Psalm 89:4
‘ਦਾਊਦ, ਮੈਂ ਤੇਰੇ ਪਰਿਵਾਰ ਨੂੰ ਸਦਾ ਰਹਿਣ ਵਾਲਾ ਬਣਾ ਦਿਆਂਗਾ। ਮੈਂ ਤੇਰੇ ਰਾਜ ਨੂੰ ਸਦਾ-ਸਦਾ ਰਹਿਣ ਲਈ ਬਣਾ ਦਿਆਂਗਾ।’”
Psalm 89:4 in Other Translations
King James Version (KJV)
Thy seed will I establish for ever, and build up thy throne to all generations. Selah.
American Standard Version (ASV)
Thy seed will I establish for ever, And build up thy throne to all generations. Selah
Bible in Basic English (BBE)
I will make your seed go on for ever, your kingdom will be strong through all generations. (Selah.)
Darby English Bible (DBY)
Thy seed will I establish for ever, and build up thy throne from generation to generation. Selah.
Webster's Bible (WBT)
I have made a covenant with my chosen, I have sworn to David my servant,
World English Bible (WEB)
'I will establish your seed forever, And build up your throne to all generations.'" Selah.
Young's Literal Translation (YLT)
`Even to the age do I establish thy seed, And have built to generation and generation thy throne. Selah.
| Thy seed | עַד | ʿad | ad |
| will I establish | ע֭וֹלָם | ʿôlom | OH-lome |
| for | אָכִ֣ין | ʾākîn | ah-HEEN |
| ever, | זַרְעֶ֑ךָ | zarʿekā | zahr-EH-ha |
