Matthew 12:17
ਯਿਸੂ ਨੇ ਇਹ ਸਭ ਨਬੀ ਯਸਾਯਾਹ ਦੇ ਇਨ੍ਹਾਂ ਸ਼ਬਦਾਂ ਨੂੰ ਪੂਰਨ ਕਰਨ ਲਈ ਕੀਤਾ।
Matthew 12:17 in Other Translations
King James Version (KJV)
That it might be fulfilled which was spoken by Esaias the prophet, saying,
American Standard Version (ASV)
that it might be fulfilled which was spoken through Isaiah the prophet, saying,
Bible in Basic English (BBE)
So that what was said by Isaiah the prophet might come true,
Darby English Bible (DBY)
that that might be fulfilled which was spoken through Esaias the prophet, saying,
World English Bible (WEB)
that it might be fulfilled which was spoken through Isaiah the prophet, saying,
Young's Literal Translation (YLT)
that it might be fulfilled that was spoken through Isaiah the prophet, saying,
| That | ὅπως | hopōs | OH-pose |
| it might be fulfilled | πληρωθῇ | plērōthē | play-roh-THAY |
| τὸ | to | toh | |
| spoken was which | ῥηθὲν | rhēthen | ray-THANE |
| by | διὰ | dia | thee-AH |
| Esaias | Ἠσαΐου | ēsaiou | ay-sa-EE-oo |
| the | τοῦ | tou | too |
| prophet, | προφήτου | prophētou | proh-FAY-too |
| saying, | λέγοντος | legontos | LAY-gone-tose |
Cross Reference
ਯਸਈਆਹ 42:9
ਆਦਿ ਵਿੱਚ, ਮੈਂ ਆਖਿਆ ਸੀ ਕਿ ਕੁਝ ਗੱਲਾਂ ਵਾਪਰਨਗੀਆਂ ਤੇ ਉਹ ਗੱਲਾਂ ਵਾਪਰ ਗਈਆਂ! ਤੇ ਹੁਣ ਇਸਤੋਂ ਪਹਿਲਾਂ ਕਿ ਇਹ ਵਾਪਰਨ, ਮੈਂ ਤੁਹਾਨੂੰ ਕੁਝ ਗੱਲਾਂ ਬਾਰੇ ਦੱਸ ਰਿਹਾ ਹਾਂ, ਜੋ ਭਵਿੱਖ ਵਿੱਚ ਵਾਪਰਨਗੀਆਂ।
