Matthew 7:1
ਯਿਸੂ ਦਾ ਅਧਿਕਾਰ ਵਾਲਾ ਉਪਦੇਸ਼ “ਦੂਜੇ ਲੋਕਾਂ ਦਾ ਨਿਰਨਾ ਨਾ ਕਰੋ ਤਾਂ ਤੁਹਾਡਾ ਨਿਰਨਾ ਵੀ ਨਹੀਂ ਕੀਤਾ ਜਾਵੇਗਾ।
Matthew 7:1 in Other Translations
King James Version (KJV)
Judge not, that ye be not judged.
American Standard Version (ASV)
Judge not, that ye be not judged.
Bible in Basic English (BBE)
Be not judges of others, and you will not be judged.
Darby English Bible (DBY)
Judge not, that ye may not be judged;
World English Bible (WEB)
"Don't judge, so that you won't be judged.
Young's Literal Translation (YLT)
`Judge not, that ye may not be judged,
| Judge | Μὴ | mē | may |
| not, | κρίνετε | krinete | KREE-nay-tay |
| that | ἵνα | hina | EE-na |
| ye be not | μὴ | mē | may |
| judged. | κριθῆτε· | krithēte | kree-THAY-tay |
Cross Reference
ਲੋਕਾ 6:37
ਆਪਣੇ-ਆਪ ਨੂੰ ਜਾਣੋ “ਦੂਜਿਆਂ ਦਾ ਨਿਰਨਾ ਨਾ ਕਰੋ ਤਾਂ ਤੁਹਾਡਾ ਵੀ ਨਿਰਨਾ ਨਹੀਂ ਕੀਤਾ ਜਾਵੇਗਾ। ਦੂਜਿਆਂ ਦੀ ਨਿੰਦਿਆ ਨਾ ਕਰੋ ਤਾਂ ਤੁਸੀਂ ਵੀ ਨਹੀਂ ਨਿੰਦੇ ਜਾਵੋਂਗੇ, ਜੇਕਰ ਤੁਸੀਂ ਦੂਜਿਆਂ ਨੂੰ ਮਾਫ਼ ਕਰੋਂਗੇ ਤਾਂ ਤੁਸੀਂ ਵੀ ਮਾਫ਼ ਕੀਤੇ ਜਾਵੋਂਗੇ।
ਯਾਕੂਬ 4:11
ਤੁਸੀਂ ਮੁਨਸਫ਼ ਨਹੀਂ ਹੋ ਭਰਾਵੋ ਅਤੇ ਭੈਣੋ ਇੱਕ ਦੂਸਰੇ ਦੇ ਖਿਲਾਫ਼ ਗੱਲਾਂ ਨਾ ਕਰੋ। ਜੇ ਤੁਸੀਂ ਮਸੀਹ ਵਿੱਚ ਆਪਣੇ ਕਿਸੇ ਭਰਾ ਦੀ ਨਿੰਦਿਆ ਜਾਂ ਉਸਦਾ ਨਿਰਨਾ ਕਰਦੇ ਹੋ, ਤਾਂ ਇਹ ਸ਼ਰ੍ਹਾ ਦੇ ਖਿਲਾਫ਼ ਬੋਲਣ ਅਤੇ ਸ਼ਰ੍ਹਾ ਦੀ ਆਲੋਚਨਾ ਕਰਨ ਵਾਂਗ ਹੀ ਹੈ ਜਿਸਦਾ ਉਹ ਅਨੁਸਰਣ ਕਰ ਰਿਹਾ ਹੈ। ਜਦੋਂ ਤੁਸੀਂ ਮਸੀਹ ਵਿੱਚ ਕਿਸੇ ਭਰਾ ਬਾਰੇ ਨਿਰਨਾ ਕਰਦੇ ਹੋ ਤਾਂ ਤੁਸੀਂ ਅਸਲ ਵਿੱਚ ਉਸ ਸ਼ਰ੍ਹਾ ਬਾਰੇ ਨਿਰਨਾ ਕਰਦੇ ਹੋ ਜਿਸਦੀ ਉਹ ਪਾਲਣਾ ਕਰਦਾ ਹੈ ਅਤੇ ਜਦੋਂ ਤੁਸੀਂ ਸ਼ਰ੍ਹਾ ਬਾਰੇ ਨਿਰਨਾ ਕਰਦੇ ਹੋ ਤਾਂ ਤੁਸੀਂ ਸ਼ਰ੍ਹਾ ਦੇ ਪਾਲਕ ਨਹੀਂ ਹੋ। ਤੁਸੀਂ ਖੁਦ ਮੁਨਸਫ਼ ਬਣ ਜਾਂਦੇ ਹੋ।
