Matthew 5:4
ਉਹ ਵਡਭਾਗੇ ਹਨ ਜਿਹੜੇ ਸੋਗ ਕਰਦੇ ਹਨ ਕਿਉਂਕਿ ਉਹ ਸ਼ਾਂਤ ਕੀਤੇ ਜਾਣਗੇ।
Matthew 5:4 in Other Translations
King James Version (KJV)
Blessed are they that mourn: for they shall be comforted.
American Standard Version (ASV)
Blessed are they that mourn: for they shall be comforted.
Bible in Basic English (BBE)
Happy are those who are sad: for they will be comforted.
Darby English Bible (DBY)
Blessed they that mourn, for *they* shall be comforted.
World English Bible (WEB)
Blessed are those who mourn, For they shall be comforted.
Young's Literal Translation (YLT)
`Happy the mourning -- because they shall be comforted.
| Blessed | Μακάριοι | makarioi | ma-KA-ree-oo |
| are | οἱ | hoi | oo |
| mourn: that they | πενθοῦντες | penthountes | pane-THOON-tase |
| for | ὅτι | hoti | OH-tee |
| they | αὐτοὶ | autoi | af-TOO |
| shall be comforted. | παρακληθήσονται | paraklēthēsontai | pa-ra-klay-THAY-sone-tay |
Cross Reference
ਪਰਕਾਸ਼ ਦੀ ਪੋਥੀ 21:4
