Proverbs 7:7
ਮੈਂ ਗਭਰੂਆਂ ਵਿੱਚੋਂ ਇੱਕ ਨੌਜਵਾਨ ਨੂੰ ਵੇਖਿਆ ਜਿਸ ਨੂੰ ਕੋਈ ਸਮਝ ਨਹੀਂ ਸੀ।
Proverbs 7:7 in Other Translations
King James Version (KJV)
And beheld among the simple ones, I discerned among the youths, a young man void of understanding,
American Standard Version (ASV)
And I beheld among the simple ones, I discerned among the youths, A young man void of understanding,
Bible in Basic English (BBE)
I saw among the young men one without sense,
Darby English Bible (DBY)
and I beheld among the simple ones, I discerned among the sons, a young man void of understanding,
World English Bible (WEB)
I saw among the simple ones. I discerned among the youths a young man void of understanding,
Young's Literal Translation (YLT)
And I do see among the simple ones, I discern among the sons, A young man lacking understanding,
| And beheld | וָאֵ֤רֶא | wāʾēreʾ | va-A-reh |
| among the simple ones, | בַפְּתָאיִ֗ם | bappĕtāʾyim | va-peh-ta-YEEM |
| I discerned | אָ֘בִ֤ינָה | ʾābînâ | AH-VEE-na |
| youths, the among | בַבָּנִ֗ים | babbānîm | va-ba-NEEM |
| a young man | נַ֣עַר | naʿar | NA-ar |
| void | חֲסַר | ḥăsar | huh-SAHR |
| of understanding, | לֵֽב׃ | lēb | lave |
Cross Reference
ਅਮਸਾਲ 6:32
ਜਿਹੜਾ ਬੰਦਾ ਕਿਸੇ ਹੋਰ ਦੀ ਪਤਨੀ ਨਾਲ ਵਿਭਚਾਰ ਕਰਦਾ ਹੈ ਮੂਰਖ ਹੈ ਅਤੇ ਆਪਣੇ-ਆਪ ਨੂੰ ਤਬਾਹ ਕਰ ਲੈਂਦਾ ਹੈ।
