Psalm 14:5
ਉਹ ਬੁਰੇ ਲੋਕ ਕਿਸੇ ਗਰੀਬ ਪਾਸੋਂ ਚੰਗਿਆਈ ਨਹੀਂ ਸੁਣਨਾ ਚਾਹੁੰਦੇ। ਕਿਉਂਕਿ ਉਹ ਗਰੀਬ ਆਦਮੀ ਪਰਮੇਸ਼ੁਰ ਉੱਤੇ ਨਿਰਭਰ।
Psalm 14:5 in Other Translations
King James Version (KJV)
There were they in great fear: for God is in the generation of the righteous.
American Standard Version (ASV)
There were they in great fear; For God is in the generation of the righteous.
Bible in Basic English (BBE)
Then were they in great fear: for God is in the generation of the upright.
Darby English Bible (DBY)
There were they in great fear; for God is in the generation of the righteous.
Webster's Bible (WBT)
There were they in great fear: for God is in the generation of the righteous.
World English Bible (WEB)
There they were in great fear, For God is in the generation of the righteous.
Young's Literal Translation (YLT)
There they have feared a fear, For God `is' in the generation of the righteous.
| There | שָׁ֤ם׀ | šām | shahm |
| were they in great | פָּ֣חֲדוּ | pāḥădû | PA-huh-doo |
| fear: | פָ֑חַד | pāḥad | FA-hahd |
| for | כִּֽי | kî | kee |
| God | אֱ֝לֹהִ֗ים | ʾĕlōhîm | A-loh-HEEM |
| is in the generation | בְּד֣וֹר | bĕdôr | beh-DORE |
| of the righteous. | צַדִּֽיק׃ | ṣaddîq | tsa-DEEK |
Cross Reference
ਜ਼ਬੂਰ 73:15
ਹੇ ਪਰਮੇਸ਼ੁਰ, ਮੈਂ ਇਸ ਬਾਰੇ ਹੋਰਾਂ ਲੋਕਾਂ ਨਾਲ ਗੱਲ ਕਰਨੀ ਚਾਹੀ। ਪਰ ਜੇਕਰ ਮੈਂ ਉਸ ਤਰ੍ਹਾਂ ਬੋਲਿਆ ਹੁੰਦਾ, ਮੈਂ ਬਿਲਕੁਲ ਉਨ੍ਹਾਂ ਜਿਹਾ ਹੋਵਾਂਗਾ। ਮੈਂ ਤੁਹਾਡੇ ਲੋਕਾਂ ਨੂੰ ਧੋਖਾ ਦਿੱਤਾ ਹੁੰਦਾ।
