Psalm 49:15
ਪਰ ਪਰਮੇਸ਼ੁਰ ਮੁੱਲ ਤਾਰੇਗਾ ਅਤੇ ਮੇਰੀ ਜ਼ਿੰਦਗੀ ਦੀ ਰੱਖਿਆ ਕਰੇਗਾ। ਉਹ ਮੈਨੂੰ ਕਬਰ ਦੇ ਜ਼ੋਰ ਤੋਂ ਬਚਾ ਲਵੇਗਾ ਜਦੋਂ ਉਹ ਮੈਨੂੰ ਆਪਣੇ ਨਾਲ ਲੈ ਜਾਵੇਗਾ।
Psalm 49:15 in Other Translations
King James Version (KJV)
But God will redeem my soul from the power of the grave: for he shall receive me. Selah.
American Standard Version (ASV)
But God will redeem my soul from the power of Sheol; For he will receive me. Selah
Bible in Basic English (BBE)
But God will get back my soul; for he will take me from the power of death. (Selah.)
Darby English Bible (DBY)
But God will redeem my soul from the power of Sheol: for he will receive me. Selah.
Webster's Bible (WBT)
Like sheep they are laid in the grave; death shall feed on them; and the upright shall have dominion over them in the morning; and their beauty shall consume in the grave from their dwelling.
World English Bible (WEB)
But God will redeem my soul from the power of Sheol, For he will receive me. Selah.
Young's Literal Translation (YLT)
Only, God doth ransom my soul from the hand of Sheol, For He doth receive me. Selah.
| But | אַךְ | ʾak | ak |
| God | אֱלֹהִ֗ים | ʾĕlōhîm | ay-loh-HEEM |
| will redeem | יִפְדֶּ֣ה | yipde | yeef-DEH |
| soul my | נַ֭פְשִׁי | napšî | NAHF-shee |
| from the power | מִֽיַּד | miyyad | MEE-yahd |
| grave: the of | שְׁא֑וֹל | šĕʾôl | sheh-OLE |
| for | כִּ֖י | kî | kee |
| he shall receive | יִקָּחֵ֣נִי | yiqqāḥēnî | yee-ka-HAY-nee |
| me. Selah. | סֶֽלָה׃ | selâ | SEH-la |
Cross Reference
ਹੋ ਸੀਅ 13:14
“ਮੈਂ ਉਨ੍ਹਾਂ ਨੂੰ ਕਬਰ ਤੋਂ ਬਚਾਵਾਂਗਾ! ਮੈਂ ਉਨ੍ਹਾਂ ਦਾ ਮੌਤ ਤੋਂ ਨਿਸਤਾਰਾ ਕਰਾਂਗਾ! ਹੇ ਮੌਤੇ, ਕਿੱਥੋ ਹਨ ਤੇਰੇ ਰੋਗ? ਹੇ ਕਬਰੇ, ਕਿੱਥੋ ਹੈ ਤੇਰੀ ਸ਼ਕਤੀ? ਮੈਂ ਬਦਲੇ ਦੀ ਤਾਕ ਵਿੱਚ ਨਹੀਂ ਹਾਂ।
ਜ਼ਬੂਰ 73:24
ਹੇ ਪਰਮੇਸ਼ੁਰ ਤੁਸੀਂ ਮੇਰੀ ਅਗਵਾਈ ਕਰਦੇ ਹੋਂ ਅਤੇ ਨੇਕ ਸਲਾਹ ਦਿੰਦੇ ਹੋ। ਅਤੇ ਬਾਅਦ ਵਿੱਚ ਤੁਸੀਂ ਮੈਨੂੰ ਮਹਿਮਾ ਵੱਲ ਲੈ ਜਾਵੋਂਗੇ।
