Revelation 16:8
ਚੌਥੇ ਦੂਤ ਨੇ ਆਪਣਾ ਕਟੋਰਾ ਸੂਰਜ ਉੱਤੇ ਡੋਲ੍ਹ ਦਿੱਤਾ। ਸੂਰਜ ਨੂੰ ਲੋਕਾਂ ਨੂੰ ਅੱਗ ਨਾਲ ਸਾੜਨ ਦੀ ਸ਼ਕਤੀ ਦਿੱਤੀ ਗਈ।
Revelation 16:8 in Other Translations
King James Version (KJV)
And the fourth angel poured out his vial upon the sun; and power was given unto him to scorch men with fire.
American Standard Version (ASV)
And the fourth poured out his bowl upon the sun; and it was given unto it to scorch men with fire.
Bible in Basic English (BBE)
And the fourth let what was in his vessel come out on the sun; and power was given to it that men might be burned with fire.
Darby English Bible (DBY)
And the fourth poured out his bowl on the sun; and it was given to it to burn men with fire.
World English Bible (WEB)
The fourth poured out his bowl on the sun, and it was given to him to scorch men with fire.
Young's Literal Translation (YLT)
And the fourth messenger did pour out his vial upon the sun, and there was given to him to scorch men with fire,
| And | Καὶ | kai | kay |
| the | ὁ | ho | oh |
| fourth | τέταρτος | tetartos | TAY-tahr-tose |
| angel | ἄγγελος | angelos | ANG-gay-lose |
| out poured | ἐξέχεεν | execheen | ayks-A-hay-ane |
| his | τὴν | tēn | tane |
| φιάλην | phialēn | fee-AH-lane | |
| vial | αὐτοῦ | autou | af-TOO |
| upon | ἐπὶ | epi | ay-PEE |