ਜ਼ਬੂਰ 112:2
ਉਸਦੀ ਔਲਾਦ ਧਰਤੀ ਅਤੇ ਮਹਾਨ ਹੋਵੇਗੀ। ਚੰਗੇ ਲੋਕਾਂ ਦੀ ਔਲਾਦ ਸੱਚਮੁੱਚ ਸੁਭਾਗੀ ਹੋਵੇਗੀ।
ਜ਼ਬੂਰ 24:6
ਉਹ ਚੰਗੇ ਲੋਕ ਪਰਮੇਸ਼ੁਰ ਦਾ ਅਨੁਸਰਣ ਕਰਨ ਦੀਆਂ ਕੋਸ਼ਿਸ਼ਾਂ ਕਰਦੇ ਹਨ, ਉਹ ਲੋਕ ਯਾਕੂਬ ਦੇ ਪਰਮੇਸ਼ੁਰ ਕੋਲ ਮਦਦ ਲਈ ਜਾਂਦੇ ਹਨ।
੧ ਪਤਰਸ 2:9
ਪਰ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਹੋ, ਰਾਜੇ ਦੇ ਜਾਜਕ ਅਤੇ ਇੱਕ ਪਵਿੱਤਰ ਕੌਮ ਹੋ। ਤੁਸੀਂ ਪਰਮੇਸ਼ੁਰ ਦੇ ਆਪਣੇ ਲੋਕ ਹੋ। ਤੁਸੀਂ ਉਸ ਦੁਆਰਾ ਲੋਕਾਂ ਨੂੰ ਉਸਦੀਆਂ ਹੈਰਾਨਕੁਨ ਕਰਨੀਆਂ ਬਾਰੇ ਦੱਸਣ ਲਈ ਚੁਣੇ ਗਏ ਹੋ। ਉਸ ਨੇ ਤੁਹਾਨੂੰ ਹਨੇਰੇ ਵਿੱਚੋਂ ਕੱਢ ਕੇ ਆਪਣੀ ਮਹਾਨ ਰੋਸ਼ਨੀ ਵੱਲ ਬੁਲਾਇਆ ਹੈ।
ਮੱਤੀ 1:23
“ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਨੂੰ ਜਨਮ ਦੇਵੇਗੀ। ਉਹ ਉਸਦਾ ਨਾਮ ਇੰਮਾਨੂਏਲ ਰੱਖਣਗੇ।” ਜਿਸਦਾ ਅਰਥ ਇਹ ਹੈ, “ਪਰਮੇਸ਼ੁਰ ਸਾਡੇ ਸੰਗ ਹੈ।”
ਯਸਈਆਹ 43:1
ਪਰਮੇਸ਼ੁਰ ਹਮੇਸ਼ਾ ਆਪਣੇ ਬੰਦਿਆਂ ਦੇ ਅੰਗ-ਸੰਗ ਹੁੰਦਾ ਹੈ ਯਾਕੂਬ, ਤੈੈਨੂੰ ਯਹੋਵਾਹ ਨੇ ਸਾਜਿਆ ਸੀ। ਇਸਰਾਏਲ, ਯਹੋਵਾਹ ਨੇ ਤੈਨੂੰ ਬਣਾਇਆ ਸੀ। ਅਤੇ ਹੁਣ ਯਹੋਵਾਹ ਆਖਦਾ ਹੈ, “ਭੈਭੀਤ ਨਾ ਹੋਵੋ! ਮੈਂ ਤੈਨੂੰ ਬਚਾਇਆ। ਮੈਂ ਤੈਨੂੰ ਨਾਮ ਦਿੱਤਾ। ਤੂੰ ਮੇਰਾ ਹੈਂ।
ਯਸਈਆਹ 41:10
ਫ਼ਿਕਰ ਨਾ ਕਰ, ਮੈਂ ਤੇਰੇ ਨਾਲ ਹਾਂ। ਭੈਭੀਤ ਨਾ ਹੋ, ਮੈਂ ਤੇਰਾ ਪਰਮੇਸ਼ੁਰ ਹਾਂ। ਮੈਂ ਤੈਨੂੰ ਮਜ਼ਬੂਤ ਬਣਾਵਾਂਗਾ। ਮੈਂ ਤੇਰੀ ਸਹਾਇਤਾ ਕਰਾਂਗਾ। ਮੈਂ ਤੈਨੂੰ ਆਪਣੇ ਚੰਗੇ ਸੱਜੇ ਹੱਥ ਨਾਲ ਸਹਾਰਾ ਦਿਆਂਗਾ।
ਯਸਈਆਹ 12:6
ਸੀਯੋਨ ਦੇ ਲੋਕੋ, ਇਨ੍ਹਾਂ ਗੱਲਾਂ ਬਾਰੇ ਨਾਹਰੇ ਮਾਰੋ! ਇਸਰਾਏਲ ਦਾ ਪਵਿੱਤਰ ਪੁਰੱਖ ਸ਼ਕਤੀਸ਼ਾਲੀ ਢੰਗ ਨਾਲ ਤੁਹਾਡੇ ਨਾਲ ਹੈ। ਏਸ ਲਈ ਪ੍ਰਸੰਨ ਹੋਵੋ!
ਯਸਈਆਹ 8:10
ਲੜਾਈ ਲਈ ਆਪਣੀਆਂ ਵਿਉਂਤਾਂ ਬਣਾਓ! ਤੁਹਾਡੀਆਂ ਵਿਉਂਤਾਂ ਨਿਸਫ਼ਲ ਹੋ ਜਾਣਗੀਆਂ। ਆਪਣੀਆਂ ਫ਼ੌਜਾਂ ਨੂੰ ਹੁਕਮ ਦਿਓ! ਤੁਹਾਡੇ ਹੁਕਮ ਫ਼ਿਜ਼ੂਲ ਹੋਣਗੇ। ਕਿਉਂ ਕਿ ਪਰਮੇਸ਼ੁਰ ਸਾਡੇ ਨਾਲ ਹੈ!
