Numbers 20:15
ਬਹੁਤ ਵਰ੍ਹੇ ਪਹਿਲਾਂ, ਸਾਡੇ ਪੁਰਖੇ ਮਿਸਰ ਨੂੰ ਗਏ ਸਨ ਅਤੇ ਅਸੀਂ ਉੱਥੇ ਕਾਫ਼ੀ ਵਰ੍ਹੇ ਰਹੇ। ਮਿਸਰੀ ਸਾਡੇ ਨਾਲ ਅਤੇ ਸਾਡੇ ਪੁਰਖਿਆਂ ਨਾਲ ਬੁਰਾ ਵਿਹਾਰ ਕਰ ਰਹੇ ਸਨ।
Numbers 20:15 in Other Translations
King James Version (KJV)
How our fathers went down into Egypt, and we have dwelt in Egypt a long time; and the Egyptians vexed us, and our fathers:
American Standard Version (ASV)
how our fathers went down into Egypt, and we dwelt in Egypt a long time; and the Egyptians dealt ill with us, and our fathers:
Bible in Basic English (BBE)
How our fathers went down into Egypt, and we were living in Egypt for a long time; and the Egyptians were cruel to us and to our fathers:
Darby English Bible (DBY)
how our fathers went down to Egypt, and we dwelt in Egypt a long time, and the Egyptians evil entreated us and our fathers;
Webster's Bible (WBT)
How our fathers went down into Egypt, and we have dwelt in Egypt a long time; and the Egyptians afflicted us, and our fathers:
World English Bible (WEB)
how our fathers went down into Egypt, and we lived in Egypt a long time; and the Egyptians dealt ill with us, and our fathers:
Young's Literal Translation (YLT)
that our fathers go down to Egypt, and we dwell in Egypt many days, and the Egyptians do evil to us and to our fathers;
| How our fathers | וַיֵּֽרְד֤וּ | wayyērĕdû | va-yay-reh-DOO |