ਰੋਮੀਆਂ 2:1
ਤੁਸੀਂ ਯਹੂਦੀ ਵੀ ਪਾਪੀ ਹੋ ਜੇ ਤੁਸੀਂ ਸੋਚਦੇ ਹੋ ਕਿ ਤੁਸੀਂ ਦੁਨੀਆਂ ਦਾ ਨਿਆਂ ਕਰ ਸੱਕਦੇ ਹੋ, ਤੁਸੀਂ ਗਲਤ ਕਰ ਰਹੇ ਹੋ। ਤੁਸੀਂ ਖੁਦ ਵੀ ਪਾਪ ਕਰਨ ਦੇ ਕਸੂਰਵਾਰ ਹੋ ਅਰ ਤੁਸੀਂ ਉਨ੍ਹਾਂ ਲੋਕਾਂ ਨੂੰ ਕਸੂਰਵਾਰ ਠਹਿਰਾਉਂਦੇ ਹੋ, ਪਰ ਖੁਦ ਵੀ ਉਹੀ ਕਰਦੇ ਹੋ, ਜੋ ਉਹ ਕਰਦੇ ਹਨ। ਇਸ ਲਈ ਜਦੋਂ ਤੁਸੀਂ ਦੂਜਿਆਂ ਦਾ ਦੋਸ਼ੀ ਹੋਣ ਦਾ ਨਿਆਂ ਕਰਦੇ ਹੋ ਅਸਲ ਵਿੱਚ ਤੁਸੀਂ ਆਪਣੇ ਆਪ ਦਾ ਦੋਸ਼ੀ ਹੋਣ ਦਾ ਨਿਆਂ ਕਰਦੇ ਹੋ।
ਰੋਮੀਆਂ 14:10
ਤੂੰ ਆਪਣੇ ਭਰਾ ਬਾਰੇ ਕਿਉਂ ਨਿਆਂ ਕਰਦਾ ਹੈਂ? ਜਾਂ ਫ਼ਿਰ ਤੂੰ ਆਪਣੇ ਭਰਾ ਨੂੰ ਕਿਉਂ ਤੁੱਛ ਜਾਣਦਾ ਹੈਂ? ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਅੱਗੇ ਖੜ੍ਹੇ ਹੋਵਾਂਗੇ ਤੇ ਹਾਜ਼ਰ ਹੋਣਾ ਪਵੇਗਾ ਫ਼ਿਰ ਸਾਡਾ ਨਿਆਂ ਹੋਵੇਗਾ।
ਮੱਤੀ 7:5
ਤੁਸੀਂ ਕਪਟੀ ਹੋ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢੋ ਤਾਂ ਹੀ ਤੁਸੀਂ ਉਸ ਕਣ ਨੂੰ ਕੱਢਣ ਵਾਸਤੇ ਸਪੱਸ਼ਟ ਤੌਰ ਤੇ ਵੇਖ ਸੱਕਦੇ ਹੋਂ।
ਲੋਕਾ 6:41
“ਤੁਸੀਂ ਉਸ ਕੱਖ ਦੇ ਕਣ ਨੂੰ ਕਿਉਂ ਵੇਖਦੇ ਹੋ ਜਿਹੜਾ ਤੁਹਾਡੇ ਭਰਾ ਦੀ ਅੱਖ ਵਿੱਚ ਹੈ। ਜਦੋਂ ਕਿ ਤੁਸੀਂ ਉਸ ਸ਼ਤੀਰ ਨੂੰ ਨਹੀਂ ਵੇਖਦੇ ਜਿਹੜਾ ਤੁਹਾਡੀ ਆਪਣੀ ਅੱਖ ਵਿੱਚ ਹੈ?
ਮੱਤੀ 7:2
ਜੇਕਰ ਤੁਸੀਂ ਦੂਸਰਿਆਂ ਦਾ ਨਿਰਨਾ ਕਰਦੇ ਹੋ ਤਾਂ ਉਸੇ ਤਰ੍ਹਾਂ ਹੀ ਤੁਹਾਡਾ ਵੀ ਨਿਰਨਾ ਕੀਤਾ ਜਾਵੇਗਾ। ਅਤੇ ਜਿਸ ਮਾਪ ਨਾਲ ਤੁਸੀਂ ਦੂਸਰਿਆਂ ਨੂੰ ਮਿਣਦੇ ਹੋ, ਉਸੇ ਨਾਲ ਤੁਹਾਨੂੰ ਵੀ ਮਿਣਿਆ ਜਾਵੇਗਾ।
੧ ਕੁਰਿੰਥੀਆਂ 4:3
