Matthew 26:2
“ਤੁਹਾਨੂੰ ਪਤਾ ਹੈ ਕਿ ਪਰਸੋਂ ਪਸਾਹ ਦਾ ਤਿਉਹਾਰ ਹੈ। ਉਸ ਦਿਨ, ਮਨੁੱਖ ਦਾ ਪੁੱਤਰ ਆਪਣੇ ਦੁਸ਼ਮਨਾਂ ਹੱਥੀਂ ਸਲੀਬ ਦਿੱਤੇ ਜਾਣ ਲਈ ਦੇ ਦਿੱਤਾ ਜਾਵੇਗਾ।”
Matthew 26:2 in Other Translations
King James Version (KJV)
Ye know that after two days is the feast of the passover, and the Son of man is betrayed to be crucified.
American Standard Version (ASV)
Ye know that after two days the passover cometh, and the Son of man is delivered up to be crucified.
Bible in Basic English (BBE)
After two days is the Passover, and the Son of man will be given up to the death of the cross.
Darby English Bible (DBY)
Ye know that after two days the passover takes place, and the Son of man is delivered up to be crucified.
World English Bible (WEB)
"You know that after two days the Passover is coming, and the Son of Man will be delivered up to be crucified."
Young's Literal Translation (YLT)
`Ye have known that after two days the passover cometh, and the Son of Man is delivered up to be crucified.'
| Ye know | Οἴδατε | oidate | OO-tha-tay |
| that | ὅτι | hoti | OH-tee |
| after | μετὰ | meta | may-TA |
| two | δύο | dyo | THYOO-oh |
| days | ἡμέρας | hēmeras | ay-MAY-rahs |
| is | τὸ | to | toh |
| the feast of the | πάσχα | pascha | PA-ska |
| passover, | γίνεται | ginetai | GEE-nay-tay |
| and | καὶ | kai | kay |
| the | ὁ | ho | oh |
| Son | υἱὸς | huios | yoo-OSE |
| τοῦ | tou | too | |
| of man | ἀνθρώπου | anthrōpou | an-THROH-poo |
| betrayed is | παραδίδοται | paradidotai | pa-ra-THEE-thoh-tay |
| to | εἰς | eis | ees |
| τὸ | to | toh | |
| be crucified. | σταυρωθῆναι | staurōthēnai | sta-roh-THAY-nay |
Cross Reference
ਯੂਹੰਨਾ 11:55
ਯਹੂਦੀਆਂ ਦਾ ਪਸਾਹ ਦਾ ਤਿਉਹਾਰ ਮਨਾਉਣ ਦਾ ਸਮਾਂ ਆ ਰਿਹਾ ਸੀ। ਇਸ ਲਈ ਬਹੁਤ ਸਾਰੇ ਲੋਕ ਕਈ ਦੇਸ਼ਾਂ ਤੋਂ ਯਰੂਸ਼ਲਮ ਆਪਣੇ-ਆਪ ਨੂੰ ਪਵਿੱਤਰ ਕਰਨ ਲਈ ਆਏ।
ਲੋਕਾ 22:1
ਯਹੂਦੀ ਆਗੂ ਯਿਸੂ ਨੂੰ ਮਾਰਨਾ ਚਾਹੁੰਦੇ ਹਨ ਪਤੀਰੀ ਰੋਟੀ ਦੇ ਤਿਉਹਾਰ ਦਾ ਸਮਾਂ, ਜਿਸ ਨੂੰ ਪਸਾਹ ਕਹਿੰਦੇ ਹਨ ਨੇੜੇ ਆ ਪਹੁੰਚਿਆ।
ਮਰਕੁਸ 14:1
ਯਹੂਦੀ ਆਗੂਆਂ ਦੀ ਯਿਸੂ ਨੂੰ ਮਾਰਨ ਦੀ ਵਿਉਂਤ ਦੋ ਦਿਨਾਂ ਪਿੱਛੋਂ ਪਸਾਹ ਅਤੇ ਪਤੀਰੀ ਰੋਟੀ ਦਾ ਤਿਉਹਾਰ ਆਉਣ ਵਾਲਾ ਸੀ। ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਹੋਏ ਸਨ ਕਿ ਉਸ ਨੂੰ ਕਿਵੇ ਛੱਲ ਨਾਲ ਫ਼ੜ ਸੱਕਣ ਤੇ ਜਾਨੋਂ ਮਾਰ ਸੁੱਟਣ?
