Psalm 32:3
ਹੇ ਪਰਮੇਸ਼ੁਰ, ਮੈਂ ਬਾਰ-ਬਾਰ ਤੁਹਾਨੂੰ ਪ੍ਰਾਰਥਨਾ ਕੀਤੀ, ਪਰ ਮੈਂ ਆਪਣੇ ਗੁਪਤ ਗੁਨਾਹਾਂ ਬਾਰੇ ਨਹੀਂ ਦੱਸਿਆ। ਮੈਂ ਹਰ ਸਮੇਂ ਕਮਜ਼ੋਰ ਬਣ ਗਿਆ ਜਦੋਂ ਵੀ ਮੈਂ ਪ੍ਰਾਰਥਨਾ ਕੀਤੀ।
Psalm 32:3 in Other Translations
King James Version (KJV)
When I kept silence, my bones waxed old through my roaring all the day long.
American Standard Version (ASV)
When I kept silence, my bones wasted away Through my groaning all the day long.
Bible in Basic English (BBE)
When I kept my mouth shut, my bones were wasted, because of my crying all through the day.
Darby English Bible (DBY)
When I kept silence, my bones waxed old, through my groaning all the day long.
Webster's Bible (WBT)
When I kept silence, my bones became old through my roaring all the day long.
World English Bible (WEB)
When I kept silence, my bones wasted away through my groaning all day long.
Young's Literal Translation (YLT)
When I have kept silence, become old have my bones, Through my roaring all the day.
| When | כִּֽי | kî | kee |
| I kept silence, | הֶ֭חֱרַשְׁתִּי | heḥĕraštî | HEH-hay-rahsh-tee |
| my bones | בָּל֣וּ | bālû | ba-LOO |
