Luke 7:41
ਯਿਸੂ ਨੇ ਆਖਿਆ: “ਦੋ ਆਦਮੀ ਸਨ। ਦੋਵੇ ਹੀ ਇੱਕੇ ਹੀ ਸਾਹੂਕਾਰ ਦੇ ਦੇਣਦਾਰ ਸਨ। ਇੱਕ ਬੰਦਾ ਸਹੂਕਾਰ ਨੂੰ 500 ਚਾਂਦੀ ਦੇ ਸਿੱਕਿਆਂ ਦਾ ਦੇਣਦਾਰ ਸੀ ਅਤੇ ਦੂਜਾ ਆਦਮੀ ਸਾਹੂਕਾਰ ਨੂੰ 50 ਚਾਂਦੀ ਦੇ ਸਿੱਕਿਆਂ ਦਾ ਦੇਣਦਾਰ ਸੀ।
Luke 7:41 in Other Translations
King James Version (KJV)
There was a certain creditor which had two debtors: the one owed five hundred pence, and the other fifty.
American Standard Version (ASV)
A certain lender had two debtors: the one owed five hundred shillings, and the other fifty.
Bible in Basic English (BBE)
And he said, Two men were in debt to a certain man of business: one had a debt of five hundred pence, and the other of fifty.
Darby English Bible (DBY)
There were two debtors of a certain creditor: one owed five hundred denarii and the other fifty;
World English Bible (WEB)
"A certain lender had two debtors. The one owed five hundred denarii, and the other fifty.
Young's Literal Translation (YLT)
`Two debtors were to a certain creditor; the one was owing five hundred denaries, and the other fifty;
| There was which had | δύο | dyo | THYOO-oh |
| a certain | χρεωφειλέται | chreōpheiletai | hray-oh-fee-LAY-tay |
| creditor | ἦσαν | ēsan | A-sahn |
| two | δανειστῇ | daneistē | tha-nee-STAY |
| debtors: | τινι· | tini | tee-nee |
| the | ὁ | ho | oh |
| one | εἷς | heis | ees |
| owed | ὤφειλεν | ōpheilen | OH-fee-lane |
| five hundred | δηνάρια | dēnaria | thay-NA-ree-ah |