ਪਰਮੇਸ਼ੁਰ ਉਨ੍ਹਾਂ ਦੀਆਂ ਅੱਖਾਂ ਵਿੱਚਲਾ ਹਰ ਅੱਥਰੂ ਪੂੰਝ ਦੇਵੇਗਾ। ਹੁਣ ਕਦੀ ਵੀ ਮੌਤ, ਉਦਾਸੀ, ਰੋਣਾ ਜਾਂ ਦੁੱਖ ਦਰਦ ਨਹੀਂ ਹੋਵੇਗਾ। ਸਾਰੇ ਪੁਰਾਣੇ ਰਾਹ ਗੁਜ਼ਰ ਗਏ ਹਨ।”
ਯਸਈਆਹ 61:2
ਯਹੋਵਾਹ ਨੇ ਮੈਨੂੰ ਉਸ ਸਮੇਂ ਦਾ ਐਲਾਨ ਕਰਨ ਲਈ ਭੇਜਿਆ ਸੀ ਕਿ ਉਹ ਕਦੋਂ ਆਪਣੀ ਮਿਹਰ ਦਰਸਾਵੇਗਾ। ਯਹੋਵਾਹ ਨੇ ਮੈਨੂੰ ਇਹ ਐਲਾਨ ਕਰਨ ਲਈ ਭੇਜਿਆ ਸੀ ਕਿ ਕਦੋਂ ਸਾਡਾ ਪਰਮੇਸ਼ੁਰ ਮੰਦੇ ਲੋਕਾਂ ਨੂੰ ਸਜ਼ਾ ਦੇਵੇਗਾ। ਯਹੋਵਾਹ ਨੇ ਮੈਨੂੰ ਉਦਾਸ ਲੋਕਾਂ ਨੂੰ ਸੱਕੂਨ ਦੇਣ ਲਈ ਭੇਜਿਆ ਸੀ।
੨ ਕੁਰਿੰਥੀਆਂ 7:9
ਹੁਣ ਮੈਂ ਖੁਸ਼ ਹਾਂ। ਇਸ ਲਈ ਨਹੀਂ ਕਿ ਮੈਂ ਤੁਹਾਨੂੰ ਉਦਾਸੀ ਦੇਣ ਦਾ ਕਾਰਣ ਬਣਿਆ ਹਾਂ, ਪਰ ਕਿਉਂ ਜੋ ਇਸ ਰਾਹੀਂ ਤੁਹਾਡੇ ਦਿਲ ਬਦਲ ਗਏ ਹਨ। ਤੁਸੀਂ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਉਦਾਸੀ ਨੂੰ ਲਿਆ। ਇਸ ਲਈ ਅਸੀਂ ਤੁਹਾਨੂੰ ਕਿਸੇ ਤਰ੍ਹਾਂ ਵੀ ਦੁੱਖ ਨਹੀਂ ਪਹੁੰਚਾਇਆ।
ਯੂਹੰਨਾ 16:20
ਮੈਂ ਤੁਹਾਨੂੰ ਸੱਚ ਦੱਸ ਰਿਹਾ ਹਾਂ ਕਿ ਤੁਸੀਂ ਰੋਵੋਂਗੇ ਅਤੇ ਉਦਾਸ ਹੋਵੋਂਗੇ ਪਰ ਦੁਨੀਆਂ ਖੁਸ਼ ਹੋਵੇਗੀ। ਤੁਸੀਂ ਉਦਾਸ ਹੋਵੋਂਗੇ ਪਰ ਤੁਹਾਡੀ ਉਦਾਸੀ ਖੁਸ਼ੀ ਵਿੱਚ ਬਦਲੇਗੀ।
ਜ਼ਬੂਰ 32:3
ਹੇ ਪਰਮੇਸ਼ੁਰ, ਮੈਂ ਬਾਰ-ਬਾਰ ਤੁਹਾਨੂੰ ਪ੍ਰਾਰਥਨਾ ਕੀਤੀ, ਪਰ ਮੈਂ ਆਪਣੇ ਗੁਪਤ ਗੁਨਾਹਾਂ ਬਾਰੇ ਨਹੀਂ ਦੱਸਿਆ। ਮੈਂ ਹਰ ਸਮੇਂ ਕਮਜ਼ੋਰ ਬਣ ਗਿਆ ਜਦੋਂ ਵੀ ਮੈਂ ਪ੍ਰਾਰਥਨਾ ਕੀਤੀ।
ਯਸਈਆਹ 51:11
