Psalm 112:7
ਉਹ ਮਾੜੇ ਸਮਾਚਾਰਾ ਤੋਂ ਯਾਦ ਨਹੀਂ ਰਹੇਗਾ। ਉਹ ਬੰਦਾ ਦ੍ਰਿੜ ਵਿਸ਼ਵਾਸੀ ਹੈ ਕਿਉਂਕਿ ਉਹ ਯਹੋਵਾਹ ਉੱਤੇ ਯਕੀਨ ਰੱਖਦਾ ਹੈ।
Psalm 112:7 in Other Translations
King James Version (KJV)
He shall not be afraid of evil tidings: his heart is fixed, trusting in the LORD.
American Standard Version (ASV)
He shall not be afraid of evil tidings: His heart is fixed, trusting in Jehovah.
Bible in Basic English (BBE)
He will have no fear of evil news; his heart is fixed, for his hope is in the Lord.
Darby English Bible (DBY)
He shall not be afraid of evil tidings; his heart is fixed confiding in Jehovah;
World English Bible (WEB)
He will not be afraid of evil news. His heart is steadfast, trusting in Yahweh.
Young's Literal Translation (YLT)
Of an evil report he is not afraid, Prepared is His heart, confident in Jehovah.
| He shall not | מִשְּׁמוּעָ֣ה | miššĕmûʿâ | mee-sheh-moo-AH |
| be afraid | רָ֭עָה | rāʿâ | RA-ah |
| of evil | לֹ֣א | lōʾ | loh |
| tidings: | יִירָ֑א | yîrāʾ | yee-RA |
| heart his | נָכ֥וֹן | nākôn | na-HONE |
| is fixed, | לִ֝בּ֗וֹ | libbô | LEE-boh |
| trusting | בָּטֻ֥חַ | bāṭuaḥ | ba-TOO-ak |
| in the Lord. | בַּיהוָֽה׃ | bayhwâ | bai-VA |
Cross Reference
ਜ਼ਬੂਰ 57:7