ਮੱਤੀ 20:18
“ਵੇਖੋ, ਅਸੀਂ ਯਰੂਸ਼ਲਮ ਵੱਲ ਨੂੰ ਜਾ ਰਹੇ ਹਾਂ। ਮਨੁੱਖ ਦਾ ਪੁੱਤਰ ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਫ਼ੜਾ ਦਿੱਤਾ ਜਾਵੇਗਾ ਅਤੇ ਉਹ ਉਸ ਨੂੰ ਮੌਤ ਦੇ ਦੇਣਗੇ।
ਯੂਹੰਨਾ 18:2
ਅਤੇ ਯਹੂਦਾ ਇਸ ਥਾਂ ਤੋਂ ਵਾਕਫ਼ ਸੀ, ਕਿਉਂ ਕਿ ਯਿਸੂ ਅਕਸਰ ਆਪਣੇ ਚੇਲਿਆਂ ਨਾਲ ਉਸ ਥਾਵੇਂ ਜਾਂਦਾ ਸੀ। ਇੱਕ ਯਹੂਦਾ ਹੀ ਸੀ ਜਿਸਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀ ਫ਼ੜਵਾਇਆ ਸੀ।
ਯੂਹੰਨਾ 13:1
ਯਿਸੂ ਆਪਣੇ ਚੇਲਿਆਂ ਦੇ ਪੈਰ ਧੋਂਦਾ ਹੈ ਇਹ ਸਮਾਂ ਤਕਰੀਬਨ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਲਈ ਸੀ ਅਤੇ ਯਿਸੂ ਜਾਣਦਾ ਸੀ ਕਿ ਇਹ ਉਸਦਾ ਜਗਤ ਨੂੰ ਛੱਡਣ ਦਾ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਸੀ। ਜਿਹੜੇ ਲੋਕ ਇਸ ਜਗਤ ਵਿੱਚ ਉਸ ਦੇ ਨੇੜੇ ਸਨ ਯਿਸੂ ਨੇ ਹਮੇਸ਼ਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੀਕ ਪਿਆਰ ਕੀਤਾ।
ਯੂਹੰਨਾ 12:1
ਯਿਸੂ ਬੈਤਆਨਿਯਾ ਵਿੱਚ ਆਪਣੇ ਦੋਸਤਾਂ ਨਾਲ ਪਸਾਹ ਦੇ ਤਿਉਹਾਰ ਤੋਂ ਛੇ ਦਿਨ ਪਹਿਲਾਂ ਯਿਸੂ ਬੈਤਆਨਿਯਾ ਨੂੰ ਆਇਆ ਇਹ ਉਹ ਸ਼ਹਿਰ ਸੀ ਜਿੱਥੇ ਲਾਜ਼ਰ ਰਹਿੰਦਾ ਸੀ। ਲਾਜ਼ਰ ਉਹ ਆਦਮੀ ਸੀ, ਜਿਸ ਨੂੰ ਯਿਸੂ ਨੇ ਮੌਤ ਤੋਂ ਜਿਵਾਲਿਆ ਸੀ।
ਯੂਹੰਨਾ 2:13
ਯਿਸੂ ਮੰਦਰ ਵਿੱਚ ਯਹੂਦੀਆਂ ਦੇ ਪਸਾਹ ਦਾ ਤਿਉਹਾਰ ਨੇੜੇ ਸੀ। ਇਸ ਲਈ ਯਿਸੂ ਯਰੂਸ਼ਲਮ ਆ ਗਿਆ। ਯਰੂਸ਼ਲਮ ਵਿੱਚ ਯਿਸੂ ਮੰਦਰ ਨੂੰ ਗਿਆ।
ਲੋਕਾ 24:6
ਉਹ ਇੱਥੇ ਨਹੀਂ ਹੈ। ਉਹ ਮੁਰਦਿਆਂ ਵਿੱਚੋਂ ਜੀਅ ਉੱਠਿਆ ਹੈ। ਕੀ ਤੁਹਾਨੂੰ ਯਾਦ ਹੈ ਤੁਹਾਨੂੰ ਕੀ ਆਖਿਆ ਸੀ ਜਦੋਂ ਉਹ ਗਲੀਲ ਵਿੱਚ ਸੀ?