| old waxed | עֲצָמָ֑י | ʿăṣāmāy | uh-tsa-MAI |
| through my roaring | בְּ֝שַׁאֲגָתִ֗י | bĕšaʾăgātî | BEH-sha-uh-ɡa-TEE |
| all | כָּל | kāl | kahl |
| the day | הַיּֽוֹם׃ | hayyôm | ha-yome |
Cross Reference
ਜ਼ਬੂਰ 38:8
ਮੈਨੂੰ ਇੰਨਾ ਦਰਦ ਹੋ ਰਿਹਾ ਕਿ ਮੈਂ ਕੁਝ ਵੀ ਮਹਿਸੂਸ ਨਹੀਂ ਕਰ ਸੱਕਦਾ ਮੇਰਾ ਦਿਲ ਚੀਕਾਂ ਮਾਰ ਰਿਹਾ ਹੈ ਕਿਉਂਕਿ ਇਹ ਚੂਰ ਹੋਇਆ ਹੈ।
ਜ਼ਬੂਰ 22:1
ਨਿਰਦੇਸ਼ਕ ਲਈ: “ਸਵੇਰ ਦਾ ਹਿਰਨ” ਦੀ ਧੁਨੀ। ਦਾਊਦ ਦਾ ਇੱਕ ਗੀਤ। ਮੇਰੇ ਪਰਮੇਸ਼ੁਰ, ਮੇਰੇ ਪਰਮੇਸ਼ੁਰ। ਤੁਸਾਂ ਮੈਨੂੰ ਕਿਉਂ ਛੱਡ ਦਿੱਤਾ? ਤੁਸੀਂ ਮੈਨੂੰ ਬਚਾਉਣ ਤੋਂ ਬਹੁਤ ਦੂਰ ਹੋਂ। ਤੁਸੀਂ ਮਦਦ ਲਈ ਮੇਰੀ ਪੁਕਾਰ ਸੁਣਨ ਲਈ ਬਹੁਤ ਦੂਰ ਹੋਂ।
ਯਸਈਆਹ 51:20
ਤੇਰੇ ਲੋਕ ਕਮਜ਼ੋਰ ਹੋ ਗਏ। ਉਹ ਧਰਤੀ ਤੇ ਡਿੱਗ ਪਏ ਤੇ ਉੱਥੇ ਹੀ ਪਏ ਰਹੇ। ਉਹ ਬੰਦੇ ਹਰ ਗਲੀ ਦੇ ਮੋੜ ਉੱਤੇ ਪਏ ਸਨ। ਉਹ ਜਾਲ ਵਿੱਚ ਫ਼ਸੇ ਜਾਨਵਰਾਂ ਵਰਗੇ ਸਨ। ਉਨ੍ਹਾਂ ਨੂੰ ਯਹੋਵਾਹ ਦੇ ਕਹਿਰ ਦੀ ਸਜ਼ਾ ਓਦੋਁ ਤੱਕ ਮਿਲੀ ਜਦੋਂ ਉਹ ਹੋਰ ਸਜ਼ਾ ਸਹਾਰਨ ਦੇ ਕਾਬਿਲ ਨਹੀਂ ਰਹੇ ਸਨ। ਜਦੋਂ ਪਰਮੇਸ਼ੁਰ ਨੇ ਆਖਿਆ ਕਿ ਉਹ ਉਨ੍ਹਾਂ ਨੂੰ ਹੋਰ ਸਜ਼ਾ ਦੇਵੇਗਾ, ਤਾਂ ਉਹ ਬਹੁਤ ਕਮਜ਼ੋਰ ਹੋ ਗਏ।
ਯਸਈਆਹ 57:17
ਇਨ੍ਹਾਂ ਲੋਕਾਂ ਨੇ ਮੰਦੇ ਕੰਮ ਕੀਤੇ ਨੇ, ਤੇ ਇਨ੍ਹਾਂ ਨੇ ਮੇਰਾ ਰੋਹ ਜਗਾਇਆ ਹੈ। ਇਸ ਵਾਸਤੇ ਮੈਂ ਇਸਰਾਏਲ ਨੂੰ ਸਜ਼ਾ ਦਿੱਤੀ। ਮੈਂ ਉਸ ਕੋਲੋਂ ਮੂੰਹ ਮੋੜ ਲਿਆ ਕਿਉਂ ਕਿ ਮੈਂ ਕਹਿਰਵਾਨ ਸਾਂ। ਅਤੇ ਇਸਰਾਏਲ ਨੇ ਮੈਨੂੰ ਛੱਡ ਦਿੱਤਾ। ਉਹ ਉਧਰ ਚੱਲਾ ਗਿਆ ਜਿੱਧਰ ਉਸਦਾ ਮਨ ਕੀਤਾ।