| up build and | וּבָנִ֨יתִי | ûbānîtî | oo-va-NEE-tee |
| thy throne | לְדֹר | lĕdōr | leh-DORE |
| to all | וָד֖וֹר | wādôr | va-DORE |
| generations. | כִּסְאֲךָ֣ | kisʾăkā | kees-uh-HA |
| Selah. | סֶֽלָה׃ | selâ | SEH-la |
Cross Reference
੨ ਸਮੋਈਲ 7:12
“‘ਜਦੋਂ ਤੂੰ ਮਰੇਂਗਾ ਅਤੇ ਆਪਣੇ ਪੁਰਖਿਆਂ ਦੇ ਨਾਲ ਦਫ਼ਨਾਇਆ ਜਾਵੇਂਗਾ ਤਦ ਮੈਂ ਤੇਰੇ ਪੁੱਤਰਾਂ ਵਿੱਚੋਂ ਕਿਸੇ ਇੱਕ ਨੂੰ ਰਾਜਾ ਬਣਾਵਾਂਗਾ ਅਤੇ ਮੈਂ ਉਸਦਾ ਰਾਜ ਸਥਾਪਿਤ ਕਰਾਂਗਾ।
ਲੋਕਾ 1:32
ਉਹ ਮਹਾਨ ਹੋਵੇਗਾ ਅਤੇ ਲੋਕ ਉਸ ਨੂੰ ਅੱਤ ਉੱਚ ਪਰਮੇਸ਼ੁਰ ਦਾ ਪੁੱਤਰ ਆਖਣਗੇ। ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਤਖਤ ਉਸ ਨੂੰ ਦੇਵੇਗਾ।
ਯਸਈਆਹ 9:6
ਇਹ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਕਿਸੇ ਖਾਸ ਬੱਚੇ ਦਾ ਜਨਮ ਹੋਵੇਗਾ। ਪਰਮੇਸ਼ੁਰ ਸਾਨੂੰ ਇੱਕ ਪੁੱਤਰ ਦੇਵੇਗਾ। ਇਹ ਪੁੱਤਰ ਲੋਕਾਂ ਦੀ ਅਗਵਾਈ ਕਰਨ ਦਾ ਜਿਂਮਾ ਲਵੇਗਾ। ਉਸਦਾ ਨਾਮ ਹੋਵੇਗਾ, “ਅਦਭੁੱਤ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਉਹ ਪਿਤਾ ਜਿਹੜਾ ਸਦਾ ਜਿਉਂਦਾ ਹੈ, ਅਮਨ ਦਾ ਸਹਿਜ਼ਾਦਾ।”
ਜ਼ਬੂਰ 132:12
ਯਹੋਵਾਹ ਨੇ ਆਖਿਆ, “ਦਾਊਦ, ਜੇ ਤੇਰੇ ਬੱਚੇ ਮੇਰੇ ਕਰਾਰ ਨੂੰ ਅਤੇ ਉਨ੍ਹਾਂ ਨੇਮਾ ਨੂੰ ਮੰਨਣਗੇ ਜਿਨ੍ਹਾਂ ਦੀ ਮੈਂ ਸਿੱਖਿਆ ਦਿੰਦਾ ਹਾਂ। ਫ਼ੇਰ ਤੇਰੇ ਪਰਿਵਾਰ ਵਿੱਚੋਂ ਹੀ ਸਦਾ ਕੋਈ ਨਾ ਕੋਈ ਰਾਜਾ ਹੋਵੇਗਾ।”
੧ ਤਵਾਰੀਖ਼ 22:10
ਸੁਲੇਮਾਨ ਮੇਰੇ ਨਾਂ ਵਾਸਤੇ ਮੰਦਰ ਦਾ ਨਿਰਮਾਣ ਕਰੇਗਾ। ਸੁਲੇਮਾਨ ਮੇਰਾ ਪੁੱਤਰ ਹੋਵੇਗਾ ਅਤੇ ਮੈਂ ਉਸਦਾ ਪਿਤਾ। ਅਤੇ ਮੈਂ ਸੁਲੇਮਾਨ ਦੇ ਰਾਜ ਨੂੰ ਮਜ਼ਬੂਤ ਸ਼ਕਤੀਸ਼ਾਲੀ ਬਣਾਵਾਂਗਾ ਅਤੇ ਉਸ ਦੇ ਘਰਾਣੇ ਵਿੱਚੋਂ ਕਿਸੇ ਦਾ ਰਾਜ ਹਮੇਸ਼ਾ-ਹਮੇਸ਼ਾ ਲਈ ਇਸਰਾਏਲ ਤੇ ਰਹੇਗਾ।’”