ਯਹੋਵਾਹ ਆਪਣੇ ਬੰਦਿਆਂ ਨੂੰ ਬਚਾਵੇਗਾ। ਉਹ ਖੁਸ਼ੀ-ਖੁਸ਼ੀ ਸੀਯੋਨ ਨੂੰ ਪਰਤਨਗੇ। ਉਹ ਬਹੁਤ-ਬਹੁਤ ਪ੍ਰਸੰਨ ਹੋਣਗੇ, ਉਨ੍ਹਾਂ ਦੀ ਖੁਸ਼ੀ ਉਨ੍ਹਾਂ ਦੇ ਸਿਰ ਤੇ ਸਦਾ-ਸਦਾ ਲਈ ਤਾਜ ਵਰਗੀ ਹੋਵੇਗੀ। ਉਹ ਖੁਸ਼ੀ ਨਾਲ ਗਾ ਰਹੇ ਹੋਣਗੇ। ਸਾਰੀ ਉਦਾਸੀ ਕਿਤੇ ਦੂਰ ਭੱਜ ਗਈ ਹੋਵੇਗੀ।
੨ ਕੁਰਿੰਥੀਆਂ 1:4
ਜਦੋਂ ਵੀ ਸਾਨੂੰ ਕੋਈ ਮੁਸ਼ਕਿਲ ਹੁੰਦੀ ਹੈ ਉਹ ਸਾਨੂੰ ਦਿਲਾਸਾ ਦਿੰਦਾ ਹੈ। ਤਾਂ ਜੋ ਅਸੀਂ ਵੀ ਹੋਰਨਾਂ ਲੋਕਾਂ ਨੂੰ ਉਦੋਂ ਦਿਲਾਸਾ ਦੇਣ ਯੋਗ ਹੋ ਸੱਕੀਏ ਜਦੋਂ ਉਹ ਤਕਲੀਫ਼ ਵਿੱਚ ਹੋਣ। ਜਿਹੜਾ ਦਿਲਾਸਾ ਸਾਨੂੰ ਪਰਮੇਸ਼ੁਰ ਦਿੰਦਾ ਹੈ ਉਸੇ ਤਰ੍ਹਾਂ ਦਾ ਦਿਲਾਸਾ ਅਸੀਂ ਉਨ੍ਹਾਂ ਨੂੰ ਦਿੰਦੇ ਹਾਂ।
ਲੋਕਾ 6:21
ਤੁਸੀਂ ਜੋ ਹੁਣ ਭੁੱਖੇ ਹੋ, ਧੰਨ ਹੋ ਕਿਉਂਕਿ ਤੁਹਾਨੂੰ ਸੰਤੁਸ਼ਟ ਕੀਤਾ ਜਾਵੇਗਾ। ਤੁਸੀਂ ਜੋ ਹੁਣ ਰੋ ਰਹੇ ਹੋ ਧੰਨ ਹੋ ਕਿਉਂਕਿ ਮਗਰੋਂ ਤੁਸੀਂ ਹੱਸੋਂਗੇ।
ਯਸਈਆਹ 57:18
ਮੈਂ ਦੇਖ ਲਿਆ ਜਿੱਧਰ ਇਸਰਾਏਲ ਗਿਆ ਸੀ। ਇਸ ਲਈ ਮੈਂ ਉਸ ਨੂੰ ਅਰੋਗ ਕਰ ਦਿਆਂਗਾ। ਮੈਂ ਉਸ ਨੂੰ ਸੱਕੂਨ ਪਹੁੰਚਾਵਾਂਗਾ ਅਤੇ ਉਸ ਨੂੰ ਬਿਹਤਰ ਮਹਿਸੂਸ ਕਰਨ ਵਾਲੇ ਸ਼ਬਦ ਆਖਾਂਗਾ। ਫ਼ੇਰ ਉਹ ਤੇ ਉਸ ਦੇ ਲੋਕ ਉਦਾਸ ਨਹੀਂ ਹੋਣਗੇ।
ਜ਼ਬੂਰ 40:1
ਨਿਰਦੇਸ਼ਕ ਲਈ : ਦਾਊਦ ਦਾ ਇੱਕ ਗੀਤ। ਮੈਂ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੇਰੀ ਪੁਕਾਰ ਸੁਣੀ। ਉਸ ਨੇ ਮੇਰੀਆਂ ਚੀਕਾਂ ਸੁਣੀਆਂ।
ਜ਼ਬੂਰ 126:5