ਪਰ ਪਰਮੇਸ਼ੁਰ ਮੈਨੂੰ ਬਚਾਕੇ ਰੱਖੇਗਾ। ਉਹ ਮੈਨੂੰ ਬਹਾਦਰ ਬਣਾਵੇਗਾ। ਮੈਂ ਉਸਦੀ ਉਸਤਤਿ ਗਾਵਾਂਗਾ।
ਅਮਸਾਲ 1:33
ਪਰ ਉਹ ਬੰਦਾ ਜਿਹੜਾ ਮੇਰੀ ਗੱਲ ਮੰਨਦਾ ਹੈ ਉਹ ਸੁਰੱਖਿਆ ਨਾਲ ਜੀਵੇਗਾ। ਉਹ ਮੁਸੀਬਤ ਦੇ ਡਰ ਤੋਂ ਬਿਨਾਂ ਸੌਖੇ ਹੋਕੇ ਰਹਿ ਸੱਕਦੇ ਹਨ।”
ਯਸਈਆਹ 26:3
ਯਹੋਵਾਹ ਜੀ, ਤਸੀਁ ਉਨ੍ਹਾਂ ਲੋਕਾਂ ਨੂੰ, ਜਿਹੜੇ ਤੁਹਾਡੇ ਉੱਤੇ ਨਿਰਭਰ ਕਰਦੇ ਨੇ ਅਤੇ ਜਿਹੜੇ ਤੁਹਾਡੇ ਉੱਤੇ ਭਰੋਸਾ ਕਰਦੇ ਨੇ ਸੱਚਾ ਅਮਨ ਦਿੰਦੇ ਹੋ।
ਜ਼ਬੂਰ 64:10
ਇੱਕ ਚੰਗਾ ਵਿਅਕਤੀ ਯਹੋਵਾਹ ਦੀ ਸੇਵਾ ਕਰਕੇ ਬਹੁਤ ਖੁਸ਼ ਹੁੰਦਾ ਹੈ ਉਹ ਪਰਮੇਸ਼ੁਰ ਉੱਤੇ ਨਿਰਭਰ ਹੈ। ਅਤੇ ਜਦੋਂ ਚੰਗੇ ਇਮਾਨਦਾਰ ਲੋਕ ਵੇਖਦੇ ਹਨ ਕਿ ਕੀ ਹੁੰਦਾ ਹੈ, ਉਹ ਯਹੋਵਾਹ ਦੀ ਉਸਤਤਿ ਕਰਦੇ ਹਨ।
ਜ਼ਬੂਰ 34:4
ਮੈਂ ਮਦਦ ਲਈ ਪਰਮੇਸ਼ੁਰ ਵੱਲ ਗਿਆ, ਅਤੇ ਉਸ ਨੇ ਮੇਰੀ ਗੱਲ ਸੁਣੀ। ਉਸ ਨੇ ਮੈਨੂੰ ਉਨ੍ਹਾਂ ਸਾਰੀਆਂ ਚੀਜ਼ਾਂ ਤੋਂ ਬਚਾਇਆ ਜਿਨ੍ਹਾਂ ਤੋਂ ਮੈਂ ਭੈਭੀਤ ਹਾਂ।
ਰਸੂਲਾਂ ਦੇ ਕਰਤੱਬ 27:25
ਸੋ, ਹੇ ਪੁਰੱਖੋ। ਹੌਸਲਾ ਰੱਖੋ। ਮੈਂ ਪਰਮੇਸ਼ੁਰ ਵਿੱਚ ਯਕੀਨ ਰੱਖਦਾ ਹਾਂ ਕਿ ਸਭ ਕੁਝ ਉਵੇਂ ਹੀ ਵਾਪਰੇਗਾ ਜਿਵੇਂ ਦੂਤ ਨੇ ਮੈਨੂੰ ਆਖਿਆ ਹੈ।
ਯੂਹੰਨਾ 14:1
ਯਿਸੂ ਦਾ ਆਪਣੇ ਚੇਲਿਆਂ ਨੂੰ ਦਿਲਾਸਾ ਦੇਣਾ ਯਿਸੂ ਨੇ ਆਖਿਆ, “ਤੁਹਾਡਾ ਦਿਲ ਨਾਂ ਘਬਰਾਏ, ਪਰਮੇਸ਼ੁਰ ਵਿੱਚ ਭਰੋਸਾ ਕਰੋ ਅਤੇ ਮੇਰੇ ਵਿੱਚ ਭਰੋਸਾ ਕਰੋ।
ਲੋਕਾ 21:9
ਪਰ ਜਦੋਂ ਤੁਸੀਂ ਲੜਾਈਆਂ ਅਤੇ ਦੰਗਿਆਂ ਬਾਰੇ ਸੁਣੋ ਤਾਂ ਡਰਿਓ ਨਾ। ਇਹ ਸਭ ਕੁਝ ਪਹਿਲੋਂ ਹੋਣਾ ਹੈ, ਪਰ ਅੰਤ ਬਾਦ ਵਿੱਚ ਆਵੇਗਾ।”
ਦਾਨੀ ਐਲ 3:16
ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੇ ਰਾਜੇ ਨੂੰ ਜਵਾਬ ਦਿੱਤਾ, “ਨਬੂਕਦਨੱਸਰ, ਸਾਨੂੰ ਇਸ ਗੱਲ ਬਾਰੇ ਤੈਨੂੰ ਉੱਤਰ ਦੇਣ ਦੀ ਲੋੜ ਨਹੀਂ!
ਅਮਸਾਲ 3:25
