Matthew 12:46
ਯਿਸੂ ਦੇ ਚੇਲੇ ਹੀ ਉਸਦਾ ਪਰਿਵਾਰ ਜਦੋਂ ਯਿਸੂ ਲੋਕਾਂ ਨਾਲ ਗੱਲਾਂ ਕਰ ਰਿਹਾ ਸੀ, ਉਸਦੀ ਮਾਤਾ ਅਤੇ ਭਰਾ ਉਸ ਨਾਲ ਗੱਲ ਕਰਨ ਲਈ ਬਾਹਰ ਖੜੋਤੇ ਹੋਏ ਸਨ।
Matthew 12:46 in Other Translations
King James Version (KJV)
While he yet talked to the people, behold, his mother and his brethren stood without, desiring to speak with him.
American Standard Version (ASV)
While he was yet speaking to the multitudes, behold, his mother and his brethren stood without, seeking to speak to him.
Bible in Basic English (BBE)
While he was still talking to the people, his mother and his brothers came, desiring to have talk with him.
Darby English Bible (DBY)
But while he was yet speaking to the crowds, behold, his mother and his brethren stood without, seeking to speak to him.
World English Bible (WEB)
While he was yet speaking to the multitudes, behold, his mother and his brothers stood outside, seeking to speak to him.
Young's Literal Translation (YLT)
And while he was yet speaking to the multitudes, lo, his mother and brethren had stood without, seeking to speak to him,
| While | Ἔτι | eti | A-tee |
| he | δὲ | de | thay |
| yet | αὐτοῦ | autou | af-TOO |
| talked | λαλοῦντος | lalountos | la-LOON-tose |
| the to | τοῖς | tois | toos |
| people, | ὄχλοις | ochlois | OH-hloos |
| behold, | ἰδού, | idou | ee-THOO |
| his | ἡ | hē | ay |
| mother | μήτηρ | mētēr | MAY-tare |
| and | καὶ | kai | kay |
| his | οἱ | hoi | oo |
| ἀδελφοὶ | adelphoi | ah-thale-FOO | |
| brethren | αὐτοῦ | autou | af-TOO |
| stood | εἱστήκεισαν | heistēkeisan | ee-STAY-kee-sahn |
| without, | ἔξω | exō | AYKS-oh |
| desiring | ζητοῦντες | zētountes | zay-TOON-tase |
| to speak | αὐτῷ | autō | af-TOH |
| with him. | λαλῆσαι | lalēsai | la-LAY-say |
Cross Reference
ਰਸੂਲਾਂ ਦੇ ਕਰਤੱਬ 1:14
ਸਾਰੇ ਰਸੂਲ ਇਕੱਠੇ ਰਹਿ ਰਹੇ ਸਨ ਅਤੇ ਉਹ ਉਸੇ ਮਕਸਦ ਲਈ ਅੱਡੋਲ ਪ੍ਰਾਰਥਨਾ ਕਰ ਰਹੇ ਸਨ। ਕੁਝ ਔਰਤਾਂ, ਮਰਿਯਮ, ਯਿਸੂ ਦੀ ਮਾਤਾ ਅਤੇ ਉਸ ਦੇ ਭਰਾ ਵੀ ਉੱਥੇ ਰਸੂਲਾਂ ਨਾਲ ਸਨ।
ਗਲਾਤੀਆਂ 1:19
ਮੈਂ ਯਿਸੂ ਦੇ ਭਰਾ ਯਾਕੂਬ ਤੋਂ ਬਿਨਾ ਕਿਸੇ ਹੋਰ ਰਸੂਲ ਨੂੰ ਨਹੀਂ ਮਿਲਿਆ।
ਯੂਹੰਨਾ 2:12
ਤਾਂ ਫ਼ਿਰ ਯਿਸੂ ਕਫ਼ਰਨਾਹੂਮ ਨਗਰ ਨੂੰ ਗਿਆ ਉਸਦੀ ਮਾਤਾ, ਉਸ ਦੇ ਭਰਾ, ਅਤੇ ਉਸ ਦੇ ਚੇਲੇ ਵੀ ਉਸ ਦੇ ਨਾਲ ਸਨ। ਉਹ ਸਾਰੇ ਕੁਝ ਦਿਨ ਕਫ਼ਰਨਾਹੂਮ ਵਿੱਚ ਠਹਿਰੇ।
ਮੱਤੀ 13:55
ਭਲਾ ਇਹ ਤਰੱਖਾਣ ਦਾ ਪੁੱਤਰ ਨਹੀਂ, ਅਤੇ ਇਸਦੀ ਮਾਂ ਮਰਿਯਮ ਨਹੀਂ ਕਹਾਉਂਦੀ ਅਤੇ ਇਸਦੇ ਭਾਈ ਯਾਕੂਬ, ਯੂਸੁਫ਼, ਸ਼ਮਊਨ ਅਤੇ ਯਹੂਦਾ ਨਹੀਂ ਹਨ?