ਕੋਈ ਬੰਦਾ, ਜਦੋਂ ਉਹ ਬੀਜ ਬੀਜਦਾ ਹੈ ਉਦਾਸ ਹੋ ਸੱਕਦਾ ਹੈ। ਪਰ ਉਹ ਉਦੋਂ ਖੁਸ਼ ਹੋਵੇਗਾ ਜਦੋਂ ਉਹ ਫ਼ਸਲਾ ਨੂੰ ਕੱਟੇਗਾ।
ਯਸਈਆਹ 35:10
ਪਰਮੇਸ਼ੁਰ ਆਪਣੇ ਲੋਕਾਂ ਨੂੰ ਆਜ਼ਾਦ ਕਰ ਦੇਵੇਗਾ! ਅਤੇ ਉਹ ਲੋਕ ਪਰਤ ਕੇ ਉਸ ਕੋਲ ਆ ਜਾਣਗੇ। ਜਦੋਂ ਲੋਕ ਸੀਯੋਨ ਵਿੱਚ ਆਉਣਗੇ ਤਾਂ ਖੁਸ਼ ਹੋਣਗੇ। ਉਹ ਲੋਕ ਸਦਾ ਲਈ ਖੁਸ਼ ਹੋਣਗੇ। ਉਨ੍ਹਾਂ ਦੀ ਖੁਸ਼ੀ ਉਨ੍ਹਾਂ ਦੇ ਸਿਰ ਉੱਤੇ ਤਾਜ ਵਾਂਗ ਹੋਵੇਗੀ। ਉਨ੍ਹਾਂ ਦੀ ਖੁਸ਼ੀ ਅਤੇ ਆਨੰਦ ਉਨ੍ਹਾਂ ਨੂੰ ਪੂਰੀ ਤਰ੍ਹਾਂ ਭਰਪੂਰ ਕਰ ਦੇਣਗੇ। ਦੁੱਖ ਤੇ ਉਦਾਸੀ ਦੂਰ ਬਹੁਤ ਦੂਰ ਚਲੀ ਜਾਵੇਗੀ।
ਯਸਈਆਹ 66:10
ਹੇ ਯਰੂਸ਼ਲਮ, ਖੁਸ਼ ਹੋ! ਤੁਸੀਂ ਸਾਰੇ ਲੋਕੋ, ਜਿਹੜੇ ਯਰੂਸ਼ਲਮ ਨੂੰ ਪਿਆਰ ਕਰਦੇ ਹੋ, ਪ੍ਰਸੰਨ ਹੋਵੋ! ਯਰੂਸ਼ਲਮ ਨਾਲ, ਉਦਾਸ ਗੱਲਾਂ ਵਾਪਰੀਆਂ ਸਨ, ਇਸ ਲਈ ਤੁਹਾਡੇ ਵਿੱਚੋਂ ਕੁਝ ਲੋਕ ਉਦਾਸ ਨੇ। ਪਰ ਹੁਣ ਤੁਹਾਨੂੰ ਲੋਕਾਂ ਨੂੰ ਖੁਸ਼ ਹੋ ਜਾਣਾ ਚਾਹੀਦਾ ਹੈ।
ਯਰਮਿਆਹ 31:9
ਉਹ ਲੋਕ ਰੋਦੇ ਹੋਏ ਆਉਣਗੇ। ਪਰ ਮੈਂ ਉਨ੍ਹਾਂ ਦੀ ਅਗਵਾਈ ਕਰਾਂਗਾ ਅਤੇ ਉਨ੍ਹਾਂ ਨੂੰ ਸੱਕੂਨ ਦੇਵਾਂਗਾ। ਮੈਂ ਉਨ੍ਹਾਂ ਲੋਕਾਂ ਦੀ ਅਗਵਾਈ ਪਾਣੀ ਦੀਆਂ ਨਦੀਆਂ ਦੇ ਨਾਲ-ਨਾਲ ਕਰਾਂਗਾ। ਮੈਂ ਉਨ੍ਹਾਂ ਦੀ ਅਗਵਾਈ ਸੌਖੇ ਰਾਹ ਉੱਤੇ ਅਗਵਾਈ ਕਰਾਂਗਾ ਤਾਂ ਜੋ ਉਹ ਠੋਕਰਾਂ ਨਾ ਖਾਣ। ਮੈਂ ਓਸੇ ਤਰ੍ਹਾਂ ਉਨ੍ਹਾਂ ਦੀ ਅਗਵਾਈ ਕਰਾਂਗਾ ਕਿਉਂ ਕਿ ਮੈਂ ਇਸਰਾਏਲ ਦਾ ਪਿਤਾ ਹਾਂ। ਅਤੇ ਅਫ਼ਰਾਈਮ ਮੇਰਾ ਪਹਿਲੋਠਾ ਪੁੱਤਰ ਹੈ।
