Matthew 21:11
ਯਿਸੂ ਨਾਲ ਜਾ ਰਹੀ ਭੀੜ ਨੇ ਉੱਤਰ ਦਿੱਤਾ, “ਇਹ ਯਿਸੂ ਹੈ, ਗਲੀਲ ਦੇ ਕਸਬੇ ਨਾਸਰਤ ਦਾ ਇੱਕ ਨਬੀ।”
Matthew 21:11 in Other Translations
King James Version (KJV)
And the multitude said, This is Jesus the prophet of Nazareth of Galilee.
American Standard Version (ASV)
And the multitudes said, This is the prophet, Jesus, from Nazareth of Galilee.
Bible in Basic English (BBE)
And the people said, This is the prophet Jesus, from Nazareth of Galilee.
Darby English Bible (DBY)
And the crowds said, This is Jesus the prophet who is from Nazareth of Galilee.
World English Bible (WEB)
The multitudes said, "This is the prophet, Jesus, from Nazareth of Galilee."
Young's Literal Translation (YLT)
And the multitudes said, `This is Jesus the prophet, who `is' from Nazareth of Galilee.'
| οἱ | hoi | oo | |
| And | δὲ | de | thay |
| the | ὄχλοι | ochloi | OH-hloo |
| multitude | ἔλεγον | elegon | A-lay-gone |
| said, | Οὗτός | houtos | OO-TOSE |
| This | ἐστιν | estin | ay-steen |
| is | Ἰησοῦς | iēsous | ee-ay-SOOS |
| Jesus | ὁ | ho | oh |
| the | προφήτης | prophētēs | proh-FAY-tase |
| prophet | ὁ | ho | oh |
| ἀπὸ | apo | ah-POH | |
| of | Ναζαρὲτ | nazaret | na-za-RATE |
| Nazareth | τῆς | tēs | tase |
| of Galilee. | Γαλιλαίας | galilaias | ga-lee-LAY-as |
Cross Reference
ਯੂਹੰਨਾ 6:14
ਯਿਸੂ ਦੀ ਕਰਾਮਾਤ ਨੂੰ ਲੋਕਾਂ ਨੇ ਵੇਖਿਆ ਅਤੇ ਆਖਿਆ, “ਸੱਚ-ਮੁੱਚ ਇਹ ਓਹੀ ਨਬੀ ਹੈ ਜਿਸਦਾ ਦੁਨੀਆਂ ਵਿੱਚ ਆਉਣ ਦਾ ਅਨੁਮਾਨ ਸੀ।”
ਯੂਹੰਨਾ 9:17
ਯਹੂਦੀਆਂ ਦੇ ਆਗੂਆਂ ਨੇ ਉਸ ਆਦਮੀ ਨੂੰ ਦੁਬਾਰਾ ਪੁੱਛਿਆ, “ਉਹ ਮਨੁੱਖ ਜਿਸਨੇ ਤੈਨੂੰ ਰਾਜ਼ੀ ਕੀਤਾ, ਜਿਸ ਕਰਕੇ ਹੁਣ ਤੂੰ ਵੇਖ ਸੱਕਦਾ ਹੈ। ਤੂੰ ਉਸ ਆਦਮੀ ਬਾਰੇ ਕੀ ਆਖਦਾ ਹੈ?” ਉਸ ਆਦਮੀ ਨੇ ਕਿਹਾ, “ਉਹ ਇੱਕ ਨਬੀ ਹੈ।”
ਯੂਹੰਨਾ 7:40
ਲੋਕਾਂ ਦਾ ਯਿਸੂ ਬਾਰੇ ਵਿਵਾਦ ਜੋ ਯਿਸੂ ਆਖ ਰਿਹਾ ਸੀ ਲੋਕਾਂ ਨੇ ਸੁਣਿਆ। ਕੁਝ ਇੱਕ ਨੇ ਕਿਹਾ, “ਸੱਚ-ਮੁੱਚ ਹੀ ਇਹ ਮਨੁੱਖ ਨਬੀ ਹੈ।”
