Psalm 127:3
ਬੱਚੇ ਯਹੋਵਾਹ ਵੱਲੋਂ ਸੁਗਾਤ ਹਨ, ਉਹ ਮਾਂ ਦੇ ਸ਼ਰੀਰ ਵੱਲੋਂ ਇਨਾਮ ਹਨ।
Psalm 127:3 in Other Translations
King James Version (KJV)
Lo, children are an heritage of the LORD: and the fruit of the womb is his reward.
American Standard Version (ASV)
Lo, children are a heritage of Jehovah; `And' the fruit of the womb is `his' reward.
Bible in Basic English (BBE)
See, sons are a heritage from the Lord; the fruit of the body is his reward.
Darby English Bible (DBY)
Lo, children are an inheritance from Jehovah, [and] the fruit of the womb a reward.
World English Bible (WEB)
Behold, children are a heritage of Yahweh. The fruit of the womb is his reward.
Young's Literal Translation (YLT)
Lo, an inheritance of Jehovah `are' sons, A reward `is' the fruit of the womb.
| Lo, | הִנֵּ֤ה | hinnē | hee-NAY |
| children | נַחֲלַ֣ת | naḥălat | na-huh-LAHT |
| are an heritage | יְהוָ֣ה | yĕhwâ | yeh-VA |
| of the Lord: | בָּנִ֑ים | bānîm | ba-NEEM |
| fruit the and | שָׂ֝כָ֗ר | śākār | SA-HAHR |
| of the womb | פְּרִ֣י | pĕrî | peh-REE |