ਯਰਮਿਆਹ 31:16
ਪਰ ਯਹੋਵਾਹ ਆਖਦਾ ਹੈ: “ਰੋਣ ਤੋਂ ਰੁਕ ਜਾਓ! ਆਪਣੀਆਂ ਅੱਖੀਆਂ ਵਿੱਚ ਹੰਝੂ ਨਾ ਭਰੋ! ਤੈਨੂੰ ਆਪਣੇ ਕੰਮ ਦਾ ਇਨਾਮ ਮਿਲੇਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਇਸਰਾਏਲ ਦੇ ਲੋਕ ਆਪਣੇ ਦੁਸ਼ਮਣ ਦੀ ਧਰਤੀ ਤੋਂ ਵਾਪਸ ਪਰਤ ਆਉਣਗੇ।
ਹਿਜ਼ ਕੀ ਐਲ 7:16
“ਪਰ ਕੁਝ ਬੰਦੇ ਬਚ ਕੇ ਨਿਕਲ ਜਾਣਗੇ। ਉਹ ਬਚੇ ਹੋਏ ਲੋਕ ਪਹਾੜਾਂ ਵੱਲ ਦੌੜ ਜਾਣਗੇ। ਪਰ ਉਹ ਲੋਕ ਖੁਸ਼ ਨਹੀਂ ਹੋਣਗੇ। ਉਹ ਲੋਕ ਆਪਣੇ ਸਾਰੇ ਪਾਪਾਂ ਲਈ ਉਦਾਸ ਹੋਣਗੇ। ਉਹ ਰੋਣਗੇ ਅਤੇ ਘੁੱਗੀ ਵਾਂਗ ਉਦਾਸ ਆਵਾਜ਼ਾਂ ਕੱਢਣਗੇ।
ਲੋਕਾ 6:25
ਤੁਹਾਡੇ ਤੇ ਲਾਹਨਤ, ਜਿਹੜੇ ਹੁਣ ਰੱਜੇ ਹੋਏ ਹੋ ਮਗਰੋਂ ਤੁਸੀਂ ਭੁੱਖੇ ਰਹੋਂਗੇ। ਤੁਹਾਡਾ ਬੁਰਾ ਹੋਵੇਗਾ ਜੋ ਹੁਣ ਹੱਸ ਰਹੇ ਹੋ, ਮਗਰੋਂ ਤੁਸੀਂ ਕੁਰਲਾਉਂਗੇ ਅਤੇ ਅਫ਼ਸੋਸ ਕਰੋਂਗੇ।
ਲੋਕਾ 16:25
“ਪਰ ਅਬਰਾਹਾਮ ਨੇ ਆਖਿਆ, ‘ਮੇਰੇ ਪੁੱਤਰ, ਯਾਦ ਕਰ ਜੋ ਤੂੰ ਧਰਤੀ ਤੇ ਆਪਣੇ ਜਿਉਂਦੇ ਜੀ ਆਪਣੀਆਂ ਸਾਰੀਆਂ ਵਸਤਾਂ ਭੋਗ ਚੁੱਕਾ ਹੈਂ ਅਤੇ ਲਾਜ਼ਰ ਨੇ ਸਾਰੀਆਂ ਮਾੜੀਆਂ ਵਸਤਾਂ ਭੋਗੀਆਂ ਹਨ। ਇਸ ਲਈ ਉਹ ਹੁਣ ਸੁੱਖ ਭੋਗ ਰਿਹਾ ਹੈ ਤੇ ਤੂੰ ਦੁੱਖ।
ਯਸਈਆਹ 30:19
ਯਹੋਵਾਹ ਦੇ ਲੋਕ ਸੀਯੋਨ ਪਰਬਤ ਉੱਤੇ ਯਰੂਸ਼ਲਮ ਵਿੱਚ ਰਹਿਣਗੇ। ਤੁਸੀਂ ਲੋਕ ਰੋਦੇ ਨਹੀਂ ਰਹੋਗੇ। ਯਹੋਵਾਹ ਤੁਹਾਡਾ ਵਿਰਲਾਪ ਸੁਣੇਗਾ ਅਤੇ ਤੁਹਾਨੂੰ ਹੌਸਲਾ ਦੇਵੇਗਾ। ਯਹੋਵਾਹ ਤੁਹਾਨੂੰ ਸੁਣੇਗਾ ਅਤੇ ਤੁਹਾਡੀ ਸਹਾਇਤਾ ਕਰੇਗਾ।
