Numbers 31:2
“ਮੈਂ ਇਸਰਾਏਲ ਦੇ ਲੋਕਾਂ ਦੀ ਮਿਦਯਾਨੀਆਂ ਨਾਲ ਆਮ੍ਹਣੇ-ਸਾਹਮਣੇ ਹੋਣ ਵਿੱਚ ਸਹਾਇਤਾ ਕਰਾਂਗਾ। ਉਸਦੋਂ ਮਗਰੋਂ, ਮੂਸਾ ਤੇਰਾ ਦੇਹਾਂਤ ਹੋ ਜਾਵੇਗਾ।”
Numbers 31:2 in Other Translations
King James Version (KJV)
Avenge the children of Israel of the Midianites: afterward shalt thou be gathered unto thy people.
American Standard Version (ASV)
Avenge the children of Israel of the Midianites: afterward shalt thou be gathered unto thy people.
Bible in Basic English (BBE)
Give the Midianites punishment for the wrong they did to the children of Israel: and after that you will go to rest with your people.
Darby English Bible (DBY)
Avenge the children of Israel upon the Midianites; afterwards shalt thou be gathered unto thy peoples.
Webster's Bible (WBT)
Avenge the children of Israel of the Midianites: afterward shalt thou be gathered to thy people.
World English Bible (WEB)
Avenge the children of Israel of the Midianites: afterward you shall be gathered to your people.
Young's Literal Translation (YLT)
`Execute the vengeance of the sons of Israel against the Midianites -- afterwards thou art gathered unto thy people.'
| Avenge | נְקֹ֗ם | nĕqōm | neh-KOME |