ਅਮਸਾਲ 1:22
“ਕਿੰਨਾ ਕੁ ਚਿਰ ਤੁਸੀਂ ਮੂਰਖ ਲੋਕੋ ਆਪਣੀ ਮੂਰਖਤਾ ਨੂੰ ਪਿਆਰ ਕਰਦੇ ਰਹੋਂਗੇ? ਤੁਸੀਂ ਮਖੌਲੀਏ ਕਿੰਨਾ ਕੁ ਚਿਰ ਹੋਰਨਾਂ ਦਾ ਮਖੌਲ ਉਡਾਉਂਗੇ? ਤੁਸੀਂ ਮੂਰੱਖੋ ਕਦੋਂ ਤੀਕ ਗਿਆਨ ਨੂੰ ਨਫ਼ਰਤ ਕਰੋਂਗੇ?
ਅਮਸਾਲ 1:4
ਇਹ ਸ਼ਬਦ ਮੂਰਖ ਲੋਕਾਂ ਨੂੰ ਸਮਝਦਾਰੀ ਅਤੇ ਜਵਾਨ ਲੋਕਾਂ ਨੂੰ ਗਿਆਨ ਅਤੇ ਅਕਲਮੰਦੀ ਸਿੱਖਾਉਣ ਲਈ ਹਨ।
ਅਮਸਾਲ 9:4
“ਸਿੱਧੇ-ਸਾਧੇ ਲੋਕ ਇੱਥੇ ਇਕੱਠੇ ਹੋ ਜਾਣ”, ਉਹ ਉਨ੍ਹਾਂ ਵੱਲ ਮੁਖਾਤਬ ਹੁੰਦੀ ਹੈ ਜਿੰਨ੍ਹਾਂ ਨੂੰ ਸਮਝ ਦੀ ਕਮੀ ਹੈ,
ਮੱਤੀ 15:16
ਉਸ ਨੇ ਕਿਹਾ, “ਦੂਜੇ ਲੋਕਾਂ ਦੀ ਤਰ੍ਹਾਂ ਕੀ ਹਾਲੇ ਵੀ ਤੁਹਾਨੂੰ ਸਮਝਣਾ ਮੁਸ਼ਕਿਲ ਹੈ।
ਰੋਮੀਆਂ 16:18
ਕਿਉਂਕਿ ਅਜਿਹੇ ਲੋਕ ਸਾਡੇ ਪ੍ਰਭੂ ਮਸੀਹ ਦੀ ਸੇਵਾ ਨਹੀਂ ਕਰਦੇ, ਉਹ ਤਾਂ ਸਿਰਫ਼ ਆਪਣੇ ਆਪ ਨੂੰ ਖੁਸ਼ ਰੱਖਣ ਦੇ ਕੰਮ ਕਰਦੇ ਹਨ। ਉਹ ਭੋਲੇ ਲੋਕਾਂ ਨੂੰ ਆਪਣੀਆਂ ਭਰਮੀ ਗੱਲਾਂ ਅਤੇ ਖੁਸ਼ਾਮਦ ਭਰੇ ਸ਼ਬਦਾਂ ਨਾਲ ਗੁਮਰਾਹ ਕਰਦੇ ਹਨ।
ਯਰਮਿਆਹ 4:22
ਪਰਮੇਸ਼ੁਰ ਨੇ ਆਖਿਆ, “ਮੇਰੇ ਲੋਕ ਮੂਰਖ ਨੇ। ਉਹ ਮੈਨੂੰ ਨਹੀਂ ਜਾਣਦੇ। ਉਹ ਮੂਰਖ ਬੱਚੇ ਹਨ। ਉਹ ਨਹੀਂ ਸਮਝਦੇ। ਉਹ ਬਦੀ ਕਰਨ ਵਿੱਚ ਮਾਹਰ ਹਨ, ਪਰ ਉਹ ਨੇਕੀ ਕਰਨੀ ਨਹੀਂ ਜਾਣਦੇ।”
ਅਮਸਾਲ 27:12
ਇੱਕ ਸਿਆਣਾ ਆਦਮੀ ਮੁਸੀਬਤ ਨੂੰ ਵੇਖ ਕੇ ਇਸ ਤੋਂ ਪਰ੍ਹਾਂ ਹੋ ਜਾਂਦਾ, ਪਰ ਉਹ ਜਿਹੜੇ ਆਮ ਹੁੰਦੇ ਹਨ ਇਸਤੇ ਚੱਲ ਕੇ ਸੱਟ ਖਾਂਦੇ ਹਨ।
ਅਮਸਾਲ 24:30
ਮੈਂ ਇੱਕ ਆਲਸੀ ਬੰਦੇ ਦੇ ਖੇਤ ਰਾਹੀਂ, ਬਿਨਾਂ ਸੂਝ ਵਾਲੇ ਬੰਦੇ ਦੇ ਅੰਗੂਰਾਂ ਦੇ ਬਾਗ਼ ਰਾਹੀਂ ਲੰਘਿਆ।
ਅਮਸਾਲ 22:3
ਦੁਸ਼ਤ ਵਿਅਕਤੀ ਖਤਰੇ ਨੂੰ ਵੇਖਕੇ ਇਸਤੋਂ ਬਚ ਨਿਕਲ ਦਾ ਹੈ ਇੱਕ ਆਮ ਵਿਅਕਤੀ ਚੱਲਦਾ ਰਹਿੰਦਾ ਹੈ ਅਤੇ ਸੱਟ ਖਾ ਲੈਂਦਾ ਹੈ।
ਅਮਸਾਲ 19:25
ਬੇਅਦਬ ਵਿਅਕਤੀ ਨੂੰ ਕੁੱਟੋ ਅਤੇ ਇੱਕ ਆਮ ਆਦਮੀ ਇਸਤੋਂ ਸਿੱਖੇਗਾ। ਇੱਕ ਸੂਝਵਾਨ ਆਦਮੀ ਨੂੰ ਝਿੜਕੋ, ਅਤੇ ਉਹ ਇੱਕ ਸਬਕ ਸਿੱਖ ਜਾਵੇਗਾ।
