Psalm 92:12
ਚੰਗੇ ਬੰਦੇ ਯਹੋਵਾਹ ਦੇ ਮੰਦਰ ਵਿੱਚ ਉਗੇ ਹੋਏ ਲਬੋਨਾਨ ਦੇ ਸਰੂ ਦੇ ਰੁੱਖਾਂ ਵਰਗੇ ਹਨ।
Psalm 92:12 in Other Translations
King James Version (KJV)
The righteous shall flourish like the palm tree: he shall grow like a cedar in Lebanon.
American Standard Version (ASV)
The righteous shall flourish like the palm-tree: He shall grow like a cedar in Lebanon.
Bible in Basic English (BBE)
The good man will be like a tall tree in his strength; his growth will be as the wide-stretching trees of Lebanon.
Darby English Bible (DBY)
The righteous shall shoot forth like a palm-tree; he shall grow like a cedar on Lebanon.
Webster's Bible (WBT)
My eye also shall see my desire on my enemies, and my ears shall hear my desire of the wicked that rise up against me.
World English Bible (WEB)
The righteous shall flourish like the palm tree. He will grow like a cedar in Lebanon.
Young's Literal Translation (YLT)
The righteous as a palm-tree flourisheth, As a cedar in Lebanon he groweth.
| The righteous | צַ֭דִּיק | ṣaddîq | TSA-deek |
| shall flourish | כַּתָּמָ֣ר | kattāmār | ka-ta-MAHR |
| like the palm tree: | יִפְרָ֑ח | yiprāḥ | yeef-RAHK |
| grow shall he | כְּאֶ֖רֶז | kĕʾerez | keh-EH-rez |
| like a cedar | בַּלְּבָנ֣וֹן | ballĕbānôn | ba-leh-va-NONE |
| in Lebanon. | יִשְׂגֶּֽה׃ | yiśge | yees-ɡEH |