| נִקְמַת֙ | niqmat | neek-MAHT | |
| the children | בְּנֵ֣י | bĕnê | beh-NAY |
| of Israel | יִשְׂרָאֵ֔ל | yiśrāʾēl | yees-ra-ALE |
| of | מֵאֵ֖ת | mēʾēt | may-ATE |
| Midianites: the | הַמִּדְיָנִ֑ים | hammidyānîm | ha-meed-ya-NEEM |
| afterward | אַחַ֖ר | ʾaḥar | ah-HAHR |
| shalt thou be gathered | תֵּֽאָסֵ֥ף | tēʾāsēp | tay-ah-SAFE |
| unto | אֶל | ʾel | el |
| thy people. | עַמֶּֽיךָ׃ | ʿammêkā | ah-MAY-ha |
Cross Reference
ਗਿਣਤੀ 27:13
ਜਦੋਂ ਤੂੰ ਉਹ ਧਰਤੀ ਦੇਖ ਲਵੇਂਗਾ ਤਾਂ ਤੂੰ ਵੀ ਆਪਣੇ ਭਰਾ ਹਾਰੂਨ ਵਾਂਗ ਮਰ ਜਾਵੇਂਗਾ।
ਯਸਈਆਹ 1:24
ਇਨ੍ਹਾਂ ਸਾਰੀਆਂ ਗੱਲਾਂ ਕਰਕੇ, ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰੱਖ ਆਖਦਾ ਹੈ, “ਮੈਂ ਤੁਹਾਨੂੰ ਸਜ਼ਾ ਦੇਵਾਂਗਾ, ਮੇਰੇ ਦੁਸਮਣੋ। ਤੁਸੀਂ ਮੈਨੂੰ ਹੋਰ ਕਸ਼ਟ ਨਹੀਂ ਦੇ ਸੱਕੇਂਗੇ।
ਨਾ ਹੋਮ 1:2
ਯਹੋਵਾਹ ਦਾ ਨੀਨਵਾਹ ਤੇ ਕਰੋਧ ਯਹੋਵਾਹ ਈਰਖਾਲੂ ਅਤੇ ਬਦਲਾਖੋਰ ਪਰਮੇਸ਼ੁਰ ਹੈ। ਉਹ ਦੋਸ਼ੀਆਂ ਨੂੰ ਦੰਡ ਦਿੰਦਾ ਅਤੇ ਉਹ ਬੜਾ ਕਰੋਧਵਾਨ ਹੈ। ਉਹ ਆਪਣੇ ਵੈਰੀਆਂ ਨੂੰ ਸਜ਼ਾ ਦਿੰਦਾ ਹੈ ਅਤੇ ਆਪਣੇ ਵੈਰੀਆਂ ਤੇ ਕਰੋਧਵਾਨ ਰਹਿੰਦਾ ਹੈ।
ਲੋਕਾ 21:22
ਨਬੀਆਂ ਨੇ ਉਸ ਸਮੇਂ ਬਾਰੇ ਬੜੀਆਂ ਗੱਲਾਂ ਲਿਖਿਆਂ ਹਨ ਜਦੋਂ ਪਰਮੇਸ਼ੁਰ ਆਪਣੇ ਲੋਕਾਂ ਨੂੰ ਸਜਾਵਾਂ ਦੇਵੇਗਾ। ਇਹ ਸਮਾਂ ਹੁਣ ਹੈ ਜਦੋਂ ਇਹ ਸਭ ਵਾਪਰੇਗਾ।
ਰਸੂਲਾਂ ਦੇ ਕਰਤੱਬ 13:36
“ਦਾਊਦ, ਨੇ ਆਪਣੇ ਸਮੇਂ ਵਿੱਚ ਪਰਮੇਸ਼ੁਰ ਦੀ ਇੱਛਾ ਪੂਰੀ ਕੀਤੀ ਅਤੇ ਮਰ ਗਿਆ। ਫ਼ੇਰ ਉਹ ਆਪਣੇ ਪਿਉ-ਦਾਦਿਆਂ ਨਾਲ ਦਫ਼ਨਾਇਆ ਗਿਆ। ਅਤੇ ਉਸਦਾ ਸਰੀਰ ਕਬਰ ਵਿੱਚ ਸੜ ਗਿਆ।