ਯਸਈਆਹ 25:8
ਪਰ ਮੌਤ ਨੂੰ ਸਦਾ ਲਈ ਤਬਾਹ ਕਰ ਦਿੱਤਾ ਜਾਵੇਗਾ। ਅਤੇ ਯਹੋਵਾਹ, ਮੇਰਾ ਮਾਲਿਕ, ਹਰ ਚਿਹਰੇ ਤੋਂ ਹਰ ਅਬਰੂ ਪੂੰਝ ਦੇਵੇਗਾ। ਅਤੀਤ ਵਿੱਚ ਉਸ ਦੇ ਸਾਰੇ ਲੋਕ ਉਦਾਸ ਸਨ। ਪਰ ਪਰਮੇਸ਼ੁਰ ਇਸ ਧਰਤੀ ਦੀ ਉਦਾਸੀ ਨੂੰ ਦੂਰ ਕਰ ਦੇਵੇਗਾ। ਇਹ ਸਾਰਾ ਕੁਝ ਵਾਪਰੇਗਾ ਕਿਉਂ ਕਿ ਯਹੋਵਾਹ ਨੇ ਆਖਿਆ ਸੀ ਕਿ ਇਹ ਵਾਪਰੇਗਾ।
ਯਸਈਆਹ 12:1
ਪਰਮੇਸ਼ੁਰ ਦੀ ਉਸਤਤ ਦਾ ਗੀਤ ਉਸ ਸਮੇਂ ਤੁਸੀਂ ਆਖੋਗੇ: “ਯਹੋਵਾਹ ਮੈਂ ਤੇਰਾ ਧੰਨਵਾਦ ਅਤੇ ਉਸਤਤ ਕਰਦਾ ਹਾਂ। ਭਾਵੇਂ ਤੂੰ ਮੇਰੇ ਨਾਲ ਨਾਰਾਜ਼ ਰਿਹਾ ਹੈਂ ਹੁਣ ਤੇਰਾ ਗੁੱਸਾ ਜਾ ਚੁੱਕਿਆ ਹੈ ਅਤੇ ਤੂੰ ਮੈਨੂੰ ਅਰਾਮ ਦੇ ਅਤੇ ਮੈਨੂੰ ਆਪਣਾ ਪਿਆਰ ਦਰਸਾ।”
ਜ਼ਬੂਰ 69:29
ਮੈਂ ਉਦਾਸ ਹਾਂ ਅਤੇ ਮੈਂ ਦਰਦ ਵਿੱਚ ਹਾਂ। ਹੇ ਪਰਮੇਸ਼ੁਰ, ਮੈਨੂੰ ਉੱਪਰ ਉੱਠਾਉ। ਮੈਨੂੰ ਬਚਾਉ।
ਜ਼ਬੂਰ 30:7
ਹਾਂ, ਯਹੋਵਾਹ, ਜਦੋਂ ਤੁਸੀਂ ਮੇਰੇ ਉੱਤੇ ਮਿਹਰਬਾਨ ਸੀ। ਮੈਂ ਮਹਿਸੂਸ ਕੀਤਾ ਜਿਵੇਂ ਕੁਝ ਵੀ ਨਹੀਂ ਜੋ ਮੈਨੂੰ ਹਰਾ ਸੱਕਦਾ ਸੀ। ਪਰ ਜਦੋਂ ਤੁਸੀਂ ਮੈਥੋਂ ਮੁੱਖ ਮੋੜਿਆ ਸੀ ਮੈਂ ਸਹਿਮ ਗਿਆ ਅਤੇ ਡਰ ਨਾਲ ਕੰਬ ਗਿਆ।
ਜ਼ਬੂਰ 13:1
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਕਿੰਨਾ ਕੁ ਚਿਰ ਤੁਸੀਂ ਮੈਥੋਂ ਆਪਣਾ ਮੂੰਹ ਲੁਕੋਵੋਂਗੇ? ਕੀ ਤੁਸੀਂ ਮੈਨੂੰ ਸਦਾ ਲਈ ਭੁੱਲ ਜਾਵੋਂਗੇ? ਤੁਸੀਂ ਕਿੰਨਾ ਕੁ ਚਿਰ ਮੈਨੂੰ ਪ੍ਰਵਾਨ ਨਹੀਂ ਕਰੋਂਗੇ?