Cross Reference
ਜ਼ਬੂਰ 1:3
ਇਸ ਤਰ੍ਹਾਂ ਉਹ ਉਸ ਰੁੱਖ ਵਾਂਗ ਬਲਵਾਨ ਬਣ ਜਾਂਦਾ ਹੈ ਜਿਹੜਾ ਨਦੀ ਦੇ ਕਿਨਾਰੇ ਉੱਤੇ ਬਰਾਬਰੀ ਨਾਲ ਵੱਧਦਾ ਹੈ। ਅਤੇ ਉਹ ਰੁੱਖ ਉਪਯੁਕਤ ਸਮੇਂ ਤੇ ਫ਼ਲ ਦਿੰਦਾ ਹੈ। ਉਹ ਉਸ ਰੁੱਖ ਵਰਗਾ ਹੈ ਜਿਸਦੇ ਪੱਤੇ ਨਹੀਂ ਸੁੱਕਦੇ ਅਤੇ ਉਹ ਆਪਣੇ ਹਰ ਅਮਲ ਵਿੱਚ ਫ਼ਲਦਾਇੱਕ ਹੋ ਜਾਂਦਾ ਹੈ।
ਜ਼ਬੂਰ 52:8
ਪਰ ਮੈਂ ਜੈਤੂਨ ਦੇ ਇੱਕ ਹਰੇ ਰੁੱਖ ਵਾਂਗ ਹਾਂ ਜਿਹੜਾ ਪਰਮੇਸ਼ੁਰ ਦੇ ਮੰਦਰ ਵਿੱਚ ਉੱਗਿਆ ਹੈ।
ਹੋ ਸੀਅ 14:5
ਮੈਂ ਇਸਰਾਏਲ ਲਈ ਤ੍ਰੇਲ ਵਾਂਗ ਆਵਾਂਗਾ ਇਸਰਾਏਲ ਕੁਮੁਦਨੀ ਫ਼ੁੱਲ ਵਾਂਗ ਖਿਲੇਗਾ ਅਤੇ ਉਹ ਲਬਾਨੋਨ ਦੇ ਦਿਉਦਾਰ ਦੇ ਦ੍ਰੱਖਤਾਂ ਵਾਂਗ ਉੱਗੇਗਾ।
ਯਰਮਿਆਹ 17:8
ਉਹ ਬੰਦਾ ਉਸ ਰੁੱਖ ਵਰਗਾ ਤਾਕਤਵਰ ਹੋਵੇਗਾ, ਜਿਹੜਾ ਪਾਣੀ ਦੇ ਨੇੜੇ ਉਗਾਇਆ ਹੁੰਦਾ ਹੈ। ਉਸ ਰੁੱਖ ਦੀਆਂ ਜਢ਼ਾਂ ਵੱਡੀਆਂ ਹੁੰਦੀਆਂ ਹਨ ਜਿਹੜੀਆਂ ਪਾਣੀ ਲੱਭ ਲੈਂਦੀਆਂ ਹਨ। ਉਹ ਰੁੱਖ ਭੈਭੀਤ ਨਹੀਂ ਹੁੰਦਾ ਉਦੋਂ ਜਦੋਂ ਦਿਨ ਗਰਮ ਹੁੰਦੇ ਹਨ। ਇਸ ਦੀਆਂ ਪੱਤੀਆਂ ਸਦਾ ਹਰੀਆਂ ਹੁੰਦੀਆਂ ਨੇ। ਉਸ ਨੂੰ ਉਸ ਵਰ੍ਹੇ ਦਾ ਫ਼ਿਕਰ ਨਹੀਂ ਹੁੰਦਾ ਜਦੋਂ ਵਰੱਖਾ ਨਹੀਂ ਹੁੰਦੀ। ਉਹ ਰੁੱਖ ਸਦਾ ਹੀ ਫ਼ਲ ਪੈਦਾ ਕਰਦਾ ਹੈ।
ਯਸਈਆਹ 55:13
ਸਰੂ ਦੇ ਵੱਡੇ ਰੁੱਖ ਵੱਧਣ ਫ਼ੁੱਲਣਗੇ ਜਿੱਥੇ ਝਾੜੀਆਂ ਹੁੰਦੀਆਂ ਸਨ। ਓੱਥੇ ਮਹਿਂਦੀ ਦੇ ਰੁੱਖ ਉੱਗਣਗੇ, ਜਿੱਥੇ ਜੰਗਲੀ ਬੂਟੀਆਂ ਹੁੰਦੀਆਂ ਸਨ। ਇਹ ਗੱਲਾਂ ਯਹੋਵਾਹ ਨੂੰ ਮਸ਼ਹੂਰ ਕਰ ਦੇਣਗੀਆਂ। ਇਹ ਗੱਲਾਂ ਪ੍ਰਮਾਣ ਹੋਣਗੀਆਂ ਕਿ ਯਹੋਵਾਹ ਸ਼ਕਤੀਸ਼ਾਲੀ ਹੈ ਇਹ ਪ੍ਰਮਾਣ ਕਦੇ ਵੀ ਖਤਮ ਨਹੀਂ ਹੋਵੇਗਾ।”
ਜ਼ਬੂਰ 104:16
ਲਬਾਨੋਨ ਦੇ ਦੇਵਦਾਰ ਦੇ ਰੁੱਖ ਪਰਮੇਸ਼ੁਰ ਦੀ ਜ਼ਇਦਾਦ ਹਨ। ਯਹੋਵਾਹ ਨੇ ਉਹ ਰੁੱਖ ਬੀਜੇ ਸਨ ਅਤੇ ਉਹ ਉਨ੍ਹਾਂ ਦੀ ਲੋੜ ਲਈ ਪਾਣੀ ਦਿੰਦਾ ਹੈ।
ਜ਼ਬੂਰ 92:7
ਦੁਸ਼ਟ ਲੋਕ ਘਾਹ-ਫ਼ੂਸ ਦੀ ਤਰ੍ਹਾਂ ਜਿਉਂਦੇ ਅਤੇ ਮਰ ਜਾਂਦੇ ਹਨ। ਅਤੇ ਜਿਹੜੀਆਂ ਨਿਰਾਰਥਕ ਗੱਲਾਂ ਉਹ ਕਰਦੇ ਹਨ ਹਮੇਸ਼ਾ ਲਈ ਨਸ਼ਟ ਕਰ ਦਿੱਤੀਆਂ ਜਾਣਗੀਆਂ।