| pence, | πεντακόσια | pentakosia | pane-ta-KOH-see-ah |
| and | ὁ | ho | oh |
| the | δὲ | de | thay |
| other | ἕτερος | heteros | AY-tay-rose |
| fifty. | πεντήκοντα | pentēkonta | pane-TAY-kone-ta |
Cross Reference
ਮੱਤੀ 18:28
“ਜਦੋਂ ਉਹੀ ਨੋਕਰ ਬਾਹਰ ਆਇਆ, ਤਾਂ ਉਸ ਨੂੰ ਦੂਜਾ ਨੋਕਰ ਮਿਲਿਆ ਜੋ ਉਸ ਨੂੰ ਚਾਂਦੀ ਦੇ ਇੱਕ ਸੌ ਸਿੱਕਿਆਂ ਦਾ ਦੇਣਦਾਰ ਸੀ। ਤਾਂ ਉਸ ਨੋਕਰ ਨੇ ਦੂਜੇ ਨੂੰ ਗਲੋਂ ਫ਼ੜ ਲਿਆ ਅਤੇ ਆਖਿਆ ਜਿਸਦਾ ਤੂੰ ਮੈਨੂੰ ਦੇਣਦਾਰ ਹੈ, ਸੋ ਦੇ।
੧ ਯੂਹੰਨਾ 1:8
ਜੇ ਅਸੀਂ ਆਖਦੇ ਹਾਂ ਕਿ ਸਾਡੇ ਵਿੱਚ ਕੋਈ ਪਾਪ ਨਹੀਂ ਹੈ, ਤਾਂ ਅਸੀਂ ਆਪਣੇ ਆਪ ਨੂੰ ਗੁਮਰਾਹ ਕਰ ਲੈਂਦੇ ਹਾਂ, ਅਤੇ ਸੱਚ ਸਾਡੇ ਵਿੱਚ ਨਹੀਂ ਹੈ।
੧ ਤਿਮੋਥਿਉਸ 1:15
ਜੋ ਕੁਝ ਮੈਂ ਆਖ ਰਿਹਾ ਹਾਂ ਸੱਚ ਹੈ ਅਤੇ ਇਹ ਪੂਰੀ ਤਰ੍ਹਾਂ ਕਬੂਲ ਕਰ ਲੈਣ ਦਾ ਅਧਿਕਾਰੀ ਹੈ। ਮਸੀਹ ਯਿਸੂ ਇਸ ਦੁਨੀਆਂ ਵਿੱਚ ਪਾਪੀਆਂ ਨੂੰ ਬਚਾਉਣ ਲਈ ਆਇਆ। ਅਤੇ ਮੈਂ ਉਨ੍ਹਾਂ ਪਾਪੀਆਂ ਵਿੱਚੋਂ ਸਭ ਤੋਂ ਬੁਰਾ ਸਾਂ।
ਰੋਮੀਆਂ 5:20
ਸ਼ਰ੍ਹਾ ਲੋਕਾਂ ਤੋਂ ਵੱਧ ਪਾਪ ਕਰਾਉਣ ਲਈ ਆਈ। ਪਰ ਜਿਵੇਂ ਲੋਕਾਂ ਨੇ ਵੱਧ ਤੋਂ ਵੱਧ ਪਾਪ ਕੀਤੇ, ਪਰਮੇਸ਼ੁਰ ਨੇ ਉਨ੍ਹਾਂ ਤੇ ਵੱਧ ਤੋਂ ਵੱਧ ਆਪਣੀ ਕਿਰਪਾ ਵਰਤਾਈ।
ਰੋਮੀਆਂ 3:23
ਕਿਉਂਕਿ ਹਰੇਕ ਨੇ ਪਾਪ ਕੀਤਾ ਹੈ ਅਤੇ ਸਭ ਪਰਮੇਸ਼ੁਰ ਦੀ ਮਹਿਮਾ ਲਈ ਕਾਫ਼ੀ ਚੰਗੇ ਨਹੀਂ ਹਨ।
ਯੂਹੰਨਾ 15:22
ਜੇਕਰ ਮੈਂ ਨਾ ਆਇਆ ਹੁੰਦਾ ਅਤੇ ਇਸ ਦੁਨੀਆਂ ਦੇ ਲੋਕਾਂ ਨਾਲ ਗੱਲ ਨਾ ਕੀਤੀ ਹੁੰਦੀ, ਤਾਂ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਹੁਣ ਮੈਂ ਉਨ੍ਹਾਂ ਨੂੰ ਕਿਹਾ ਹੈ, ਹੁਣ ਉਨ੍ਹਾਂ ਕੋਲ ਆਪਣੇ ਪਾਪਾਂ ਲਈ ਕੋਈ ਬਹਾਨਾ ਨਹੀ ਹੈ।
ਲੋਕਾ 13:4
ਤੁਸੀਂ ਉਨ੍ਹਾਂ ਅੱਠ੍ਹਾਰਾਂ ਲੋਕਾਂ ਬਾਰੇ ਕੀ ਸੋਚਦੇ ਹੋ ਜਿਹੜੇ ਜਦੋਂ ਸਿਲੋਆਮ ਦਾ ਬੁਰਜ ਉਨ੍ਹਾਂ ਉੱਤੇ ਢੱਠਾ ਤਾਂ ਮਾਰੇ ਗਏ ਸਨ। ਕੀ ਤੁਸੀਂ ਸੋਚਦੇ ਹੋ ਕਿ ਉਹ ਯਰੂਸ਼ਲਮ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਨਾਲੋਂ ਵੱਧ ਪਾਪੀ ਸਨ?
