Psalm 141:2
ਯਹੋਵਾਹ, ਮੇਰੀ ਪ੍ਰਾਰਥਨਾ ਮੰਨ ਲਵੋ। ਇਹ ਬਲਦੀ ਹੋਈ ਧੂਫ਼ ਦੀ ਸੁਗਾਤ ਵਾਂਗ ਹੋਵੇ। ਇਹ ਸ਼ਾਮ ਵੇਲੇ ਦੀ ਬਲੀ ਵਾਂਗ ਹੋਵੇ।
Psalm 141:2 in Other Translations
King James Version (KJV)
Let my prayer be set forth before thee as incense; and the lifting up of my hands as the evening sacrifice.
American Standard Version (ASV)
Let my prayer be set forth as incense before thee; The lifting up of my hands as the evening sacrifice.
Bible in Basic English (BBE)
Let my prayer be ordered before you like a sweet smell; and let the lifting up of my hands be like the evening offering.
Darby English Bible (DBY)
Let my prayer be set forth before thee as incense, the lifting up of my hands as the evening oblation.
World English Bible (WEB)
Let my prayer be set before you like incense; The lifting up of my hands like the evening sacrifice.
Young's Literal Translation (YLT)
My prayer is prepared -- incense before Thee, The lifting up of my hands -- the evening present.
| Let my prayer | תִּכּ֤וֹן | tikkôn | TEE-kone |
| be set forth | תְּפִלָּתִ֣י | tĕpillātî | teh-fee-la-TEE |