ਮੈਨੂੰ ਕੋਈ ਪ੍ਰਵਾਹ ਨਹੀਂ ਭਾਵੇਂ ਤੁਸੀਂ ਮੇਰਾ ਨਿਆਂ ਕਰਨ ਜਾ ਰਹੇ ਹੋ। ਅਤੇ ਮੈਨੂੰ ਕੋਈ ਫ਼ਿਕਰ ਨਹੀਂ ਜੇਕਰ ਮੇਰਾ ਨਿਆਂ ਕਿਸੇ ਮਨੁੱਖੀ ਕਚਿਹਰੀ ਦੁਆਰਾ ਕੀਤਾ ਜਾਂਦਾ ਹੈ। ਮੈਂ ਤਾਂ ਆਪਣੇ-ਆਪ ਦੀ ਪਰੱਖ ਵੀ ਨਹੀਂ ਕਰਦਾ।
ਰੋਮੀਆਂ 14:3
ਜਿਹੜਾ ਵਿਅਕਤੀ ਇਹ ਜਾਣਦਾ ਹੈ ਕਿ ਉਹ ਕਿਸੇ ਵੀ ਭਾਂਤ ਦਾ ਭੋਜਨ ਖਾ ਸੱਕਦਾ ਹੈ ਉਸ ਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਉਹ ਦੂਜੇ ਵਿਅਕਤੀ ਨਾਲੋਂ ਚੰਗਾ ਹੈ ਜੋ ਕੇਵਲ ਸਬਜ਼ੀਆਂ ਖਾਂਦਾ ਹੈ। ਅਤੇ ਜਿਹੜਾ ਵਿਅਕਤੀ ਕੇਵਲ ਸਬਜ਼ੀਆਂ ਖਾਂਦਾ ਹੈ ਉਸ ਨੂੰ ਇਹ ਨਹੀ ਸੋਚਣਾ ਚਾਹੀਦਾ ਕਿ ਉਹ ਵਿਅਕਤੀ, ਜੋ ਸਭ ਕੁਝ ਖਾਂਦਾ ਹੈ, ਗਲਤ ਹੈ। ਪਰਮੇਸ਼ੁਰ ਨੇ ਉਸ ਵਿਅਕਤੀ ਨੂੰ ਕਬੂਲ ਲਿਆ ਹੈ।
ਯਾਕੂਬ 3:1
ਆਪਣੇ ਕਥਨ ਉੱਪਰ ਕਾਬੂ ਰੱਖੋ ਮੇਰੇ ਭਰਾਵੋ ਅਤੇ ਭੈਣੋ, ਤੁਹਾਡੇ ਵਿੱਚੋਂ ਬਹੁਤਿਆਂ ਨੂੰ ਉਪਦੇਸ਼ਕ ਬਣਨ ਦੀ ਇੱਛਾ ਨਹੀਂ ਕਰਨੀ ਚਾਹੀਦੀ। ਕਿਉਂ? ਕਿਉਂਕਿ ਜਿਹੜਾ ਵਿਅਕਤੀ ਉਪਦੇਸ਼ ਦਿੰਦਾ ਹੈ ਉਸਦਾ ਨਿਆਂ ਹੋਰ ਵੀ ਕਠੋਰਤਾ ਨਾਲ ਹੋਵੇਗਾ।
ਯਸਈਆਹ 66:5
ਤੁਸੀਂ ਲੋਕੀ, ਜਿਹੜੇ ਯਹੋਵਾਹ ਦੇ ਅਦੇਸ਼ਾਂ ਨੂੰ ਮੰਨਦੇ ਹੋ, ਤੁਹਾਨੂੰ ਉਹ ਗੱਲਾਂ ਸੁਣਨੀਆਂ ਚਾਹੀਦੀਆਂ ਨੇ ਜਿਹੜੀਆਂ ਯਹੋਵਾਹ ਆਖਦਾ ਹੈ, “ਤੁਹਾਡੇ ਭਰਾਵਾਂ ਨੇ ਤੁਹਾਨੂੰ ਨਫ਼ਰਤ ਕੀਤੀ। ਉਹ ਤੁਹਾਡੇ ਖਿਲਾਫ਼ ਹੋ ਗਏ ਸਨ, ਕਿਉਂ ਕਿ ਤੁਸੀਂ ਮੇਰੇ ਪੈਰੋਕਾਰ ਬਣੇ। ਤੁਹਾਡੇ ਭਰਾਵਾਂ ਨੇ ਆਖਿਆ, ‘ਅਸੀਂ ਪਰਤ ਕੇ ਤੁਹਾਡੇ ਕੋਲ ਆਵਾਂਗੇ, ਜਦੋਂ ਯਹੋਵਾਹ ਦਾ ਆਦਰ ਹੋਵੇਗਾ। ਫ਼ੇਰ ਅਸੀਂ ਤੁਹਾਡੇ ਨਾਲ ਪ੍ਰਸੰਨ ਹੋਵਾਂਗੇ।’ ਉਨ੍ਹਾਂ ਮੰਦੇ ਲੋਕਾਂ ਨੂੰ ਸਜ਼ਾ ਮਿਲੇਗੀ।”
ਹਿਜ਼ ਕੀ ਐਲ 16:52
ਇਸ ਲਈ ਤੈਨੂੰ ਆਪਣੀ ਸ਼ਰਮਿੰਦਗੀ ਸਹਾਰਨੀ ਪਵੇਗੀ। ਤੂੰ ਆਪਣੇ ਮੁਕਾਬਲੇ ਆਪਣੀਆਂ ਭੈਣਾਂ ਨੂੰ ਸੋਹਣੀਆਂ ਬਣਾ ਦਿੱਤਾ ਹੈ। ਤੂੰ ਭਿਆਨਕ ਗੱਲਾਂ ਕੀਤੀਆਂ ਹਨ ਇਸ ਲਈ ਤੈਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ।”