ਮਰਕੁਸ 6:3
ਉਹ ਤਾਂ ਕੇਵਲ ਤਰੱਖਾਨ ਹੈ ਅਤੇ ਉਸਦੀ ਮਾਂ ਮਰਿਯਮ ਹੈ ਅਤੇ ਉਹ ਯਾਕੂਬ ਅਤੇ ਯੋਸੇਸ, ਯਹੂਦਾਹ, ਸ਼ਮਊਨ ਦਾ ਭਰਾ ਹੈ ਅਤੇ ਉਸ ਦੀਆਂ ਭੈਣਾਂ ਇੱਥੇ ਸਾਡੇ ਵਿੱਚਕਾਰ ਰਹਿੰਦੀਆਂ ਹਨ।” ਇਸੇ ਕਾਰਣ ਲੋਕਾਂ ਨੇ ਉਸ ਨੂੰ ਸਵੀਕਾਰ ਨਾ ਕੀਤਾ।
ਯੂਹੰਨਾ 7:3
ਇਸ ਲਈ ਯਿਸੂ ਦੇ ਭਰਾਵਾਂ ਨੇ ਉਸ ਨੂੰ ਆਖਿਆ, “ਹੁਣ ਤੂੰ ਵਿਦਾ ਹੋ ਅਤੇ ਯਹੂਦਿਯਾ ਨੂੰ ਜਾ ਤਾਂ ਜੋ ਜਿਹੜੇ ਕਰਿਸ਼ਮੇ ਤੂੰ ਕਰਦਾ ਹੈਂ ਉੱਥੇ ਤੇਰੇ ਚੇਲੇ ਵੇਖ ਸੱਕਣ,
ਯੂਹੰਨਾ 7:5
ਯਿਸੂ ਦੇ ਭਰਾਵਾਂ ਨੇ ਵੀ ਉਸ ਵਿੱਚ ਵਿਸ਼ਵਾਸ ਨਹੀਂ ਕੀਤਾ।
੧ ਕੁਰਿੰਥੀਆਂ 9:5
ਕੀ ਸਾਨੂੰ ਆਪਣੇ ਨਾਲ ਆਪਣੀਆਂ ਵਿਸ਼ਵਾਸੀ ਪਤਨੀਆਂ ਨੂੰ ਲੈ ਜਾਣ ਦਾ ਹੱਕ ਹੈ, ਜਦੋਂ ਅਸੀਂ ਯਾਤਰਾ ਤੇ ਹੁੰਦੇ ਹਾਂ ਜਿਵੇਂ ਕਿ ਬਾਕੀ ਦੇ ਸਾਰੇ ਰਸੂਲ ਅਤੇ ਸਾਡੇ ਪ੍ਰਭੂ ਦੇ ਭਰਾ ਅਤੇ ਕੇਫ਼ਾਸ ਕਰਦੇ ਹਨ?