| before | קְטֹ֣רֶת | qĕṭōret | keh-TOH-ret |
| thee as incense; | לְפָנֶ֑יךָ | lĕpānêkā | leh-fa-NAY-ha |
| up lifting the and | מַֽשְׂאַ֥ת | maśʾat | mahs-AT |
| of my hands | כַּ֝פַּ֗י | kappay | KA-PAI |
| as the evening | מִנְחַת | minḥat | meen-HAHT |
| sacrifice. | עָֽרֶב׃ | ʿāreb | AH-rev |
Cross Reference
ਪਰਕਾਸ਼ ਦੀ ਪੋਥੀ 8:3
ਇੱਕ ਹੋਰ ਦੂਤ ਆਇਆ ਅਤੇ ਜਗਵੇਦੀ ਦੇ ਸਾਹਮਣੇ ਖੜ੍ਹਾ ਹੋ ਗਿਆ। ਇਸ ਦੂਤ ਕੋਲ ਸੁਨਿਹਰੀ ਧੂਪਦਾਨ ਸੀ। ਦੂਤ ਨੂੰ ਪ੍ਰਾਰਥਨਾ ਦੇ ਨਾਲ ਪਰਮੇਸ਼ੁਰ ਦੇ ਲੋਕਾਂ ਨੂੰ ਭੇਂਟ ਕਰਨ ਲਈ ਕਾਫ਼ੀ ਮਾਤਰਾ ਵਿੱਚ ਧੂਪ ਦਿੱਤੀ ਗਈ ਸੀ। ਦੂਤ ਨੇ ਤਖਤ ਦੇ ਨੇੜੇ ਪਈ ਹੋਈ ਸੁਨਿਹਰੀ ਜਗਵੇਦੀ ਉੱਤੇ ਇਹ ਸਮੱਗਰੀ ਰੱਖ ਦਿੱਤੀ।
ਪਰਕਾਸ਼ ਦੀ ਪੋਥੀ 5:8
ਜਦੋਂ ਲੇਲੇ ਨੇ ਸੂਚੀ ਪੱਤਰ ਲਿਆ, ਚਾਰ ਸਜੀਵ ਚੀਜ਼ਾਂ ਅਤੇ ਚੌਵੀ ਬਜ਼ੁਰਗ ਉਸ ਅੱਗੇ ਝੁਕ ਗਏ। ਉਨ੍ਹਾਂ ਵਿੱਚੋਂ ਹਰ ਕਿਸੇ ਕੋਲ ਇੱਕ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੁਨਿਹਰੀ ਕਲਸ਼ ਫ਼ੜੇ ਹੋਏ ਸਨ। ਇਹ ਧੂਪ ਦੇ ਕਲਸ਼ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੀਆਂ ਪ੍ਰਾਰਥਨਾ ਸਨ।
੧ ਤਿਮੋਥਿਉਸ 2:8
ਆਦਮੀ ਅਤੇ ਔਰਤਾਂ ਲਈ ਖਾਸ ਨਿਰਦੇਸ਼ ਮੈਂ ਚਾਹੁੰਨਾ ਕਿ ਹਰ ਜਗ਼੍ਹਾ ਆਦਮੀ ਪ੍ਰਾਰਥਨਾ ਕਰਨ। ਲੋਕ ਜਿਹੜੇ ਪ੍ਰਾਰਥਨਾ ਵਿੱਚ ਆਪਣੇ ਹੱਥ ਉੱਪਰ ਚੁੱਕਦੇ ਹਨ ਪਵਿੱਤਰ ਹੋਣੇ ਚਾਹੀਦੇ ਹਨ। ਉੱਥੇ ਉਹ ਲੋਕ ਨਹੀਂ ਹੋਣੇ ਚਾਹੀਦੇ ਜਿਹੜੇ ਕ੍ਰੋਧ ਕਰਦੇ ਹਨ ਅਤੇ ਝਗੜਦੇ ਹਨ।