ਯਸਈਆਹ 42:1
ਯਹੋਵਾਹ ਦਾ ਖਾਸ ਸੇਵਕ “ਮੇਰੇ ਸੇਵਕ ਵੱਲ ਵੇਖੋ! ਮੈਂ ਉਸ ਨੂੰ ਆਸਰਾ ਦਿੰਦਾ ਹਾਂ। ਉਹੀ ਹੈ ਜਿਸਦੀ ਮੈਂ ਚੋਣ ਕੀਤੀ ਸੀ। ਤੇ ਮੈਂ ਉਸ ਉੱਤੇ ਬਹੁਤ ਹੀ ਪ੍ਰਸੰਨ ਹਾਂ। ਮੈਂ ਆਪਣਾ ਆਤਮਾ ਉਸ ਅੰਦਰ ਰੱਖ ਦਿੱਤਾ ਸੀ। ਉਹ ਨਿਰਪੱਖ ਹੋਕੇ ਕੌਮਾਂ ਦਾ ਨਿਆਂ ਕਰੇਗਾ।
ਰਸੂਲਾਂ ਦੇ ਕਰਤੱਬ 13:27
ਕਿਉਂਕਿ ਯਰੂਸ਼ਲਮ ਦੇ ਰਹਿਣ ਵਾਲੇ ਲੋਕਾਂ ਅਤੇ ਉਨ੍ਹਾਂ ਦੇ ਆਗੂਆਂ ਨੇ ਇਹ ਮਹਿਸੂਸ ਨਹੀਂ ਕੀਤਾ ਕਿ ਯਿਸੂ ਮੁਕਤੀਦਾਤਾ ਸੀ। ਅਤੇ ਉਹ ਨਬੀਆਂ ਦੇ ਲਿਖੇ ਬਚਨਾਂ ਨੂੰ ਨਾ ਸਮਝੇ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ। ਉਨ੍ਹਾਂ ਨੇ ਉਸ ਦੀ ਨਿਖੇਧੀ ਕੀਤੀ। ਭਾਵੇਂ ਉਨ੍ਹਾਂ ਨੇ ਨਬੀਆਂ ਦੇ ਬਚਨਾਂ ਨੂੰ ਸਮਝਿਆ ਤੇ ਪੂਰਾ ਕੀਤਾ।
ਯੂਹੰਨਾ 19:28
ਯਿਸੂ ਦੀ ਮੌਤ ਯਿਸੂ ਜਾਣਦਾ ਸੀ ਕਿ ਸਭ ਕੁਝ ਸੰਪੂਰਨ ਹੋ ਚੁੱਕਿਆ ਸੀ। ਇਸ ਲਈ ਪੋਥੀ ਵਿੱਚ ਜੋ ਲਿਖਿਆ ਹੈ ਉਸ ਨੂੰ ਪੂਰਾ ਕਰਨ ਲਈ ਉਸ ਨੇ ਆਖਿਆ, “ਮੈਂ ਪਿਆਸਾ ਹਾਂ।”
ਯੂਹੰਨਾ 12:38
ਇਹ ਤਾਂ ਹੋਇਆ ਜੋ ਨਬੀ ਯਸਾਯਾਹ ਦੀ ਭਵਿੱਖਬਾਣੀ ਸੱਚੀ ਹੋ ਸੱਕੇ: “ਹੇ ਪ੍ਰਭੂ ਸਾਡੇ ਸੰਦੇਸ਼ ਦਾ ਕਿਸਨੇ ਵਿਸ਼ਵਾਸ ਕੀਤਾ? ਪ੍ਰਭੂ ਦੀ ਸ਼ਕਤੀ ਕਿਸਨੇ ਵੇਖੀ?”
ਯੂਹੰਨਾ 10:35
ਉਹ ਲੋਕ ਜਿਨ੍ਹਾਂ ਨੇ ਪਰਮੇਸ਼ੁਰ ਦਾ ਸੰਦੇਸ਼ ਪ੍ਰਾਪਤ ਕੀਤਾ ਉਹ ਇਸ ਪੋਥੀ ਵਿੱਚ ਦੇਵਤੇ ਸਦਾਉਂਦੇ ਹਨ ਅਤੇ ਪੋਥੀ ਕਦੇ ਵੀ ਝੂਠੀ ਨਹੀਂ ਹੋ ਸੱਕਦੀ।
ਲੋਕਾ 24:44
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਯਾਦ ਕਰੋ ਜਦੋਂ ਪਹਿਲਾਂ ਮੈਂ ਤੁਹਾਡੇ ਨਾਲ ਸੀ, ਮੈਂ ਤੁਹਾਨੂੰ ਕੀ ਕਿਹਾ ਸੀ ਕਿ ਮੇਰੇ ਬਾਰੇ ਜੋ ਕੁਝ ਵੀ ਮੂਸਾ ਦੀ ਸ਼ਰ੍ਹਾ ਵਿੱਚ, ਨਬੀਆਂ ਦੀਆਂ ਪੁਸਤਕਾਂ ਵਿੱਚ ਅਤੇ ਜ਼ਬੂਰਾਂ ਦੀਆਂ ਪੋਥੀਆਂ ਵਿੱਚ ਲਿਖਿਆ ਗਿਆ ਹੈ, ਸੰਪੂਰਣ ਹੋਣਾ ਚਾਹੀਦਾ ਹੈ।”
