Numbers 23:22
ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਮਿਸਰ ਤੋਂ ਬਾਹਰ ਲਿਆਇਆ। ਉਹ ਜੰਗਲੀ ਝੋਟੇ ਵਰਗੇ ਤਾਕਤਵਰ ਹਨ।
Numbers 23:22 in Other Translations
King James Version (KJV)
God brought them out of Egypt; he hath as it were the strength of an unicorn.
American Standard Version (ASV)
God bringeth them forth out of Egypt; He hath as it were the strength of the wild-ox.
Bible in Basic English (BBE)
It is God who has taken them out of Egypt; his horns are like those of the mountain ox.
Darby English Bible (DBY)
ùGod brought him out of Egypt; he hath as it were the strength of a buffalo.
Webster's Bible (WBT)
God brought them out of Egypt; he hath as it were the strength of a unicorn.
World English Bible (WEB)
God brings them forth out of Egypt; He has as it were the strength of the wild-ox.
Young's Literal Translation (YLT)
God is bringing them out from Egypt, As the swiftness of a Reem is to him;
| God | אֵ֖ל | ʾēl | ale |
| brought them out | מֽוֹצִיאָ֣ם | môṣîʾām | moh-tsee-AM |
| of Egypt; | מִמִּצְרָ֑יִם | mimmiṣrāyim | mee-meets-RA-yeem |
| strength the were it as hath he | כְּתֽוֹעֲפֹ֥ת | kĕtôʿăpōt | keh-toh-uh-FOTE |
| of an unicorn. | רְאֵ֖ם | rĕʾēm | reh-AME |
| לֽוֹ׃ | lô | loh |
Cross Reference
ਅਸਤਸਨਾ 33:17
ਅਫ਼ਰਾਈਮ ਅਤੇ ਮਨੱਸ਼ਹ ਪਹਿਲੋਠੇ ਬਲਦ ਵਾਂਗ ਤੇਜਸਵੀ ਹਨ। ਉਹ ਹੋਰਨਾ ਲੋਕਾਂ ਉੱਤੇ ਹਮਲਾ ਕਰਨਗੇ ਅਤੇ ਉਨ੍ਹਾਂ ਨੂੰ ਧਰਤੀ ਦੇ ਅੰਤ ਤੀਕ ਧੱਕ ਦੇਣਗੇ! ਹਾਂ, ਮਨੱਸ਼ਹ ਕੋਲ ਹਜ਼ਾਰਾ ਲੋਕ ਹਨ, ਅਤੇ ਅਫ਼ਰਾਈਮ ਕੋਲ 10,000 ਹਨ।”
ਗਿਣਤੀ 24:8
“ਪਰਮੇਸ਼ੁਰ ਨੇ ਇਨ੍ਹਾਂ ਲੋਕਾਂ ਨੂੰ ਮਿਸਰ ਤੋਂ ਬਾਹਰ ਲਿਆਂਦਾ। ਉਹ ਜੰਗਲੀ ਝੋਟੇ ਵਾਂਗ ਮਜ਼ਬੂਤ ਹਨ ਅਤੇ ਉਹ ਆਪਣੇ ਸਾਰੇ ਦੁਸ਼ਮਣਾ ਨੂੰ ਹਰਾ ਦੇਣਗੇ। ਉਹ ਉਨ੍ਹਾਂ ਦੀਆਂ ਹੱਡੀਆਂ ਤੋੜ ਦੇਣਗੇ ਅਤੇ ਉਨ੍ਹਾਂ ਨੂੰ, ਉਨ੍ਹਾਂ ਦੇ ਤੀਰਾਂ ਨਾਲ ਕੁਚਲ ਦੇਣਗੇ।
ਜ਼ਬੂਰ 22:21
ਮੈਨੂੰ ਬੱਬਰ ਸ਼ੇਰਾਂ ਦੇ ਜਬਾੜਿਆਂ ਵਿੱਚੋਂ ਕੱਢ ਲਵੋ, ਮੈਨੂੰ ਸਾਨ੍ਹ ਦੇ ਸਿੰਗਾ ਤੋਂ ਬਚਾਉ।
ਅੱਯੂਬ 39:9
“ਅੱਯੂਬ, ਕੀ ਕੋਈ ਜੰਗਲੀ ਬਲਦ ਤੇਰੀ ਸੇਵਾ ਕਰਨ ਲਈ ਮਂਨੇਗਾ? ਕੀ ਰਾਤ ਨੂੰ ਉਹ ਤੇਰੇ ਬਾੜੇ ਵਿੱਚ ਠਹਿਰੇਗਾ?
