Matthew 10:40
ਤੁਹਾਨੂੰ ਕਬੂਲਣ ਵਾਸਤੇ ਪਰਮੇਸ਼ੁਰ ਲੋਕਾਂ ਨੂੰ ਅਸੀਸਾਂ ਦੇਵੇਗਾ “ਜੋ ਕੋਈ ਤੁਹਾਨੂੰ ਕਬੂਲਦਾ ਹੈ ਉਹ ਮੈਨੂੰ ਕਬੂਲਦਾ ਹੈ, ਅਤੇ ਜੋ ਕੋਈ ਮੈਨੂੰ ਕਬੂਲਦਾ ਹੈ ਉਹ ਉਸ ਨੂੰ ਕਬੂਲ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ।
Matthew 10:40 in Other Translations
King James Version (KJV)
He that receiveth you receiveth me, and he that receiveth me receiveth him that sent me.
American Standard Version (ASV)
He that receiveth you receiveth me, and he that receiveth me receiveth him that sent me.
Bible in Basic English (BBE)
He who gives honour to you gives honour to me; and he who gives honour to me gives honour to him who sent me.
Darby English Bible (DBY)
He that receives you receives me, and he that receives me receives him that sent me.
World English Bible (WEB)
He who receives you receives me, and he who receives me receives him who sent me.
Young's Literal Translation (YLT)
`He who is receiving you doth receive me, and he who is receiving me doth receive Him who sent me,
| Ὁ | ho | oh | |
| He that receiveth | δεχόμενος | dechomenos | thay-HOH-may-nose |
| you | ὑμᾶς | hymas | yoo-MAHS |
| receiveth | ἐμὲ | eme | ay-MAY |
| me, | δέχεται | dechetai | THAY-hay-tay |
| and | καὶ | kai | kay |
| receiveth that he | ὁ | ho | oh |
| ἐμὲ | eme | ay-MAY | |
| me | δεχόμενος | dechomenos | thay-HOH-may-nose |
| receiveth | δέχεται | dechetai | THAY-hay-tay |
| τὸν | ton | tone | |
| him that sent | ἀποστείλαντά | aposteilanta | ah-poh-STEE-lahn-TA |
| me. | με | me | may |
Cross Reference
ਗਲਾਤੀਆਂ 4:14