ਲੋਕਾ 21:22
ਨਬੀਆਂ ਨੇ ਉਸ ਸਮੇਂ ਬਾਰੇ ਬੜੀਆਂ ਗੱਲਾਂ ਲਿਖਿਆਂ ਹਨ ਜਦੋਂ ਪਰਮੇਸ਼ੁਰ ਆਪਣੇ ਲੋਕਾਂ ਨੂੰ ਸਜਾਵਾਂ ਦੇਵੇਗਾ। ਇਹ ਸਮਾਂ ਹੁਣ ਹੈ ਜਦੋਂ ਇਹ ਸਭ ਵਾਪਰੇਗਾ।
ਮੱਤੀ 21:4
ਇਹ ਇਸ ਲਈ ਹੋਇਆ ਕਿ ਨਬੀ ਦਾ ਇਹ ਬਚਨ ਪੂਰਾ ਹੋਵੇ:
ਮੱਤੀ 13:35
ਇਹ ਉਵੇਂ ਸੀ ਜਿਹੜਾ ਬਚਨ ਨਬੀ ਨੇ ਕੀਤਾ ਸੀ ਕਿ: “ਮੈਂ ਦ੍ਰਿਸ਼ਟਾਤਾਂ ਵਿੱਚ ਆਪਣਾ ਮੂੰਹ ਖੋਲਾਂਗਾ, ਮੈਂ ਉਨ੍ਹਾਂ ਗੱਲਾਂ ਨੂੰ ਉਚਾਰਾਂਗਾ, ਜਿਹੜੀਆਂ ਕਿ ਦੁਨੀਆਂ ਦੇ ਮੁੱਢ ਤੋਂ ਗੁਪਤ ਰਹੀਆਂ ਹਨ।”
ਮੱਤੀ 8:17
ਉਸ ਨੇ ਇਹ ਨਬੀ ਯਸਾਯਾਹ ਦੇ ਬਚਨਾਂ ਨੂੰ ਪੂਰਾ ਕਰਨ ਲਈ ਕੀਤਾ: “ਉਸਨੇ ਖੁਦ ਸਾਡੀਆਂ ਬਿਮਾਰੀਆਂ ਲੈ ਲਈਆਂ ਅਤੇ ਰੋਗਾਂ ਨੂੰ ਚੁੱਕ ਲਿਆ।”
ਯਸਈਆਹ 44:26
ਯਹੋਵਾਹ ਲੋਕਾਂ ਨੂੰ ਸੰਦੇਸ਼ ਦੇਣ ਲਈ ਆਪਣੇ ਸੇਵਕਾਂ ਨੂੰ ਭੇਜਦਾ ਹੈ। ਅਤੇ ਯਹੋਵਾਹ ਉਨ੍ਹਾਂ ਸੰਦੇਸ਼ਾਂ ਨੂੰ ਸਚਿਆਉਂਦਾ ਹੈ। ਯਹੋਵਾਹ ਆਪਣੇ ਸੰਦੇਸ਼ਵਾਹਕਾਂ ਨੂੰ ਭੇਜਦਾ ਹੈ ਤਾਂ ਜੋ ਉਹ ਲੋਕਾਂ ਨੂੰ ਇਹ ਦੱਸ ਸੱਕਣ ਕਿ ਉਨ੍ਹਾਂ ਨੂੰ ਕੀ ਕਰਨਾ ਚਾਹੀਦਾ ਹੈ। ਅਤੇ ਯਹੋਵਾਹ ਇਹ ਦਰਸਾ ਦਿੰਦਾ ਹੈ ਕਿ ਉਨ੍ਹਾਂ ਦੀ ਸਲਾਹ ਨੇਕ ਹੈ। ਪਰਮੇਸ਼ੁਰ ਯਹੂਦਾਹ ਦੇ ਪੁਨਰ ਨਿਰਮਾਨ ਲਈ ਖੋਰੁਸ ਨੂੰ ਚੁਣਦਾ ਹੈ ਯਹੋਵਾਹ ਯਰੂਸ਼ਲਮ ਨੂੰ ਆਖਦਾ ਹੈ, “ਲੋਕ ਇੱਕ ਵਾਰ ਫ਼ੇਰ ਤੇਰੇ ਅੰਦਰ ਰਹਿਣਗੇ!” ਯਹੋਵਾਹ ਯਹੂਦਾਹ ਦੇ ਸ਼ਹਿਰਾਂ ਨੂੰ ਆਖਦਾ ਹੈ, “ਤੂੰ ਇੱਕ ਵਾਰ ਫ਼ੇਰ ਉਸਾਰਿਆ ਜਾਵੇਂਗਾ।” ਯਹੋਵਾਹ ਉਨ੍ਹਾਂ ਸ਼ਹਿਰਾਂ ਨੂੰ ਆਖਦਾ ਹੈ ਜਿਹੜੇ ਤਬਾਹ ਹੋ ਗਏ ਸਨ, “ਮੈਂ ਤੁਹਾਨੂੰ ਫ਼ੇਰ ਸ਼ਹਿਰ ਬਣਾਵਾਂਗਾ।”
ਯਸਈਆਹ 41:22
ਤੁਹਾਡੀਆਂ ਮੂਰਤੀਆਂ ਇੱਥੇ ਆਉਣ ਤੇ ਸਾਨੂੰ ਦੱਸਣ ਕਿ ਕੀ ਹੋ ਰਿਹਾ ਹੈ।” ਆਦਿ ਵਿੱਚ ਕੀ ਵਾਪਰਿਆ? ਭਵਿੱਖ ਵਿੱਚ ਕੀ ਵਾਪਰੇਗਾ? ਦੱਸੋ ਸਾਨੂੰ! ਅਸੀਂ ਧਿਆਨ ਨਾਲ ਸੁਣਾਂਗੇ। ਫ਼ੇਰ ਅਸੀਂ ਜਾਣ ਲਵਾਂਗੇ ਕਿ ਅੱਗੋਂ ਕੀ ਹੋਵੇਗਾ।