Romans 13:8
ਦੂਜਿਆਂ ਨੂੰ ਪ੍ਰੇਮ ਕਰੋ ਜਿਵੇਂ ਸ਼ਰ੍ਹਾ ਆਖਦੀ ਹੈ ਕਿਸੇ ਦੇ ਕਰਜਾਈ ਨਾ ਰਹੋ। ਪਰ ਹਮੇਸ਼ਾ ਇੱਕ ਦੂਜੇ ਦੇ ਪਿਆਰ ਦੇ ਕਰਜਾਈ ਹੋਵੋ। ਜਿਹੜਾ ਦੂਜਿਆਂ ਲੋਕਾਂ ਨੂੰ ਪਿਆਰ ਕਰਦਾ ਹੈ ਉਸ ਨੇ ਸਾਰੀ ਸ਼ਰ੍ਹਾ ਨੂੰ ਮੰਨਿਆ ਹੈ।
Romans 13:8 in Other Translations
King James Version (KJV)
Owe no man any thing, but to love one another: for he that loveth another hath fulfilled the law.
American Standard Version (ASV)
Owe no man anything, save to love one another: for he that loveth his neighbor hath fulfilled the law.
Bible in Basic English (BBE)
Be in debt for nothing, but to have love for one another: for he who has love for his neighbour has kept all the law.
Darby English Bible (DBY)
Owe no one anything, unless to love one another: for he that loves another has fulfilled the law.
World English Bible (WEB)
Owe no one anything, except to love one another; for he who loves his neighbor has fulfilled the law.
Young's Literal Translation (YLT)
To no one owe anything, except to love one another; for he who is loving the other -- law he hath fulfilled,
| Owe | Μηδενὶ | mēdeni | may-thay-NEE |
| no man | μηδὲν | mēden | may-THANE |
| any thing, | ὀφείλετε | opheilete | oh-FEE-lay-tay |
| εἰ | ei | ee | |
| but | μὴ | mē | may |
| τὸ | to | toh | |
| to love | ἀγαπᾶν | agapan | ah-ga-PAHN |
| another: one | ἀλλήλους· | allēlous | al-LAY-loos |
| ὁ | ho | oh | |
| for | γὰρ | gar | gahr |
| he that loveth | ἀγαπῶν | agapōn | ah-ga-PONE |
| τὸν | ton | tone | |
| another | ἕτερον | heteron | AY-tay-rone |
| hath fulfilled | νόμον | nomon | NOH-mone |
| the law. | πεπλήρωκεν | peplērōken | pay-PLAY-roh-kane |
Cross Reference
ਰੋਮੀਆਂ 13:10
ਪਿਆਰ ਦੂਜਿਆਂ ਲੋਕਾਂ ਨੂੰ ਸੱਟ ਨਹੀਂ ਮਾਰਦਾ ਇਸ ਲਈ ਦੂਜਿਆਂ ਨੂੰ ਪ੍ਰੇਮ ਕਰਨਾ ਪੂਰੀ ਸ਼ਰ੍ਹਾ ਨੂੰ ਮੰਨਣ ਵਾਂਗ ਹੈ।
ਗਲਾਤੀਆਂ 5:14