ਮੇਰੀ ਬਿਮਾਰੀ ਤੁਹਾਡੇ ਉੱਪਰ ਬੋਝ ਸੀ। ਪਰ ਤੁਸੀਂ ਮੇਰੇ ਬਾਰੇ ਕੋਈ ਨਫ਼ਰਤ ਨਹੀਂ ਦਿਖਾਈ। ਤੁਸੀਂ ਮੈਨੂੰ ਵਾਪਸ ਚੱਲੇ ਜਾਣ ਲਈ ਮਜਬੂਰ ਨਹੀਂ ਕੀਤਾ ਤੁਸੀਂ ਮੇਰੀ ਇਸ ਤਰ੍ਹਾਂ ਆਉ-ਭਗਤ ਕੀਤੀ ਸੀ ਜਿਵੇਂ ਮੈਂ ਪਰਮੇਸ਼ੁਰ ਵੱਲੋਂ ਆਇਆ ਕੋਈ ਦੂਤ ਹੋਵਾਂ। ਤੁਸੀਂ ਮੈਂਨੂੰ ਇਉਂ ਪ੍ਰਵਾਨ ਕੀਤਾ ਜਿਵੇਂ ਮੈਂ ਖੁਦ ਮਸੀਹ ਹੋਵਾਂ।
ਯੂਹੰਨਾ 13:20
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਵਿਅਕਤੀ ਨੂੰ ਕਬੂਲਦਾ ਹੈ ਸੋ ਮੈਨੂੰ ਕਬੂਲਦਾ ਹੈ ਅਤੇ ਉਹ ਜੋ ਮੈਨੂੰ ਕਬੂਲਦਾ ਹੈ ਸੋ ਮੇਰੇ ਭੇਜਣ ਵਾਲੇ ਨੂੰ ਕਬੂਲਦਾ ਹੈ।”
ਲੋਕਾ 10:16
“ਜੇਕਰ ਕੋਈ ਮਨੁੱਖ ਤੁਹਡੀ ਸੁਣਦਾ ਹੈ ਤਾਂ ਜਾਣੋ ਉਹ ਮੈਨੂੰ ਹੀ ਸੁਣਦਾ ਹੈ। ਪਰ ਜੇਕਰ ਕੋਈ ਤੁਹਾਨੂੰ ਮੰਨਣ ਤੋਂ ਇਨਕਾਰ ਕਰਦਾ ਹੈ ਤਾਂ ਉਹ ਮੇਰੇ ਤੋਂ ਵੀ ਇਨਕਾਰੀ ਹੁੰਦਾ ਹੈ। ਅਤੇ ਉਹ ਜੋ ਮੈਨੂੰ ਨਾਮੰਜ਼ੂਰ ਕਰਦਾ ਹੈ ਉਸ ਨੂੰ ਨਾਮੰਜ਼ੂਰ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ।”
ਲੋਕਾ 9:48
“ਜੇ ਕੋਈ ਵੀ ਮੇਰੇ ਨਾਮ ਤੇ ਇਸ ਛੋਟੇ ਬਾਲਕ ਨੂੰ ਕਬੂਲ ਕਰਦਾ ਹੈ ਤਾਂ ਉਹ ਮੈਨੂੰ ਕਬੂਲ ਕਰ ਲੈਂਦਾ ਹੈ। ਜੇਕਰ ਕੋਈ ਮੈਨੂੰ ਕਬੂਲਦਾ ਹੈ ਉਹ ਉਸ ਨੂੰ ਕਬੂਲ ਕਰਦਾ ਹੈ, ਜਿਸਨੇ ਮੈਨੂੰ ਭੇਜਿਆ ਹੈ। ਕਿਉਂਕਿ ਜੋ ਕੋਈ ਵੀ ਤੁਹਾਡੇ ਵਿੱਚੋਂ ਸਭ ਤੋਂ ਵੱਧ ਨਿਮਰਤਾ ਵਾਲਾ ਹੈ ਉਹੀ ਸਭ ਤੋਂ ਵੱਧ ਮਹੱਤਵਪੂਰਣ ਮਨੁੱਖ ਹੈ।”
ਮੱਤੀ 18:5
“ਅਤੇ ਜੋ ਕੋਈ ਵੀ ਇਸ ਤਰ੍ਹਾਂ ਇੱਕ ਛੋਟੇ ਬੱਚੇ ਨੂੰ ਮੇਰੇ ਨਾਂ ਵਿੱਚ ਕਬੂਲਦਾ, ਉਹ ਮੈਨੂੰ ਕਬੂਲਦਾ ਹੈ।
੨ ਯੂਹੰਨਾ 1:9
ਇੱਕ ਵਿਅਕਤੀ ਨੂੰ ਯਿਸੂ ਮਸੀਹ ਦੇ ਉਪਦੇਸ਼ ਦਾ ਹੀ ਅਨੁਸਰਣ ਕਰਨਾ ਚਾਹੀਦਾ ਹੈ। ਜੇਕਰ ਕੋਈ ਵਿਅਕਤੀ ਮਸੀਹ ਦੇ ਉਪਦੇਸ਼ ਨੂੰ ਬਦਲਦਾ ਹੈ ਤਾਂ ਉਸ ਵਿਅਕਤੀ ਦੀ ਪਰਮੇਸ਼ੁਰ ਨਾਲ ਕੋਈ ਸੰਗਤ ਨਹੀਂ ਹੈ। ਜੇਕਰ ਕੋਈ ਵਿਅਕਤੀ ਮਸੀਹ ਦੇ ਉਪਦੇਸ਼ ਦਾ ਅਨੁਸਰਣ ਕਰਦਾ ਹੈ, ਤਾਂ ਉਹ ਵਿਅਕਤੀ ਪਿਤਾ ਅਤੇ ਪੁੱਤਰ ਨਾਲ ਦੋਹਾਂ ਸੰਗਤ ਰੱਖਦਾ ਹੈ।
ਮੱਤੀ 25:40
“ਤਦ ਪਾਤਸ਼ਾਹ ਜਵਾਬ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜੋ ਕੁਝ ਵੀ ਤੁਸੀਂ ਇਨ੍ਹਾਂ ਤੁਛ ਲੋਕਾਂ ਲਈ ਕੀਤਾ ਜੋ ਮੇਰੇ ਨਾਲ ਸੰਬੰਧਿਤ ਹਨ, ਤੁਸੀਂ ਇਹ ਮੇਰੇ ਲਈ ਕੀਤਾ।’
੧ ਯੂਹੰਨਾ 2:22