ਖ਼ਰੋਜ 29:39
ਇੱਕ ਲੇਲੇ ਨੂੰ ਸਵੇਰੇ ਅਤੇ ਦੂਸਰੇ ਨੂੰ ਸ਼ਾਮ ਵੇਲੇ ਬਲੀ ਚੜ੍ਹਾਉ।
ਜ਼ਬੂਰ 5:3
ਹੇ ਯਹੋਵਾਹ, ਹਰ ਰੋਜ਼ ਅਮ੍ਰਿਤ ਵੇਲੇ ਮੈਂ ਤੈਨੂੰ ਇੱਕ ਸੁਗਾਤ ਅਰਪਣ ਕਰਦਾ ਹਾਂ ਅਤੇ ਤੇਰੇ ਵੱਲ ਸਹਾਇਤਾ ਲਈ ਤੱਕਦਾ ਹਾਂ। ਅਤੇ ਹਰ ਰੋਜ਼ ਅਮ੍ਰਿਤ ਵੇਲੇ ਤੂੰ ਮੇਰੀਆਂ ਪ੍ਰਾਰਥਨਾ ਨੂੰ ਸੁਣਦਾ ਹੈਂ।
ਜ਼ਬੂਰ 28:2
ਯਹੋਵਾਹ, ਮੈਂ ਆਪਣੇ ਹੱਥ ਚੁੱਕਦਾ ਹਾਂ ਅਤੇ ਤੁਹਾਡੇ ਸਭ ਤੋਂ ਪਵਿੱਤਰ ਸਥਾਨ ਵੱਲ ਪ੍ਰਾਰਥਨਾ ਕਰਦਾ ਹਾਂ। ਮੈਂ ਜਦ ਵੀ ਬੁਲਾਵਾਂ ਮੈਨੂੰ ਸੁਣੋ। ਮੇਰੇ ਉੱਤੇ ਮਿਹਰ ਕਰੋ।
ਜ਼ਬੂਰ 134:2
ਸੇਵਕੋ, ਆਪਣੇ ਹੱਥ ਉੱਠਾਉ ਅਤੇ ਯਹੋਵਾਹ ਨੂੰ ਅਸੀਸ ਦੇਵੋ।
ਅਮਸਾਲ 15:8
ਯਹੋਵਾਹ ਦੁਸ਼ਟ ਲੋਕਾਂ ਦੀਆਂ ਭੇਟਾਂ ਨੂੰ ਨਫ਼ਰਤ ਕਰਦਾ ਹੈ ਪਰ ਉਹ ਇਮਾਨਦਾਰ ਲੋਕਾਂ ਦੀਆਂ ਪ੍ਰਾਰਥਨਾ ਵਿੱਚ ਪ੍ਰਸੰਸਾ ਮਹਿਸੂਸ ਕਰਦਾ।
ਦਾਨੀ ਐਲ 9:21
ਜਦੋਂ ਮੈਂ ਪ੍ਰਾਰਥਨਾ ਕਰ ਰਿਹਾ ਸਾਂ, ਉਹ ਆਦਮੀ ਜਬਰਾਈਲ, ਮੇਰੇ ਕੋਲ ਆਇਆ। ਜਬਰਾਈਲ ਉਹ ਵਿਅਕਤੀ ਸੀ ਜਿਸ ਨੂੰ ਮੈਂ ਦਰਸ਼ਨ ਵਿੱਚ ਦੇਖਿਆ ਸੀ। ਜਬਰਾਈਲ ਉਡਦਾ ਹੋਇਆ ਕਾਹਲੀ ਨਾਲ ਮੇਰੇ ਕੋਲ ਆਇਆ। ਉਹ ਸ਼ਾਮ ਦੀ ਬਲੀ ਵੇਲੇ ਆਇਆ।
ਮਲਾਕੀ 1:11
“ਸਾਰੀ ਦੁਨੀਆਂ ਵਿੱਚ ਮੇਰੇ ਨਾਂ ਦਾ ਆਦਰ ਹੁੰਦਾ ਹੈ ਅਤੇ ਸਾਰੀ ਦੁਨੀਆਂ ਦੇ ਦੁਆਲਿਓ ਲੋਕ ਮੇਰੇ ਲਈ ਵੱਧੀਆ ਤੋਹਫ਼ੇ ਲਿਆਉਂਦੇ ਹਨ। ਉਹ ਮੇਰੇ ਨਾਂ ਤੇ ਤੋਹਫ਼ੇ ਵਜੋਂ ਸੁਗੰਧਤ ਧੂਪਾਂ ਧੁਖਾਉਂਦੇ ਹਨ, ਕਿਉਂ ਕਿ ਉਨ੍ਹਾਂ ਸਾਰੇ ਲੋਕਾਂ ਲਈ ਮੇਰੇ ਨਾਂ ਦੀ ਮਹੱਤਾ ਹੈ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ।
੧ ਸਲਾਤੀਨ 18:36