ਲੋਕਾ 22:15
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮਰਨ ਤੋਂ ਪਹਿਲਾਂ ਮੈਂ ਉਤਸੁਕਤਾ ਨਾਲ ਇਹ ਪਸਾਹ ਦਾ ਭੋਜਨ ਤੁਹਾਡੇ ਨਾਲ ਕਰਨਾ ਚਾਹੁੰਦਾ ਸਾਂ।
ਮੱਤੀ 27:4
ਯਹੂਦਾ ਨੇ ਉਨ੍ਹਾਂ ਨੂੰ ਆਖਿਆ, “ਮੈਂ ਪਾਪ ਕੀਤਾ ਹੈ ਜੋ ਇੱਕ ਨਿਰਦੋਸ਼ ਜਾਨ ਨੂੰ ਮਾਰਨ ਲਈ ਫ਼ੜਵਾ ਦਿੱਤਾ।” ਯਹੂਦੀ ਆਗੂਆਂ ਨੇ ਜਵਾਬ ਦਿੱਤਾ, “ਸਾਨੂੰ ਇਸਦੀ ਕੋਈ ਪਰਵਾਹ ਨਹੀਂ ਇਹ ਤੇਰੀ ਸਮੱਸਿਆ ਹੈ, ਤੂੰ ਜਾਣ।”
ਮੱਤੀ 26:24
ਮਨੁੱਖ ਦਾ ਪੁੱਤਰ ਜਾਵੇਗਾ ਅਤੇ ਉਵੇਂ ਹੀ ਮਰੇਗਾ ਜਿਵੇਂ ਉਸ ਬਾਰੇ, ਪੋਥੀਆਂ ਵਿੱਚ ਲਿਖਿਆ ਹੋਇਆ ਹੈ। ਪਰ ਉਸ ਮਨੁੱਖ ਤੇ ਲਾਹਨਤ ਜਿਹੜਾ ਮਨੁੱਖ ਦੇ ਪੁੱਤਰ ਨੂੰ ਵੈਰੀਆਂ ਦੇ ਹੱਥੀਂ ਫ਼ੜਾਵੇਗਾ। ਉਸ ਮਨੁੱਖ ਲਈ ਭਲਾ ਹੁੰਦਾ ਕਿ ਉਹ ਨਾ ਹੀ ਜੰਮਦਾ।”
ਮੱਤੀ 17:22
ਯਿਸੂ ਦਾ ਆਪਣੀ ਮੌਤ ਬਾਰੇ ਐਲਾਨ ਬਾਅਦ ਵਿੱਚ ਸਾਰੇ ਚੇਲੇ ਗਲੀਲ ਵਿੱਚ ਇਕੱਠੇ ਹੋਏ ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਲੋਕਾਂ ਦੇ ਹੱਥ ਸੌਂਪ ਦਿੱਤਾ ਜਾਵੇਗਾ।
ਖ਼ਰੋਜ 34:25
“ਜਦੋਂ ਵੀ ਤੁਸੀਂ ਮੈਨੂੰ ਬਲੀ ਦਾ ਖੂਨ ਚੜ੍ਹਾਵੋਂ ਤਾਂ ਉਸ ਵੇਲੇ ਕਦੇ ਵੀ ਖਮੀਰ ਨਾ ਚੜ੍ਹਾਓ। “ਪਸਾਹ ਦੇ ਭੋਜਨ ਦਾ ਬੱਚਿਆਂ ਹੋਇਆ ਮਾਸ ਅਗਲੀ ਸਵੇਰ ਲਈ ਨਹੀਂ ਰੱਖਣਾ।
ਖ਼ਰੋਜ 12:11
“ਜਦੋਂ ਤੁਸੀਂ ਭੋਜਨ ਕਰੋ, ਤਾਂ ਤੁਹਾਨੂੰ ਪੂਰੀ ਤਰ੍ਹਾਂ ਤਿਆਰ ਹੋਣਾ ਚਾਹੀਦਾ ਹੈ ਜਿਵੇਂ ਤੁਸੀਂ ਸਫ਼ਰ ਤੇ ਜਾ ਰਹੇ ਹੋਵੋਂ। ਤੁਹਾਡੇ ਪੈਰੀਂ ਜੁੱਤੀ ਹੋਣੀ ਚਾਹੀਦੀ ਹੈ ਅਤੇ ਹੱਥ ਵਿੱਚ ਸੋਟੀ ਹੋਣੀ ਚਾਹੀਦੀ ਹੈ। ਤੁਹਾਨੂੰ ਕਾਹਲੀ ਨਾਲ ਭੋਜਨ ਕਰਨਾ ਚਾਹੀਦਾ ਹੈ। ਕਿਉਂ ਕਿ ਇਹ ਯਹੋਵਾਹ ਦੇ ਪਸਾਹ ਦਾ ਭੋਜਨ ਹੈ-ਉਸ ਵੇਲੇ ਦਾ ਜਦੋਂ ਯਹੋਵਾਹ ਨੇ ਆਪਣੇ ਲੋਕਾਂ ਦੀ ਰੱਖਿਆ ਕੀਤੀ ਅਤੇ ਛੇਤੀ ਨਾਲ ਉਨ੍ਹਾਂ ਨੂੰ ਮਿਸਰ ਵਿੱਚੋਂ ਬਾਹਰ ਲੈ ਗਿਆ।