| is his reward. | הַבָּֽטֶן׃ | habbāṭen | ha-BA-ten |
Cross Reference
ਅਸਤਸਨਾ 28:4
ਤੁਹਾਨੂੰ ਅਸੀਸ ਮਿਲੇਗੀ ਅਤੇ ਤੁਹਾਡੇ ਬਹੁਤ ਸਾਰੇ ਬੱਚੇ ਹੋਣਗੇ। ਤੁਹਾਡੀ ਧਰਤੀ ਅਸੀਸਮਈ ਹੋਵੇਗੀ ਅਤੇ ਤੁਹਾਨੂੰ ਚੰਗੀਆਂ ਫ਼ਸਲਾਂ ਦੇਵੇਗੀ ਤੁਹਾਡੇ ਜਾਨਵਰ ਬਹੁਤ ਸਾਰੀਂ ਸੰਤਾਨਾ ਨਾਲ ਅਸੀਸਮਈ ਹੋਣਗੇ। ਤੁਹਾਡੇ ਪਸ਼ੂ ਵੱਛਿਆਂ ਨਾਲ ਅਤੇ ਤੁਹਾਡੇ ਇੱਜੜ ਲੇਲਿਆਂ ਨਾਲ ਅਸੀਸਮਈ ਹੋਣਗੇ।
ਪੈਦਾਇਸ਼ 33:5
ਏਸਾਓ ਨੇ ਉੱਪਰ ਵੱਲ ਤੱਕਿਆ ਅਤੇ ਔਰਤਾਂ ਅਤੇ ਬੱਚਿਆਂ ਨੂੰ ਦੇਖਿਆ। ਉਸ ਨੇ ਆਖਿਆ, “ਤੇਰੇ ਨਾਲ ਇਹ ਸਾਰੇ ਲੋਕ ਕੌਣ ਹਨ?” ਯਾਕੂਬ ਨੇ ਜਵਾਬ ਦਿੱਤਾ, “ਇਹ ਉਹ ਬੱਚੇ ਹਨ ਜਿਹੜੇ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ। ਪਰਮੇਸ਼ੁਰ ਮੇਰੇ ਉੱਤੇ ਮਿਹਰਬਾਨ ਰਿਹਾ ਹੈ।”
ਜ਼ਬੂਰ 128:3
ਘਰ ਵਿੱਚ, ਤੁਹਾਡੀ ਪਤਨੀ ਫ਼ਲਦਾਰ ਅੰਗੂਰੀ ਵੇਲ ਵਰਗੀ ਹੋਵੇਗੀ। ਤੁਹਾਡੇ ਬੱਚੇ ਜਿਹੜੇ ਮੇਜ਼ ਦੇ ਦੁਆਲੇ ਬਿਠਾਏ ਗਏ ਹਨ, ਤੁਹਾਡੇ ਲਈ ਹੋਏ ਜੈਤੂਨ ਦੇ ਰੁੱਖਾਂ ਵਰਗੇ ਹੋਣਗੇ।
ਯਸ਼ਵਾ 24:3
ਪਰ ਮੈਂ, ਯਹੋਵਾਹ ਨੇ ਤੁਹਾਡੇ ਪੁਰਖੇ ਅਬਰਾਹਾਮ ਨੂੰ ਨਦੀ ਦੇ ਪਰਲੇ ਕੰਢੇ ਦੀ ਧਰਤੀ ਤੋਂ ਕੱਢਿਆ। ਮੈਂ ਉਸਦੀ ਕਨਾਨ ਦੀ ਧਰਤੀ ਵਿੱਚ ਅਗਵਾਈ ਕੀਤੀ ਅਤੇ ਉਸ ਨੂੰ ਬਹੁਤ ਉਲਾਦ ਦਾ ਵਰ ਦਿੱਤਾ। ਮੈਂ ਅਬਰਾਹਾਮ ਨੂੰ ਉਸਦਾ ਪੁੱਤਰ ਇਸਹਾਕ ਦਿੱਤਾ।
ਪੈਦਾਇਸ਼ 1:28
ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਆਖਿਆ, “ਬਹੁਤ ਸਾਰੇ ਬੱਚੇ ਪੈਦਾ ਕਰੋ। ਧਰਤੀ ਨੂੰ ਭਰ ਦਿਓ ਅਤੇ ਇਸ ਨੂੰ ਆਪਣੇ ਅਧਿਕਾਰ ਵਿੱਚ ਲੈ ਲਵੋ। ਸਮੁੰਦਰੀ ਜੀਵਾਂ ਅਤੇ ਹਵਾਈ ਪੰਛੀਆਂ ਉੱਤੇ ਰਾਜ ਕਰੋ। ਧਰਤੀ ਉੱਤੇ ਤੁਰਨ ਫ਼ਿਰਨ ਵਾਲੀ ਹਰ ਸ਼ੈਅ ਉੱਤੇ ਰਾਜ ਕਰੋ।”