੧ ਤਵਾਰੀਖ਼ 17:10
ਉਹ ਮੰਦੀਆਂ ਗੱਲਾਂ ਵਾਪਰੀਆਂ ਪਰ ਮੈਂ ਆਪਣੇ ਲੋਕਾਂ, ਇਸਰਾਏਲੀਆਂ ਤੇ ਹੋਣ ਲਈ ਆਗੂਆਂ ਨੂੰ ਚੁਣਿਆ ਅਤੇ ਮੈਂ ਤੇਰੇ ਸਾਰੇ ਵੈਰੀਆਂ ਨੂੰ ਹਰਾਵਾਂਗਾ। “‘ਮੈਂ ਤੈਨੂੰ ਦੱਸਦਾ ਹਾਂ ਕਿ ਯਹੋਵਾਹ ਤੇਰੇ ਲਈ ਇੱਕ ਭਵਨ ਬਣਾਵੇਗਾ।
ਪਰਕਾਸ਼ ਦੀ ਪੋਥੀ 22:16
“ਮੈਂ, ਯਿਸੂ ਨੇ ਕਲੀਸਿਯਾ ਨੂੰ ਇਹ ਗੱਲਾਂ ਦੱਸਣ ਲਈ ਆਪਣੇ ਦੂਤ ਭੇਜਦਾ ਹਾਂ। ਮੈਂ ਦਾਊਦ ਦੇ ਪਰਿਵਾਰ ਦੀ ਔਲਾਦ ਹਾਂ। ਮੈਂ ਸਵੇਰ ਦਾ ਚਮਕਦਾ ਸਿਤਾਰਾ ਹਾਂ।”
ਫ਼ਿਲਿੱਪੀਆਂ 2:9
ਮਸੀਹ ਨੇ ਪਰਮੇਸ਼ੁਰ ਦੀ ਆਗਿਆ ਦਾ ਪਾਲਣ ਕੀਤਾ, ਇਸ ਲਈ ਪਰਮੇਸ਼ੁਰ ਨੇ ਉਸ ਨੂੰ ਉਚਾਈ ਵਾਲੀ ਜਗ਼੍ਹਾ ਤੇ ਉੱਠਾਇਆ। ਅਤੇ ਉਸ ਨੂੰ ਇੱਕ ਨਾਂ ਦਿੱਤਾ ਜੋ ਕਿ ਦੂਜੇ ਸਾਰਿਆਂ ਨਾਵਾਂ ਤੋਂ ਉੱਚਾ ਹੈ।
ਰੋਮੀਆਂ 15:12
ਅਤੇ ਯਸਾਯਾਹ ਆਖਦਾ ਹੈ, “ਕੋਈ ਯੱਸੀ ਦੇ ਪਰਿਵਾਰ ਵਿੱਚੋਂ ਉੱਠੇਗਾ ਅਤੇ ਗੈਰ ਯਹੂਦੀਆਂ ਤੇ ਰਾਜ ਕਰਨ ਲਈ ਆਵੇਗਾ। ਅਤੇ ਗੈਰ ਯਹੂਦੀ ਉਸ ਵਿੱਚ ਆਸ ਰੱਖਣਗੇ।”
ਰੋਮੀਆਂ 1:3
ਇਹ ਖੁਸ਼ਖਬਰੀ ਪਰਮੇਸ਼ੁਰ ਦੇ ਪੁੱਤਰ, ਸਾਡੇ ਪ੍ਰਭੂ ਯਿਸੂ ਮਸੀਹ ਬਾਰੇ ਹੈ। ਉਹ ਇੱਕ ਮਨੁੱਖ ਦੇ ਤੌਰ ਤੇ ਦਾਊਦ ਦੇ ਪਰਿਵਾਰ ਵਿੱਚ ਪੈਦਾ ਹੋਇਆ ਸੀ। ਪਰ ਪਵਿੱਤਰਤਾ ਦੇ ਆਤਮਾ ਰਾਹੀਂ ਉਹ ਸ਼ਕਤੀ ਨਾਲ ਪਰਮੇਸ਼ੁਰ ਦਾ ਪੁੱਤਰ ਵਿਖਾਇਆ ਗਿਆ, ਜਦੋਂ ਉਹ ਮੁਰਦਿਆਂ ਤੋਂ ਜੀ ਉੱਠਿਆ ਸੀ। ਉਹ ਯਿਸੂ ਮਸੀਹ ਸਾਡਾ ਪਰਮੇਸ਼ੁਰ ਹੈ।
ਰਸੂਲਾਂ ਦੇ ਕਰਤੱਬ 13:32
“ਅਸੀਂ ਤੁਹਾਨੂੰ ਉਸ ਵਾਅਦੇ ਦੀ ਖੁਸ਼ਖਬਰੀ ਸੁਣਾਉਂਦੇ ਹਾਂ ਜਿਹੜਾ ਸਾਡੇ ਬਜ਼ੁਰਗਾਂ ਨਾਲ ਕੀਤਾ ਗਿਆ ਸੀ।
ਲੋਕਾ 20:41
ਕੀ ਮਸੀਹ ਦਾਊਦ ਦਾ ਪੁੱਤਰ ਹੈ? ਤਦ ਯਿਸੂ ਨੇ ਆਖਿਆ, “ਲੋਕ ਇਹ ਕਿਉਂ ਆਖਦੇ ਹਨ ਕਿ ਮਸੀਹ ਦਾਊਦ ਦਾ ਪੁੱਤਰ ਹੈ?