ਜ਼ਬੂਰ 56:13
ਕਿਉਂ ਕਿ ਤੁਸੀਂ ਮੈਨੂੰ ਮੌਤ ਕੋਲੋਂ ਬਚਾਇਆ। ਤੁਸੀਂ ਮੈਨੂੰ ਹਾਰਨ ਤੋਂ ਬਚਾਈ ਰੱਖਿਆ। ਤਾਂ ਜੋ ਮੈਂ ਆਪਣੀ ਬਾਕੀ ਦੀ ਜ਼ਿੰਦਗੀ ਵਿੱਚ ਤੁਹਾਡੀ ਸੇਵਾ ਕਰ ਸੱਕਾਂ।
ਪਰਕਾਸ਼ ਦੀ ਪੋਥੀ 14:13
ਫ਼ੇਰ ਮੈਂ ਸਵਰਗ ਵਿੱਚੋਂ ਇੱਕ ਅਵਾਜ਼ ਸੁਣੀ। ਅਵਾਜ਼ ਨੇ ਆਖਿਆ, “ਇਸ ਨੂੰ ਲਿਖੋ; ਧੰਨ ਹਨ ਉਹ ਲੋਕ ਜਿਹੜੇ ਹੁਣੇ ਤੋਂ ਪ੍ਰਭੂ ਵਿੱਚ ਪ੍ਰਾਣ ਹੀਣ ਹੁੰਦੇ ਹਨ।” ਆਤਮਾ ਆਖਦਾ, “ਹਾਂ, ਇਹ ਸੱਚ ਹੈ। ਇਹ ਲੋਕ ਹੁਣ ਆਪਣੇ ਕਰੜੇ ਕੰਮ ਤੋਂ ਅਰਾਮ ਪਾਉਣਗੇ। ਜਿਹੜੇ ਕੰਮ ਉਨ੍ਹਾਂ ਨੇ ਕੀਤੇ ਹਨ ਉਨ੍ਹਾਂ ਦੇ ਨਾਲ ਰਹਿਣਗੇ।”
ਰਸੂਲਾਂ ਦੇ ਕਰਤੱਬ 7:59
ਜਦੋਂ ਇਸਤੀਫ਼ਾਨ ਤੇ ਪੱਥਰਾਵ ਕਰ ਰਹੇ ਸਨ, ਉਸ ਨੇ ਇਹ ਆਖਦਿਆਂ ਹੋਇਆਂ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ, “ਹੇ ਪ੍ਰਭੂ ਯਿਸੂ ਮੇਰੇ ਆਤਮਾ ਨੂੰ ਸਵੀਕਾਰ ਕਰ ਲੈ।”
ਲੋਕਾ 23:46
ਯਿਸੂ ਨੇ ਜ਼ੋਰ ਦੀ ਪੁਕਾਰ ਕੀਤੀ, “ਹੇ ਪਿਤਾ! ਮੈਂ ਅਪਣਾ ਆਤਮਾ ਤੈਨੂੰ ਸੌਂਪਦਾ ਹਾਂ।” ਇਹ ਕਹਿਣ ਤੋਂ ਉਪਰੰਤ ਯਿਸੂ ਪ੍ਰਾਣ-ਹੀਣ ਹੋ ਗਿਆ।
ਜ਼ਬੂਰ 89:48
ਕੋਈ ਵੀ ਬੰਦਾ ਅਜਿਹਾ ਨਹੀਂ ਜਿਹੜਾ ਜੀਵੇਗਾ ਅਤੇ ਕਦੀ ਨਹੀਂ ਮਰੇਗਾ। ਕੋਈ ਬੰਦਾ ਕਬਰ ਪਾਸੋਂ ਨਹੀਂ ਬਚੇਗਾ।
ਜ਼ਬੂਰ 86:13
ਹੇ ਪਰਮੇਸ਼ੁਰ, ਤੁਹਾਨੂੰ ਮੇਰੇ ਲਈ ਇੰਨਾ ਸਾਰਾ ਪਿਆਰ ਹੈ। ਤੁਸੀਂ ਮੈਨੂੰ ਮਿਰਤੂ ਲੋਕ ਤੋਂ ਬਚਾਉਂਦੇ ਹੋ।
ਜ਼ਬੂਰ 31:5
ਯਹੋਵਾਹ, ਤੁਸੀਂ ਹੀ ਪਰਮੇਸ਼ੁਰ ਹੋ ਜਿਸਤੇ ਸਾਨੂੰ ਭਰੋਸਾ ਹੈ। ਮੈਂ ਤੁਹਾਡੇ ਹੱਥਾਂ ਵਿੱਚ ਆਪਣੀ ਜਿੰਦ ਸੌਂਪਦਾ ਹਾਂ। ਮੈਨੂੰ ਬਚਾਉ।
ਜ਼ਬੂਰ 16:10
ਕਿਉਂਕਿ ਹੇ ਯਹੋਵਾਹ, ਤੂੰ ਮੇਰੀ ਰੂਹ ਨੂੰ ਮ੍ਰਿਤ ਲੋਕ ਵਿੱਚ ਦਾਖਲ ਨਹੀਂ ਹੋਣ ਦੇਵੇਂਗਾ। ਅਤੇ ਤੂੰ ਆਪਣੇ ਇੱਕ ਵਫ਼ਾਦਾਰ ਨੂੰ ਕਬਰ ਵਿੱਚ ਸੜਨ ਨਹੀਂ ਦੇਵੇਂਗਾ।
ਪਰਕਾਸ਼ ਦੀ ਪੋਥੀ 5:9
ਅਤੇ ਉਨ੍ਹਾਂ ਸਾਰਿਆਂ ਨੇ ਲੇਲੇ ਨੂੰ ਇੱਕ ਨਵਾਂ ਗੀਤ ਸੁਣਾਇਆ: “ਤੂੰ ਇਹ ਸੂਚੀ ਪੱਤਰ ਲੈ ਕੇ ਇਸ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ। ਕਿਉਂਕਿ ਤੂੰ ਮਾਰਿਆ ਗਿਆ ਸੀ ਅਤੇ ਤੇਰੇ ਲਹੂ ਦੁਆਰਾ ਤੂੰ ਹਰ ਵੰਸ਼ ਤੋਂ ਲੋਕਾਂ ਨੂੰ ਭਾਸ਼ਾ, ਜਾਤੀ ਅਤੇ ਕੌਮ ਨੂੰ ਪਰਮੇਸ਼ੁਰ ਲਈ ਖਰੀਦਿਆ।
ਯੂਹੰਨਾ 14:3
ਉੱਥੇ ਜਾਣ ਅਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਤੋਂ ਬਾਦ, ਮੈਂ ਵਾਪਿਸ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਰਹਿਣ ਲਈ ਲੈ ਜਾਵਾਂਗਾ।
ਪੈਦਾਇਸ਼ 5:24
ਇੱਕ ਦਿਨ ਹਨੋਕ ਪਰਮੇਸ਼ੁਰ ਦੇ ਨਾਲ ਤੁਰ ਰਿਹਾ ਸੀ, ਅਤੇ ਹਨੋਕ ਗਾਇਬ ਹੋ ਗਿਆ। ਪਰਮੇਸ਼ੁਰ ਨੇ ਉਸ ਨੂੰ ਉੱਠਾ ਲਿਆ।