ਯਸਈਆਹ 13:18
ਫ਼ੌਜੀ ਬਾਬਲ ਦੇ ਨੌਜਵਾਨਾਂ ਉੱਪਰ ਹਮਲਾ ਕਰਨਗੇ ਅਤੇ ਉਨ੍ਹਾਂ ਨੂੰ ਮਾਰ ਸੁੱਟਣਗੇ। ਫ਼ੌਜੀ ਨਿੱਕੇ ਨਿਆਣਿਆਂ ਉੱਤੇ ਵੀ ਤਰਸ ਨਹੀਂ ਕਰਨਗੇ। ਫ਼ੌਜੀ ਬੱਚਿਆਂ ਉੱਪਰ ਵੀ ਤਰਸ ਨਹੀਂ ਕਰਨਗੇ।
ਯਸਈਆਹ 8:18
ਮੇਰੇ ਬੱਚੇ ਅਤੇ ਮੈਂ ਇਸਰਾਏਲ ਦੇ ਲੋਕਾਂ ਲਈ ਸੰਕੇਤ ਅਤੇ ਸਬੂਤ ਹਾਂ। ਸਾਨੂੰ ਸਰਬ ਸ਼ਕਤੀਮਾਨ ਯਹੋਵਾਹ ਨੇ ਭੇਜਿਆ ਹੈ-ਉਹ ਯਹੋਵਾਹ ਜਿਹੜਾ ਸੀਯੋਨ ਪਰਵਤ ਉੱਤੇ ਰਹਿੰਦਾ ਹੈ।
੧ ਤਵਾਰੀਖ਼ 28:5
ਯਹੋਵਾਹ ਨੇ ਮੈਨੂੰ ਬਹੁਤ ਸਾਰੇ ਪੁੱਤਰਾਂ ਦੀ ਦਾਤ ਬਖਸ਼ੀ ਹੈ। ਅਤੇ ਉਨ੍ਹਾਂ ਸਾਰੇ ਪੁੱਤਰਾਂ ਵਿੱਚੋਂ ਯਹੋਵਾਹ ਨੇ ਸੁਲੇਮਾਨ ਨੂੰ ਇਸਰਾਏਲ ਦਾ ਨਵਾਂ ਪਾਤਸ਼ਾਹ ਚੁਣਿਆ ਹੈ। ਪਰ ਸੱਚਮੁੱਚ ਹੀ ਇਸਰਾਏਲ ਯਹੋਵਾਹ ਦਾ ਰਾਜ ਹੈ।
ਪੈਦਾਇਸ਼ 48:4
ਪਰਮੇਸ਼ੁਰ ਨੇ ਮੈਨੂੰ ਆਖਿਆ, ‘ਮੈਂ ਤੈਨੂੰ ਵੱਡਾ ਪਰਿਵਾਰ ਬਣਾ ਦਿਆਂਗਾ। ਮੈਂ ਤੈਨੂੰ ਬਹੁਤ ਔਲਾਦ ਦੇਵਾਂਗਾ ਅਤੇ ਤੁਸੀਂ ਮਹਾਨ ਲੋਕ ਬਣੋਂਗੇ। ਇਹ ਧਰਤੀ ਸਦਾ ਤੁਹਾਡੇ ਪਰਿਵਾਰ ਦੀ ਹੋਵੇਗੀ।’
੧ ਸਮੋਈਲ 2:20
ਏਲੀ ਅਲਕਾਨਾਹ ਅਤੇ ਉਸਦੀ ਪਤਨੀ ਨੂੰ ਆਸ਼ੀਰਵਾਦ ਦੇਕੇ ਇਹ ਕਹਿੰਦਾ, “ਯਹੋਵਾਹ ਤੈਨੂੰ ਹੰਨਾਹ ਤੋਂ ਜੁਆਕਾਂ ਨਾਲ ਪੁਰਸੱਕਰਿਤ ਕਰੇ। ਇਹ ਬੱਚੇ ਉਸ ਪੁੱਤਰ ਦੀ ਜਗ਼੍ਹਾ ਪਾਉਣ ਜਿਸ ਲਈ ਹੰਨਾਹ ਨੇ ਪ੍ਰਾਰਥਨਾ ਕੀਤੀ ਹੈ ਅਤੇ ਯਹੋਵਾਹ ਨੂੰ ਦੇ ਦਿੱਤਾ।” ਫ਼ੇਰ ਅਲਕਾਨਾਹ ਅਤੇ ਹੰਨਾਹ ਵਾਪਸ ਘਰ ਨੂੰ ਮੁੜ ਆਉਂਦੇ।
੧ ਸਮੋਈਲ 1:27