ਜ਼ਬੂਰ 6:1
ਨਿਰਦੇਸ਼ਕ ਲਈ। ਸੇਮਿਨਿਥ ਨਾਲ ਵਜਾਏ ਜਾਣ ਵਾਲੇ ਤਾਰਾਂ ਵਾਲੇ ਸਾਜ਼ਾਂ ਨਾਲ। ਦਾਊਦ ਦਾ ਇੱਕ ਗੀਤ। ਯਹੋਵਾਹ, ਮੈਨੂੰ ਗੁੱਸੇ ਨਾਲ ਠੀਕ ਨਾ ਕਰੋ। ਗੁਸੇ ਨਾ ਹੋਵੋ, ਮੈਨੂੰ ਸਜ਼ਾ ਨਾ ਦੇਵੋ ਅਤੇ ਮੈਨੂੰ ਧੀਰਜ ਨਾਲ ਠੀਕ ਕਰੋ।
ਜ਼ਬੂਰ 116:3
ਮੈਂ ਤਾਂ ਮਰ ਹੀ ਚੱਲਿਆ ਸਾਂ। ਮੌਤ ਦੇ ਰੱਸੇ ਮੇਰੇ ਦੁਆਲੇ ਤਣ ਗਏ ਸਨ। ਕਬਰ ਹੌਲੀ-ਹੌਲੀ ਮੇਰੇ ਨਜ਼ਦੀਕ ਆ ਰਹੀ ਸੀ। ਮੈਂ ਡਰਿਆ ਹੋਇਆ ਅਤੇ ਫ਼ਿਕਰਮੰਦ ਸਾਂ।
ਜ਼ਿਕਰ ਯਾਹ 12:10
ਮੈਂ ਦਾਊਦ ਦੇ ਘਰਾਣਿਆਂ ਉੱਪਰ ਅਤੇ ਯਰੂਸ਼ਲਮ ਦੇ ਲੋਕਾਂ ਉੱਪਰ ਕਿਰਪਾ ਅਤੇ ਬੇਨਤੀ ਦਾ ਆਤਮਾ ਵਰਸਾਵਾਂਗਾ ਅਤੇ ਉਹ ਮੇਰੇ ਵੱਲ ਵੇਖਣਗੇ ਜਿਸ ਨੂੰ ਉਨ੍ਹਾਂ ਨੇ ਵਿਂਨ੍ਹਿਆ ਸੀ ਅਤੇ ਉਹ ਬੜੇ ਦੁੱਖੀ ਹੋਣਗੇ। ਉਹ ਇੰਨੇ ਦੁੱਖੀ ਹੋਣਗੇ ਜਿੰਨਾ ਕੋਈ ਮਨੁੱਖ ਆਪਣੇ ਇੱਕ ਲੌਤੇ ਪੁੱਤਰ ਦੀ ਮੌਤ ਤੇ ਹੁੰਦਾ ਹੈ ਅਤੇ ਵੈਣ ਪਾਉਂਦਾ ਹੈ। ਜਾਂ ਉਹ ਇੰਨੇ ਦੁੱਖੀ ਹੋਣਗੇ ਜਿੰਨਾ ਕਿ ਕੋਈ ਆਪਣੇ ਪਹਿਲੋਠੇ ਪੁੱਤਰ ਦੀ ਮੌਤ ਤੇ।
ਲੋਕਾ 7:38
ਉਹ ਯਿਸੂ ਦੇ ਚਰਨਾਂ ਕੋਲ ਖੜ੍ਹੀ ਸੀ ਅਤੇ ਰੋ ਰਹੀ ਸੀ। ਉਸ ਨੇ ਆਪਣੇ ਹੰਝੂਆਂ ਨਾਲ ਉਸ ਦੇ ਪੈਰ ਗਿੱਲੇ ਕਰਨੇ ਸ਼ੁਰੂ ਕਰ ਦਿੱਤੇ, ਅਤੇ ਆਪਣੇ ਵਾਲਾਂ ਦੇ ਨਾਲ ਯਿਸੂ ਦੇ ਪੈਰਾਂ ਨੂੰ ਪੂੰਝਿਆ ਅਤੇ ਸੁਕਾਇਆ। ਉਸ ਨੇ ਕਿੰਨੀ ਵਾਰ ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਫ਼ਿਰ ਉਸ ਦੇ ਪੈਰਾਂ ਤੇ ਅਤਰ ਮਲ ਦਿੱਤਾ।
ਲੋਕਾ 7:50