ਤਾਂ ਤਕਾਲਾਂ ਦੀ ਬਲੀ ਚੜ੍ਹਾਉਣ ਦੇ ਵੇਲੇ ਏਲੀਯਾਹ ਨਬੀ ਨੇ ਜਗਵੇਦੀ ਦੇ ਨੇੜੇ ਆਕੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ ਅਬਰਾਹਮ, ਇਸਹਾਕ ਤੇ ਯਾਕੂਬ ਦੇ ਪਰਮੇਸ਼ੁਰ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਅੱਜ ਸਭ ਨੂੰ ਪਤਾ ਲੱਗ ਜਾਵੇ ਕਿ ਤੂੰ ਇਸਰਾਏਲ ਦਾ ਪਰਮੇਸ਼ੁਰ ਹੈ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ।
ਰਸੂਲਾਂ ਦੇ ਕਰਤੱਬ 3:1
ਪਤਰਸ ਦਾ ਇੱਕ ਲੰਗੜ੍ਹੇ ਨੂੰ ਠੀਕ ਕਰਨਾ ਇੱਕ ਦਿਨ ਪਤਰਸ ਅਤੇ ਯੂਹੰਨਾ ਮੰਦਰ ਵਾਲੇ ਇਲਾਕੇ ਵੱਲ ਗਏ। ਇਹ ਦੁਪਿਹਰ ਦੇ ਤਿੰਨ ਵਜੇ ਦਾ ਵੇਲਾ ਸੀ, ਇਹ ਮੰਦਰ ਦੀ ਰੋਜ਼ਾਨਾ ਪ੍ਰਾਰਥਨਾ ਦੀ ਸੇਵਾ ਦਾ ਵੇਲਾ ਹੁੰਦਾ ਸੀ।
ਖ਼ਰੋਜ 30:7
“ਹਾਰੂਨ ਨੂੰ ਚਾਹੀਦਾ ਹੈ ਕਿ ਹਰ ਸਵੇਰ ਜਗਵੇਦੀ ਉੱਤੇ ਸੁਗੰਧੀ ਧੂਫ਼ ਧੁਖਾਵੇ। ਅਜਿਹਾ ਉਹ ਉਸ ਵੇਲੇ ਕਰੇਗਾ ਜਦੋਂ ਉਹ ਦੀਵਿਆਂ ਦੀ ਦੇਖ ਭਾਲ ਕਰਨ ਲਈ ਆਵੇਗਾ।
ਖ਼ਰੋਜ 30:34
ਧੂਫ਼ ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਇਹ ਸੁਗੰਧਤ ਮਸਾਲੇ (ਸਮਗਰੀ) ਲਿਆਵੋ, ਮੁਰ ਵਾਲਾ ਮਸਾਲਾ ਅਤੇ ਲੌਨ ਅਤੇ ਖਾਲਸ ਲੋਬਾਨ। ਧਿਆਨ ਰੱਖਣਾ ਕਿ ਤੁਹਾਡੇ ਕੋਲ ਇਹ ਮਸਾਲੇ ਇੱਕੋ ਜਿੰਨੀ ਮਿਕਦਾਰ ਦੇ ਹੋਣ।
ਅਹਬਾਰ 10:1
ਪਰਮੇਸ਼ੁਰ ਨਾਦਾਬ ਅਤੇ ਅਬੀਹੂ ਨੂੰ ਤਬਾਹ ਕਰਦਾ ਫ਼ੇਰ ਹਾਰੂਨ ਦੇ ਪੁੱਤਰਾਂ, ਨਾਦਾਬ ਅਤੇ ਅਬੀਹੂ ਨੇ ਪਾਪ ਕੀਤਾ। ਹਰੇਕ ਪੁੱਤਰ ਨੇ ਆਪੋ-ਆਪਣਾ ਧੂਪਦਾਨ ਲਿਆ, ਅਤੇ ਇਨ੍ਹਾਂ ਵਿੱਚ ਅੱਗ ਪਾਕੇ ਇਸ ਵਿੱਚ ਧੂਪ ਪਾਈ। ਉਨ੍ਹਾਂ ਨੇ ਯਹੋਵਾਹ ਅੱਗੇ ਅਜੀਬ ਤਰ੍ਹਾਂ ਦੀ ਅੱਗ ਭੇਟ ਕੀਤੀ। ਉਨ੍ਹਾਂ ਨੇ ਉਸ ਅੱਗ ਦੀ ਵਰਤੋਂ ਨਹੀਂ ਕੀਤੀ ਜਿਸਦੀ ਵਰਤੋਂ ਕਰਨ ਲਈ ਉਨ੍ਹਾਂ ਨੂੰ ਯਹੋਵਾਹ ਨੇ ਕਿਹਾ ਸੀ।