| went down | אֲבֹתֵ֙ינוּ֙ | ʾăbōtênû | uh-voh-TAY-NOO |
| Egypt, into | מִצְרַ֔יְמָה | miṣraymâ | meets-RA-ma |
| and we have dwelt | וַנֵּ֥שֶׁב | wannēšeb | va-NAY-shev |
| Egypt in | בְּמִצְרַ֖יִם | bĕmiṣrayim | beh-meets-RA-yeem |
| a long | יָמִ֣ים | yāmîm | ya-MEEM |
| time; | רַבִּ֑ים | rabbîm | ra-BEEM |
| Egyptians the and | וַיָּרֵ֥עוּ | wayyārēʿû | va-ya-RAY-oo |
| vexed | לָ֛נוּ | lānû | LA-noo |
| us, and our fathers: | מִצְרַ֖יִם | miṣrayim | meets-RA-yeem |
| וְלַֽאֲבֹתֵֽינוּ׃ | wĕlaʾăbōtênû | veh-LA-uh-voh-TAY-noo |
Cross Reference
ਅਸਤਸਨਾ 26:6
ਮਿਸਰੀਆਂ ਨੇ ਸਾਡੇ ਨਾਲ ਬੁਰਾ ਵਿਹਾਰ ਕੀਤਾ। ਉਨ੍ਹਾਂ ਨੇ ਸਾਨੂੰ ਗੁਲਾਮ ਬਣਾਇਆ। ਉਨ੍ਹਾਂ ਨੇ ਸਾਨੂੰ ਦੁੱਖ ਦਿੱਤੇ ਅਤੇ ਸਾਡੇ ਕੋਲੋਂ ਬਹੁਤ ਮੁਸ਼ੱਕਤ ਕਰਵਾਈ।
ਖ਼ਰੋਜ 12:40
ਇਸਰਾਏਲ ਦੇ ਲੋਕ ਮਿਸਰ ਵਿੱਚ 430 ਵਰ੍ਹਿਆਂ ਲਈ ਰਹੇ।
ਪੈਦਾਇਸ਼ 46:6
ਉਨ੍ਹਾਂ ਨਾਲ ਉਨ੍ਹਾਂ ਦੇ ਸਾਰੇ ਪਸ਼ੂ ਅਤੇ ਹੋਰ ਸਾਰੀਆਂ ਚੀਜ਼ਾਂ ਵੀ ਸਨ ਜਿਹੜੀਆਂ ਕਨਾਨ ਦੀ ਧਰਤੀ ਉੱਤੇ ਉਨ੍ਹਾਂ ਦੀਆਂ ਸਨ। ਇਸ ਲਈ ਇਸਰਾਏਲ ਆਪਣੇ ਸਾਰੇ ਬੱਚਿਆਂ ਅਤੇ ਆਪਣੇ ਪਰਿਵਾਰ ਨਾਲ ਮਿਸਰ ਚੱਲਾ ਗਿਆ।
ਰਸੂਲਾਂ ਦੇ ਕਰਤੱਬ 7:15
ਤਦ ਯਾਕੂਬ ਮਿਸਰ ਨੂੰ ਗਿਆ। ਯਾਕੂਬ ਅਤੇ ਸਾਡੇ ਦਾਦੇ-ਪੜਦਾਦੇ ਫ਼ਿਰ ਮਰਨ ਤੱਕ ਉੱਥੇ ਹੀ ਰਹੇ।
ਪੈਦਾਇਸ਼ 15:13
ਫ਼ੇਰ ਯਹੋਵਾਹ ਨੇ ਅਬਰਾਮ ਨੂੰ ਆਖਿਆ, “ਤੈਨੂੰ ਇਹ ਗੱਲਾਂ ਜਾਣ ਲੈਣੀਆਂ ਚਾਹੀਦੀਆਂ ਹਨ: ਤੇਰੇ ਉੱਤਰਾਧਿਕਾਰੀ ਅਜਿਹੇ ਦੇਸ਼ ਵਿੱਚ ਰਹਿਣਗੇ ਜਿਹੜਾ ਉਨ੍ਹਾਂ ਦਾ ਆਪਣਾ ਨਹੀਂ ਹੋਵੇਗਾ। ਉਹ ਉੱਥੇ ਅਜਨਬੀ ਹੋਣਗੇ। ਅਤੇ ਉੱਥੋਂ ਦੇ ਲੋਕ ਉਨ੍ਹਾਂ ਨੂੰ ਗੁਲਾਮ ਬਣਾ ਲੈਣਗੇ ਅਤੇ ਉਨ੍ਹਾਂ ਨਾਲ 400 ਵਰ੍ਹਿਆਂ ਤੱਕ ਬੁਰਾ ਸਲੂਕ ਕਰਨਗੇ।
ਰਸੂਲਾਂ ਦੇ ਕਰਤੱਬ 7:19