ਲੋਕਾ 7:16
ਸਭ ਲੋਕ ਡਰ ਨਾਲ ਭਰ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੇ “ਇੱਕ ਵੱਡਾ ਨਬੀ ਸਾਡੇ ਕੋਲ ਆਇਆ ਹੈ।” ਅਤੇ ਉਨ੍ਹਾਂ ਕਿਹਾ, “ਪਰਮੇਸ਼ੁਰ ਖੁਦ ਆਪਣੇ ਲੋਕਾਂ ਦੀ ਮਦਦ ਕਰਨ ਲਈ ਆਇਆ ਹੈ।”
ਮੱਤੀ 2:23
ਯੂਸੁਫ਼ ਨਾਸਰਤ ਨਾਮ ਦੇ ਇੱਕ ਨਗਰ ਵਿੱਚ ਜਾ ਵਸਿਆ ਅਤੇ ਇਸਨੇ ਉਹ ਬਚਨ ਪੂਰਾ ਕਰ ਦਿੱਤਾ ਜਿਹੜਾ ਪਰਮੇਸ਼ੁਰ ਨੇ ਨਬੀਆਂ ਰਾਹੀਂ ਆਖਿਆ ਸੀ। ਕਿ ਉਹ ਇੱਕ ਨਾਸਰੀ ਅਖਵਾਏਗਾ।
ਯੂਹੰਨਾ 1:21
ਯਹੂਦੀਆਂ ਨੇ ਯੂਹੰਨਾ ਨੂੰ ਪੁੱਛਿਆ, “ਫਿਰ ਤੂੰ ਕੌਣ ਹੈ? ਕੀ ਤੂੰ ਏਲੀਯਾਹ ਹੈ?” ਯੂਹੰਨਾ ਨੇ ਜਵਾਬ ਦਿੱਤਾ, “ਨਹੀਂ ਮੈਂ ਏਲੀਯਾਹ ਨਹੀਂ ਹਾਂ।” ਯਹੂਦੀਆਂ ਨੇ ਪੁੱਛਿਆ, “ਕੀ ਤੂੰ ਨਬੀ ਹੈ?” ਯੂਹੰਨਾ ਨੇ ਜਵਾਬ ਦਿੱਤਾ, “ਨਹੀਂ, ਮੈਂ ਇੱਕ ਨਬੀ ਨਹੀਂ ਹਾਂ।”
ਰਸੂਲਾਂ ਦੇ ਕਰਤੱਬ 7:37
“ਇਹ ਉਹੀ ਮੂਸਾ ਸੀ ਜਿਸਨੇ ਇਸਰਾਏਲ ਦੇ ਪੁੱਤਰਾਂ ਨੂੰ ਕਿਹਾ ਸੀ ‘ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਹੀ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ।’
ਲੋਕਾ 24:19
ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕਿਸ ਬਾਰੇ ਗੱਲ ਕਰ ਰਹੇ ਹੋ?” ਉਨ੍ਹਾਂ ਨੇ ਉਸ ਨੂੰ ਕਿਹਾ, “ਇਹ ਨਾਸਰਤ ਦੇ ਯਿਸੂ ਬਾਰੇ ਹੈ। ਉਹ ਪਰਮੇਸ਼ੁਰ ਅਤੇ ਲੋਕਾਂ ਲਈ ਇੱਕ ਮਹਾਨ ਨਬੀ ਸੀ। ਇਹ ਉਸ ਨੇ ਸ਼ਕਤੀਸ਼ਾਲੀ ਬਚਨਾਂ ਅਤੇ ਕਰਨੀਆ ਦੁਆਰਾ ਸਾਬਤ ਕਰ ਦਿੱਤਾ।
ਰਸੂਲਾਂ ਦੇ ਕਰਤੱਬ 3:22
ਮੂਸਾ ਨੇ ਆਖਿਆ, ‘ਪ੍ਰਭੂ, ਤੁਹਾਡਾ ਪਰਮੇਸ਼ੁਰ, ਤੁਹਾਡੇ ਆਪਣੇ ਭਰਾਵਾਂ ਵਿੱਚੋਂ ਇੱਕ ਨਬੀ ਦੇਵੇਗਾ, ਜਿਹੜਾ ਮੇਰੇ ਵਰਗਾ ਹੈ। ਜੋ ਕੁਝ ਨਬੀ ਤੁਹਾਨੂੰ ਆਖੇ ਉਸ ਨੂੰ ਸੁਣੋ।
ਯੂਹੰਨਾ 4:19
ਉਸ ਔਰਤ ਨੇ ਕਿਹਾ, “ਸ਼੍ਰੀ ਮਾਨ ਜੀ, ਮੈਨੂੰ ਲੱਗਦਾ ਹੈ ਕਿ ਤੁਸੀਂ ਇੱਕ ਨਬੀ ਹੋ।
ਯੂਹੰਨਾ 1:45
ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਸ਼ਰ੍ਹਾ ਵਿੱਚ ਜੋ ਲਿਖਿਆ ਹੈ। ਮੂਸਾ ਨੇ ਇੱਕ ਮਨੁੱਖ ਦੀ ਆਮਦ ਬਾਰੇ ਲਿਖਿਆ ਹੈ। ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ। ਅਸੀਂ ਉਸ ਨੂੰ ਲੱਭ ਲਿਆ ਹੈ। ਉਸਦਾ ਨਾਮ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਉਹ ਨਾਸਰਤ ਦਾ ਹੈ।”
ਯੂਹੰਨਾ 1:25
ਉਨ੍ਹਾਂ ਨੇ ਉਸ ਨੂੰ ਪੁੱਛਿਆ, “ਤੂੰ ਆਖਦਾ ਹੈਂ ਕਿ ਤੂੰ ਮਸੀਹ ਨਹੀਂ ਹੈ। ਤੂੰ ਆਖਦਾ ਹੈਂ ਕਿ ਤੂੰ ਏਲੀਯਾਹ ਨਹੀਂ ਹੈ ਅਤੇ ਨਾ ਹੀ ਨਬੀ। ਫਿਰ ਤੂੰ ਲੋਕਾਂ ਨੂੰ ਬਪਤਿਸਮਾ ਕਿਉਂ ਦਿੰਦਾ ਹੈ?”