ਇਸ ਲਈ ਝੂਠਾ ਕੌਣ ਹੈ? ਇਹ ਉਹੀ ਵਿਅਕਤੀ ਹੈ ਜਿਹੜਾ ਆਖਦਾ ਹੈ ਕਿ ਯਿਸੂ ਮਸੀਹ ਨਹੀਂ ਹੈ। ਉਹ ਮਸੀਹ ਦਾ ਦੁਸ਼ਮਣ ਹੈ। ਉਹ ਵਿਅਕਤੀ ਪਿਤਾ ਵਿੱਚ ਜਾਂ ਉਸ ਦੇ ਪੁੱਤਰ ਵਿੱਚ ਵੀ ਵਿਸ਼ਵਾਸ ਨਹੀਂ ਰੱਖਦਾ।
੧ ਥੱਸਲੁਨੀਕੀਆਂ 4:8
ਇਸ ਲਈ ਜਿਹੜਾ ਵਿਅਕਤੀ ਇਸ ਉਪਦੇਸ਼ ਨੂੰ ਕਬੂਲਣ ਤੋਂ ਇਨਕਾਰ ਕਰਦਾ ਹੈ ਉਹ ਕਿਸੇ ਮਨੁੱਖ ਦੀ ਨਹੀਂ ਸਗੋਂ ਪਰਮੇਸ਼ੁਰ ਦੀ ਅਵਗਿਆ ਕਰਦਾ ਹੈ। ਅਤੇ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਨੂੰ ਆਪਣਾ ਪਵਿੱਤਰ ਆਤਮਾ ਪ੍ਰਦਾਨ ਕਰਦਾ ਹੈ।
ਫ਼ਿਲਿੱਪੀਆਂ 2:10
ਇਸ ਲਈ, ਯਿਸੂ ਦੇ ਨਾਂ ਵਾਸਤੇ ਸਵਰਗ ਵਿੱਚ, ਧਰਤੀ ਉੱਤੇ ਜਾਂ ਧਰਤੀ ਦੇ ਅੰਦਰ ਹਰ ਗੋਡਾ ਝੁਕੇਗਾ।
੨ ਕੁਰਿੰਥੀਆਂ 5:20
ਲਈ ਅਸੀਂ ਮਸੀਹ ਬਾਰੇ ਗੱਲ ਕਰਨ ਲਈ ਭੇਜੇ ਗਏ ਹਾਂ। ਇਹ ਇਸ ਤਰ੍ਹਾਂ ਹੈ ਜਿਵੇ ਪਰਮੇਸ਼ੁਰ ਸਾਡੇ ਰਾਹੀਂ ਲੋਕਾਂ ਨੂੰ ਸੱਦ ਰਿਹਾ ਹੈ। ਇਸ ਲਈ ਮਸੀਹ ਦੇ ਪੱਖੋਂ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ; ਪਰਮੇਸ਼ੁਰ ਨਾਲ ਸ਼ਾਂਤੀ ਬਣਾਓ।
ਯੂਹੰਨਾ 20:21
ਤਦ ਯਿਸੂ ਨੇ ਮੁੜ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਘੱਲਿਆ ਹੈ।”
ਯੂਹੰਨਾ 12:44
ਯਿਸੂ ਦੇ ਉਪਦੇਸ਼ਾਂ ਦੇ ਆਧਾਰ ਤੇ ਨਿਆਂ ਤਦ ਯਿਸੂ ਨੇ ਉੱਚੀ ਆਵਾਜ਼ ਵਿੱਚ ਕਿਹਾ, “ਜੋ ਵਿਅਕਤੀ ਮੇਰੇ ਵਿੱਚ ਨਿਹਚਾ ਰੱਖਦਾ ਹੈ ਅਸਲ ਵਿੱਚ ਉਹ ਮੇਰੇ ਵਿੱਚ ਨਹੀਂ ਸਗੋਂ ਉਸ ਇੱਕ ਵਿੱਚ ਨਿਹਚਾ ਰੱਖਦਾ ਹੈ ਜਿਸਨੇ ਮੈਨੂੰ ਭੇਜਿਆ ਹੈ।
ਯੂਹੰਨਾ 5:23
ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਸਤਿਕਾਰ ਕਰਨ ਜਿਵੇਂ ਉਹ ਪਿਤਾ ਦਾ ਸਤਿਕਾਰ ਕਰਦੇ ਹਨ। ਜੋ ਕੋਈ ਆਦਮੀ ਪੁੱਤਰ ਦਾ ਸਤਿਕਾਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਸਤਿਕਾਰ ਨਹੀਂ ਕਰਦਾ, ਜਿਸਨੇ ਉਸ ਨੂੰ ਭੇਜਿਆ ਹੈ।
ਮਰਕੁਸ 9:37
“ਜੇਕਰ ਕੋਈ ਮੇਰੇ ਨਾਂ ਦੇ ਕਾਰਣ ਅਜਿਹੇ ਬਾਲਕ ਦਾ ਸਵਾਗਤ ਕਰਦਾ ਹੈ ਤਾਂ ਉਹ ਮੇਰਾ ਸਵਾਗਤ ਕਰਦਾ ਹੈ, ਅਤੇ ਉਹ ਜੋ ਮੇਰਾ ਸਵਾਗਤ ਕਰਦਾ ਹੈ, ਉਹ ਉਸ ਦਾ ਸਵਾਗਤ ਕਰਦਾ ਜਿਸ ਨੇ ਮੈਨੂੰ ਭੇਜਿਆ ਹੈ।”
ਮੱਤੀ 25:45
“ਫ਼ੇਰ ਰਾਜਾ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜਦੋਂ ਤੁਸੀਂ ਇਨ੍ਹਾਂ ਤੁਛ ਲੋਕਾਂ ਲਈ ਕੁਝ ਵੀ ਕਰਨ ਤੋਂ ਇਨਕਾਰ ਕਰਦੇ ਹੋਂ, ਜੋ ਮੇਰੇ ਨਾਲ ਸੰਬੰਧਿਤ ਹਨ, ਤੁਸੀਂ ਇਹ ਮੇਰੇ ਲਈ ਕਰਨ ਤੋਂ ਇਨਕਾਰ ਕਰਦੇ ਹੋਂ।’