Psalm 24:7
ਦਰਵਾਜਿਉ ਆਪਣੇ ਸਿਰ ਚੁੱਕੋ। ਪੁਰਾਤਨ ਦਰਵਾਜਿਉ ਖੁਲ੍ਹ ਜਾਵੋ, ਤਾਂ ਜੋ ਮਹਿਮਾਮਈ ਰਾਜਾ ਅੰਦਰ ਆ ਸੱਕੇ।
Psalm 24:7 in Other Translations
King James Version (KJV)
Lift up your heads, O ye gates; and be ye lift up, ye everlasting doors; and the King of glory shall come in.
American Standard Version (ASV)
Lift up your heads, O ye gates; And be ye lifted up, ye everlasting doors: And the King of glory will come in.
Bible in Basic English (BBE)
Let your heads be lifted up, O doors; be lifted up, O you eternal doors: that the King of glory may come in.
Darby English Bible (DBY)
Lift up your heads, ye gates, and be ye lifted up, ye everlasting doors, and the King of glory shall come in.
Webster's Bible (WBT)
Lift up your heads, O ye gates; and be ye lifted up, ye everlasting doors; and the King of glory shall come in.
World English Bible (WEB)
Lift up your heads, you gates; Be lifted up, you everlasting doors: The King of glory will come in.
Young's Literal Translation (YLT)
Lift up, O gates, your heads, And be lifted up, O doors age-during, And come in doth the king of glory!
| Lift up | שְׂא֤וּ | śĕʾû | seh-OO |
| your heads, | שְׁעָרִ֨ים׀ | šĕʿārîm | sheh-ah-REEM |