ਮੈਂ ਇਸ ਬੱਚੇ ਲਈ ਪ੍ਰਾਰਥਨਾ ਕੀਤੀ ਸੀ ਅਤੇ ਯਹੋਵਾਹ ਨੇ ਮੇਰੀ ਅਰਜ਼ ਸੁਣੀ ਅਤੇ ਪੂਰੀ ਕੀਤੀ ਅਤੇ ਯਹੋਵਾਹ ਨੇ ਮੈਨੂੰ ਇਸ ਬਾਲਕ ਦੀ ਦਾਤ ਬਖਸ਼ੀ।
੧ ਸਮੋਈਲ 1:19
ਅਗਲੀ ਸਵੇਰ ਅਲਕਾਨਾਹ ਦਾ ਪਰਿਵਾਰ ਉੱਠਿਆ। ਉਨ੍ਹਾਂ ਨੇ ਯਹੋਵਾਹ ਦੀ ਉਪਾਸਨਾ ਕੀਤੀ ਅਤੇ ਰਾਮਾਹ ਵੱਲ ਨੂੰ ਮੁੜ ਗਏ। ਸਮੂਏਲ ਦਾ ਜਨਮ ਘਰ ਆਕੇ ਅਲਕਾਨਾਹ ਨੇ ਹੰਨਾਹ ਨਾਲ ਸੰਭੋਗ ਕੀਤਾ ਸੋ ਯਹੋਵਾਹ ਨੇ ਉਸ ਨੂੰ ਚੇਤੇ ਕੀਤਾ।
ਪੈਦਾਇਸ਼ 41:51
ਪਹਿਲੇ ਪੁੱਤਰ ਦਾ ਨਾਮ ਮਨੱਸ਼ਹ ਰੱਖਿਆ ਗਿਆ। ਯੂਸੁਫ਼ ਨੇ ਉਸ ਨੂੰ ਇਹ ਨਾਮ ਇਸ ਵਾਸਤੇ ਦਿੱਤਾ ਕਿਉਂਕਿ ਯੂਸੁਫ਼ ਨੇ ਆਖਿਆ, “ਪਰਮੇਸ਼ੁਰ ਨੇ ਮੈਨੂੰ ਆਪਣੀਆਂ ਸਾਰੀਆਂ ਮੁਸੀਬਤਾਂ ਅਤੇ ਮੇਰੇ ਪਿਤਾ ਦੇ ਘਰ ਦੀ ਹਰ ਗੱਲ ਭੁਲਾ ਦਿੱਤੀ ਹੈ।”
ਪੈਦਾਇਸ਼ 30:1
ਰਾਖੇਲ ਨੇ ਦੇਖਿਆ ਕਿ ਉਹ ਯਾਕੂਬ ਨੂੰ ਕੋਈ ਸੰਤਾਨ ਨਹੀਂ ਦੇ ਰਹੀ ਸੀ। ਰਾਖੇਲ ਆਪਣੀ ਭੈਣ ਲੇਆਹ ਨਾਲ ਈਰਖਾ ਕਰਨ ਲਗੀ। ਇਸ ਲਈ ਰਾਖੇਲ ਨੇ ਯਾਕੂਬ ਨੂੰ ਆਖਿਆ, “ਮੈਨੂੰ ਬੱਚੇ ਦਿਉ ਨਹੀਂ ਤਾਂ ਮੈਂ ਮਰ ਜਾਵਾਂਗੀ!”
ਪੈਦਾਇਸ਼ 24:60
ਜਦੋਂ ਰਿਬਕਾਹ ਜਾ ਰਹੀ ਸੀ, ਉਨ੍ਹਾਂ ਨੇ ਉਸ ਨੂੰ ਆਖਿਆ, “ਸਾਡੀਏ ਭੈਣੇ, ਤੂੰ ਬਹੁਤ ਸਾਰੇ ਲੋਕਾਂ ਦੀ ਮਾਂ ਬਣੇ ਅਤੇ ਤੇਰੇ ਉੱਤਰਾਧਿਕਾਰੀ ਆਪਣੇ ਦੁਸ਼ਮਣਾ ਨੂੰ ਹਰਾ ਦੇਣ ਅਤੇ ਉਨ੍ਹਾਂ ਦੇ ਸ਼ਹਿਰਾਂ ਉੱਤੇ ਕਬਜ਼ਾ ਕਰ ਲੈਣ।”
ਪੈਦਾਇਸ਼ 15:4
ਫ਼ੇਰ ਯਹੋਵਾਹ ਨੇ ਅਬਰਾਮ ਨਾਲ ਗੱਲ ਕੀਤੀ। ਪਰਮੇਸ਼ੁਰ ਨੇ ਆਖਿਆ। “ਉਹ ਗੁਲਾਮ ਤੇਰੀਆਂ ਚੀਜ਼ਾਂ ਦਾ ਵਾਰਿਸ ਨਹੀਂ ਹੋਵੇਗਾ। ਤੇਰੇ ਘਰ ਪੁੱਤਰ ਹੋਵੇਗਾ ਅਤੇ ਤੇਰਾ ਪੁੱਤਰ ਤੇਰੀਆਂ ਸਾਰੀਆਂ ਚੀਜ਼ਾਂ ਦਾ ਵਾਰਿਸ ਹੋਵੇਗਾ।”