ਰੋਮੀਆਂ 12:19
ਮੇਰੇ ਮਿੱਤਰੋ, ਜਦੋਂ ਕੋਈ ਤੁਹਾਡੇ ਨਾਲ ਬੁਰਾ ਕਰੇ ਉਸ ਦੇ ਬਦਲੇ ਵਿੱਚ ਉਸ ਨੂੰ ਸਜ਼ਾ ਨਾ ਦੇਵੋ ਸਗੋਂ ਇੰਤਜ਼ਾਰ ਕਰੋ ਕਿ ਪਰਮੇਸ਼ੁਰ ਆਪੇ ਉਨ੍ਹਾਂ ਨੂੰ ਆਪਣੀ ਕਰੋਪੀ ਨਾਲ ਦੰਡਿਤ ਕਰੇਗਾ। ਇਹ ਲਿਖਤ ਵਿੱਚ ਹੈ; “ਪ੍ਰਭੂ ਆਖਦਾ ਹੈ, ਮੈਂ ਹੀ ਹਾਂ ਜੋ ਦੰਡਿਤ ਕਰਦਾ ਹਾਂ। ਮੈਂ ਹੀ ਲੋਕਾਂ ਤੋਂ ਬਦਲਾ ਲਵਾਂਗਾ।”
ਰੋਮੀਆਂ 13:4
ਹਾਕਮ ਤੁਹਾਡੀ ਮਦਦ ਲਈ ਪਰੇਮਸ਼ੁਰ ਦਾ ਸੇਵਕ ਹੈ। ਪਰ ਜੇਕਰ ਤੁਸੀਂ ਗਲਤ ਗੱਲਾਂ ਕਰੋ, ਤਾਂ ਤੁਹਾਨੂੰ ਡਰਨਾ ਚਾਹੀਦਾ ਹੈ। ਕਿਉਂਕਿ ਹਾਕਮ ਕੋਲ ਦੰਡ ਦੇਣ ਦਾ ਅਧਿਕਾਰ ਹੈ ਅਤੇ ਉਹ ਉਸ ਅਧਿਕਾਰ ਦੀ ਵਰਤੋਂ ਕਰੇਗਾ। ਉਹ, ਲੋਕਾਂ ਨੂੰ ਸਜ਼ਾ ਦੇਣ ਲਈ ਜੋ ਗਲਤ ਗੱਲਾਂ ਕਰਦੇ ਹਨ, ਪਰਮੇਸ਼ੁਰ ਦਾ ਸੇਵਕ ਹੈ।
੧ ਥੱਸਲੁਨੀਕੀਆਂ 4:6
ਇਸ ਮਾਮਲੇ ਵਿੱਚ ਤੁਹਾਡੇ ਵਿੱਚੋਂ ਕਿਸੇ ਨੂੰ ਵੀ ਮਸੀਹ ਵਿੱਚ ਆਪਣੇ ਭਰਾ ਦਾ ਕੁਝ ਬੁਰਾ ਨਹੀਂ ਕਰਨਾ ਚਾਹੀਦਾ ਜਾਂ ਉਸਦਾ ਫ਼ਾਇਦਾ ਨਹੀਂ ਉੱਠਾਉਣਾ ਚਾਹੀਦਾ। ਜਿਹੜੇ ਲੋਕ ਅਜਿਹਾ ਕਰਦੇ ਹਨ ਪਰਮੇਸ਼ੁਰ ਉਨ੍ਹਾਂ ਨੂੰ ਸਜ਼ਾ ਦੇਵੇਗਾ। ਅਸੀਂ ਇਸ ਬਾਰੇ ਤੁਹਾਨੂੰ ਪਹਿਲਾਂ ਹੀ ਦੱਸ ਚੁੱਕੇ ਹਾਂ ਅਤੇ ਚੇਤਾਵਨੀ ਦੇ ਚੁੱਕੇ ਹਾਂ।
ਇਬਰਾਨੀਆਂ 10:30
ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਨੇ ਆਖਿਆ, “ਮੈਂ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਦੀ ਸਜ਼ਾ ਦਿਆਂਗਾ। ਮੈਂ ਉਨ੍ਹਾਂ ਦੇ ਕੀਤੇ ਗਲਤ ਕੰਮਾਂ ਦਾ ਜਵਾਬ ਦਿਆਂਗਾ।” ਅਤੇ ਪਰਮੇਸ਼ੁਰ ਨੇ ਇਹ ਵੀ ਆਖਿਆ ਸੀ, “ਪ੍ਰਭੂ ਆਪਣੇ ਲੋਕਾਂ ਦਾ ਨਿਆਂ ਕਰੇਗਾ।”
ਪਰਕਾਸ਼ ਦੀ ਪੋਥੀ 6:10
