Proverbs 2:1 in Punjabi

Punjabi Punjabi Bible Proverbs Proverbs 2 Proverbs 2:1

Proverbs 2:1
ਸਿਆਣਪ ਦੀ ਗੱਲ ਸੁਣੋ ਮੇਰੇ ਬੇਟੇ, ਜੇਕਰ ਤੁਸੀਂ ਉਸ ਨੂੰ ਸੁਣੋਗੇ ਜੋ ਮੈਂ ਆਖਣਾ ਚਾਹੁੰਦਾ, ਅਤੇ ਜੇਕਰ ਤੁਸੀਂ ਮੇਰੇ ਹੁਕਮਾਂ ਨੂੰ ਦਿਲ ਵਿੱਚ ਰੱਖੋਂਗੇ।

Proverbs 2Proverbs 2:2

Proverbs 2:1 in Other Translations

King James Version (KJV)
My son, if thou wilt receive my words, and hide my commandments with thee;

American Standard Version (ASV)
My son, if thou wilt receive my words, And lay up my commandments with thee;

Bible in Basic English (BBE)
My son, if you will take my words to your heart, storing up my laws in your mind;

Darby English Bible (DBY)
My son, if thou receivest my words, and layest up my commandments with thee,

World English Bible (WEB)
My son, if you will receive my words, And store up my commandments within you;

Young's Literal Translation (YLT)
My son, if thou dost accept my sayings, And my commands dost lay up with thee,

My
son,
בְּ֭נִיbĕnîBEH-nee
if
אִםʾimeem
thou
wilt
receive
תִּקַּ֣חtiqqaḥtee-KAHK
words,
my
אֲמָרָ֑יʾămārāyuh-ma-RAI
and
hide
וּ֝מִצְוֹתַ֗יûmiṣwōtayOO-mee-ts-oh-TAI
my
commandments
תִּצְפֹּ֥ןtiṣpōnteets-PONE
with
אִתָּֽךְ׃ʾittākee-TAHK

Cross Reference

ਅਮਸਾਲ 7:1
ਸਿਆਣਪ ਤੁਹਾਨੂੰ ਵਿਭਚਾਰ ਤੋਂ ਦੂਰ ਰੱਖੇਗੀ ਮੇਰੇ ਬੇਟੇ, ਮੇਰੇ ਸ਼ਬਦਾਂ ਨੂੰ ਚੇਤੇ ਰੱਖਣਾ, ਉਨ੍ਹਾਂ ਹੁਕਮਾਂ ਨੂੰ ਕਦੇ ਨਾ ਭੁੱਲਣਾ ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ।

ਅਮਸਾਲ 4:1
ਸਿਆਣਪ ਦਾ ਮਹੱਤਵ ਪੁੱਤਰੋ, ਆਪਣੇ ਪਿਤਾ ਦੀਆਂ ਹਿਦਾਇਤਾਂ ਨੂੰ ਸੁਣੋ ਅਤੇ ਸਮਝਦਾਰੀ ਕਮਾਉਣ ਲਈ ਧਿਆਨ ਦੇਵੋ!

ਅਮਸਾਲ 3:1
ਧਰਮੀ ਜੀਵਨ ਤੁਹਾਡੀ ਜ਼ਿੰਦਗੀ ਵਿੱਚ ਵਾਧਾ ਕਰੇਗਾ ਮੇਰੇ ਬੇਟੇ, ਮੇਰੀ ਸਿੱਖਿਆ ਨੂੰ ਭੁੱਲੀਂ ਨਾ, ਪਰ ਮੇਰੇ ਹੁਕਮਾਂ ਨੂੰ ਆਪਣੇ ਦਿਲ ਅੰਦਰ ਰੱਖੀਂ।