ਯਸਈਆਹ 59:11
ਅਸੀਂ ਸਾਰੇ ਬਹੁਤ ਉਦਾਸ ਹਾਂ, ਅਸੀਂ ਘੁੱਗੀ ਅਤੇ ਰਿੱਛਾਂ ਵਾਂਗ ਉਦਾਸ ਅਵਾਜ਼ਾਂ ਕੱਢ ਰਹੇ ਹਾਂ। ਅਸੀਂ ਉਸ ਸਮੇਂ ਦਾ ਇੰਤਜ਼ਾਰ ਕਰ ਰਹੇ ਹਾਂ ਜਦੋਂ ਸਾਰੇ ਲੋਕੀਂ ਨਿਰਪੱਖ ਹੋਣਗੇ। ਪਰ ਇੱਥੇ ਹਾਲੇ ਨਿਰਪੱਖਤਾ ਨਹੀਂ। ਅਸੀਂ ਬਚਾਏ ਜਾਣ ਦਾ ਇੰਤਜ਼ਾਰ ਕਰ ਰਹੇ ਹਾਂ ਪਰ ਮੁਕਤੀ ਹਾਲੇ ਤੱਕ ਬਹੁਤ ਦੂਰ ਹੈ।
ਯਰਮਿਆਹ 31:18
ਮੈਂ ਅਫ਼ਰਾਈਮ ਨੂੰ ਰੋਦਿਆਂ ਸੁਣਿਆ ਹੈ। ਮੈਂ ਅਫ਼ਰਾਈਮ ਨੂੰ ਇਹ ਗੱਲਾਂ ਆਖਦਿਆਂ ਸੁਣਿਆ ਹੈ: ‘ਯਹੋਵਾਹ, ਤੂੰ ਸੱਚਮੁੱਚ ਮੈਨੂੰ ਸਜ਼ਾ ਦਿੱਤੀ! ਅਤੇ ਮੈਂ ਆਪਣਾ ਸਬਕ ਸਿੱਖ ਲਿਆ। ਮੈਂ ਉਸ ਵੱਛੇ ਵਰਗਾ ਸਾਂ, ਜਿਸ ਨੂੰ ਕਦੇ ਸਿੱਧਾਇਆ ਨਹੀਂ ਗਿਆ ਸੀ। ਮਿਹਰ ਕਰਕੇ ਮੈਨੂੰ ਸਜ਼ਾ ਦੇਣੋ ਰੁਕ ਜਾਓ, ਅਤੇ ਮੈਂ ਵਾਪਸ ਤੁਹਾਡੇ ਵੱਲ ਪਰਤ ਆਵਾਂਗਾ। ਤੁਸੀਂ ਸੱਚਮੁੱਚ ਯਹੋਵਾਹ ਮੇਰੇ ਪਰਮੇਸ਼ੁਰ ਹੋ।
ਨੂਹ 1:3
ਯਹੂਦਾਹ ਨੂੰ ਮੁਸੀਬਤਾਂ ਅਤੇ ਸ਼ਖਤ ਗਲਾਮੀ ਤੋਂ ਮਗਰੋਂ ਬੰਦੀ ਬਣਾ ਲਿਆ ਗਿਆ। ਯਹੂਦਾਹ ਹੋਰਨਾਂ ਕੌਮਾਂ ਵਿੱਚਕਾਰ ਰਹਿੰਦਾ ਹੈ। ਪਰ ਇਸ ਨੂੰ ਕੋਈ ਅਰਾਮ ਨਹੀਂ ਮਿਲਿਆ। ਜਿਨ੍ਹਾਂ ਲੋਕਾਂ ਇਸ ਦਾ ਪਿੱਛਾ ਕੀਤਾ ਸੀ, ਫ਼ੜ ਲਿਆ। ਉਨ੍ਹਾਂ ਨੇ ਇਸ ਨੂੰ ਤਂਬ ਵਾਦੀਆਂ ਅੰਦਰ ਫ਼ੜ ਲਿਆ ਹੈ।
ਨੂਹ 3:4
ਉਸ ਨੇ ਮੇਰੀ ਚਮੜੀ ਅਤੇ ਮੇਰਾ ਮਾਸ ਉਧੇੜ ਦਿੱਤਾ। ਉਸ ਨੇ ਮੇਰੀਆਂ ਹੱਡੀਆਂ ਤੋੜ ਦਿੱਤੀਆਂ।
ਨੂਹ 3:8
ਜਦੋਂ ਮੈਂ ਰੋਦਾ ਅਤੇ ਸਹਾਇਤਾ ਲਈ ਪੁਕਾਰ ਵੀ ਕਰਦਾ ਹਾਂ ਯਹੋਵਾਹ ਮੇਰੀ ਪ੍ਰਾਰਥਨਾ ਨੂੰ ਨਹੀਂ ਸੁਣਦਾ।
ਹੋ ਸੀਅ 7:14
