Psalm 16:10
ਕਿਉਂਕਿ ਹੇ ਯਹੋਵਾਹ, ਤੂੰ ਮੇਰੀ ਰੂਹ ਨੂੰ ਮ੍ਰਿਤ ਲੋਕ ਵਿੱਚ ਦਾਖਲ ਨਹੀਂ ਹੋਣ ਦੇਵੇਂਗਾ। ਅਤੇ ਤੂੰ ਆਪਣੇ ਇੱਕ ਵਫ਼ਾਦਾਰ ਨੂੰ ਕਬਰ ਵਿੱਚ ਸੜਨ ਨਹੀਂ ਦੇਵੇਂਗਾ।
Psalm 16:10 in Other Translations
King James Version (KJV)
For thou wilt not leave my soul in hell; neither wilt thou suffer thine Holy One to see corruption.
American Standard Version (ASV)
For thou wilt not leave my soul to Sheol; Neither wilt thou suffer thy holy one to see corruption.
Bible in Basic English (BBE)
For you will not let my soul be prisoned in the underworld; you will not let your loved one see the place of death.
Darby English Bible (DBY)
For thou wilt not leave my soul to Sheol, neither wilt thou allow thy Holy One to see corruption.
Webster's Bible (WBT)
For thou wilt not leave my soul in hell; neither wilt thou suffer thy Holy One to see corruption.
World English Bible (WEB)
For you will not leave my soul in Sheol, Neither will you allow your holy one to see corruption.
Young's Literal Translation (YLT)
For Thou dost not leave my soul to Sheol, Nor givest thy saintly one to see corruption.