ਇਹ ਰੂਹਾਂ ਉੱਚੀ ਅਵਾਜ਼ ਵਿੱਚ ਚੀਕੀਆਂ, “ਪਵਿੱਤਰ ਅਤੇ ਸੱਚੇ ਪ੍ਰਭੂ, ਤੇਰੇ ਲਈ ਧਰਤੀ ਦੇ ਲੋਕਾਂ ਦਾ ਨਿਆਂ ਕਰਨਾ ਹੋਵੇ ਤਾਂ ਕਿੰਨਾ ਚਿਰ ਲੱਗੇਗਾ ਤੇਰੇ ਲਈ ਉਨ੍ਹਾਂ ਲੋਕਾਂ ਨੂੰ ਸਾਨੂੰ ਮਾਰਨ ਲਈ ਸਜ਼ਾ ਦੇਣ ਲਈ ਹੋਰ ਕਿੰਨਾ ਸਮਾਂ ਲੱਗੇਗਾ?”
ਪਰਕਾਸ਼ ਦੀ ਪੋਥੀ 18:20
ਹੇ ਸਵਰਗ ਖੁਸ਼ ਹੋ ਇਸ ਕਾਰਣ। ਖੁਸ਼ ਹੋਏ ਪਰਮੇਸ਼ੁਰ ਦੇ ਪਵਿੱਤਰ ਲੋਕੋ, ਰਸੂਲੋ ਅਤੇ ਨਬੀਓ। ਪਰਮੇਸ਼ੁਰ ਨੇ ਸਜ਼ਾ ਦਿੱਤੀ ਹੈ ਉਸ ਨੂੰ ਉਨ੍ਹਾਂ ਗੱਲਾਂ ਦੀ ਜਿਹੜੀਆਂ ਕੀਤੀਆਂ ਉਸ ਨੇ ਤੁਹਾਡੇ ਨਾਲ।’”
ਪਰਕਾਸ਼ ਦੀ ਪੋਥੀ 19:2
ਨਿਆਂ ਉਸ ਦੇ ਹਨ ਸੱਚੇ ਤੇ ਸਹੀ। ਸਾਡੇ ਪਰਮੇਸ਼ੁਰ ਨੇ ਉਸ ਮਹਾਨ ਵੇਸ਼ਵਾ ਨੂੰ ਸਜ਼ਾ ਦਿੱਤੀ ਜਿਸਨੇ ਆਪਣੇ ਜਿਨਸੀ ਪਾਪਾਂ ਨਾਲ ਧਰਤੀ ਨੂੰ ਪਲੀਤ ਕਰ ਦਿੱਤਾ। ਪਰਮੇਸ਼ੁਰ ਨੇ ਵੇਸ਼ਵਾ ਨੂੰ ਦੰਡ ਦੇਕੇ ਆਪਣੇ ਸੇਵਕਾਂ ਦੀ ਮੌਤ ਦਾ ਬਦਲਾ ਲੈ ਲਿਆ।”
ਜ਼ਬੂਰ 94:1
ਯਹੋਵਾਹ, ਤੁਸੀਂ ਪਰਮੇਸ਼ੁਰ ਹੋ, ਜਿਹੜਾ ਲੋਕਾਂ ਨੂੰ ਦੰਡ ਦਿੰਦਾ ਹੈ ਤੁਸੀਂ ਪਰਮੇਸ਼ੁਰ ਹੋ ਜਿਹੜਾ ਆਉਂਦਾ ਹੈ ਅਤੇ ਲੋਕਾਂ ਲਈ ਦੰਡ ਲਿਆਉਂਦਾ ਹੈ।
ਕਜ਼ਾૃ 16:28
ਫ਼ੇਰ ਸਮਸੂਨ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਉਸ ਨੇ ਆਖਿਆ, “ਹੇ ਸਰਬਸ਼ਕਤੀਮਾਨ ਯਹੋਵਾਹ, ਮੈਨੂੰ ਯਾਦ ਕਰੋ। ਜੇ ਪਰਮੇਸ਼ੁਰ, ਮੈਨੂੰ ਇੱਕ ਵਾਰੀ ਫ਼ੇਰ ਸ਼ਕਤੀ ਦਿਉ। ਮੈਨੂੰ ਇਨ੍ਹਾਂ ਫ਼ਲਿਸਤੀਆਂ ਨੂੰ, ਮੇਰੀਆਂ ਦੇਵੋ ਅੱਖਾਂ ਕੱਢਣ ਲਈ, ਇੱਕ ਵਾਰੀ ਸਜ਼ਾ ਦੇ ਲੈਣ ਦਿਉ!”
ਕਜ਼ਾૃ 16:24
ਜਦੋਂ ਫ਼ਲਿਸਤੀ ਲੋਕਾਂ ਨੇ ਸਮਸੂਨ ਨੂੰ ਦੇਖਿਆ ਤਾਂ ਉਨ੍ਹਾਂ ਨੇ ਆਪਣੇ ਦੇਵਤੇ ਦੀ ਉਸਤਤਿ ਕੀਤੀ। ਉਨ੍ਹਾਂ ਨੇ ਆਖਿਆ, “ਇਸ ਆਦਮੀ ਨੇ ਸਾਡੇ ਲੋਕਾਂ ਨੂੰ ਤਬਾਹ ਕੀਤਾ ਸੀ ਇਸ ਆਦਮੀ ਨੇ ਸਾਡੇ ਬਹੁਤ ਸਾਰੇ ਬੰਦਿਆਂ ਨੂੰ ਮਾਰ ਦਿੱਤਾ ਸੀ ਪਰ ਸਾਡੇ ਦੇਵਤੇ ਨੇ ਆਪਨੇ ਦੁਸ਼ਮਣਾਂ ਨੂੰ ਫ਼ੜਨ ਵਿੱਚ ਮਦਦ ਕੀਤੀ!”