ਉਹ ਕਦੇ ਮੈਨੂੰ ਆਪਣੇ ਦਿਲੋਂ ਨਹੀਂ ਪੁਕਾਰਦੇ। ਹਾਂ, ਉਹ ਆਪਣੇ ਬਿਸਤਰਿਆਂ ਤੇ ਰੋਦੇ ਹਨ, ਅਤੇ ਆਪਣੇ-ਆਪ ਨੂੰ ਕਟਦੇ ਹਨ ਜਦੋਂ ਉਹ ਭੋਜਨ ਅਤੇ ਨਵੀਂ ਮੈ ਮੰਗਦੇ ਹਨ, ਪਰ ਉਨ੍ਹਾਂ ਦੇ ਦਿਲਾਂ ਵਿੱਚ ਉਹ ਮੈਥੋਂ ਪਰ੍ਹਾਂ ਮੁੜ ਗਏ ਹਨ।
ਲੋਕਾ 15:15
ਉਹ ਉਸ ਦੇਸ਼ ਦੇ ਕਿਸੇ ਨਿਵਾਸੀ ਕੋਲ ਗਿਆ ਤਾਂ ਉਸ ਆਦਮੀ ਨੇ ਉਸ ਨੂੰ ਆਪਣੇ ਖੇਤਾਂ ਵਿੱਚ ਸੂਰਾਂ ਨੂੰ ਚਾਰਨ ਲਈ ਭੇਜਿਆ।
ਅਮਸਾਲ 28:13
ਜਿਹੜਾ ਬੰਦਾ ਆਪਣੇ ਪਾਪਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰੇ, ਉੱਨਤੀ ਨਹੀਂ ਕਰਦਾ, ਪਰ ਜਿਹੜਾ ਆਪਣੇ ਪਾਪਾਂ ਨੂੰ ਕਬੂਲਦਾ ਅਤੇ ਤਿਆਗਦਾ ਹੈ ਮਿਹਰ ਪ੍ਰਾਪਤ ਕਰਦਾ ਹੈ।
ਜ਼ਬੂਰ 102:3
ਮੇਰੀ ਜ਼ਿੰਦਗੀ ਧੂੰਏ ਦੇ ਵਾਂਗ ਬੀਤ ਰਹੀ ਹੈ। ਮੇਰੀ ਜ਼ਿੰਦਗੀ ਅੱਗ ਵਾਂਗ ਹੌਲੀ-ਹੌਲੀ ਮੱਚ ਰਹੀ ਹੈ।
੧ ਸਮੋਈਲ 31:13
ਫ਼ਿਰ ਇਨ੍ਹਾਂ ਲੋਕਾਂ ਨੇ ਸ਼ਾਊਲ ਅਤੇ ਉਸ ਦੇ ਤਿੰਨੋ ਪੁੱਤਰਾਂ ਦੀਆਂ ਹੱਡੀਆਂ ਨੂੰ ਯਾਬੇਸ ਦੇ ਵੱਡੇ ਬਲੂਤ ਦੇ ਬਿਰਛ ਹੇਠਾਂ ਦੱਬ ਦਿੱਤਾ। ਤਦ ਯਾਬੇਸ ਦੇ ਲੋਕਾਂ ਨੇ ਉਨ੍ਹਾਂ ਪ੍ਰਤੀ ਆਪਣਾ ਦੁੱਖ ਪਰਗਟ ਕੀਤਾ ਅਤੇ ਸੱਤ ਦਿਨ ਤੱਕ ਵਰਤ ਰੱਖਿਆ।
੨ ਸਮੋਈਲ 11:27
ਜਦੋਂ ਸੋਗ ਦੇ ਦਿਨ ਲੰਘ ਗਏ, ਤਾਂ ਦਾਊਦ ਨੇ ਉਸ ਨੂੰ ਆਪਣੇ ਸੇਵਕਾਂ ਕੋਲੋਂ ਆਪਣੇ ਘਰ ਸੱਦ ਲਿਆਉਣ ਨੂੰ ਕਿਹਾ। ਤਦ ਉਹ ਦਾਊਦ ਦੀ ਪਤਨੀ ਬਣੀ ਅਤੇ ਉਸ ਨੇ ਦਾਊਦ ਲਈ ਪੁੱਤਰ ਨੂੰ ਜਨਮ ਦਿੱਤਾ। ਪਰ ਯਹੋਵਾਹ ਨੂੰ ਦਾਊਦ ਦਾ ਇਹ ਕੰਮ ਬੁਰਾ ਲੱਗਾ।
੨ ਸਮੋਈਲ 21:12
ਤਦ ਦਾਊਦ ਨੇ ਸ਼ਾਊਲ ਅਤੇ ਯੋਨਾਥਾਨ ਦੀਆਂ ਹੱਡੀਆਂ ਯਾਬੇਸ਼ ਗਿਲਆਦ ਦੇ ਲੋਕਾਂ ਤੋਂ ਲਈਆਂ ਯਾਬੇਸ਼ ਗਿਲਆਦ ਦੇ ਲੋਕਾਂ ਨੇ ਇਹ ਹੱਡੀਆਂ ਬੈਤ-ਸਾਨ ਵਿਖੇ ਖੁਲ੍ਹੇ-ਆਮ ਚੁਰਾ ਲਈਆਂ ਸਨ। ਇਹ ਉਹੀ ਜਗ੍ਹਾ ਹੈ ਜਿੱਥੇ ਫ਼ਲਿਸਤੀਆਂ ਨੇ ਸ਼ਾਊਲ ਨੂੰ ਗਿਲਬੋਆ ਪਰਬਤ ਤੇ ਮਾਰਨ ਤੋਂ ਬਾਅਦ, ਇਹ ਮੁਰਦਾ ਸ਼ਰੀਰ ਟੰਗ ਦਿੱਤੇ ਸਨ।