ਯੂਹੰਨਾ 12:47
“ਮੈਂ ਇਸ ਦੁਨੀਆਂ ਵਿੱਚ ਲੋਕਾਂ ਦਾ ਨਿਆਂ ਕਰਨ ਨਹੀਂ ਆਇਆ, ਸਗੋਂ ਲੋਕਾਂ ਨੂੰ ਬਚਾਉਣ ਲਈ ਆਇਆ ਹਾਂ। ਇਸ ਲਈ ਮੈਂ ਉਹ ਨਹੀਂ ਹਾਂ ਜੋ ਲੋਕਾਂ ਦਾ ਨਿਆਂ ਕਰਦਾ ਹੈ ਜੋ ਮੇਰੀਆਂ ਸਿੱਖਿਆਵਾਂ ਸੁਣਦੇ ਹਨ ਅਤੇ ਇਸ ਨੂੰ ਨਹੀਂ ਮੰਨਦੇ।

ਲੋਕਾ 2:51
ਤਾਂ ਯਿਸੂ ਆਪਣੇ ਮਾਪਿਆਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਜੋ ਉਹ ਕਹਿੰਦੇ ਰਹੇ ਉਨ੍ਹਾਂ ਦਾ ਹੁਕਮ ਮੰਨਦਾ ਰਿਹਾ। ਉਸਦੀ ਮਾਤਾ ਨੇ ਇਹ ਸਭ ਗੱਲਾਂ ਧਿਆਨ ਨਾਲ ਆਪਣੇ ਦਿਲ ਵਿੱਚ ਰੱਖੀਆਂ।

ਲੋਕਾ 2:19
ਪਰ ਮਰਿਯਮ ਨੇ ਇਹ ਸਾਰੀਆਂ ਗੱਲਾਂ ਆਪਣੇ ਦਿਲ ਵਿੱਚ ਰੱਖੀਆਂ, ਅਤੇ ਉਨ੍ਹਾਂ ਬਾਰੇ ਲਗਾਤਾਰ ਸੋਚਣਾ ਜਾਰੀ ਰੱਖਿਆ।

ਮੱਤੀ 13:44
ਖਜ਼ਾਨਿਆਂ ਅਤੇ ਮੋਤੀਆਂ ਬਾਰੇ ਦ੍ਰਿਸ਼ਟਾਂਤ “ਸਵਰਗ ਦਾ ਰਾਜ ਉਸ ਖਜਾਨੇ ਵਰਗਾ ਹੈ ਜਿਹੜਾ ਖੇਤ ਵਿੱਚ ਲੁਕਿਆ ਹੋਇਆ ਹੈ। ਜਦੋਂ ਇੱਕ ਮਨੁੱਖ ਨੇ ਇਸ ਨੂੰ ਲੱਭ ਲਿਆ, ਉਸ ਨੇ ਇਸ ਨੂੰ ਖੇਤ ਵਿੱਚ ਫ਼ੇਰ ਦੱਬ ਦਿੱਤਾ। ਉਹ ਬਹੁਤ ਖੁਸ਼ ਸੀ ਕਿ ਉਸ ਨੇ ਉਸ ਖੇਤ ਨੂੰ ਖਰੀਦਣ ਵਾਸਤੇ ਆਪਣਾ ਸਭ ਕੁਝ ਵੇਚ ਦਿੱਤਾ, ਜੋ ਉਸ ਕੋਲ ਸੀ।

ਅਮਸਾਲ 6:21
ਉਨ੍ਹਾਂ ਦੇ ਸ਼ਬਦਾਂ ਨੂੰ ਹਰ ਵੇਲੇ ਚੇਤੇ ਰੱਖਣਾ ਇਹ ਗੱਲਾਂ ਪੱਲੇ ਬੰਨ੍ਹ ਲੈਣੀਆਂ ਅਤੇ ਆਪਣੇ ਦਿਲ ਤੇ ਉਕਰ ਲੈਣੀਆਂ।

ਅਮਸਾਲ 4:20
ਮੇਰੇ ਬੇਟੇ, ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਵੱਲ ਧਿਆਨ ਦਿਓ। ਮੇਰੇ ਸ਼ਬਦਾਂ ਨੂੰ ਗੌਰ ਨਾਲ ਸੁਣੋ।