ਅਮਸਾਲ 28:1
ਦੁਸ਼ਟ ਵਿਅਕਤੀ ਭੱਜ ਜਾਂਦੇ ਹਨ ਭਾਵੇਂ ਕੋਈ ਵੀ ਉਨ੍ਹਾਂ ਦੇ ਪਿੱਛੇ ਨਾ ਲੱਗਿਆ ਹੋਵੇ, ਪਰ ਧਰਮੀ ਲੋਕ ਸ਼ੇਰ ਵਾਂਗ ਹੌਸਲੇਮੰਦ ਹੁੰਦੇ ਹਨ।
ਅਮਸਾਲ 1:26
ਇਸ ਲਈ, ਮੈਂ ਤੁਹਾਡੀ ਬਿਪਤਾ ਉੱਤੇ ਹੱਸਾਂਗੀ। ਮੈਂ ਤੁਹਾਡਾ ਮਜ਼ਾਕ ਉਡਾਵਾਂਗੀ ਜਦੋਂ ਤੁਹਾਡੇ ਉੱਤੇ ਡਰ ਆਉਣ ਲੱਗੇਗਾ।
ਜ਼ਬੂਰ 53:5
ਪਰ ਉਹ ਮੰਦੇ ਲੋਕੀਂ ਇੰਨੇ ਭੈਭੀਤ ਹੋਣਗੇ ਜਿੰਨਾ ਉਹ ਪਹਿਲਾਂ ਕਦੀ ਨਹੀਂ ਹੋਏ। ਉਹ ਮੰਦੇ ਲੋਕ ਇਸਰਾਏਲ ਦੇ ਦੁਸ਼ਮਣ ਹਨ। ਪਰਮੇਸ਼ੁਰ ਨੇ ਉਨ੍ਹਾਂ ਮੰਦੇ ਲੋਕਾਂ ਨੂੰ ਤਿਆਗ ਦਿੱਤਾ ਹੈ। ਇਸ ਲਈ ਪਰਮੇਸ਼ੁਰ ਦੇ ਲੋਕ ਉਨ੍ਹਾਂ ਨੂੰ ਹਰਾ ਦੇਣਗੇ, ਅਤੇ ਪਰਮੇਸ਼ੁਰ ਉਨ੍ਹਾਂ ਮੰਦੇ ਲੋਕਾਂ ਦੀਆਂ ਹੱਡੀਆਂ ਖਿਲਾਰ ਦੇਵੇਗਾ।
ਜ਼ਬੂਰ 46:11
ਸਰਬ ਸ਼ਕਤੀਮਾਨ ਯਹੋਵਾਹ ਹਮੇਸ਼ਾ ਸਾਡੇ ਨਾਲ ਹੈ। ਯਾਕੂਬ ਦਾ ਯਹੋਵਾਹ ਸਾਡਾ ਸੁਰੱਖਿਅਤ ਸਥਾਨ ਹੈ।
ਜ਼ਬੂਰ 46:7
ਸਰਬ ਸ਼ਕਤੀਮਾਨ ਯਹੋਵਾਹ ਸਾਡੇ ਅੰਗ-ਸੰਗ ਹੈ। ਯਾਕੂਬ ਦਾ ਪਰਮੇਸ਼ੁਰ ਸਾਡੀ ਸੁਰੱਖਿਅਤ ਥਾਂ ਹੈ।
ਜ਼ਬੂਰ 46:5
ਪਰਮੇਸ਼ੁਰ ਉਸ ਸ਼ਹਿਰ ਵਿੱਚ ਹੈ, ਇਸੇ ਲਈ ਉਹ ਕਦੀ ਵੀ ਤਬਾਹ ਨਹੀਂ ਹੋਵੇਗਾ। ਸੂਰਜ ਚੱੜ੍ਹਨ ਤੋਂ ਵੀ ਪਹਿਲਾਂ ਪਰਮੇਸ਼ੁਰ ਮਦਦ ਲਈ ਉੱਥੇ ਹੁੰਦਾ।
ਜ਼ਬੂਰ 22:30
ਅਤੇ ਭਵਿੱਖ ਵਿੱਚ, ਸਾਡੀ ਔਲਾਦ ਯਹੋਵਾਹ ਦੀ ਸਹਾਇਤਾ ਕਰੇਗੀ। ਲੋਕੀ ਸਦਾ ਹੀ ਉਸ ਦੀਆਂ ਉਸਤਤਾਂ ਕਰਨਗੇ।
ਆ ਸਤਰ 8:7
ਪਾਤਸ਼ਾਹ ਅਹਸ਼ਵੇਰੋਸ਼ ਨੇ ਰਾਣੀ ਅਸਤਰ ਅਤੇ ਮਾਰਦਕਈ ਨੂੰ ਆਖਿਆ, “ਕਿਉਂ ਕਿ ਹਾਮਾਨ ਯਹੂਦੀਆਂ ਦੇ ਖਿਲਾਫ ਸੀ। ਇਸ ਲਈ ਮੈਂ ਉਸਦੀ ਜਾਇਦਾਦ ਅਸਤਰ ਨੂੰ ਸੌਂਪ ਦਿੱਤੀ। ਅਤੇ ਮੇਰੇ ਸਿਪਾਹੀਆਂ ਨੇ ਉਸ ਨੂੰ ਸੂਲੀ ਚਾਢ਼ ਦਿੱਤਾ।
ਖ਼ਰੋਜ 15:16
ਉਹ ਲੋਕ ਡਰ ਨਾਲ ਭਰ ਜਾਣਗੇ ਜਦੋਂ ਉਹ ਤੇਰੀ ਤਾਕਤ ਦੇਖਣਗੇ। ਉਹ ਯਹੋਵਾਹ ਦੇ ਲੋਕਾਂ, ਤੇਰੇ ਚੁਣੇ ਹੋਏ ਲੋਕਾਂ ਦੇ ਲੰਘ ਜਾਣ ਤੀਕ ਚੱਟਾਨ ਵਾਂਗ ਖਾਮੋਸ਼ ਰਹਿਣਗੇ।