ਅੱਯੂਬ 3:24
ਜਦੋਂ ਭੋਜਨ ਦਾ ਸਮਾਂ ਹੁੰਦਾ ਹੈ, ਮੈਂ ਸਿਰਫ ਗਮ ਦੇ ਹੌਁਕੇ ਭਰਦਾ ਹਾਂ, ਖੁਸ਼ੀ ਦੇ ਨਹੀਂ। ਮੇਰੇ ਸ਼ਿਕਵੇ ਪਾਣੀ ਵਾਂਗਰਾਂ ਫੁੱਟ ਨਿਕਲਦੇ ਨੇ।
ਅੱਯੂਬ 30:17
ਰਾਤ ਨੂੰ ਮੇਰੀਆਂ ਸਾਰੀਆਂ ਹੱਡੀਆਂ ਦੁੱਖਦੀਆਂ ਨੇ। ਦਰਦ ਕਦੇ ਵੀ ਮੇਰਾ ਖਹਿੜਾ ਨਹੀਂ ਛੱਡਦਾ।
ਅੱਯੂਬ 30:30
ਮੇਰੀ ਚਮੜੀ ਸੜ ਗਈ ਹੈ ਤੇ ਲਹਿ ਗਈ ਹੈ। ਮੇਰਾ ਸ਼ਰੀਰ ਬੁਖਾਰ ਨਾਲ ਜਲ ਰਿਹਾ ਹੈ।
ਜ਼ਬੂਰ 6:2
ਯਹੋਵਾਹ, ਮੇਰੇ ਉੱਤੇ ਦਯਾ ਕਰੋ, ਮੈਂ ਬਿਮਾਰ ਤੇ ਕਮਜ਼ੋਰ ਹਾਂ। ਮੈਨੂੰ ਤੰਦਰੁਸਤੀ ਬਖਸ਼ੋ! ਮੇਰੀ ਹੱਡੀਆਂ ਬਲਹੀਣ ਹੋ ਗਈਆਂ ਹਨ।
ਜ਼ਬੂਰ 31:9
ਯਹੋਵਾਹ, ਮੈਂ ਵੱਡੇ ਸੰਕਟਾਂ ਵਿੱਚ ਪਿਆ ਹਾਂ। ਇਸ ਲਈ ਮੇਰੇ ਉੱਤੇ ਮਿਹਰਬਾਨ ਹੋਵੋ। ਕਿਉਂਕਿ ਮੈਂ ਬਹੁਤ ਪਰੇਸ਼ਾਨ ਹਾਂ, ਮੇਰੀਆਂ ਅੱਖਾਂ ਵੀ, ਗਲਾ ਅਤੇ ਮਿਹਦਾ ਵੀ ਦੁੱਖ ਰਹੇ ਹਨ।
ਜ਼ਬੂਰ 38:3
ਤੁਸਾਂ ਮੈਨੂੰ ਦੰਡ ਦਿੱਤਾ, ਮੇਰਾ ਸਾਰਾ ਸ਼ਰੀਰ ਜ਼ਖਮੀ ਹੈ। ਮੈਂ ਪਾਪ ਕੀਤਾ ਅਤੇ ਤੁਸਾਂ ਮੈਨੂੰ ਦੰਡ ਦਿੱਤਾ ਇਸ ਲਈ ਮੇਰੇ ਹੱਡ ਦੁੱਖ ਰਹੇ ਹਨ।
ਜ਼ਬੂਰ 51:8
ਮੈਨੂੰ ਖੁਸ਼ੀ ਪ੍ਰਦਾਨ ਕਰੋ। ਮੈਨੂੰ ਫ਼ੇਰ ਤੋਂ ਖੁਸ਼ ਹੋਣ ਦੀ ਜਾਂਚ ਦੱਸੋਂ ਉਨ੍ਹਾਂ ਹੱਡੀਆਂ ਨੂੰ ਖੁਸ਼ ਹੋਣ ਦਿਉ ਜਿਨ੍ਹਾਂ ਨੂੰ ਤੁਸਾਂ ਕੁਚੱਲਿਆ ਸੀ।
ਪੈਦਾਇਸ਼ 3:8
ਦਿਨ ਦੇ ਸੁਹਾਵਨੇ ਸਮੇਂ, ਯਹੋਵਾਹ ਪਰਮੇਸ਼ੁਰ ਬਾਗ ਵਿੱਚ ਸੈਰ ਕਰ ਰਿਹਾ ਸੀ। ਆਦਮ ਅਤੇ ਔਰਤ ਨੇ ਉਸਦੀ ਆਹਟ ਸੁਣੀ, ਅਤੇ ਬਾਗ ਦੇ ਰੁੱਖਾਂ ਵਿੱਚ ਛੁੱਪ ਗਏ।