ਪੈਦਾਇਸ਼ 25:1
ਅਬਰਾਹਾਮ ਦਾ ਪਰਿਵਾਰ ਅਬਰਾਹਾਮ ਨੇ ਇੱਕ ਵਾਰੀ ਫ਼ੇਰ ਵਿਆਹ ਕੀਤਾ। ਉਸਦੀ ਨਵੀਂ ਪਤਨੀ ਦਾ ਨਾਮ ਕਟੂਰਾਹ ਸੀ।
ਪੈਦਾਇਸ਼ 25:8
ਫ਼ੇਰ ਅਬਰਾਹਾਮ ਕਮਜ਼ੋਰ ਹੋ ਗਿਆ ਅਤੇ ਮਰ ਗਿਆ। ਉਸ ਨੇ ਲੰਬੀ ਅਤੇ ਸੰਤੁਸ਼ਟ ਜ਼ਿੰਦਗੀ ਭੋਗੀ ਸੀ। ਉਸਦਾ ਦੇਹਾਂਤ ਹੋ ਗਿਆ ਅਤੇ ਉਸ ਨੂੰ ਆਪਣੇ ਲੋਕਾਂ ਕੋਲ ਲਿਆਂਦਾ ਗਿਆ।
ਪੈਦਾਇਸ਼ 25:17
ਇਸਮਾਏਲ 137 ਵਰ੍ਹੇ ਜੀਵਿਆ। ਫ਼ੇਰ ਉਸਦਾ ਦੇਹਾਂਤ ਹੋ ਗਿਆ ਅਤੇ ਆਪਣੇ ਪੁਰਖਿਆਂ ਨਾਲ ਜਾ ਰਲਿਆ।
ਖ਼ਰੋਜ 2:16
ਮਿਦਯਾਨ ਵਿੱਚ ਇੱਕ ਜਾਜਕ ਸੀ ਜਿਸਦੀਆਂ ਸੱਤ ਧੀਆਂ ਸਨ। ਉਹ ਕੁੜੀਆਂ ਆਪਣੇ ਪਿਤਾ ਦੀਆਂ ਭੇਡਾਂ ਲਈ ਪਾਣੀ ਭਰਨ ਵਾਸਤੇ ਉਸ ਖੂਹ ਤੇ ਆਈਆਂ। ਉਹ ਚੁਬੱਚੇ ਵਿੱਚ ਪਾਣੀ ਭਰਨ ਦੀ ਕੋਸ਼ਿਸ਼ ਕਰ ਰਹੀਆਂ ਸਨ।
ਗਿਣਤੀ 20:24
“ਹੁਣ ਹਾਰੂਨ ਦੇ ਦੇਹਾਂਤ ਦਾ ਸਮਾਂ ਆ ਗਿਆ ਹੈ ਅਤੇ ਉਸ ਦੇ ਪੁਰਖਿਆਂ ਕੋਲ ਪਹੁੰਚਣ ਦਾ ਵੇਲਾ ਆ ਗਿਆ ਹੈ। ਹਾਰੂਨ ਉਸ ਧਰਤੀ ਵਿੱਚ ਦਾਖਲ ਨਹੀਂ ਹੋਵੇਗਾ ਜਿਸਦਾ ਮੈਂ ਇਸਰਾਏਲ ਦੇ ਲੋਕਾਂ ਨਾਲ ਇਕਰਾਰ ਕੀਤਾ ਹੈ। ਮੂਸਾ, ਇਹ ਗੱਲ ਮੈਂ ਤੈਨੂੰ ਆਖਦਾ ਹਾਂ ਕਿਉਂਕਿ ਤੂੰ ਅਤੇ ਹਾਰੂਨ ਦੋਹਾਂ ਨੇ ਮੇਰੇ ਉਸ ਆਦੇਸ਼ ਦੀ ਪੂਰੀ ਤਰ੍ਹਾਂ ਪਾਲਣਾ ਨਹੀਂ ਕੀਤੀ ਸੀ ਜਿਹੜਾ ਮੈਂ ਤੁਹਾਨੂੰ ਮਰੀਬਾਹ ਦੇ ਪਾਣੀਆਂ ਕੰਢੇ ਦਿੱਤਾ ਸੀ।
ਗਿਣਤੀ 20:26
ਹਾਰੂਨ ਦੇ ਖਾਸ ਵਸਤਰ ਉਸ ਕੋਲੋਂ ਲੈ ਅਤੇ ਇਨ੍ਹਾਂ ਨੂੰ ਉਸ ਦੇ ਪੁੱਤਰ ਅਲਆਜ਼ਾਰ ਨੂੰ ਪਹਿਨਾ ਦੇ, ਹਾਰੂਨ ਉੱਥੇ ਪਹਾੜੀ ਉੱਤੇ ਮਰ ਜਾਵੇਗਾ। ਅਤੇ ਉਹ ਆਪਣੇ ਪੁਰਖਿਆਂ ਕੋਲ ਚੱਲਾ ਜਾਵੇਗਾ।”
ਗਿਣਤੀ 25:6