ਅਮਸਾਲ 4:10
ਬੇਟੇ, ਮੇਰੀ ਗੱਲ ਧਿਆਨ ਨਾਲ ਸੁਣੋ। ਉਹੀ ਗੱਲਾਂ ਕਰੋ ਜੋ ਮੈਂ ਆਖਦਾ ਹਾਂ ਅਤੇ ਤੁਸੀਂ ਲੰਮੀ ਉਮਰ ਭੋਗੋਂਗੇ।

ਅਮਸਾਲ 1:3
ਜੋ ਉਹ ਸਹੀ ਮੱਤ ਹਾਸਿਲ ਕਰ ਲਵੇ ਜਿਵੇਂ — ਉਹ ਕਿਵੇਂ ਕਰੇ ਜੋ ਧਰਮੀ, ਨਿਆਂਈ ਅਤੇ ਇਮਾਨਦਾਰ ਹੋਵੇ।

ਜ਼ਬੂਰ 119:9
ਬੇਥ ਇੱਕ ਨੌਜਵਾਨ ਬੰਦਾ, ਤੁਹਾਡੀਆਂ ਸਿੱਖਿਆਵਾਂ ਉੱਤੇ ਚੱਲਦਿਆਂ, ਸ਼ੁੱਧ ਜੀਵਨ ਕਿਵੇਂ ਜਿਉਂ ਸੱਕਦਾ ਹੈ?

ਅੱਯੂਬ 23:12
ਮੈਂ ਸਦਾ ਪਰਮੇਸ਼ੁਰ ਦੇ ਆਦੇਸ਼ ਮੰਨਦਾ ਹਾਂ। ਮੈਂ ਪਰਮੇਸ਼ੁਰ ਦੇ ਮੂੰਹੋਁ ਨਿਕਲਦੇ ਸ਼ਬਦਾਂ ਨੂੰ, ਆਪਣੇ ਭੋਜਨ ਨੂੰ ਪਿਆਰ ਕਰਨ ਨਾਲੋਂ ਵੀ ਵੱਧੀਕ ਪਿਆਰ ਕਰਦਾ ਹਾਂ।

ਅਸਤਸਨਾ 6:6
ਜਿਹੜੇ ਆਦੇਸ਼ ਮੈਂ ਤੁਹਾਨੂੰ ਅੱਜ ਦਿੰਦਾ ਹਾਂ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਣਾ।

੧ ਤਿਮੋਥਿਉਸ 1:15
ਜੋ ਕੁਝ ਮੈਂ ਆਖ ਰਿਹਾ ਹਾਂ ਸੱਚ ਹੈ ਅਤੇ ਇਹ ਪੂਰੀ ਤਰ੍ਹਾਂ ਕਬੂਲ ਕਰ ਲੈਣ ਦਾ ਅਧਿਕਾਰੀ ਹੈ। ਮਸੀਹ ਯਿਸੂ ਇਸ ਦੁਨੀਆਂ ਵਿੱਚ ਪਾਪੀਆਂ ਨੂੰ ਬਚਾਉਣ ਲਈ ਆਇਆ। ਅਤੇ ਮੈਂ ਉਨ੍ਹਾਂ ਪਾਪੀਆਂ ਵਿੱਚੋਂ ਸਭ ਤੋਂ ਬੁਰਾ ਸਾਂ।

ਲੋਕਾ 9:44
“ਉਹ ਗੱਲਾਂ ਜੋ ਮੈਂ ਤੁਹਾਨੂੰ ਹੁਣ ਦੱਸ ਰਿਹਾ ਹਾਂ ਇਨ੍ਹਾਂ ਨੂੰ ਧਿਆਨ ਨਾਲ ਸੁਣੋ ਕਿ: ਮਨੁੱਖ ਦਾ ਪੁੱਤਰ ਆਦਮੀਆਂ ਦੇ ਹੱਥੀਂ ਫ਼ੜਵਾ ਦਿੱਤਾ ਜਾਵੇਗਾ।”