ਯੂਹੰਨਾ 7:10
ਇਸ ਲਈ ਯਿਸੂ ਦੇ ਭਰਾ ਤਿਉਹਾਰ ਤੇ ਚੱਲੇ ਗਏ। ਉਨ੍ਹਾਂ ਦੇ ਜਾਣ ਤੋਂ ਬਾਦ, ਯਿਸੂ ਵੀ ਚੱਲਿਆ ਗਿਆ। ਪਰ ਉਹ ਲੋਕਾਂ ਸਾਹਮਣੇ ਨਹੀਂ ਸਗੋਂ ਗੁਪਤ ਤੌਰ ਤੇ ਗਿਆ।
ਲੋਕਾ 8:19
ਯਿਸੂ ਦੇ ਚੇਲੇ ਹੀ ਉਸਦਾ ਅਸਲੀ ਪਰਿਵਾਰ ਯਿਸੂ ਦੇ ਮਾਤਾ ਅਤੇ ਭਰਾ ਉਸ ਨੂੰ ਮਿਲਣ ਲਈ ਆਏ, ਪਰ ਯਿਸੂ ਦੇ ਆਲੇ-ਦੁਆਲੇ ਇੰਨੀ ਭੀੜ ਇੱਕਤਰ ਸੀ ਕਿ ਉਹ ਉਸ ਦੇ ਨੇੜੇ ਨਾ ਜਾ ਸੱਕੇ।
ਮਰਕੁਸ 3:31
ਯਿਸੂ ਦੇ ਚੇਲੇ ਹੀ ਉਸਦਾ ਸੱਚਾ ਪਰਿਵਾਰ ਹਨ ਫ਼ਿਰ ਯਿਸੂ ਦੀ ਮਾਤਾ ਅਤੇ ਭਰਾ ਆਏ; ਅਤੇ ਬਾਹਰ ਖੜ੍ਹੇ ਹੋ ਗਏ। ਉਨ੍ਹਾਂ ਨੇ ਯਿਸੂ ਨੂੰ ਬੁਲਾਉਣ ਲਈ ਇੱਕ ਵਿਅਕਤੀ ਰਾਹੀਂ ਸੁਨੇਹਾ ਭੇਜਿਆ।
ਯੂਹੰਨਾ 19:25
ਯਿਸੂ ਦੀ ਮਾਤਾ ਉਸਦੀ ਸਲੀਬ ਦੇ ਕੋਲ ਖੜ੍ਹੀ ਸੀ। ਉਸਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਵੀ ਖਲੋਤੀਆਂ ਸਨ।
ਯੂਹੰਨਾ 2:5
ਯਿਸੂ ਦੀ ਮਾਤਾ ਨੇ ਟਹਿਲੂਆਂ ਨੂੰ ਆਖਿਆ, “ਉਵੇਂ ਹੀ ਕਰੋ ਜਿਵੇਂ ਉਹ ਤੁਹਾਨੂੰ ਕਰਨ ਲਈ ਆਖੇ।”
ਮੱਤੀ 2:11
ਉਨ੍ਹਾਂ ਨੇ ਉਸ ਘਰ ਵਿੱਚ ਜਾਕੇ ਬਾਲਕ ਨੂੰ ਉਸਦੀ ਮਾਤਾ ਮਰਿਯਮ ਨਾਲ ਦੇਖਿਆ ਅਤੇ ਪੈਰੀਂ ਪੈਕੇ ਉਸ ਨੂੰ ਮੱਥਾ ਟੇਕਿਆ। ਉਨ੍ਹਾਂ ਨੇ ਆਪਣੀਆਂ ਥੈਲੀਆਂ ਖੋਲ੍ਹੀਆਂ ਅਤੇ ਸੋਨੇ, ਲੁਬਾਣ ਅਤੇ ਗੰਧਰਸ ਦੀਆਂ ਸੁਗਾਤਾਂ ਭੇਂਟ ਕੀਤੀਆਂ ਜਿਹੜੀਆਂ ਉਹ ਬਾਲਕ ਵਾਸਤੇ ਲਿਆਏ ਸਨ।