ਜ਼ਬੂਰ 92:10
ਪਰ ਤੁਸੀਂ ਮੈਨੂੰ ਤਾਕਤਵਰ ਬਣਾ ਦਿਉਂਗੇ। ਮੈਂ ਮਜ਼ਬੂਤ ਸਿੰਗਾਂ ਵਾਲੇ ਇੱਕ ਸਾਨ੍ਹ ਵਰਗਾ ਹੋਵਾਂਗਾ। ਤੁਸੀਂ ਮੈਨੂੰ ਮੇਰੇ ਖਾਸ ਕਾਰਜ ਲਈ ਚੁਣਿਆ ਸੀ। ਤੁਸੀਂ ਮੇਰੇ ਉੱਤੇ ਤਾਜ਼ਗੀ ਦੇਣ ਵਾਲਾ ਤੇਲ ਮਲਿਆ ਸੀ।
ਜ਼ਬੂਰ 68:35
ਪਰਮੇਸ਼ੁਰ ਆਪਣੇ ਮੰਦਰ ਵਿੱਚ ਅਦਭੁਤ ਲੱਗਦਾ ਹੈ। ਇਸਰਾਏਲ ਦਾ ਪਰਮੇਸ਼ੁਰ ਆਪਣੇ ਲੋਕਾਂ ਨੂੰ ਮਜ਼ਬੂਤ ਅਤੇ ਸ਼ਕਤੀ ਦਿੰਦਾ ਹੈ, ਪਰਮੇਸ਼ੁਰ ਦੀ ਉਸਤਤਿ ਕਰੋ।
ਗਿਣਤੀ 22:5
ਉਸ ਨੇ ਕੁਝ ਲੋਕਾਂ ਨੂੰ ਬਓਰ ਦੇ ਪੁੱਤਰ ਬਿਲਆਮ ਨੂੰ ਸੱਦਣ ਲਈ ਭੇਜਿਆ। ਬਿਲਆਮ, ਫ਼ਰਾਤ ਨਦੀ ਦੇ ਨੇੜੇ ਪਥੋਰ ਵਿਖੇ ਸੀ। ਇੱਥੇ ਸਿਰਫ਼ ਬਿਲਆਮ ਦੇ ਲੋਕੀ ਰਹਿੰਦੇ ਸਨ। ਬਾਲਾਕ ਦਾ ਸੰਦੇਸ਼ ਇਹ ਸੀ: “ਲੋਕਾਂ ਦਾ ਇੱਕ ਨਵਾਂ ਟੋਲਾ ਮਿਸਰ ਵਿੱਚੋਂ ਆਇਆ ਹੈ। ਉਹ ਗਿਣਤੀ ਵਿੱਚ ਇੰਨੇ ਹਨ ਕਿ ਉਨ੍ਹਾਂ ਨੇ ਸਾਰੀ ਧਰਤੀ ਨੂੰ ਕੱਜ ਲਿਆ ਹੈ। ਉਨ੍ਹਾਂ ਨੇ ਮੈਥੋਂ ਅੱਗੇ ਡੇਰਾ ਲਾਇਆ ਹੋਇਆ ਹੈ।
ਖ਼ਰੋਜ 20:2
“ਮੈਂ ਯਹੋਵਾਹ ਹਾਂ ਤੁਹਾਡਾ ਪਰਮੇਸ਼ੁਰ। ਮੈਂ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲਿਆਂਦਾ ਜਿੱਥੇ ਤੁਸੀਂ ਗੁਲਾਮ ਸੀ। ਇਸ ਲਈ ਤੁਹਾਨੂੰ ਇਹ ਹੁਕਮ ਮਂਨਣੇ ਚਾਹੀਦੇ ਹਨ;
ਖ਼ਰੋਜ 14:18
ਫ਼ੇਰ ਮਿਸਰ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। ਉਹ ਮੇਰਾ ਉਦੋਂ ਆਦਰ ਕਰਨਗੇ ਜਦੋਂ ਮੈਂ ਫ਼ਿਰਊਨ ਅਤੇ ਉਸ ਦੇ ਘੋੜਸਵਾਰ ਫ਼ੌਜੀਆਂ ਅਤੇ ਰੱਥਾਂ ਨੂੰ ਹਰਾ ਦਿਆਂਗਾ।”
ਖ਼ਰੋਜ 9:16
ਪਰ ਮੈਂ ਤੈਨੂੰ ਇੱਥੇ ਕਿਸੇ ਕਾਰਣ ਰੱਖਿਆ ਹੈ। ਮੈਂ ਤੈਨੂੰ ਇੱਥੇ ਇਸ ਲਈ ਰੱਖਿਆ ਹੈ ਤਾਂ ਜੋ ਮੈਂ ਤੈਨੂੰ ਆਪਣੀ ਸ਼ਕਤੀ ਦਿਖਾ ਸੱਕਾਂ। ਫ਼ੇਰ ਸਾਰੀ ਦੁਨੀਆਂ ਦੇ ਲੋਕ ਮੇਰੇ ਬਾਰੇ ਜਾਣ ਲੈਣਗੇ।