ਜ਼ਬੂਰ 72:7
ਨੇਕੀ ਨੂੰ ਖਿੜਨ ਦਿਉ ਜਦੋਂ ਤੱਕ ਕਿ ਉਹ ਰਾਜਾ ਹੈ, ਅਮਨ ਨੂੰ ਜਾਰੀ ਰਹਿਣ ਦਿਉ ਜਿੰਨਾ ਚਿਰ ਕਿ ਚੰਨ ਹੈ।
ਗਿਣਤੀ 24:6
ਤੁਸੀਂ ਉਨ੍ਹਾਂ ਬਾਗਾਂ ਵਰਗੇ ਹੋ ਜਿਹੜੇ ਨਹਿਰਾਂ ਨੇ ਸਿੰਜੇ ਨੇ। ਤੁਸੀਂ ਉਨ੍ਹਾਂ ਬਾਗਾਂ ਵਰਗੇ ਹੋ ਜਿਹੜੇ ਨਦੀਆਂ ਕੰਢੇ ਉੱਗਦੇ ਨੇ। ਤੁਸੀਂ ਉਨ੍ਹਾਂ ਸੁਗੰਧਿਤ ਝਾੜੀਆਂ ਵਰਗੇ ਹੋ ਜਿਹੜੀਆਂ ਯਹੋਵਾਹ ਨੇ ਬੀਜੀਆਂ ਨੇ। ਤੁਸੀਂ ਉਨ੍ਹਾਂ ਸੁੰਦਰ ਰੁੱਖਾਂ ਵਰਗੇ ਹੋ ਜਿਹੜੇ ਪਾਣੀ ਕੰਢੇ ਉੱਗਦੇ ਨੇ।
ਆਮੋਸ 2:9
“ਪਰ ਇਹ ਮੈਂ ਹੀ ਸੀ ਜਿਸਨੇ ਅਮੋਰੀਆਂ ਨੂੰ ਉਨ੍ਹਾਂ ਦੇ ਅਗਿਓ ਬਰਬਾਦ ਕੀਤਾ ਜਿਹੜੇ ਕਿ ਦਿਆਰ ਦੇ ਦ੍ਰੱਖਤਾਂ ਵਾਂਗ ਲੰਬੇ ਸਨ ਅਤੇ ਬਲੂਤ ਦੇ ਰੁੱਖਾਂ ਵਰਗੇ ਤਕੜੇ। ਪਰ ਮੈਂ ਉਨ੍ਹਾਂ ਦੇ ਉੱਪਰ ਫ਼ਲਾਂ ਅਤੇ ਹੇਠਲੀਆਂ ਜੜਾਂ ਨੂੰ ਨਾਸ ਕੀਤਾ।
ਯਸਈਆਹ 65:22
ਫ਼ੇਰ ਕਦੇ ਕੋਈ ਬੰਦਾ ਅਜਿਹਾ ਮਕਾਨ ਨਹੀਂ ਉਸਾਰੇਗਾ ਜਿੱਥੇ ਕੋਈ ਹੋਰ ਬੰਦਾ ਰਹੇਗਾ। ਫ਼ੇਰ ਕਦੇ ਕੋਈ ਅਜਿਹਾ ਬਾਗ਼ ਨਹੀਂ ਲਗਾਵੇਗਾ, ਕਿ ਉਸ ਦੇ ਫ਼ਲ ਹੋਰ ਕੋਈ ਖਾਵੇ। ਮੇਰੇ ਲੋਕ ਰੁੱਖਾਂ ਜਿੰਨੀ ਉਮਰ ਜਿਉਣਗੇ। ਮੇਰੇ ਚੁਣੇ ਹੋਏ ਲੋਕ ਉਨ੍ਹਾਂ ਚੀਜ਼ਾਂ ਨੂੰ ਮਾਨਣਗੇ ਜਿਹੜੀਆਂ ਉਹ ਬਨਾਉਣਗੇ।
ਜ਼ਬੂਰ 148:9
ਪਰਮੇਸ਼ੁਰ ਨੇ, ਪਹਾੜ ਅਤੇ ਪਹਾੜੀਆਂ ਨੂੰ, ਫ਼ਲਦਾਰ ਰੁੱਖਾ ਅਤੇ ਦਿਉਦਾਰ ਦੇ ਰੁੱਖਾਂ ਨੂੰ ਬਣਾਇਆ।
੧ ਸਲਾਤੀਨ 6:29
ਮੰਦਰ ਦੀਆਂ ਸਾਰੀਆਂ ਦੀਵਾਰਾਂ ਉੱਪਰ ਕਰੂਬੀਆਂ, ਖਜ਼ੂਰਾਂ, ਖਿੜੇ ਹੋਏ ਫ਼ੁੱਲਾਂ ਦੀਆਂ ਮੂਰਤਾਂ ਸਨ ਜੋ ਉਸ ਨੇ ਉਕਰ ਕੇ ਅੰਦਰਲੇ ਵਾਰ ਅਤੇ ਬਾਹਰ ਵਾਰ ਬਣਵਾਈਆਂ ਹੋਈਆਂ ਸਨ।
੧ ਸਲਾਤੀਨ 4:33
ਸੁਲੇਮਾਨ ਨੂੰ ਪ੍ਰਕਿਰਤੀ ਬਾਰੇ ਵੀ ਬੜਾ ਗਿਆਨ ਸੀ। ਉਸ ਨੇ ਹਰ ਤਰ੍ਹਾਂ ਦੇ ਪੌਦਿਆਂ ਅਤੇ ਰੁੱਖਾਂ ਬਾਰੇ, ਲਬਾਲੋਨ ਦੇ ਦਿਆਰ ਦੇ ਰੁੱਖਾਂ ਤੋਂ ਲੈ ਕੇ ਕੰਧਾਂ ਉੱਤੇ ਉਗਦੀਆਂ ਛੋਟੀਆਂ ਵੇਲਾਂ ਤਾਈਂ ਸਮਝਾਇਆ। ਉਸ ਨੇ ਜਾਨਵਰਾਂ, ਪੰਛੀਆਂ, ਰੀਂਗਣ ਵਾਲੇ ਜੀਵਾਂ ਅਤੇ ਮੱਛੀਆਂ ਬਾਰੇ ਸਮਝਾਇਆ।