| For | כִּ֤י׀ | kî | kee |
| thou wilt not | לֹא | lōʾ | loh |
| leave | תַעֲזֹ֣ב | taʿăzōb | ta-uh-ZOVE |
| my soul | נַפְשִׁ֣י | napšî | nahf-SHEE |
| in hell; | לִשְׁא֑וֹל | lišʾôl | leesh-OLE |
| neither | לֹֽא | lōʾ | loh |
| wilt thou suffer | תִתֵּ֥ן | tittēn | tee-TANE |
| thine Holy One | חֲ֝סִידְךָ֗ | ḥăsîdĕkā | HUH-see-deh-HA |
| to see | לִרְא֥וֹת | lirʾôt | leer-OTE |
| corruption. | שָֽׁחַת׃ | šāḥat | SHA-haht |
Cross Reference
ਜ਼ਬੂਰ 49:15
ਪਰ ਪਰਮੇਸ਼ੁਰ ਮੁੱਲ ਤਾਰੇਗਾ ਅਤੇ ਮੇਰੀ ਜ਼ਿੰਦਗੀ ਦੀ ਰੱਖਿਆ ਕਰੇਗਾ। ਉਹ ਮੈਨੂੰ ਕਬਰ ਦੇ ਜ਼ੋਰ ਤੋਂ ਬਚਾ ਲਵੇਗਾ ਜਦੋਂ ਉਹ ਮੈਨੂੰ ਆਪਣੇ ਨਾਲ ਲੈ ਜਾਵੇਗਾ।
ਰਸੂਲਾਂ ਦੇ ਕਰਤੱਬ 13:35
ਪਰ ਦੂਜੀ ਜਗ਼੍ਹਾ ਇਹ ਆਖਦਾ ਹੈ, ‘ਤੂੰ ਆਪਣੇ ਪਵਿੱਤਰ ਪੁਰੱਖ ਨੂੰ ਕਬਰਾਂ ਵਿੱਚ ਸੜਨ ਨਹੀਂ ਦੇਵੇਗਾ।’
ਪਰਕਾਸ਼ ਦੀ ਪੋਥੀ 20:13
ਸਮੁੰਦਰ ਨੇ ਉਨ੍ਹਾਂ ਜੋ ਉਸ ਅੰਦਰ ਸਨ ਮੁਰਦਾ ਲੋਕਾਂ ਨੰ ਉਸ ਨੂੰ ਸੌਂਪ ਦਿੱਤਾ। ਮੌਤ ਅਤੇ ਪਾਤਾਲ ਨੇ ਵੀ ਉਨ੍ਹਾਂ ਮੁਰਦਿਆਂ ਨੂੰ ਸੌਂਪ ਦਿੱਤਾ ਜੋ ਉਨ੍ਹਾਂ ਦੇ ਅੰਦਰ ਸਨ। ਹਰ ਵਿਅਕਤੀ ਬਾਰੇ ਉਸ ਦੇ ਅਮਲਾਂ ਅਨੁਸਾਰ ਨਿਆਂ ਕੀਤਾ ਗਿਆ।
ਪਰਕਾਸ਼ ਦੀ ਪੋਥੀ 1:18
ਮੈਂ ਹੀ ਹਾਂ ਜਿਹੜਾ ਜਿਉਂਦਾ ਹੈ। ਮੈਂ ਮਰ ਚੁੱਕਾ ਸੀ, ਪਰ ਦੇਖੋ, ਮੈਂ ਸਦਾ ਅਤੇ ਸਦਾ ਲਈ ਜੀਵਿਤ ਹਾਂ ਅਤੇ ਮੇਰੇ ਕੋਲ ਹੀ ਮੌਤ ਅਤੇ ਪਾਤਾਲ ਦੀਆਂ ਕੁੰਜੀਆਂ ਹਨ।