| the | τὸν | ton | tone |
| sun; | ἥλιον | hēlion | AY-lee-one |
| and | καὶ | kai | kay |
| power was given to | ἐδόθη | edothē | ay-THOH-thay |
| him unto | αὐτῷ | autō | af-TOH |
| scorch | καυματίσαι | kaumatisai | ka-ma-TEE-say |
| men | τοὺς | tous | toos |
| with | ἀνθρώπους | anthrōpous | an-THROH-poos |
| fire. | ἐν | en | ane |
| πυρί | pyri | pyoo-REE |
Cross Reference
ਪਰਕਾਸ਼ ਦੀ ਪੋਥੀ 14:18
ਫ਼ੇਰ ਇੱਕ ਹੋਰ ਦੂਤ ਜੱਗਵੇਦੀ ਵੱਲੋਂ ਬਾਹਰ ਆਇਆ। ਇਸ ਦੂਤ ਕੋਲ ਅੱਗ ਉੱਤੇ ਅਧਿਕਾਰ ਸੀ। ਇਸ ਦੂਤ ਨੇ ਉੱਚੀ ਅਵਾਜ਼ ਨਾਲ ਉਸ ਨੂੰ ਸੱਦਿਆ। ਜਿੱਸ ਕੋਲ ਤਿੱਖੀ ਦਾਤਰੀ ਸੀ ਅਤੇ ਆਖਿਆ, “ਆਪਣੀ ਤਿੱਖੀ ਦਾਤਰੀ ਲੈ ਅਤੇ ਧਰਤੀ ਦੇ ਅੰਗੂਰਾਂ ਦੇ ਬਾਗ ਵਿੱਚੋਂ ਅੰਗੂਰ ਤੋੜ। ਅੰਗੂਰ ਪੱਕੇ ਹੋਏ ਹਨ।”
ਪਰਕਾਸ਼ ਦੀ ਪੋਥੀ 8:12
ਚੌਥੇ ਦੂਤ ਨੇ ਆਪਣਾ ਬਿਗੁਲ ਵਜਾਇਆ। ਫ਼ਿਰ ਸੂਰਜ ਦਾ ਤੀਜਾ ਹਿੱਸਾ, ਚੰਨ ਦਾ ਤੀਜਾ ਹਿੱਸਾ ਅਤੇ ਤਾਰਿਆਂ ਦਾ ਤੀਜਾ ਹਿੱਸਾ ਖੁੱਭ ਗਿਆ ਸੀ। ਇਸੇ ਦੇ ਕਾਰਣ ਹੀ, ਉਨ੍ਹਾਂ ਵਿੱਚੋਂ ਇੱਕ ਤਿਹਾਈ ਕਾਲੇ ਬਣ ਗਏ ਸਨ। ਦਿਨ ਅਤੇ ਰਾਤ ਦਾ ਤੀਜਾ ਹਿੱਸਾ ਬਿਨਾ ਚਾਨਣ ਤੋਂ ਸਨ।
ਪਰਕਾਸ਼ ਦੀ ਪੋਥੀ 6:12
ਫ਼ੇਰ ਮੈਂ ਦੇਖ ਰਿਹਾ ਸੀ ਜਦੋਂ ਲੇਲੇ ਨੇ ਛੇਵੀਂ ਮੋਹਰ ਖੋਲ੍ਹੀ। ਉੱਥੇ ਬਹੁਤ ਵੱਡਾ ਭੁਚਾਲ ਆ ਗਿਆ। ਸੂਰਜ ਬੱਕਰੀ ਦੇ ਵਾਲਾਂ ਦੇ ਬਣੇ ਬੋਰੇ ਵਰਗਾ ਕਾਲਾ ਹੋ ਗਿਆ। ਪੂਰਾ ਚੰਨ ਲਹੂ ਵਾਂਗ ਲਾਲ ਹੋ ਗਿਆ।
ਪਰਕਾਸ਼ ਦੀ ਪੋਥੀ 9:17
ਆਪਣੇ ਦਰਸ਼ਨ ਵਿੱਚ ਮੈ ਇਵੇਂ ਹੀ ਘੋੜਿਆਂ ਅਤੇ ਘੋੜ ਸਵਾਰਾਂ ਨੂੰ ਦੇਖਿਆ; ਉਨ੍ਹਾਂ ਕੋਲ ਢਾਲਾਂ ਸਨ ਜੋ ਕਿ ਅੰਗਿਆਰਾਂ ਵਰਗੀਆਂ ਲਾਲ ਗੂੜੇ ਨੀਲੇ ਅਤੇ ਗੰਧਕ ਵਰਗੇ ਪੀਲੇ ਰੰਗ ਦੀਆਂ ਸਨ। ਘੋੜਿਆਂ ਦੇ ਮੂੰਹ ਸ਼ੇਰਾਂ ਦੇ ਮੂੰਹਾਂ ਵਰਗੇ ਸਨ। ਘੋੜਿਆਂ ਦੇ ਮੂੰਹਾਂ ਵਿੱਚੋਂ ਅੱਗ, ਧੂਂਆਂ ਅਤੇ ਗੰਧਕ ਨਿਕਲ ਰਹੀ ਸੀ।