ਲੋਕਾ 12:48
ਪਰ ਜਿਹੜਾ ਨੌਕਰ ਇਹ ਨਹੀਂ ਜਾਣਦਾ ਸੀ ਕਿ ਉਸਦਾ ਮਾਲਕ ਉਸਤੋਂ ਕੀ ਕਰਾਉਣਾ ਚਾਹੁੰਦਾ ਹੈ ਅਤੇ ਫ਼ਿਰ ਵੀ ਉਸ ਨੇ ਕੁਝ ਅਜਿਹਾ ਕੀਤਾ ਜੋ ਸਜ਼ਾ ਦੇ ਯੋਗ ਹੈ ਤਾਂ ਉਸ ਨੂੰ ਘੱਟ ਸਜ਼ਾ ਮਿਲੇਗੀ। ਇਸ ਲਈ ਜਿਸ ਕਿਸੇ ਨੂੰ ਬਹੁਤਾ ਦਿੱਤਾ ਗਿਆ ਹੈ ਉਸ ਨੂੰ ਬਹੁਤੇ ਦਾ ਲੇਖਾ ਦੇਣਾ ਪਵੇਗਾ। ਅਤੇ ਜਿਸ ਨੂੰ ਵੱਧੇਰੇ ਸੌਂਪਿਆ ਗਿਆ ਹੈ ਉਸਤੋਂ ਹੋਰ ਵੀ ਵੱਧੇਰੇ ਮੰਗਿਆ ਜਾਵੇਗਾ।”
ਲੋਕਾ 11:4
ਸਾਡੇ ਪਾਪ ਮਾਫ਼ ਕਰ ਕਿਉਂਕਿ ਜੋ ਸਾਡੇ ਨਾਲ ਗਲਤ ਕਰਦਾ ਹੈ ਅਸੀਂ ਵੀ ਹਰ ਉਸ ਮਨੁੱਖ ਨੂੰ ਖਿਮਾ ਕਰਦੇ ਹਾਂ ਅਤੇ ਸਾਨੂੰ ਪਰੱਖੇ ਨਾ ਜਾਣ ਦੇਵੀਂ।’”
ਲੋਕਾ 7:47
ਇਸ ਲਈ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਸਦਾ ਅਨੰਦ ਪਿਆਰ ਇਹ ਦਰਸ਼ਾਉਂਦਾ ਹੈ ਕਿ ਉਸ ਦੇ ਬਹੁਤ ਸਾਰੇ ਪਾਪ ਮਾਫ਼ ਹੋ ਗਏ ਹਨ। ਪਰ ਉਹ, ਜਿਸਦੇ ਥੋੜੇ ਪਾਪ ਮਾਫ਼ ਹੋਏ ਹਨ, ਘੱਟ ਪਿਆਰ ਕਰਦਾ ਹੈ।”
ਮੱਤੀ 18:23
“ਸੋ ਸੁਰਗ ਦਾ ਰਾਜ ਉਸ ਰਾਜੇ ਵਰਗਾ ਹੈ ਜਿਸਨੇ ਆਪਣੇ ਉਨ੍ਹਾਂ ਨੋਕਰਾਂ ਤੋਂ ਪੈਸਾ ਵਸੂਲਣ ਦਾ ਮਨ ਬਣਾਇਆ ਜੋ ਉਸ ਦੇ ਨੌਕਰ ਉਸ ਨੂੰ ਦੇਣਦਾਰ ਸਨ।
ਮੱਤੀ 6:12
ਅਤੇ ਤੁਸੀਂ ਸਾਡੇ ਪਾਪ ਮਾਫ਼ ਕਰ ਦਿਓ ਜਿਵੇਂ ਅਸੀਂ ਵੀ ਉਨ੍ਹਾਂ ਨੂੰ ਮਾਫ਼ ਕਰ ਦਿੱਤਾ ਹੈ ਜਿਨ੍ਹਾਂ ਨੇ ਸਾਡਾ ਬੁਰਾ ਕੀਤਾ।