ਇਸ ਰਾਜੇ ਨੇ ਸਾਡੇ ਲੋਕਾਂ ਨੂੰ ਗੁਮਰਾਹ ਕੀਤਾ ਤੇ ਸਾਡੇ ਪੂਰਵਜ਼ਾਂ ਤੇ ਜ਼ੁਲਮ ਕੀਤੇ। ਉਸ ਨੇ ਉਨ੍ਹਾਂ ਦੇ ਬੱਚਿਆਂ ਨੂੰ ਬਾਹਰ ਸੁੱਟਕੇ ਮਾਰੇ ਜਾਣ ਲਈ ਮਜ਼ਬੂਰ ਕੀਤਾ।
ਗਿਣਤੀ 16:13
ਤੂੰ ਸਾਨੂੰ ਬਹੁਤ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਧਰਤੀ ਤੋਂ ਬਾਹਰ ਲੈ ਕੇ ਆਇਆ। ਤੂੰ ਸਾਨੂੰ ਮਾਰਨ ਲਈ ਮਾਰੂਥਲ ਵਿੱਚ ਲੈ ਆਂਦਾ ਹੈ। ਅਤੇ ਹੁਣ ਤੂੰ ਇਹ ਦਰਸਾਉਣਾ ਚਾਹੁੰਦਾ ਹੈ ਕਿ ਤੇਰੇ ਕੋਲ ਸਾਨੂੰ ਕਾਬੂ ਕਰਨ ਲਈ ਵੱਧੇਰੇ ਤਾਕਤ ਹੈ।
ਗਿਣਤੀ 11:5
ਸਾਨੂੰ ਉਹ ਮੱਛੀ ਚੇਤੇ ਆਉਂਦੀ ਹੈ ਜਿਹੜੀ ਅਸੀਂ ਮਿਸਰ ਵਿੱਚ ਖਾਧੀ ਸੀ। ਇਸਦੀ ਸਾਡੇ ਲਈ ਕੋਈ ਕੀਮਤ ਨਹੀਂ ਸੀ, ਅਤੇ ਸਾਡੇ ਕੋਲ ਕੁਝ ਚੰਗੀਆਂ ਸਬਜ਼ੀਆਂ ਜਿਵੇਂ ਕੱਕੜੀਆਂ, ਖਰਬੂਜੇ, ਲੀਕਸ, ਪਿਆਜ਼ ਅਤੇ ਲਸਣ ਸਨ।
ਖ਼ਰੋਜ 5:14
ਮਿਸਰੀ ਸੁਆਮੀਆਂ ਨੇ ਇਬਰਾਨੀ ਆਗੂਆਂ ਨੂੰ ਚੁਣਿਆ ਹੋਇਆ ਸੀ ਅਤੇ ਉਨ੍ਹਾਂ ਨੂੰ ਲੋਕਾਂ ਦੇ ਕੰਮ ਲਈ ਜ਼ਿੰਮੇਵਾਰ ਬਣਾਇਆ ਹੋਇਆ ਸੀ। ਮਿਸਰੀ ਸੁਆਮੀਆਂ ਨੇ ਇਨ੍ਹਾਂ ਆਗੂਆਂ ਨੂੰ ਕੁੱਟਿਆ ਅਤੇ ਆਖਿਆ, “ਤੁਸੀਂ ਓਨੀਆਂ ਹੀ ਇੱਟਾਂ ਕਿਉਂ ਨਹੀਂ ਬਣਾ ਰਹੇ ਜਿੰਨੀਆਂ ਪਹਿਲਾਂ ਬਣਾਉਂਦੇ ਸੀ? ਜੇ ਤੁਸੀਂ ਪਹਿਲਾਂ ਅਜਿਹਾ ਕਰ ਸੱਕਦੇ ਸੀ ਤਾਂ ਤੁਸੀਂ ਹੁਣ ਵੀ ਕਰ ਸੱਕਦੇ ਹੋ।”
ਖ਼ਰੋਜ 1:22
ਇਸ ਲਈ ਫ਼ਿਰਊਨ ਨੇ ਆਪਣੇ ਸਾਰੇ ਲੋਕਾਂ ਨੂੰ ਇਹ ਹੁਕਮ ਦਿੱਤਾ; “ਸਾਰੀਆਂ ਕੁੜੀਆਂ ਨੂੰ ਜਿਉਂਦਿਆਂ ਰਹਿਣ ਦਿਓ। ਪਰ ਜਦੋਂ ਵੀ ਕੋਈ ਮੁੰਡਾ ਜਨਮੇ ਉਸ ਨੂੰ ਅਵੱਸ਼ ਹੀ ਨੀਲ ਨਦੀ ਵਿੱਚ ਸੁੱਟ ਦਿਓ।”
ਖ਼ਰੋਜ 1:16
ਰਾਜੇ ਨੇ ਆਖਿਆ, “ਤੁਸੀਂ ਇਬਰਾਨੀ ਔਰਤਾਂ ਦੀ ਬੱਚੇ ਜੰਮਣ ਵਿੱਚ ਸਹਾਇਤਾ ਕਰਦੀਆਂ ਰਹੋਂਗੀਆਂ। ਜੇ ਕੁੜੀ ਜੰਮੇ ਤਾਂ ਉਸ ਨੂੰ ਜਿਉਣ ਦਿਓ ਪਰ ਜੇ ਮੁੰਡਾ ਜੰਮੇ ਤਾਂ ਤੁਸੀਂ ਉਸ ਨੂੰ ਜ਼ਰੂਰ ਮਾਰ ਦਿਓ।”
ਖ਼ਰੋਜ 1:11
ਇਸ ਲਈ ਮਿਸਰੀਆਂ ਨੇ ਉਨ੍ਹਾਂ ਨੂੰ ਗੁਲਾਮਾਂ ਵਾਂਗ ਕੰਮ ਕਰਨ ਲਈ ਮਜਬੂਰ ਕੀਤਾ। ਉਨ੍ਹਾਂ ਨੇ ਇਸਰਾਏਲੀਆਂ ਨੂੰ ਸਤਾਉਣ ਲਈ ਉਨ੍ਹਾਂ ਉੱਪਰ ਕੰਮ ਨਿਰੀਖਕ ਨਿਯੁਕਤ ਕਰ ਦਿੱਤੇ। ਜਦੋਂ ਉਹ ਫ਼ਿਰਊਨ ਲਈ ਭੰਡਾਰ ਰੱਖਣ ਵਾਲੇ ਸ਼ਹਿਰ ਫ਼ਿਤੋਮ ਤੇ ਰਾਮਸੇਸ ਉਸਾਰ ਰਹੇ ਸਨ।