ਪਰਕਾਸ਼ ਦੀ ਪੋਥੀ 9:2
ਫ਼ੇਰ ਤਾਰੇ ਨੇ ਉਸ ਡੂੰਘੇ ਸੁਰਾਖ ਨੂੰ ਖੋਲ੍ਹਿਆ ਜਿਹੜਾ ਤਲਹੀਣ ਖੱਡ ਵੱਲ ਜਾਂਦਾ ਸੀ। ਸੁਰਾਖ ਵਿੱਚੋਂ ਧੂੰਆਂ ਇੰਝ ਬਾਹਰ ਆਇਆ ਜਿਵੇਂ ਕਿ ਇਹ ਵੱਡੀ ਭੱਠੀ ਵਿੱਚੋਂ ਨਿਕਲ ਰਿਹਾ ਹੋਵੇ। ਸੁਰਾਖ ਵਿੱਚੋਂ ਨਿਕਲਦੇ ਧੂੰਏ ਕਾਰਣ ਸੂਰਜ ਅਤੇ ਅਕਾਸ਼ ਤੇ ਹਨੇਰਾ ਛਾ ਗਿਆ।
ਪਰਕਾਸ਼ ਦੀ ਪੋਥੀ 7:16
ਉਹ ਫ਼ੇਰ ਕਦੇ ਵੀ ਭੁੱਖੇ ਨਹੀਂ ਹੋਣਗੇ। ਉਹ ਫ਼ੇਰ ਕਦੇ ਵੀ ਪਿਆਸੇ ਨਹੀਂ ਹੋਣਗੇ। ਸੂਰਜ ਉਨ੍ਹਾਂ ਨੂੰ ਨੁਕਸਾਨ ਨਹੀਂ ਪੁਚਾਏਗਾ। ਕੋਈ ਤਪਸ਼ ਉਨ੍ਹਾਂ ਨੂੰ ਸਾੜੇਗੀ ਨਹੀਂ।
ਰਸੂਲਾਂ ਦੇ ਕਰਤੱਬ 2:20
ਸੂਰਜ ਘੁੱਪ ਹਨੇਰੇ ਵਿੱਚ ਬਦਲ ਜਾਵੇਗਾ ਅਤੇ ਚੰਦਰਮਾਂ, ਲਹੂ ਵਰਗਾ ਲਾਲ ਹੋ ਜਾਵੇਗਾ। ਫ਼ੇਰ ਪ੍ਰਭੂ ਦਾ ਉਹ ਮਹਾਨ ਅਤੇ ਮਹਿਮਾਮਈ ਦਿਨ ਆਵੇਗਾ।
ਲੋਕਾ 21:25
ਘਬਰਾਉਣਾ ਨਹੀਂ “ਸੂਰਜ-ਚੰਦ ਅਤੇ ਤਾਰਿਆਂ ਵਿੱਚ ਹੈਰਾਨੀਜਨਕ ਨਿਸ਼ਾਨ ਦਿਖਾਈ ਦੇਣਗੇ। ਜਦੋਂ ਧਰਤੀ ਦੀਆਂ ਕੌਮਾਂ ਸਮੁੰਦਰ ਦਾ ਉੱਛਲਨਾ ਅਤੇ ਗਰਜਨਾ ਵੇਖਣਗੀਆਂ ਤਾਂ ਡਰ ਅਤੇ ਵਿਆਕੁਲਤਾ ਮਹਿਸੂਸ ਕਰਨਗੀਆਂ।
ਮੱਤੀ 13:6
ਪਰ ਜਦੋਂ ਸੂਰਜ ਚੜ੍ਹ੍ਹਿਆ, ਤਾਂ ਬੂਟੇ ਸੜ ਗਏ, ਉਹ ਇਸ ਲਈ ਮਰੇ ਕਿਉਂਕਿ ਉਨ੍ਹਾਂ ਦੀਆਂ ਜੜ੍ਹਾਂ ਡੂੰਘੀਆਂ ਨਹੀਂ ਸਨ।
ਯਵਨਾਹ 4:8
ਜਦੋਂ ਸੂਰਜ ਅਕਾਸ਼ ਵਿੱਚ ਉੱਚਾ ਸੀ, ਪਰਮੇਸ਼ੁਰ ਨੇ ਪੂਰਬ ਵੱਲੋਂ ਇੱਕ ਤੱਤੀ ਹਵਾ ਵਗਾਈ ਅਤੇ ਸੂਰਜ ਯੂਨਾਹ ਨੂੰ ਕਮਜ਼ੋਰ ਕਰਦਿਆਂ ਹੋਇਆਂ ਉਸ ਦੇ ਸਿਰ ਉਤੇ ਤਪਣ ਲੱਗ ਪਿਆ। ਯੂਨਾਹ ਨੇ ਇਹ ਆਖਦਿਆਂ ਹੋਇਆਂ ਪਰਮੇਸ਼ੁਰ ਨੂੰ ਉਸ ਨੂੰ ਮਰ ਜਾਣ ਲਈ ਵੀ ਕਿਹਾ, “ਅਜਿਹੇ ਜੀਵਨ ਜਿਉਣ ਤੋਂ ਤਾਂ ਚੰਗਾ ਹੈ ਕਿ ਮੈਂ ਮਰ ਜਾਵਾਂ।”
ਯਸਈਆਹ 24:23
ਯਹੋਵਾਹ ਰਾਜੇ ਵਾਂਗ ਯਰੂਸ਼ਲਮ ਅੰਦਰ ਸੀਯੋਨ ਪਰਬਤ ਉੱਤੇ ਹਕੂਮਤ ਕਰੇਗਾ। ਉਸਦਾ ਪਰਤਾਪ ਵਡਕਿਆਂ ਸਾਹਮਣੇ ਚਮਕੇਗਾ। ਉਸਦਾ ਪਰਤਾਪ ਇੰਨਾ ਚਮਕੀਲਾ ਹੋਵੇਗਾ ਕਿ ਚੰਨ ਵੀ ਸ਼ਰਮਾ ਜਾਵੇਗਾ। ਸੂਰਜ ਸ਼ਰਮਸਾਰ ਹੋ ਜਾਵੇਗਾ।