| O ye gates; | רָֽאשֵׁיכֶ֗ם | rāʾšêkem | ra-shay-HEM |
| up, lift ye be and | וְֽ֭הִנָּשְׂאוּ | wĕhinnośʾû | VEH-hee-nose-oo |
| ye everlasting | פִּתְחֵ֣י | pitḥê | peet-HAY |
| doors; | עוֹלָ֑ם | ʿôlām | oh-LAHM |
| King the and | וְ֝יָב֗וֹא | wĕyābôʾ | VEH-ya-VOH |
| of glory | מֶ֣לֶךְ | melek | MEH-lek |
| shall come in. | הַכָּבֽוֹד׃ | hakkābôd | ha-ka-VODE |
Cross Reference
੧ ਕੁਰਿੰਥੀਆਂ 2:8
ਇਸ ਦੁਨੀਆਂ ਦੇ ਹਾਕਮਾਂ ਵਿੱਚੋਂ ਕਿਸੇ ਨੇ ਵੀ ਇਸ ਸਿਆਣਪ ਨੂੰ ਨਹੀਂ ਸਮਝਿਆ। ਜੇ ਉਹ ਸਮਝ ਗਏ ਹੁੰਦੇ ਉਨ੍ਹਾਂ ਨੇ ਗੌਰਵਸ਼ਾਲੀ ਪ੍ਰਭੂ ਨੂੰ ਸਲੀਬ ਉੱਪਰ ਨਹੀਂ ਸੀ ਲਟਕਾਉਣਾ।
ਯਸਈਆਹ 26:2
ਦਰਾਂ ਨੂੰ ਖੋਲ੍ਹ ਦਿਓ ਅਤੇ ਨੇਕ ਬੰਦੇ ਦਖਲ ਹੋਣਗੇ। ਉਹ ਬੰਦੇ ਪਰਮੇਸ਼ੁਰ ਦੀਆਂ ਸ਼ੁਭ ਸਾਖੀਆਂ ਨੂੰ ਮੰਨਦੇ ਨੇ।
ਜ਼ਬੂਰ 118:19
ਸ਼ੁਭ ਦਰਵਾਜਿਉ, ਮੇਰੇ ਲਈ ਖੁਲ੍ਹ ਜਾਵੋ, ਅਤੇ ਮੈਂ ਆਵਾਂਗਾ ਅਤੇ ਮੈਂ ਯਹੋਵਾਹ ਦੀ ਉਪਾਸਨਾ ਕਰਾਂਗਾ।
ਜ਼ਬੂਰ 97:6
ਹੇ ਸਵਰਗਾ, ਉਸਦੀ ਚੰਗਿਆਈ ਬਾਰੇ ਦੱਸ। ਹਰ ਆਦਮੀ ਨੂੰ ਪਰਮੇਸ਼ੁਰ ਦੀ ਮਹਿਮਾ ਵੇਖਣ ਦਿਉ।
੨ ਸਮੋਈਲ 6:17
ਦਾਊਦ ਨੇ ਪਵਿੱਤਰ ਸੰਦੂਕ ਲਈ ਤੰਬੂ ਲਾਇਆ ਅਤੇ ਇਸਰਾਏਲੀਆਂ ਨੇ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਉਸ ਤੰਬੂ ਦੇ ਹੇਠਾਂ ਜਾ ਟਿਕਾਇਆ। ਉਪਰੰਤ ਦਾਊਦ ਨੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਈਆਂ।
ਜ਼ਬੂਰ 132:8
ਯਹੋਵਾਹ, ਆਪਣੇ ਆਸਣ ਤੋਂ ਉੱਠੋ! ਯਹੋਵਾਹ, ਤੁਸੀਂ ਅਤੇ ਤੁਹਾਡਾ ਸ਼ਕਤੀਸ਼ਾਲੀ ਬਕਸਾ ਉੱਠੇ।
ਪਰਕਾਸ਼ ਦੀ ਪੋਥੀ 4:11