ਯਰਮਿਆਹ 3:11
ਯਹੋਵਾਹ ਨੇ ਮੈਨੂੰ ਆਖਿਆ, “ਇਸਰਾਏਲ ਨੇ ਮੇਰੇ ਨਾਲ ਵਫ਼ਾ ਨਹੀਂ ਕੀਤੀ। ਪਰ ਉਸ ਦੇ ਕੋਲ ਬੇਵਫ਼ਾ ਯਹੂਦਾਹ ਨਾਲੋਂ ਬਿਹਤਰ ਬਹਾਨਾ ਸੀ।
ਯਸਈਆਹ 50:1
ਇਸਰਾਏਲ ਨੂੰ ਉਸ ਦੇ ਗੁਨਾਹ ਕਾਰਣ ਸਜ਼ਾ ਮਿਲੀ ਯਹੋਵਾਹ ਆਖਦਾ ਹੈ, “ਇਸਰਾਏਲ ਦੇ ਲੋਕੋ, ਤੁਸੀਂ ਆਖਦੇ ਹੋ ਕਿ ਮੈਂ ਤੁਹਾਡੀ ਮਾਤਾ, ਯਰੂਸ਼ਲਮ ਨੂੰ ਤਲਾਕ ਦੇ ਦਿੱਤਾ ਹੈ। ਪਰ ਉਹ ਕਾਨੂੰਨੀ ਪਰਚਾ ਕਿੱਥੋ ਹੈ ਜਿਹੜਾ ਸਾਬਤ ਕਰਦਾ ਹੈ ਕਿ ਮੈਂ ਉਸ ਨੂੰ ਤਲਾਕ ਦੇ ਦਿੱਤਾ ਹੈ? ਮੇਰੇ ਬਚਿਓ, ਕੀ ਮੈਂ ਕਿਸੇ ਦਾ ਕਰਜ਼ਾ ਦੇਣਾ ਸੀ? ਕੀ ਮੈਂ ਕਰਜ਼ਾ ਦੇਣ ਲਈ ਕੁਝ ਵੇਚ ਦਿੱਤਾ? ਨਹੀਂ! ਤੁਸੀਂ ਇਸ ਲਈ ਵੇਚੇ ਗਏ ਸੀ ਕਿਉਂ ਕਿ ਤੁਸੀਂ ਮੰਦੇ ਕੰਮ ਕੀਤੇ ਸਨ। ਤੁਹਾਡੀ ਮਾਤਾ, ਯਰੂਸ਼ਲਮ ਨੂੰ ਤੁਹਾਡੇ ਮੰਦੇ ਕੰਮਾਂ ਕਾਰਣ ਦੂਰ ਭੇਜਿਆ ਗਿਆ ਸੀ, ਜਿਹੜੇ ਤੁਸੀਂ ਕੀਤੇ ਸਨ।
ਗਿਣਤੀ 27:3
“ਜਦੋਂ ਅਸੀਂ ਮਾਰੂਥਲ ਵਿੱਚ ਸਫ਼ਰ ਕਰ ਰਹੀਆਂ ਸਾਂ ਤਾਂ ਸਾਡੇ ਪਿਤਾ ਦਾ ਦੇਹਾਂਤ ਹੋ ਗਿਆ। ਸਾਡੇ ਪਿਤਾ ਦੀ ਮੌਤ ਕੁਦਰਤੀ ਤੌਰ ਤੇ ਹੋਈ ਸੀ। ਉਹ ਉਨ੍ਹਾਂ ਲੋਕਾਂ ਵਿੱਚੋਂ ਸੀ ਜਿਹੜੇ ਕੋਰਹ ਦੇ ਸਮੂਹ ਵਿੱਚ ਸ਼ਾਮਿਲ ਹੋ ਗਏ ਸਨ। (ਕੋਰਹ ਉਹ ਬੰਦਾ ਸੀ ਜਿਹੜਾ ਯਹੋਵਾਹ ਦੇ ਖਿਲਾਫ਼ ਹੋ ਗਿਆ ਸੀ।) ਪਰ ਸਾਡੇ ਪਿਤਾ ਦਾ ਕੋਈ ਪੁੱਤਰ ਨਹੀਂ ਸੀ।