ਅਮਸਾਲ 19:2
ਗਿਆਨ ਤੋਂ ਬਿਨਾ ਇੱਛਾ ਕਾਫ਼ੀ ਨਹੀਂ ਅਤੇ ਜਿਹੜਾ ਵਿਅਕਤੀ ਤੇਜ਼ੀ ਵਿੱਚ ਰਹਿੰਦਾ ਗਲਤੀਆਂ ਕਰਦਾ।
ਜ਼ਬੂਰ 119:130
ਜਦੋਂ ਲੋਕ ਤੁਹਾਡੇ ਸ਼ਬਦ ਨੂੰ ਸਮਝਣਾ ਸ਼ੁਰੂ ਕਰ ਦਿੰਦੇ ਹਨ। ਉਦੋਂ ਲੱਗਦਾ ਹੈ ਜਿਵੇਂ ਕੋਈ ਰੌਸ਼ਨੀ ਉਨ੍ਹਾਂ ਨੂੰ ਸਹੀ ਜੀਵਨ ਢੰਗ ਸਿੱਖਾ ਰਹੀ ਹੋਵੇ। ਤੁਹਾਡਾ ਸ਼ਬਦ ਸਿੱਧੜ ਬੰਦੇ ਨੂੰ ਵੀ ਸਿਆਣਾ ਬਣਾ ਦਿੰਦਾ ਹੈ।
ਅਮਸਾਲ 1:32
“ਜੇਕਰ ਮੂਰਖ ਲੋਕ ਇਸਤੋਂ ਦੂਰ ਪਰਤ ਜਾਣਗੇ, ਇਹ ਉਨ੍ਹਾਂ ਨੂੰ ਮਾਰ ਦੇਵੇਗਾ, ਅਤੇ ਆਤਮ-ਸੰਤੁਸ਼ਟੀ ਮੂਰੱਖਾਂ ਨੂੰ ਤਬਾਹ ਕਰ ਦੇਵੇਗੀ।
ਅਮਸਾਲ 8:5
ਤੁਸੀਂ ਭੌਲੇ, ਲੋਕੋ, ਸਮਝ ਸਿੱਖੋ ਅਤੇ ਤੁਸੀਂ ਮੂਰੱਖੋ, ਅਕਲਮੰਦੀ ਸਿੱਖੋ।
ਅਮਸਾਲ 9:16
ਆਮ ਲੋਕ, “ਇੱਥੇ ਇਕੱਠੇ ਹੋ ਜਾਣ, ਉਹ ਉਨ੍ਹਾਂ ਵੱਲ ਮੁਖਾਤਬ ਹੁੰਦੀ ਹੈ ਜਿਨ੍ਹਾਂ ਨੂੰ ਸਮਝ ਦੀ ਕਮੀ ਹੈ।
ਅਮਸਾਲ 10:13
ਸਿਆਣਪ ਸਮਝਣ ਵਾਲੇ ਲੋਕਾਂ ਦੇ ਬੁਲ੍ਹਾਂ ਤੇ ਪਾਈ ਜਾਂਦੀ ਹੈ। ਪਰ ਜਿਸ ਵਿਅਕਤੀ ਨੂੰ ਸੂਝ ਦੀ ਕਮੀ ਹੈ ਉਸ ਨੂੰ ਮਾਰ ਦੀ ਜਰੂਰਤ ਹੈ।
ਅਮਸਾਲ 12:11
ਉਹ ਕਿਸਾਨ ਜਿਹੜਾ ਖੇਤੀ ਕਰਦਾ ਹੈ ਕਦੇ ਭੁੱਖਾ ਨਹੀਂ ਮਰੇਗਾ। ਪਰ ਜਿਹੜਾ ਬੰਦਾ ਫ਼ਜ਼ੂਲ ਵਿੱਚਾਰਾਂ ਦੇ ਪਿੱਛੇ ਭੱਜਦਾ ਹੈ ਉਸ ਨੂੰ ਸੂਝ ਦੀ ਕਮੀ ਹੁੰਦੀ ਹੈ।
ਅਮਸਾਲ 14:15
ਆਮ ਲੋਕ ਜੋ ਵੀ ਸੁਣਦੇ ਹਨ ਸਭ ਕੁਝ ਤੇ ਭਰੋਸਾ ਕਰ ਲੈਂਦੇ ਹਨ। ਪਰ ਸਿਆਣਾ ਬੰਦਾ ਕਰਨ ਤੋਂ ਪਹਿਲਾਂ ਹਰ ਚੀਜ਼ ਬਾਰੇ ਧਿਆਨ ਨਾਲ ਸੋਚ ਵਿੱਚਾਰ ਕਰਦਾ ਹੈ।
ਅਮਸਾਲ 14:18
ਆਮ ਆਦਮੀ ਦਾ ਵਿਰਸਾ ਬੇਵਕੂਫ਼ੀ ਹੈ, ਪਰ ਇੱਕ ਸਿਆਣਾ ਆਦਮੀ ਗਿਆਨ ਨੂੰ ਆਪਣੇ ਤਾਜ ਵਜੋਂ ਪ੍ਰਾਪਤ ਕਰੇਗਾ।
ਜ਼ਬੂਰ 19:7
ਯਹੋਵਾਹ ਦੇ ਉਪਦੇਸ਼ ਸੰਪੂਰਣਤਾ ਸ਼ੁੱਧ ਹਨ। ਇਹ ਪਰਮੇਸ਼ੁਰ ਦੇ ਲੋਕਾਂ ਨੂੰ ਨਵੀਂ ਤਾਕਤ ਬਖਸ਼ਦੇ ਹਨ। ਯਹੋਵਾਹ ਦਾ ਕਰਾਰ ਭਰੋਸੇਯੋਗ ਹੈ। ਅਤੇ ਇਹ ਆਮ ਲੋਕਾਂ ਨੂੰ ਸਿਆਣੇ ਬਣਾਉਂਦਾ ਹੈ।