ਸਮੁੱਚਾ ਨੇਮ ਦਾ ਸਾਰਾਂਸ਼ ਇਸ ਇੱਕ ਹੁਕਮ ਵਿੱਚ ਹੈ; “ਹੋਰਾਂ ਨੂੰ ਵੀ ਉਵੇਂ ਪਿਆਰ ਕਰੋ ਜਿਸ ਤਰ੍ਹਾਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋ।”
ਮੱਤੀ 7:12
ਸਭ ਤੋਂ ਜ਼ਰੂਰੀ ਅਸੂਲ “ਇਸ ਲਈ ਜੋ ਕੁਝ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਉਨ੍ਹਾਂ ਨਾਲ ਵੀ ਉਵੇਂ ਦੀਆਂ ਹੀ ਗੱਲਾਂ ਕਰੋ। ਕਿਉਂਕਿ ਮੂਸਾ ਦੀ ਸ਼ਰ੍ਹਾ ਅਤੇ ਨਬੀਆਂ ਦੀਆਂ ਲਿਖਤਾਂ ਦਾ ਇਹੋ ਨਚੋੜ ਹੈ।
ਯਾਕੂਬ 2:8
ਸਭ ਨੇਮਾਂ ਦੇ ਉੱਪਰ ਇੱਕੋ ਹੀ ਨੇਮ ਦੀ ਸਰਦਾਰੀ ਹੈ। ਇਹ ਸ਼ਾਹੀ ਨੇਮ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਹੋਰਨਾਂ ਲੋਕਾਂ ਨੂੰ ਵੀ ਉਵੇਂ ਪਿਆਰ ਕਰੋ ਜਿਵੇਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋਂ।” ਜੇ ਤੁਸੀਂ ਇਸ ਨੇਮ ਦਾ ਅਨੁਸਰਣ ਕਰੋਂਗੇ, ਤੁਸੀਂ ਸਹੀ ਗੱਲ ਕਰ ਰਹੇ ਹੋਂ।
ਮੱਤੀ 22:39
ਅਤੇ ਦੂਜਾ ਹੁਕਮ ਵੀ ਪਹਿਲੇ ਜਿੰਨਾ ਹੀ ਮਹੱਤਵਪੂਰਣ ਹੈ: ‘ਤੈਨੂੰ ਆਪਣੇ ਗੁਆਂਢੀ ਨੂੰ ਉਵੇਂ ਹੀ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਤੂੰ ਆਪਣੇ-ਆਪ ਨੂੰ ਪਿਆਰ ਕਰਦਾ ਹੈਂ।
ਕੁਲੁੱਸੀਆਂ 3:14
ਇਹ ਸਾਰੀਆਂ ਗੱਲਾਂ ਕਰੋ; ਪਰ ਸਭ ਤੋਂ ਮਹੱਤਵਪੂਰਣ ਗੱਲ ਇਹ ਹੈ ਕਿ ਇੱਕ ਦੂਸਰੇ ਨੂੰ ਪਿਆਰ ਕਰੋ। ਪਿਆਰ ਹੀ ਉਹ ਤਾਕਤ ਹੈ ਜੋ ਤੁਹਾਨੂੰ ਸਾਰਿਆਂ ਨੂੰ ਸਹੀ ਏਕਤਾ ਵਿੱਚ ਬੰਨ੍ਹਦੀ ਹੈ।
ਰੋਮੀਆਂ 13:7
ਸਭਨਾਂ ਨੂੰ ਉਹ ਕੁਝ ਦੇ ਦਿਉ ਜਿਸਦੇ ਵੀ ਤੁਸੀਂ ਦੇਣਦਾਰ ਹੋ। ਉਨ੍ਹਾਂ ਲੋਕਾਂ ਨੂੰ ਇੱਜ਼ਤ ਦਿਉ, ਜਿਨ੍ਹਾਂ ਨੂੰ ਤੁਸੀਂ ਇੱਜ਼ਤ ਦੇ ਦੇਣਦਾਰ ਹੋ। ਉਨ੍ਹਾਂ ਨੂੰ ਮਹਿਸੂਲ ਦਿਉ ਜਿਸਦੇ ਤੁਸੀਂ ਦੇਣਦਾਰ ਹੋ। ਉਨ੍ਹਾਂ ਲੋਕਾਂ ਨੂੰ ਸਤਿਕਾਰ ਦਿਉ ਜਿਨ੍ਹਾਂ ਲਈ ਸਤਿਕਾਰ ਦੇ ਤੁਸੀਂ ਦੇਣਦਾਰ ਹੋ।
ਯੂਹੰਨਾ 13:34
“ਮੈਂ ਤੁਹਾਨੂੰ ਇੱਕ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ।
ਅਮਸਾਲ 3:27
ਉਨ੍ਹਾਂ ਦੀ ਮਦਦ ਕਰਨ ਤੋਂ ਇਨਕਾਰੀ ਨਾ ਹੋਵੋ ਜੋ ਇਸਦੇ ਅਧਿਕਾਰੀ ਹਨ, ਜਦੋਂ ਤੁਸੀਂ ਮਦਦ ਕਰ ਸੱਕਦੇ ਹੋਵੋਂ।
ਅਸਤਸਨਾ 24:14
“ਤੁਹਾਨੂੰ ਕਿਸੇ ਗਰੀਬ ਅਤੇ ਲੋੜਵੰਦ ਨੌਕਰ ਨੂੰ ਉਸਦਾ ਭਾੜਾ ਦੇਣ ਤੋਂ ਇਨਕਾਰ ਨਹੀਂ ਕਰਨਾ ਚਾਹੀਦਾ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਕੋਈ ਇਸਰਾਏਲੀ ਹੈ ਜਾਂ ਤੁਹਾਡੇ ਸ਼ਹਿਰ ਵਿੱਚ ਰਹਿਣ ਵਾਲਾ ਕੋਈ ਵਿਦੇਸ਼ੀ।
੧ ਤਿਮੋਥਿਉਸ 1:5
ਇਸ ਆਦੇਸ਼ ਦਾ ਟੀਚਾ ਲੋਕਾਂ ਨੂੰ ਪਿਆਰ ਭਾਵਨਾ ਰੱਖਣ ਨਾਲ ਸੰਬੰਧ ਰੱਖਦਾ ਹੈ। ਇਸ ਪਿਆਰ ਨੂੰ ਹਾਸਿਲ ਕਰਨ ਲਈ ਲੋਕਾਂ ਨੂੰ ਆਪਣਾ ਦਿਲ ਸ਼ੁੱਧ ਰੱਖਣਾ ਪਵੇਗਾ ਉਨ੍ਹਾਂ ਨੂੰ ਉਹੋ ਕੁਝ ਕਰਨਾ ਚਾਹੀਦਾ ਹੈ ਜਿਹੜਾ ਉਨ੍ਹਾਂ ਦੀ ਸਮਝ ਅਨੁਸਾਰ ਸਹੀ ਹੈ, ਅਤੇ ਉਨ੍ਹਾਂ ਨੂੰ ਸੱਚਾ ਵਿਸ਼ਵਾਸ ਰੱਖਣਾ ਚਾਹੀਦਾ ਹੈ।