ਲੋਕਾ 13:33
ਉਸ ਤੋਂ ਬਾਦ ਮੈਨੂੰ ਜਰੂਰ ਜਾਣਾ ਹੀ ਹੈ ਕਿਉਂਕਿ ਸਾਰੇ ਨਬੀਆਂ ਨੂੰ ਯਰੂਸ਼ਲਮ ਵਿੱਚ ਮਰਨਾ ਚਾਹੀਦਾ ਹੈ।
ਲੋਕਾ 7:39
ਜਿਸ ਫ਼ਰੀਸੀ ਨੇ ਯਿਸੂ ਨੂੰ ਆਪਣੇ ਘਰ ਭੋਜਨ ਲਈ ਬੁਲਾਇਆ ਸੀ ਉਸ ਨੇ ਇਹ ਸਭ ਵੇਖਿਆ ਤਾਂ ਆਪਣੇ ਮਨ ਵਿੱਚ ਸੋਚਿਆ, “ਜੇਕਰ ਇਹ ਆਦਮੀ (ਯਿਸੂ) ਨਬੀ ਹੁੰਦਾ ਤਾਂ ਜਿਹੜੀ ਔਰਤ ਇਸਦੇ ਪੈਰ ਛੂਹ ਰਹੀ ਹੈ, ਉਸ ਨੂੰ ਪਤਾ ਹੋਣਾ ਚਾਹੀਦਾ ਸੀ ਕਿ ਉਹ ਇੱਕ ਪਾਪਣ ਔਰਤ ਹੈ।”
ਮਰਕੁਸ 6:15
ਕੁਝ ਹੋਰ ਲੋਕਾਂ ਨੇ ਆਖਿਆ, “ਇਹ ਏਲੀਯਾਹ ਹੈ।” ਹੋਰਨਾਂ ਨੇ ਆਖਿਆ, “ਯਿਸੂ ਪੁਰਾਣੇ ਦਿਨਾਂ ਦੇ ਨਬੀਆਂ ਵਰਗਾ, ਇੱਕ ਨਬੀ ਹੈ।”
ਮੱਤੀ 16:13
ਪਤਰਸ ਨੇ ਕਿਹਾ ਯਿਸੂ ਹੀ ਮਸੀਹ ਹੈ ਕੈਸਰੀਆ ਫ਼ਿਲਿੱਪੀ ਦੇ ਇਲਾਕੇ ਵਿੱਚ ਆਕੇ ਯਿਸੂ ਨੇ ਆਪਣੇ ਚੇਲਿਆਂ ਨੂੰ ਪੁੱਛਿਆ, “ਲੋਕੀਂ ਕਿਸਨੂੰ ਆਖਦੇ ਹਨ ਕਿ ਉਹ ਮਨੁੱਖ ਦਾ ਪੁੱਤਰ ਹੈ?”
ਅਸਤਸਨਾ 18:15
ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਵੱਲ ਇੱਕ ਨਬੀ ਭੇਜੇਗਾ। ਇਹ ਨਬੀ ਤੁਹਾਡੇ ਆਪਣੇ ਹੀ ਲੋਕਾਂ ਵਿੱਚੋਂ ਆਵੇਗਾ। ਉਹ ਮੇਰੇ ਵਰਗਾ ਹੋਵੇਗਾ। ਤੁਹਾਨੂੰ ਉਸ ਨਬੀ ਦੀ ਗੱਲ ਸੁਨਣੀ ਚਾਹੀਦੀ ਹੈ।