂ ਆਪਣੀਆਂ ਗੁਆਚੀਆਂ ਭੇਡਾਂ ਦੀ ਤਲਾਸ਼ ਕਰਾਂਗਾ। ਮੈਂ ਉਨ੍ਹਾਂ ਭੇਡਾਂ ਨੂੰ ਵਾਪਸ ਲਿਆਵਾਂਗਾ ਜਿਹੜੀਆਂ ਖਿੰਡ ਗਈਆਂ ਸਨ। ਮੈਂ ਜ਼ਖਮੀ ਹੋਈਆਂ ਭੇਡਾਂ ਦੇ ਪਟ੍ਟੀਆਂ ਬਂਨ੍ਹਾਂਗਾ। ਮੈਂ ਕਮਜ਼ੋਰ ਭੇਡਾਂ ਨੂੰ ਤਕੜੀਆਂ ਕਰਾਂਗਾ। ਪਰ ਮੈਂ ਉਨ੍ਹਾਂ ਮੋਟੇ ਅਤੇ ਤਾਕਤਵਰ ਆਜੜੀਆਂ ਨੂੰ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਨੂੰ ਓਸੇ ਤਰ੍ਹਾਂ ਦੀ ਸਜ਼ਾ ਦੀ ਖੁਰਾਕ ਦਿਆਂਗਾ ਜਿਸਦੇ ਉਹ ਅਧਿਕਾਰੀ ਹਨ।”

੧ ਤਿਮੋਥਿਉਸ 1:13
ਅਤੀਤ ਵਿੱਚ, ਮੈਂ ਮਸੀਹ ਦੇ ਵਿਰੁੱਧ ਬੋਲਦਾ ਸਾਂ ਤੇ ਉਸ ਨੂੰ ਸਤਾਇਆ ਅਤੇ ਮੈਂ ਉਸ ਨੂੰ ਦੁੱਖ ਪਹੁੰਚਾਇਆ। ਪਰ ਪਰਮੇਸ਼ੁਰ ਨੇ ਮੈਨੂੰ ਆਪਣੀ ਕਿਰਪਾ ਦਿਤੀ ਕਿਉਂਕਿ ਮੈਂ ਨਹੀਂ ਜਾਣਦਾ ਸੀ ਕਿ ਮੈਂ ਕੀ ਕਰ ਰਿਹਾ ਸਾਂ। ਇਹ ਗੱਲਾਂ ਮੈਂ ਉਦੋਂ ਕੀਤੀਆਂ ਸਨ ਜਦੋਂ ਮੇਰੇ ਅੰਦਰ ਵਿਸ਼ਵਾਸ ਨਹੀਂ ਸੀ।

ਲੋਕਾ 15:4
“ਮੰਨ ਲਵੋ ਤੁਹਾਡੇ ਵਿੱਚੋਂ ਕਿਸੇ ਕੋਲ ਸੌ ਭੇਡਾਂ ਹੋਣ, ਪਰ ਉਹ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ। ਤਾਂ ਕੀ ਉਹ ਬਾਕੀ ਦੀਆਂ ਨੜਿੰਨਵੇ ਭੇਡਾਂ ਨੂੰ ਇੱਕਲੀਆਂ ਛੱਡ ਕੇ ਉਸ ਇੱਕ ਗੁਆਚੀ ਹੋਈ ਭੇਡ ਦੀ ਭਾਲ ਵਿੱਚ ਨਹੀਂ ਜਾਵੇਗਾ? ਜਦ ਤੱਕ ਕਿ ਆਦਮੀ ਉਸ ਨੂੰ ਲੱਭ ਨਾ ਲਵੇ।

ਲੋਕਾ 15:32
ਪਰ ਸਾਨੂੰ ਦਾਅਵਤ ਕਰਨੀ ਚਾਹੀਦੀ ਹੈ ਅਤੇ ਖੁਸ਼ ਹੋਣਾ ਚਾਹੀਦਾ ਹੈ ਕਿਉਂਕਿ ਇਹ ਤੇਰਾ ਭਰਾ, ਮਰ ਗਿਆ ਸੀ, ਪਰ ਉਹ ਫ਼ਿਰ ਜਿਉਂਦਾ ਹੋ ਗਿਆ ਹੈ। ਜਿਹੜਾ ਗੁਆਚਿਆ ਹੋਇਆ ਸੀ ਹੁਣ ਲੱਭ ਗਿਆ ਹੈ।’”

ਮੱਤੀ 1:21
ਮਰਿਯਮ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸਦਾ ਨਾਂ ਯਿਸੂ ਰੱਖੀਂ ਕਿਉਂਕਿ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ।”