ਉਸ ਸਮੇਂ, ਮੂਸਾ ਅਤੇ ਇਸਰਾਏਲ ਦੇ ਸਮੂਹ ਬਜ਼ੁਰਗ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਉੱਤੇ ਇਕੱਠੇ ਹੋਏ ਸਨ। ਇੱਕ ਇਸਰਾਏਲੀ ਆਦਮੀ ਕਿਸੇ ਮਿਦਯਾਨੀ ਔਰਤ ਨੂੰ ਆਪਣੇ ਭਰਾਵਾ ਲਈ ਘਰ ਲੈ ਆਇਆ। ਉਸ ਨੇ ਅਜਿਹਾ ਉਸ ਥਾਂ ਕੀਤਾ ਜਿੱਥੇ ਮੂਸਾ ਅਤੇ ਸਮੂਹ ਆਗੂ ਦੇਖ ਸੱਕਦੇ ਸਨ। ਮੂਸਾ ਅਤੇ ਸਾਰੇ ਆਗੂ ਬਹੁਤ ਉਦਾਸ ਹੋ ਗਏ।
ਗਿਣਤੀ 25:14
ਉਸ ਇਸਰਾਏਲੀ ਆਦਮੀ ਦਾ ਨਾਮ, ਸਾਲੂ ਦਾ ਪੁੱਤਰ ਜ਼ਿਮਰੀ ਸੀ, ਜਿਹੜਾ ਮਿਦਯਾਨੀ ਔਰਤ ਨਾਲ ਮਾਰਿਆ ਗਿਆ ਸੀ। ਉਹ ਸ਼ਿਮਓਨ ਦੇ ਪਰਿਵਾਰ-ਸਮੂਹ ਦੇ ਇੱਕ ਪਰਿਵਾਰ ਦਾ ਆਗੂ ਸੀ।
ਗਿਣਤੀ 31:3
ਇਸ ਲਈ ਮੂਸਾ ਨੇ ਲੋਕਾਂ ਨਾਲ ਗੱਲ ਕੀਤੀ। ਉਸ ਨੇ ਆਖਿਆ, “ਆਪਣੇ ਵਿੱਚੋਂ ਕੁਝ ਬੰਦਿਆਂ ਦੀ ਫ਼ੌਜੀਆਂ ਦੇ ਤੌਰ ਤੇ ਚੋਣ ਕਰੋ। ਯਹੋਵਾਹ ਉਨ੍ਹਾਂ ਆਦਮੀਆਂ ਦੀ ਵਰਤੋਂ ਮਿਦਯਾਨੀਆਂ ਨਾਲ ਆਮ੍ਹਣੇ-ਸਾਹਮਣੇ ਹੋਣ ਲਈ ਕਰੇਗਾ।
ਅਸਤਸਨਾ 32:35
ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮੰਦੇ ਕਾਰਿਆਂ ਲਈ ਸਜ਼ਾ ਦੇਵੇਗਾ। ਪਰ ਮੈਂ ਉਸ ਸਜ਼ਾ ਨੂੰ ਬਚਾਕੇ ਰੱਖ ਰਿਹਾ ਹਾਂ। ਜਦੋਂ ਤੱਕ ਕਿ ਉਹ ਫ਼ਿਸਲ ਨਹੀਂ ਜਾਂਦੇ ਅਤੇ ਮੰਦਾ ਨਹੀਂ ਕਰਦੇ। ਉਨ੍ਹਾਂ ਦੀ ਮੁਸੀਬਤ ਦਾ ਸਮਾ ਨੇੜੇ ਹੈ। ਛੇਤੀ ਹੀ ਉਨ੍ਹਾਂ ਨੂੰ ਸਜ਼ਾ ਮਿਲੇਗੀ।’
ਕਜ਼ਾૃ 2:10
ਉਸ ਪੂਰੀ ਪੀੜੀ ਦੇ ਦੇਹਾਂਤ ਤੋਂ ਮਗਰੋਂ ਅਗਲੀ ਪੀੜੀ ਜਵਾਨ ਹੋਈ। ਇਹ ਨਵੀਂ ਪੀੜੀ ਯਹੋਵਾਹ ਬਾਰੇ ਜਾਂ ਯਹੋਵਾਹ ਦੇ ਇਸਰਾਏਲ ਲਈ ਕੀਤੇ ਕੰਮਾਂ ਬਾਰੇ ਕੁਝ ਨਹੀਂ ਜਾਣਦੀ ਸੀ।
ਪੈਦਾਇਸ਼ 15:15
“ਤੂੰ ਖੁਦ ਬਹੁਤ ਲੰਮੀ ਉਮਰ ਭੋਗੇਂਗਾ। ਤੂੰ ਅਮਨ ਚੈਨ ਨਾਲ ਮਰੇਂਗਾ। ਅਤੇ ਤੈਨੂੰ ਤੇਰੇ ਪਰਿਵਾਰ ਨਾਲ ਦਫ਼ਨਾਇਆ ਜਾਵੇਗਾ।