ਰਸੂਲਾਂ ਦੇ ਕਰਤੱਬ 2:27
ਕਿਉਂਕਿ, ਤੂੰ ਮੈਨੂੰ ਮੌਤ ਦੀ ਜਗ਼੍ਹਾ ਨਹੀਂ ਛੱਡੇਗਾ। ਤੂੰ ਕਦੇ ਵੀ ਆਪਣੇ ਪਵਿੱਤਰ ਪੁਰੱਖ ਦੇ ਸਰੀਰ ਨੂੰ ਕਬਰ ਵਿੱਚ ਸੜਨ ਨਹੀਂ ਦੇਵੇਗਾ।
ਲੋਕਾ 4:34
“ਹੇ ਨਾਸਰਤ ਦੇ ਯਿਸੂ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਇੱਥੇ ਸਾਨੂੰ ਤਬਾਹ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਕਿ ਤੂੰ ਕੌਣ ਹੈਂ ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰੱਖ ਹੈਂ।”
ਲੋਕਾ 16:23
ਉਸ ਨੇ ਪਤਾਲ ਵਿੱਚੋਂ ਜਿੱਥੇ ਉਹ ਦੁੱਖ ਝੱਲ ਰਿਹਾ ਸੀ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰੋਂ ਲਾਜ਼ਰ ਨੂੰ ਅਬਰਾਹਾਮ ਦੀ ਗੋਦ ਵਿੱਚ ਵੇਖਿਆ।
ਰਸੂਲਾਂ ਦੇ ਕਰਤੱਬ 3:14
ਯਿਸੂ ਪਵਿੱਤਰ ਅਤੇ ਧਰਮੀ ਸੀ। ਪਰ ਤੁਸੀਂ ਕਿਹਾ ਕਿ ਤੁਹਾਨੂੰ ਉਸਦੀ ਜ਼ਰੂਰਤ ਨਹੀਂ ਹੈ। ਪਰ ਤੁਸੀਂ ਪਿਲਾਤੁਸ ਨੂੰ ਯਿਸੂ ਦੀ ਜਗ਼੍ਹਾ ਇੱਕ ਖੂਨੀ ਨੂੰ ਛੱਡਣ ਦੀ ਮੰਗ ਕੀਤੀ ਹੈ।
੧ ਕੁਰਿੰਥੀਆਂ 15:42
ਇਨ੍ਹਾਂ ਲੋਕਾਂ ਨਾਲ ਵੀ ਇਵੇਂ ਹੀ ਹੈ ਜੋ ਮੁਰਦਿਆਂ ਤੋਂ ਜਿਵਾਲੇ ਗਏ ਹਨ। ਜਿਹੜਾ ਸਰੀਰ ਬੀਜਿਆ ਗਿਆ ਹੈ ਉਹ ਸੜ ਜਾਵੇਗਾ। ਪਰ ਜਿਹੜਾ ਸਰੀਰ ਜੀਵਨ ਵੱਲ ਜਿਵਾਲਿਆ ਗਿਆ ਹੈ, ਉਹ ਨਸ਼ਟ ਨਹੀਂ ਕੀਤਾ ਆ ਸੱਕਦਾ।
੧ ਕੁਰਿੰਥੀਆਂ 15:50
ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਇਹ ਦੱਸਦਾ ਹਾਂ; ਮਾਸ ਅਤੇ ਲਹੂ ਪਰਮੇਸ਼ੁਰ ਦੇ ਰਾਜ ਦੇ ਅੰਗ ਨਹੀਂ ਹੋ ਸੱਕਦੇ। ਇੱਕ ਨਾਸ਼ਮਾਨ ਚੀਜ਼ ਕਦੇ ਵੀ ਅਮਰ ਚੀਜ਼ ਨਾਲ ਸੰਮਲਿਤ ਨਹੀਂ ਹੋ ਸੱਕਦੀ।