ਮੱਤੀ 15:24
ਤਦ ਯਿਸੂ ਨੇ ਆਖਿਆ, “ਮੈਨੂੰ ਸਿਰਫ਼ ਇਸਰਾਏਲ ਦੀਆਂ ਗੁਆਚੀਆਂ ਹੋਈਆਂ ਭੇਡਾਂ ਲਈ ਘੱਲਿਆ ਗਿਆ ਹੈ।”

ਮੱਤੀ 10:6
ਸਗੋਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਕੋਲ ਜਾਓ।

ਇਬਰਾਨੀਆਂ 7:25
ਇਸ ਲਈ ਮਸੀਹ ਉਨ੍ਹਾਂ ਲੋਕਾਂ ਨੂੰ ਮੁਕਤੀ ਦੇ ਸੱਕਦਾ ਹੈ ਜਿਹੜੇ ਉਸ ਦੇ ਰਾਹੀਂ ਪਰਮੇਸ਼ੁਰ ਵੱਲ ਆਉਂਦੇ ਹਨ। ਮਸੀਹ ਸਦੀਵ ਕਾਲ ਲਈ ਅਜਿਹਾ ਕਰ ਸੱਕਦਾ ਹੈ ਕਿਉਂਕਿ ਉਹ ਸਦਾ ਜਿਉਂਦਾ ਹੈ, ਲੋਕਾਂ ਦੀ ਸਹਾਇਤਾ ਲਈ ਤਤਪਰ ਹੈ ਜਦੋਂ ਉਹ ਪਰਮੇਸ਼ੁਰ ਦੇ ਸਨਮੁੱਖ ਆਉਂਦੇ ਹਨ।

ਮੱਤੀ 9:12
ਯਿਸੂ ਨੇ ਇਹ ਸੁਣਕੇ ਫ਼ਰੀਸੀਆਂ ਨੂੰ ਕਿਹਾ, “ਤੰਦਰੁਸਤਾਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੁੰਦੀ ਹੈ।

ਰੋਮੀਆਂ 5:6
ਸਹੀ ਸਮੇਂ ਤੇ ਮਸੀਹ ਸਾਡੇ ਲਈ ਮਰਿਆ, ਜਦੋਂ ਅਜੇ ਅਸੀਂ ਕਮਜ਼ੋਰ ਅਤੇ ਪਰਮੇਸ਼ੁਰ ਦੇ ਖਿਲਾਫ਼ ਜਿਉਂ ਰਹੇ ਸਾਂ।

ਲੋਕਾ 5:31
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਇਹ ਬਿਮਾਰ ਮਨੁੱਖ ਹਨ, ਜਿਨ੍ਹਾਂ ਨੂੰ ਵੈਦ ਦੀ ਜ਼ਰੂਰਤ ਹੈ ਨਾ ਕਿ ਤੰਦਰੁਸਤਾਂ ਨੂੰ।

੧ ਯੂਹੰਨਾ 4:9
ਇਹੀ ਉਹ ਤਰੀਕਾ ਹੈ ਜਿਸ ਨਾਲ ਪਰਮੇਸ਼ੁਰ ਨੇ ਸਾਨੂੰ ਆਪਣਾ ਪਿਆਰ ਦਰਸ਼ਾਇਆ; ਪਰਮੇਸ਼ੁਰ ਨੇ ਆਪਣੇ ਇੱਕਲੌਤੇ ਪੁੱਤਰ ਨੂੰ ਦੁਨੀਆਂ ਵਿੱਚ ਭੇਜਿਆ ਤਾਂ ਜੋ ਉਸ ਦੇ ਰਾਹੀਂ ਸਾਨੂੰ ਜੀਵਨ ਪ੍ਰਦਾਨ ਕਰ ਸੱਕੇ।

ਮੱਤੀ 18:10
ਯਿਸੂ ਦਾ ਗੁਆਚੀ ਭੇਡ ਬਾਰੇ ਦ੍ਰਿਸ਼ਟਾਂਤ “ਸਾਵੱਧਾਨ ਰਹੋ! ਇਨ੍ਹਾਂ ਛੋਟੇ ਬੱਚਿਆਂ ਨੂੰ ਨਫ਼ਰਤ ਨਾਲ ਨਾ ਵੇਖੋ! ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਕਿ ਇਨ੍ਹਾਂ ਬੱਚਿਆਂ ਦੇ ਦੂਤ ਸਵਰਗਾਂ ਵਿੱਚ ਹਨ ਅਤੇ ਉਹ ਦੂਤ ਹਮੇਸ਼ਾ ਉੱਤੇ ਮੇਰੇ ਸੁਰਗੀ ਪਿਤਾ ਨਾਲ ਹੁੰਦੇ ਹਨ।