“ਸਾਡੇ ਪ੍ਰਭੂ ਅਤੇ ਪਰਮੇਸ਼ੁਰ, ਤੂੰ ਮਹਿਮਾ, ਸਤਿਕਾਰ ਅਤੇ ਸ਼ਕਤੀ ਪ੍ਰਾਪਤ ਕਰਨ ਦੇ ਯੋਗ ਹੈਂ। ਤੂੰ ਹੀ ਸਭ ਕੁਝ ਸਾਜਿਆ ਹੈ। ਇਹ ਤੇਰੀ ਰਜ਼ਾ ਦੁਆਰਾ ਹੀ ਹੈ ਕੋ ਜੋ ਸਾਰੀਆਂ ਚੀਜ਼ਾਂ ਮੌਜ਼ੂਦ ਹਨ ਅਤੇ ਸਾਜੀਆਂ ਗਈਆਂ ਸਨ।”
੨ ਪਤਰਸ 3:18
ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵੱਧੋ। ਹੁਣ ਅਤੇ ਸਦਾ ਲਈ ਮਹਿਮਾ ਉਸ ਨੂੰ ਹੋਵੇ। ਆਮੀਨ।
੧ ਪਤਰਸ 3:22
ਹੁਣ ਯਿਸੂ ਸਵਰਗ ਵਿੱਚ ਚੱਲਾ ਗਿਆ ਹੈ। ਅਤੇ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਦਾ ਹੈ। ਉਹ ਦੂਤਾਂ, ਅਧਿਕਾਰੀਆਂ ਅਤੇ ਸ਼ਕਤੀਆਂ ਤੇ ਰਾਜ ਕਰਦਾ ਹੈ।
ਯਾਕੂਬ 2:1
ਸਮੂਹ ਲੋਕਾਂ ਨੂੰ ਪ੍ਰੇਮ ਕਰੋ ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਤੁਹਾਨੂੰ ਮਹਾਨ ਪ੍ਰਭੂ ਯਿਸੂ ਮਸੀਹ ਵਿੱਚ ਵਿਸ਼ਵਾਸ ਹੈ। ਇਸ ਲਈ ਇਹ ਨਾ ਸੋਚੋ ਕਿ ਕੁਝ ਲੋਕ ਦੂਸਰੇ ਲੋਕਾਂ ਨਾਲੋਂ ਜ਼ਿਆਦਾ ਮਹੱਤਵਪੂਰਣ ਹਨ।
ਅਫ਼ਸੀਆਂ 4:8
ਇਸੇ ਲਈ, ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: “ਜਦੋਂ ਉਹ ਉੱਪਰ ਅਕਾਸ਼ ਵਿੱਚ ਗਿਆ, ਉਸ ਨੇ ਕੈਦੀਆਂ ਨੂੰ ਆਪਣੇ ਨਾਲ ਲਿਆ, ਅਤੇ ਲੋਕਾਂ ਨੂੰ ਦਾਤਾਂ ਦਿੱਤੀਆਂ।”
ਮਰਕੁਸ 16:19
ਯਿਸੂ ਸਵਰਗ ਨੂੰ ਵਾਪਸ ਜਾਂਦਾ ਹੈ ਜਦੋਂ ਯਿਸੂ ਉਨ੍ਹਾਂ ਨਾਲ ਗੱਲ ਕਰ ਹਟਿਆ, ਤਾਂ ਉਹ ਉੱਪਰ ਸਵਰਗ ਵਿੱਚ ਚੁੱਕ ਲਿਆ ਗਿਆ ਅਤੇ ਉਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠ ਗਿਆ।
੧ ਸਲਾਤੀਨ 8:6
ਫ਼ੇਰ ਜਾਜਕਾਂ ਨੇ ਯਹੋਵਾਹ ਦੇ ਇੱਕਰਾਨਾਮੇ ਵਾਲੇ ਸੰਦੂਕ ਨੂੰ ਇਸਦੀ ਥਾਵੇਂ, ਮੰਦਰ ਦੇ ਅੱਤ ਪਵਿੱਤਰ ਸਥਾਨ ਵਿੱਚ ਧਰ ਦਿੱਤਾ। ਇਹ ਕਰੂਬੀ ਫ਼ਰਿਸ਼ਤਿਆਂ ਦੇ ਖੰਭਾਂ ਹੇਠਾਂ ਰੱਖਿਆ ਗਿਆ ਸੀ।
੧ ਸਲਾਤੀਨ 8:11
ਜਾਜਕਾਂ ਨੂੰ ਆਪਣਾ ਕੰਮ ਰੋਕਣਾ ਪਿਆ ਕਿਉਂ ਕਿ ਮੰਦਰ ਇੱਕਦਮ ਪਰਮੇਸ਼ੁਰ ਦੇ ਪਰਤਾਪ ਨਾਲ ਭਰ ਗਿਆ।