ਜ਼ਿਕਰ ਯਾਹ 12:8
ਪਰ ਯਹੋਵਾਹ ਯਰੂਸ਼ਲਮ ਵਿੱਚ ਲੋਕਾਂ ਨੂੰ ਬਚਾਵੇਗਾ। ਉਨ੍ਹਾਂ ਦਾ ਸਭ ਤੋਂ ਕਮਜ਼ੋਰ ਆਦਮੀ ਵੀ ਦਾਊਦ ਵਾਂਗ ਮਜ਼ਬੂਤ ਹੋਵੇਗਾ ਅਤੇ ਦਾਊਦ ਦੇ ਘਰਾਣੇ ਦੇ ਲੋਕ ਪਰਮੇਸ਼ੁਰ ਵਾਂਗ ਹੋਣਗੇ ਉਹ ਯਹੋਵਾਹ ਦੇ ਦੂਤ ਵਰਗੇ ਹੋਣਗੇ ਜਿਹੜਾ ਲੋਕਾਂ ਦੀ ਅਗਵਾਹੀ ਕਰਦਾ ਹੈ।
ਜ਼ਬੂਰ 89:36
ਦਾਊਦ ਦਾ ਪਰਿਵਾਰ ਸਦਾ ਲਈ ਰਹੇਗਾ। ਉਸਦਾ ਪਿਆਰ ਸੂਰਜ ਰਹਿਣ ਤੱਕ ਰਹੇਗਾ।
ਜ਼ਬੂਰ 89:29
ਉਸਦਾ ਪਰਿਵਾਰ ਸਦਾ ਰਹੇਗਾ, ਅਤੇ ਉਸਦਾ ਰਾਜ ਉਦੋਂ ਤੱਕ ਰਹੇਗਾ ਜਦੋਂ ਤੱਕ ਆਕਾਸ਼ ਹਨ।
ਜ਼ਬੂਰ 89:1
ਅਜ਼ਰਾਂਹੀ ਦੇ ਏਥਾਨ ਦਾ ਭਗਤੀ ਗੀਤ। ਮੈਂ ਹਮੇਸ਼ਾ ਯਹੋਵਾਹ ਦੇ ਪਿਆਰ ਬਾਰੇ ਗਾਵਾਂਗਾ। ਮੈਂ ਸਦਾ-ਸਦਾ ਲਈ ਉਸਦੀ ਵਫ਼ਾਦਾਰੀ ਗਾਵਾਂਗਾ।
ਜ਼ਬੂਰ 72:17
ਰਾਜਾ ਸਦਾ ਲਈ ਪ੍ਰਸਿਧ ਹੋਵੇ। ਲੋਕ ਉਸਦਾ ਨਾਮ ਓਨਾ ਚਿਰ ਚੇਤੇ ਰੱਖਣ ਜਿੰਨਾ ਚਿਰ ਸੂਰਜ ਚਮਕਦਾ। ਲੋਕ ਉਸ ਦੇ ਨਾਮ ਨੂੰ ਇੱਕ ਅਸੀਸ ਵਾਂਗ ਇਸਤੇਮਾਲ ਕਰਦੇ ਰਹਿਣ। ਉਹ ਉਸ ਦੇ ਕਾਰਣ ਆਪਣੇ-ਆਪ ਨੂੰ ਖੁਸ਼-ਕਿਸਮਤ ਸਮਝਣ।
੧ ਸਲਾਤੀਨ 9:5
ਜੇਕਰ ਤੂੰ ਮੇਰੇ ਆਖੇ ਅਨੁਸਾਰ ਕਰੇਂ, ਮੈਂ ਤੇਰੇ ਘਰਾਣੇ ਵਿੱਚੋਂ ਹਮੇਸ਼ਾ ਇਸਰਾਏਲ ਉੱਪਰ ਕਿਸੇ ਨੂੰ ਰਾਜੇ ਵਜੋਂ ਰੱਖਾਂਗਾ। ਮੈਂ ਤੇਰੇ ਪਿਤਾ ਨਾਲ ਇਕਰਾਰ ਕੀਤਾ ਸੀ। ਉਸ ਦੇ ਉਤਰਾਧਿਕਾਰੀ ਵਿੱਚੋਂ ਕੋਈ ਇਸਰਾਏਲ ਉੱਪਰ ਹਮੇਸ਼ਾ ਰਾਜ ਕਰੇਗਾ।
੨ ਸਮੋਈਲ 7:29
ਹੁਣ, ਕਿਰਪਾ ਕਰਕੇ, ਮੇਰੇ ਪਰਿਵਾਰ ਨੂੰ ਵਰਦਾਨ ਦੇ। ਹੁਣ ਤੂੰ ਆਪਣੇ ਦਾਸ ਦੇ ਘਰ ਨੂੰ ਬਰਕਤ ਦੇਣੀ ਮੰਨ ਲੈ ਤਾਂ ਜੋ ਉਹ ਹਮੇਸ਼ਾ ਤੇਰੇ ਅੱਗੇ ਸਦੀਵ ਅਟੱਲ ਰਹੇ, ਕਿਉਂ ਕਿ ਤੂੰ ਹੀ ਹੇ, ਯਹੋਵਾਹ ਮੇਰੇ ਪ੍ਰਭੂ ਇਹ ਆਖਿਆ ਹੈ। ਅਤੇ ਤੇਰੀ ਹੀ ਕਿਰਪਾ ਅਸੀਸ ਨਾਲ ਤੇਰੇ ਸੇਵਕ ਦਾ ਘਰਾਣਾ ਹਮੇਸ਼ਾ ਲਈ ਮੁਬਾਰਕ ਹੋਵੇ।”