ਲੋਕਾ 1:35
ਦੂਤ ਨੇ ਮਰਿਯਮ ਨੂੰ ਕਿਹਾ, “ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਉੱਚ ਪਰਮੇਸ਼ੁਰ ਦੀ ਸ਼ਕਤੀ ਤੇਰੇ ਉੱਪਰ ਆਪਣੀ ਛਾਇਆ ਕਰੇਗੀ ਅਤੇ ਇਸ ਲਈ ਜਿਹੜਾ ਪਵਿੱਤਰ ਬਾਲਕ ਪੈਦਾ ਹੋਣ ਵਾਲਾ ਹੈ, ਪਰਮੇਸ਼ੁਰ ਦਾ ਪੁੱਤਰ ਕਹਾਵੇਗਾ।
ਆਮੋਸ 9:2
ਭਾਵੇਂ ਉਹ ਹੇਠਾਂ ਸ਼ਿਓਲ ਤੀਕ ਵੀ ਪੁੱਟ ਲੈਣ, ਮੈਂ ਉਨ੍ਹਾਂ ਨੂੰ ਉੱਥੋਂ ਵੀ ਕੱਢ ਲਿਆਵਾਂਗਾ ਤੇ ਜੇਕਰ ਉਹ ਅਕਾਸ਼ ਤੀਕ ਚੜ੍ਹ ਜਾਣ, ਮੈਂ ਉਨ੍ਹਾਂ ਨੂੰ ਉੱਥੋਂ ਹੇਠਾ ਲੈ ਆਵਾਂਗਾ।
ਦਾਨੀ ਐਲ 9:24
“ਦਾਨੀਏਲ ਪਰਮੇਸ਼ੁਰ ਨੇ ਤੁਹਾਡੇ ਲੋਕਾਂ ਲਈ ਅਤੇ ਤੁਹਾਡੇ ਪਵਿੱਤਰ ਸ਼ਹਿਰ ਲਈ ਸੱਤਰ ਹਫ਼ਤਿਆਂ ਦੀ ਇਜਾਜ਼ਤ ਦਿੱਤੀ ਹੈ। ਸੱਤਰ ਹਫ਼ਤਿਆਂ ਦੀ ਆਗਿਆ ਇਨ੍ਹਾਂ ਕਾਰਣਾਂ ਕਰਕੇ ਹੈ: ਅਪਰਾਧਾਂ ਤੇ ਰੋਕ ਲਾਉਣ ਲਈ, ਪਾਪ ਖਤਮ ਕਰਨ ਲਈ ਪਾਪਾਂ ਲਈ ਪ੍ਰਾਸ਼ਚਿਤ ਕਰਨ ਲਈ, ਅਤੇ ਧਰਮੀਅਤਾ ਲਿਆਉਣ ਲਈ ਜਿਹੜੀ ਹਮੇਸ਼ਾ ਰਹਿੰਦੀ ਹੈ, ਸੁਪਨਿਆਂ ਅਤੇ ਨਬੀਆਂ ਉੱਤੇ ਮੋਹਰ ਲਾਉਣਾ, ਅਤੇ ਇੱਕ ਅੱਤ ਪਵਿੱਤਰ ਸਥਾਨ ਨੂੰ ਸਮਰਪਿਤ ਕਰਨਾ।
ਗਿਣਤੀ 6:6
“ਇੱਕ ਨਜ਼ੀਰ ਨੂੰ ਵੱਖ ਹੋਣ ਦੇ ਖਾਸ ਸਮੇਂ ਦੌਰਾਨ ਕਦੇ ਵੀ ਮੁਰਦਾ ਜਿਸਮ ਦੇ ਨੇੜੇ ਨਹੀਂ ਜਾਣਾ ਚਾਹੀਦਾ। ਕਿਉਂਕਿ ਉਸ ਬੰਦੇ ਨੇ ਆਪਣੇ-ਆਪ ਨੂੰ ਪੂਰੀ ਤਰ੍ਹਾਂ ਯਹੋਵਾਹ ਨੂੰ ਸੌਂਪਿਆ ਹੋਇਆ ਹੈ।
ਅਸਤਸਨਾ 32:22
ਮੇਰਾ ਕਹਿਰ ਅੱਗ ਵਾਂਗ ਬਲ ਉੱਠੇਗਾ ਜਿਹੜੀ ਡੂੰਘੀ ਤੋਂ ਡੂੰਘੀ ਕਬਰ ਤੀਕ, ਧਰਤੀ ਨੂੰ ਅਤੇ ਇਸਦੀ ਸਾਰੀ ਪੈਦਾਵਾਰ ਨੂੰ ਸਾੜਦੀ ਹੋਈ ਪਰਬਤਾ ਦੇ ਹੇਠਾਂ ਤੀਕ ਬਲਦੀ ਹੈ!
ਅੱਯੂਬ 11:8