ਜ਼ਬੂਰ 21:1
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਹੇ ਯਹੋਵਾਹ, ਤੇਰੀ ਸ਼ਕਤੀ ਰਾਜੇ ਨੂੰ ਪ੍ਰਸੰਨ ਕਰਦੀ ਹੈ। ਜਦੋਂ ਤੂੰ ਉਸ ਨੂੰ ਬਚਾਉਂਦਾ ਉਹ ਇੰਨਾ ਖੁਸ਼ ਹੈ।
ਜ਼ਬੂਰ 21:5
ਤੁਸਾਂ ਰਾਜੇ ਨੂੰ ਜਿੱਤ ਪ੍ਰਦਾਨ ਕੀਤੀ ਅਤੇ ਉਸ ਨੂੰ ਵੱਡੀ ਮਹਿਮਾ ਦਿੱਤੀ। ਤੁਸਾਂ ਉਸ ਨੂੰ ਇੱਜ਼ਤ ਅਤੇ ਉਸਤਤਿ ਦਿੱਤੀ।
ਜ਼ਬੂਰ 68:16
ਹੇ ਬਾਸ਼ਾਨ ਪਰਬਤ, ਤੂੰ ਹੇਠਾਂ ਸੀਯੋਨ ਪਰਬਤ ਵੱਲ ਕਿਉਂ ਤੱਕਦਾ? ਪਰਮੇਸ਼ੁਰ ਉਸ ਪਰਬਤ (ਸੀਯੋਨ) ਨੂੰ ਪਿਆਰ ਕਰਦਾ ਹੈ। ਯਹੋਵਾਹ ਨੇ ਸਦਾ ਲਈ ਉੱਥੇ ਰਹਿਣ ਲਈ ਇਸ ਨੂੰ ਚੁਣਿਆ ਹੈ।
ਹਜਿ 2:7
ਮੈਂ ਕੌਮਾਂ ਨੂੰ ਹਿਲਾ ਦਿਆਂਗਾ ਤੇ ਉਹ ਸਾਰੀਆਂ ਕੌਮਾਂ ਤੋਂ ਤੁਹਾਡੇ ਕੋਲ ਦੌਲਤ ਸਹਿਤ ਆਉਣਗੇ। ਤਦ ਮੈਂ ਇਸ ਮੰਦਰ ਨੂੰ ਪਰਤਾਪ ਨਾਲ ਭਰ ਦਿਆਂਗਾ। ਯਹੋਵਾਹ ਸਰਬ ਸ਼ਕਤੀਮਾਨ ਨੇ ਇੰਝ ਆਖਿਆ।
ਹਜਿ 2:9
ਅਤੇ ਯਹੋਵਾਹ ਸਰਬ-ਸ਼ਕਤੀਮਾਨ ਆਖਦਾ ਹੈ ਕਿ ਇਹ ਆਖਿਰੀ ਮੰਦਰ ਪਹਿਲਾਂ ਵਾਲੇ ਮੰਦਰ ਨਾਲੋਂ ਵੱਧ ਖੂਬਸੂਰਤ ਹੋਵੇਗਾ ਅਤੇ ਮੈਂ ਇੱਥੇ ਸਾਂਤੀ ਲਿਆਵਾਂਗਾ। ਯਾਦ ਰੱਖਣਾ, ਕਿ ਯਹੋਵਾਹ ਸਰਬ ਸ਼ਕਤੀਮਾਨ ਇਹ ਆਖ ਰਿਹਾ ਹੈ।”
ਮਲਾਕੀ 3:1
ਸਰਬ ਸ਼ਕਤੀਮਾਨ ਪ੍ਰਭੂ ਆਖਦਾ ਹੈ: “ਮੈਂ ਆਪਣਾ ਦੂਤ ਭੇਜ ਰਿਹਾ ਹਾਂ ਤਾਂ ਜੋ ਉਹ ਮੇਰੇ ਅੱਗੇ ਰਾਹ ਤਿਆਰ ਕਰੇ। ਤਾਂ ਫ਼ਿਰ ਅਚਾਨਕ ਜਿਸ ਯਹੋਵਾਹ ਨੂੰ ਤੁਸੀਂ ਭਾਲਦੇ ਹੋ, ਉਹ ਆਪਣੇ ਮੰਦਰ ਵਿੱਚ ਆ ਜਾਵੇਗਾ। ਹਾਂ, ਉਹ ਨਵੇਂ ਨੇਮ ਦਾ ਦੂਤ, ਜਿਸ ਨੂੰ ਤੁਸੀਂ ਚਾਹੁੰਦੇ ਹੋ, ਸੱਚਮੁੱਚ ਆ ਰਿਹਾ ਹੈ।
ਗਿਣਤੀ 10:35
ਜਦੋਂ ਲੋਕਾਂ ਨੇ ਪਵਿੱਤਰ ਸੰਦੂਕ ਨੂੰ ਡੇਰਾ ਚੁੱਕਣ ਲਈ ਉੱਠਾਇਆ, ਮੂਸਾ ਨੇ ਹਮੇਸ਼ਾ ਆਖਿਆ, “ਉੱਠੋ ਯਹੋਵਾਹ ਜੀ! ਸਾਰੇ ਤੁਹਾਡੇ ਦੁਸ਼ਮਣ ਖਿੰਡ ਜਾਣ। ਸਾਰੇ ਤੁਹਾਡੇ ਦੁਸ਼ਮਣ ਤੁਹਾਡੇ ਕੋਲੋਂ ਦੂਰ ਭੱਜ ਜਾਣ।”