ਮੱਤੀ 2:13
ਯਿਸੂ ਆਪਣੇ ਮਾਤਾ ਪਿਤਾ ਨਾਲ ਮਿਸਰ ਨੂੰ ਜਦੋਂ ਜੋਤਸ਼ੀ ਦੂਰ ਚੱਲੇ ਗਏ, ਤਾਂ ਪ੍ਰਭੂ ਦੇ ਦੂਤ ਨੇ ਯੂਸੁਫ ਦੇ ਸੁਫਨੇ ਵਿੱਚ ਦਰਸ਼ਨ ਦੇਕੇ ਆਖਿਆ, “ਉੱਠ! ਬਾਲਕ ਤੇ ਉਸਦੀ ਮਾਤਾ ਨੂੰ ਲੈ ਕੇ ਮਿਸਰ ਦੇਸ਼ ਵਿੱਚ ਚੱਲਾ ਜਾ। ਅਤੇ ਜਦ ਤੀਕਰ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹਿਣਾ ਕਿਉਂਕਿ ਹੇਰੋਦੇਸ ਬਾਲਕ ਨੂੰ ਮਾਰਣ ਵਾਸਤੇ ਲੱਭੇਗਾ।”
ਮੱਤੀ 2:20
ਦੂਤ ਨੇ ਆਖਿਆ, “ਉੱਠ! ਬਾਲਕ ਅਤੇ ਉਸਦੀ ਮਾਤਾ ਨੂੰ ਲੈ ਕੇ ਇਸਰਾਏਲ ਦੇ ਦੇਸ਼ ਨੂੰ ਜਾ। ਕਿਉਂਕਿ ਜਿਹੜੇ ਲੋਕ ਬਾਲਕ ਨੂੰ ਮਾਰਨਾ ਚਾਹੁੰਦੇ ਸਨ ਉਹ ਹੁਣ ਮਰ ਚੁੱਕੇ ਹਨ।”
ਮਰਕੁਸ 2:21
“ਕੋਈ ਵੀ ਮਨੁੱਖ ਅਨਸੁੰਗੜ੍ਹੇ ਕੱਪੜੇ ਦੀ ਟਾਕੀ ਪੁਰਾਣੇ ਕੱਪੜੇ ਉੱਤੇ ਨਹੀਂ ਲਾਉਂਦਾ। ਪਰ ਜੇਕਰ ਫ਼ੇਰ ਵੀ ਉਹ ਅਜਿਹਾ ਕਰਦਾ ਹੈ ਤਾਂ ਕੱਪੜੇ ਦੀ ਨਵੀਂ ਟਾਕੀ ਸੁੰਗੜ ਜਾਵੇਗੀ ਅਤੇ ਪੁਰਾਣੇ ਕੱਪੜੇ ਤੋਂ ਪਾਟ ਜਾਵੇਗੀ ਅਤੇ ਮੋਰੀ ਨੂੰ ਹੋਰ ਵੀ ਵੱਡਿਆਂ ਕਰ ਦੇਵੇਗੀ।
ਲੋਕਾ 1:43
ਮੇਰੇ ਪ੍ਰਭੂ ਦੀ ਮਾਤਾ ਦਾ ਮੇਰੇ ਕੋਲ ਆਉਣ ਦਾ ਭਾਗ ਮੈਨੂੰ ਕਿਵੇਂ ਪ੍ਰਾਪਤ ਹੋਇਆ!