ਅਚਾਨਕ ਆਉਣ ਵਾਲੀ ਬਿਪਤਾ ਤੋਂ ਨਾ ਡਰੋ ਜਾਂ ਇਸ ਤੋਂ ਕਿ ਤੁਸੀਂ ਸੰਕਟ ਵਿੱਚ ਫ਼ਸ ਜਾਵੋਗੇ ਜੋ ਕਿ ਦੁਸ਼ਟਾਂ ਉੱਤੇ ਆਉਂਦਾ ਹੈ।
ਜ਼ਬੂਰ 118:8
ਲੋਕਾਂ ਵਿੱਚ ਯਕੀਨ ਰੱਖਣ ਨਾਲੋਂ ਯਹੋਵਾਹ ਵਿੱਚ ਯਕੀਨ ਰੱਖਣਾ ਬਿਹਤਰ ਹੈ।
ਜ਼ਬੂਰ 118:6
ਯਹੋਵਾਹ ਮੇਰੇ ਨਾਲ ਹੈ, ਇਸ ਲਈ ਮੈਂ ਨਹੀਂ ਡਰਾਂਗਾ। ਲੋਕ ਮੇਰਾ ਕੋਈ ਨੁਕਸਾਨ ਨਹੀਂ ਕਰ ਸੱਕਦੇ।
ਜ਼ਬੂਰ 62:8
ਹੇ ਲੋਕੋ, ਹਰ ਸਮੇਂ ਪਰਮੇਸ਼ੁਰ ਵਿੱਚ ਯਕੀਨ ਰੱਖੋ। ਪਰਮੇਸ਼ੁਰ ਨੂੰ ਤੁਹਾਡੀਆਂ ਮੁਸੀਬਤਾਂ ਬਾਰੇ ਦੱਸੋ। ਪਰਮੇਸ਼ੁਰ ਹੀ ਸਾਡਾ ਸੁਰੱਖਿਆ ਦਾ ਸਥਾਨ ਹੈ।
ਜ਼ਬੂਰ 56:3
ਜਦੋਂ ਮੈਂ ਭੈਭੀਤ ਹੁੰਦਾ ਹਾਂ, ਮੈਂ ਤੁਹਾਡੇ ਵਿੱਚ ਯਕੀਨ ਰੱਖਦਾ ਹਾਂ।
ਜ਼ਬੂਰ 27:1
ਦਾਊਦ ਦਾ ਇੱਕ ਗੀਤ। ਯਹੋਵਾਹ, ਤੁਸੀਂ ਮੇਰੀ ਰੌਸ਼ਨੀ ਵੀ, ਮੇਰੇ ਮੁਕਤੀਦਾਤਾ ਵੀ ਹੋ। ਮੈਨੂੰ ਕਿਸੇ ਕੋਲੋਂ ਵੀ ਨਹੀਂ ਡਰਨਾ ਚਾਹੀਦਾ। ਯਹੋਵਾਹ, ਮੇਰੇ ਜੀਵਨ ਦੀ ਸੁਰੱਖਿਆ ਦਾ ਟਿਕਾਣਾ ਹੈ। ਇਸ ਲਈ ਮੈਂ ਕਿਸੇ ਕੋਲੋਂ ਵੀ ਨਹੀਂ ਡਰਾਂਗਾ।
ਰਸੂਲਾਂ ਦੇ ਕਰਤੱਬ 21:13
ਪਰ ਪੌਲੁਸ ਨੇ ਕਿਹਾ, “ਤੁਸੀਂ ਰੋ ਕਿਉਂ ਰਹੇ ਹੋ? ਤੁਸੀਂ ਮੇਰਾ ਦਿਲ ਕਿਉਂ ਤੋੜ ਰਹੇ ਹੋ। ਮੈਂ ਯਰੂਸ਼ਲਮ ਵਿੱਚ ਬੰਨ੍ਹੇ ਜਾਣ ਨੂੰ ਤਿਆਰ ਹਾਂ ਇਹੀ ਨਹੀਂ ਸਗੋਂ ਮੈਂ ਤਾਂ ਪ੍ਰਭੂ ਯਿਸੂ ਦੇ ਨਾਂ ਤੇ ਮਰ ਮਿਟਣ ਨੂੰ ਵੀ ਤਿਆਰ ਹਾਂ।”
ਰਸੂਲਾਂ ਦੇ ਕਰਤੱਬ 20:24
ਪਰ ਮੈਂ ਆਪਣੀ ਜਾਨ ਦੀ ਬਿਲਕੁਲ ਪਰਵਾਹ ਨਹੀਂ ਕਰਦਾ। ਸਭ ਤੋਂ ਜ਼ਰੂਰੀ ਚੀਜ਼ ਇਹ ਹੈ ਕਿ ਮੈਂ ਆਪਣਾ ਕੰਮ ਕਰਾਂ। ਮੈਂ ਉਹ ਕੰਮ ਪੂਰਾ ਕਰਨਾ ਚਾਹੁੰਦਾ ਹਾਂ ਜੋ ਪ੍ਰਭੂ ਯਿਸੂ ਨੇ ਮੈਨੂੰ ਕਰਨ ਲਈ ਸੌਂਪਿਆ ਹੈ। ਉਹ ਚਾਹੁੰਦਾ ਹੈ ਕਿ ਮੈਂ ਪਰਮੇਸ਼ੁਰ ਦੀ ਕਿਰਪਾ ਬਾਰੇ ਖੁਸ਼ਖਬਰੀ ਦਾ ਪ੍ਰਚਾਰ ਕਰਾਂ।
ਲੋਕਾ 21:19
ਤੁਸੀਂ ਆਪਣੇ ਵਿਸ਼ਵਾਸ ਵਿੱਚ ਤਕੜੇ ਰਹਿਕੇ ਆਪਣੇ-ਆਪ ਨੂੰ ਬਚਾ ਲਵੋਂਗੇ।