ਤੂੰ ਉਸ ਬਾਰੇ ਕੁਝ ਵੀ ਨਹੀਂ ਕਰ ਸੱਕਦਾ ਜੋ ਉੱਪਰ ਸਵਰਗ ਵਿੱਚ ਹੈ! ਤੂੰ ਮੌਤ ਦੇ ਸਥਾਨ ਬਾਰੇ ਕੁਝ ਵੀ ਨਹੀਂ ਜਾਣਦਾ।
ਜ਼ਬੂਰ 9:17
ਜਿਹੜੇ ਲੋਕ ਪਰਮੇਸ਼ੁਰ ਨੂੰ ਭੁੱਲ ਗਏ ਹਨ, ਬੁਰੇ ਹਨ। ਅਜਿਹੇ ਲੋਕ ਮਰਨਗੇ।
ਜ਼ਬੂਰ 139:8
ਯਹੋਵਾਹ, ਜੇ ਮੈਂ ਸਵਰਗ ਵਿੱਚ ਜਾਂਦਾ ਹਾਂ ਤੁਸੀਂ ਉੱਥੇ ਹੁੰਦੇ ਹੋ। ਜੇ ਮੈਂ ਹੇਠਾਂ ਮ੍ਰਿਤੂ ਲੋਕ ਵਿੱਚ ਜਾਂਦਾ ਹਾਂ, ਤੁਸੀਂ ਉੱਥੇ ਹੁੰਦੇ ਹੋ।
ਅਮਸਾਲ 15:11
ਕਿਉਂ ਜੋ ਪਰਮੇਸ਼ੁਰ ਜਾਣਦਾ ਕਿ ਮੌਤ ਦੀ ਜਗ੍ਹਾ ਕੀ ਵਾਪਰਦਾ ਹੈ, ਤਾਂ ਅਵੱਸ਼ ਹੀ ਉਹ ਜਾਣਦਾ ਕਿ ਲੋਕਾਂ ਦੇ ਮਨਾਂ ਵਿੱਚ ਕੀ ਵਾਪਰਦਾ ਹੈ।
ਅਮਸਾਲ 27:20
ਲੋਕ ਤਾਂ ਬਸ ਕਬਰ ਵਰਗੇ ਹਨ। ਮੌਤ ਦਾ ਸਥਾਨ ਅਤੇ ਤਬਾਹੀ ਹਮੇਸ਼ਾ ਇਨ੍ਹਾਂ ਗੱਲਾਂ ਨੂੰ ਹੋਰ ਵੱਧੇਰੇ ਲੋਚਦੇ ਹਨ।
ਯਸਈਆਹ 5:14
ਫ਼ੇਰ ਉਹ ਮਰ ਜਾਣਗੇ ਅਤੇ ਸ਼ਿਓਲ ਮੌਤ ਦਾ ਸਥਾਨ ਹੋਰ-ਹੋਰ ਲੋਕਾਂ ਨਾਲ ਭਰ ਜਾਵੇਗਾ। ਉਹ ਮੌਤ ਦਾ ਸਥਾਨ ਆਪਣਾ ਅਸੀਂਮ ਮੂੰਹ ਖੋਲ੍ਹ ਦੇਵੇਗਾ। ਅਤੇ ਉਹ ਸਾਰੇ ਲੋਕ ਸ਼ਿਉਲ ਵਿੱਚ ਚੱਲੇ ਜਾਣਗੇ।”
ਯਸਈਆਹ 14:9
ਸ਼ਿਓਲ ਮੌਤ ਦਾ ਸਥਾਨ ਉਤੇਜਿਤ ਹੈ ਕਿਉਂਕਿ ਤੂੰ ਆ ਰਿਹਾ ਹੈਂ। ਸ਼ਿਓਲ ਸਾਰਿਆਂ ਦੀਆਂ ਰੂਹਾਂ ਨੂੰ ਜਗਾ ਰਿਹਾ ਹੈ, ਤੇਰੇ ਲਈ ਧਰਤੀ ਦੇ ਆਗੂਆਂ ਨੂੰ। ਸ਼ਿਓਲ ਰਾਜਿਆਂ ਨੂੰ ਆਪਣੇ ਤਖਤਾਂ ਤੋਂ ਖੜ੍ਹੇ ਕਰ ਰਿਹਾ ਹੈ। ਉਹ ਤੇਰਾ ਸੁਆਗਤ ਕਰਨ ਲਈ ਤਿਆਰ ਹੋ ਜਾਣਗੇ।
ਅਹਬਾਰ 19:28
ਤੁਹਾਨੂੰ ਮੁਰਦਾ ਲੋਕਾਂ ਨੂੰ ਚੇਤੇ ਕਰਨ ਲਈ ਜਿਸਮ ਉੱਤੇ ਜ਼ਖਮ ਨਹੀਂ ਬਨਾਉਣੇ ਚਾਹੀਦੇ। ਤੁਹਾਨੂੰ ਆਪਣੇ ਜਿਸਮ ਉੱਤੇ ਤੰਦੋਲੇ ਨਹੀਂ ਗੁਦਵਾਉਣੇ ਚਾਹੀਦੇ। ਮੈਂ ਯਹੋਵਾਹ ਹਾਂ।