ਲੋਕਾ 2:33
ਉਸ ਦੇ ਮਾਤਾ-ਪਿਤਾ, ਯਿਸੂ ਬਾਰੇ ਜੋ ਆਖਿਆ ਗਿਆ ਸੀ, ਸੁਣਕੇ ਹੈਰਾਨ ਰਹਿ ਗਏ।
ਲੋਕਾ 2:48
ਜਦੋਂ ਯਿਸੂ ਦੇ ਮਾਪਿਆਂ ਨੇ ਉਸ ਨੂੰ ਵੇਖਿਆ ਤਾਂ ਉਹ ਹੈਰਾਨ ਰਹਿ ਗਏ। ਉਸਦੀ ਮਾਤਾ ਨੇ ਉਸ ਨੂੰ ਆਖਿਆ, “ਪੁੱਤਰ, ਤੂੰ ਸਾਡੇ ਨਾਲ ਇੰਝ ਕਿਉਂ ਕੀਤਾ? ਤੇਰੇ ਪਿਤਾ ਅਤੇ ਮੈਂ ਤੇਰੇ ਲਈ ਕਿੰਨੇ ਫ਼ਿਕਰਮੰਦ ਸਾਂ, ਅਤੇ ਤੈਨੂੰ ਲੱਭ ਰਹੇ ਸਾਂ।”
ਲੋਕਾ 2:51
ਤਾਂ ਯਿਸੂ ਆਪਣੇ ਮਾਪਿਆਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਜੋ ਉਹ ਕਹਿੰਦੇ ਰਹੇ ਉਨ੍ਹਾਂ ਦਾ ਹੁਕਮ ਮੰਨਦਾ ਰਿਹਾ। ਉਸਦੀ ਮਾਤਾ ਨੇ ਇਹ ਸਭ ਗੱਲਾਂ ਧਿਆਨ ਨਾਲ ਆਪਣੇ ਦਿਲ ਵਿੱਚ ਰੱਖੀਆਂ।
ਲੋਕਾ 8:10
ਯਿਸੂ ਨੇ ਆਖਿਆ, “ਤੁਹਾਨੂੰ ਪਰਮੇਸ਼ੁਰ ਦੇ ਰਾਜ ਦੇ ਗੁਪਤਾਂ ਨੂੰ ਜਾਨਣ ਦੀ ਸਮਝ ਦਿੱਤੀ ਹੈ, ਪਰ ਹੋਰਾਂ ਲਈ ਮੈਂ ਦ੍ਰਿਸ਼ਟਾਂਤਾਂ ਰਾਹੀਂ ਬੋਲਦਾ ਹਾਂ ਤਾਂ ਜੋ: ‘ਉਹ ਵੇਖਦੇ ਹੋਏ ਵੀ ਨਾ ਵੇਖਣ ਅਤੇ ਸੁਣਦਿਆਂ ਹੋਇਆਂ ਵੀ ਨਾ ਸਮਝਣ।’
ਯੂਹੰਨਾ 2:1
ਕਾਨਾ ਵਿੱਚ ਵਿਆਹ ਦੋ ਦਿਨਾਂ ਦੇ ਬਾਦ ਗਲੀਲ ਦੇ ਨਗਰ ਕਾਨਾ ਵਿੱਚ ਇੱਕ ਵਿਆਹ ਸੀ। ਯਿਸੂ ਦੀ ਮਾਤਾ ਉੱਥੇ ਸੀ।
ਮੱਤੀ 1:18
ਯਿਸੂ ਮਸੀਹ ਦਾ ਜਨਮ ਯਿਸੂ ਮਸੀਹ ਦੀ ਮਾਤਾ ਮਰਿਯਮ ਸੀ। ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ। ਮਰਿਯਮ ਦੀ ਕੁੜਮਾਈ ਯੂਸੁਫ਼ ਦੇ ਨਾਲ ਹੋਈ। ਪਰ ਵਿਆਹ ਹੋਣ ਤੋਂ ਪਹਿਲਾਂ ਹੀ ਮਰਿਯਮ ਨੇ ਦੇਖਿਆ ਕਿ ਉਹ ਗਰਭਵਤੀ ਹੈ। ਮਰਿਯਮ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਗਰਭਵਤੀ ਹੋਈ ਸੀ।