ਅਹਬਾਰ 16:11
“ਫ਼ੇਰ ਹਾਰੂਨ ਆਪਣੇ ਲਈ ਪਾਪ ਦੀ ਭੇਟ ਵਜੋਂ ਇੱਕ ਬਲਦ ਭੇਟ ਕਰੇਗਾ। ਹਾਰੂਨ ਨੂੰ ਆਪਣੇ-ਆਪ ਨੂੰ ਅਤੇ ਆਪਣੇ ਪਰਿਵਾਰ ਨੂੰ ਸ਼ੁੱਧ ਬਨਾਉਣ ਲਈ ਅਜਿਹਾ ਕਰਨਾ ਚਾਹੀਦਾ।
ਗਿਣਤੀ 16:35
ਫ਼ੇਰ ਯਹੋਵਾਹ ਵੱਲੋਂ ਇੱਕ ਅੱਗ ਆਈ ਅਤੇ ਉਸ ਨੇ ਧੂਫ਼ ਚੜ੍ਹਾਉਣ ਵਾਲੇ 250 ਆਦਮੀਆਂ ਨੂੰ ਤਬਾਹ ਕਰ ਦਿੱਤਾ।
ਗਿਣਤੀ 16:46
ਫ਼ੇਰ ਮੂਸਾ ਨੇ ਹਾਰੂਨ ਨੂੰ ਆਖਿਆ, “ਜਗਵੇਦੀ ਤੋਂ ਆਪਣਾ ਕਾਂਸੇ ਦਾ ਧੂਫ਼ਦਾਨ ਅਤੇ ਕੁਝ ਅੱਗ ਵੀ ਲੈ ਕੇ ਆ। ਫ਼ੇਰ ਇਸ ਵਿੱਚ ਧੂਫ਼ ਪਾ। ਜਲਦੀ ਲੋਕਾਂ ਦੇ ਇਕੱਠ ਵੱਲ ਜਾਹ ਅਤੇ ਉਨ੍ਹਾਂ ਲਈ ਪਰਾਸਚਿਤ ਕਰਨ ਵਾਲੀਆਂ ਗੱਲਾਂ ਕਰ। ਯਹੋਵਾਹ ਉਨ੍ਹਾਂ ਉੱਤੇ ਕਰੋਧਵਾਨ ਹੈ ਅਤੇ ਬਿਮਾਰੀ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ।”
ਅਜ਼ਰਾ 9:4
ਫਿਰ ਹਰ ਮਨੁੱਖ ਜੋ ਇਸਰਾਏਲ ਦੀ ਪਰਮੇਸ਼ੁਰ ਦੇ ਸ਼ਬਦਾਂ ਤੋਂ ਡਰਦਾ ਸੀ, ਡਰ ਨਾਲ ਹਿੱਲ ਗਿਆ। ਉਹ ਭੈਭੀਤ ਸਨ ਕਿਉਂ ਕਿ ਉਹ ਇਸਰਾਏਲੀ ਜਿਹੜੇ ਕੈਦੋਁ ਵਾਪਸ ਮੁੜੇ ਸਨ, ਉਹ ਪਰਮੇਸ਼ੁਰ ਵੱਲ ਵਫ਼ਾਦਾਰ ਨਹੀਂ ਸਨ। ਮੈਂ ਓੱਥੇ ਸ਼ਾਮ ਦੀ ਬਲੀ ਤਾਈਂ ਝਟਕੇ ਦੀ ਗਲਤ ਵਿੱਚ ਬੇਠਾ ਰਿਹਾ।
ਜ਼ਬੂਰ 63:4
ਹਾਂ, ਮੈਂ ਆਪਣੀ ਜ਼ਿੰਦਗੀ ਵਿੱਚ ਤੁਹਾਡੀ ਉਸਤਤਿ ਕਰਾਂਗਾ। ਤੁਹਾਡੇ ਨਾਮ ਤੇ ਹੀ, ਮੈਂ ਪ੍ਰਾਰਥਨਾ ਲਈ ਆਪਣੇ ਹੱਥ ਚੁੱਕਦਾ ਹਾਂ।
ਲੋਕਾ 1:9
ਜਦੋਂ ਉਸ ਦੇ ਸਮੂਹ ਦੀ ਵਾਰੀ ਆਈ, ਤਾਂ ਉਸ ਨੂੰ ਰਿਵਾਜ਼ ਦੇ ਮੁਤਾਬਿਕ ਪਰਚੀਆਂ ਪਾਕੇ ਪ੍ਰਭੂ ਦੇ ਮੰਦਰ ਵਿੱਚ ਜਾਕੇ ਧੂਪ ਧੁਖਾਉਣ ਲਈ ਚੁਣਿਆ ਗਿਆ ਸੀ।