ਯਿਸੂ ਨੇ ਉਸ ਔਰਤ ਨੂੰ ਕਿਹਾ, “ਤੇਰੀ ਵਿਸ਼ਵਾਸ ਨੇ ਤੈਨੂੰ ਤੇਰੇ ਪਾਪਾਂ ਤੋਂ ਬਚਾਇਆ ਹੈ, ਜਾਂ ਸ਼ਾਂਤੀ ਨਾਲ ਚਲੀ ਜਾ।”
ਯਾਕੂਬ 1:12
ਪਰਤਾਵਾ ਪਰਮੇਸ਼ੁਰ ਵੱਲੋਂ ਨਹੀਂ ਆਉਂਦਾ ਜਦੋਂ ਕਿਸ ਵਿਅਕਤੀ ਦੀ ਨਿਹਚਾ ਪਰੱਖੀ ਜਾਂਦੀ ਹੈ, ਤੇ ਫ਼ੇਰ ਉਹ ਮਜਬੂਤ ਬਣਿਆ ਰਹਿੰਦਾ ਹੈ, ਤਾਂ ਉਸ ਨੂੰ ਖੁਸ਼ ਹੋਣਾ ਚਾਹੀਦਾ ਹੈ। ਕਿਉਂ? ਕਿਉਂਕਿ ਜਦੋਂ ਉਸ ਨੇ ਆਪਣਾ ਵਿਸ਼ਵਾਸ ਸਾਬਤ ਕਰ ਦਿੱਤਾ ਹੈ, ਉਹ ਪਰਮੇਸ਼ੁਰ ਪਾਸੋਂ ਸਦੀਪਕ ਜੀਵਨ ਦਾ ਤਾਜ ਪ੍ਰਾਪਤ ਕਰੇਗਾ। ਪਰਮੇਸ਼ੁਰ ਨੇ ਇਸ ਗੱਲ ਦਾ ਵਾਅਦਾ ਉਨ੍ਹਾਂ ਸਮੂਹ ਲੋਕਾਂ ਨੂੰ ਦਿੱਤਾ ਹੈ ਜਿਹੜੇ ਉਸ ਨੂੰ ਪ੍ਰੇਮ ਕਰਦੇ ਹਨ।
ਪਰਕਾਸ਼ ਦੀ ਪੋਥੀ 7:14
ਮੈਂ ਜਵਾਬ ਦਿੱਤਾ, “ਜਨਾਬ ਤੁਸੀਂ ਜਾਣਦੇ ਹੀ ਹੋ ਉਹ ਕੌਣ ਹਨ।” ਅਤੇ ਬਜ਼ੁਰਗ ਨੇ ਆਖਿਆ, “ਇਹ ਉਹੀ ਲੋਕ ਹਨ ਜਿਹੜੇ ਵੱਡੇ ਤਸੀਹਿਆਂ ਰਾਹੀਂ ਲੰਘੇ ਹਨ। ਉਨ੍ਹਾਂ ਨੇ ਆਪਣੇ ਚੋਲੇ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟੇ ਬਣਾਇਆ।
ਯਸਈਆਹ 38:14
ਮੈਂ ਇੱਕ ਘੁੱਗੀ ਵਾਂਗਰਾਂ ਰੋਇਆ। ਮੈਂ ਇੱਕ ਪੰਛੀ ਵਾਂਗਰਾਂ ਰੋਇਆ। ਮੇਰੀਆਂ ਅੱਖਾਂ ਬਕੱ ਗਈਆਂ ਪਰ ਮੈਂ ਅਕਾਸ਼ਾਂ ਵੱਲ ਦੇਖਦਾ ਰਿਹਾ। ਮੇਰੇ ਪ੍ਰਭੂ, ਮੈਂ ਇੰਨਾ ਹਾਰਿਆ ਹੋਇਆ ਹਾਂ। ਮੇਰੀ ਸਹਾਇਤਾ ਲਈ ਇਕਰਾਰ ਕਰੋ।”
ਹਿਜ਼ ਕੀ ਐਲ 9:4
ਫ਼ੇਰ ਯਹੋਵਾਹ ਪਰਤਾਪ ਨੇ ਉਸ ਨੂੰ ਆਖਿਆ, “ਯਰੂਸ਼ਲਮ ਦੇ ਸ਼ਹਿਰ ਵਿੱਚੋਂ ਲੰਘ। ਅਤੇ ਹਰ ਓਸ ਬੰਦੇ ਦੇ ਮੱਬੇ ਉੱਤੇ ਨਿਸ਼ਾਨ ਲਗਾ ਜਿਹੜਾ ਉਨ੍ਹਾਂ ਭਿਆਨਕ ਗੱਲਾਂ ਬਾਰੇ ਦੁੱਖੀ ਅਤੇ ਉਦਾਸ ਹੈ ਜੋ ਲੋਕ ਇਸ ਸ਼ਹਿਰ ਵਿੱਚ ਕਰ ਰਹੇ ਹਨ।”