ਮੱਤੀ 4:18
ਯਿਸੂ ਨੇ ਕੁਝ ਚੇਲੇ ਚੁਣੇ ਜਦੋਂ ਯਿਸੂ ਗਲੀਲ ਝੀਲ ਦੇ ਕੰਢੇ ਘੁੰਮ ਰਿਹਾ ਸੀ ਤਾਂ ਉਸ ਨੇ ਦੋ ਭਰਾਵਾਂ ਸ਼ਮਊਨ ਜਿਹੜਾ ਪਤਰਸ ਕਹਾਉਂਦਾ ਹੈ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਵੇਖਿਆ। ਉਹ ਮਾਛੀ ਸਨ ਉਹ ਜਾਲ ਨਾਲ ਮੱਛੀਆਂ ਫ਼ੜ ਰਹੇ ਸਨ।
ਮੱਤੀ 4:21
ਯਿਸੂ ਗਲੀਲੀ ਝੀਲ ਦੇ ਕੰਢੇ ਚੱਲਦਾ ਰਿਹਾ। ਉਸ ਨੇ ਦੋ ਹੋਰ ਭਰਾਵਾਂ ਯਾਕੂਬ ਅਤੇ ਯੂਹੰਨਾ ਨੂੰ ਵੇਖਿਆ ਜੋ ਕੇ ਜ਼ਬਦੀ ਦੇ ਪੁੱਤਰ ਸਨ। ਉਹ ਆਪਣੇ ਪਿਉ ਨਾਲ ਬੇੜੀ ਵਿੱਚ ਆਪਣੇ, ਜਾਲਾਂ ਨੂੰ ਠੀਕ ਕਰ ਰਹੇ ਸਨ। ਯਿਸੂ ਨੇ ਉਨ੍ਹਾਂ ਨੂੰ ਸੱਦਿਆ
ਮੱਤੀ 5:41
ਅਤੇ ਜੇ ਕੋਈ ਤੁਹਾਨੂੰ ਇੱਕ ਮੀਲ ਆਪਣੇ ਨਾਲ ਤੁਰਣ ਲਈ ਮਜਬੂਰ ਕਰੇ ਤਾਂ ਤੁਸੀਂ ਉਸ ਨਾਲ ਦੋ ਮੀਲ ਚੱਲੋ।
ਮੱਤੀ 6:24
“ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਇੱਕ ਹੀ ਸਮੇਂ ਨਹੀਂ ਕਰ ਸੱਕਦਾ ਕਿਉਂਕਿ ਇੱਕ ਨਾਲ ਉਹ ਵੈਰ ਅਤੇ ਦੂਜੇ ਨਾਲ ਪ੍ਰੀਤ ਰੱਖੇਗਾ ਜਾਂ ਇੱਕ ਨਾਲ ਉਹ ਮਿਲਿਆ ਰਹੇਗਾ ਅਤੇ ਦੂਜੇ ਨੂੰ ਭੁੱਲ ਜਾਵੇਗਾ। ਇਸ ਲਈ ਤੁਸੀਂ ਪਰਮੇਸ਼ੁਰ ਅਤੇ ਦੌਲਤ ਦੀ ਸੇਵਾ ਇੱਕੋ ਵੇਲੇ ਨਹੀਂ ਕਰ ਸੱਕਦੇ।
ਮੱਤੀ 8:28
ਯਿਸੂ ਨੇ ਦੋ ਮਨੁੱਖਾਂ ਵਿੱਚੋਂ ਭੂਤ ਕੱਢੇ ਜਦੋਂ ਯਿਸੂ ਝੀਲ ਦੇ ਪਾਰ ਗਦਰੀਨੀਆਂ ਦੇ ਦੇਸ਼ ਵਿੱਚ ਪਹੁੰਚਿਆ, ਤਾਂ ਦੋ ਮਨੁੱਖ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਕਬਰਾਂ ਵਿੱਚੋਂ ਨਿਕਲ ਕੇ ਯਿਸੂ ਕੋਲ ਆਏ ਅਤੇ ਉਹ ਇੰਨੇ ਖਤਰਨਾਕ ਸਨ ਕਿ ਉਸ ਰਸਤੇ ਤੋਂ ਕੋਈ ਲੰਘ ਨਹੀਂ ਸੀ ਸੱਕਦਾ।
ਮੱਤੀ 9:27
ਯਿਸੂ ਦਾ ਬਹੁਤ ਸਾਰੇ ਲੋਕਾਂ ਨੂੰ ਰਾਜੀ ਕਰਨਾ ਜਦੋਂ ਯਿਸੂ ਉੱਥੋਂ ਤੁਰਿਆ, ਤਾਂ ਦੋ ਅੰਨ੍ਹੇ ਉਸ ਦੇ ਮਗਰ ਹਾਕਾਂ ਮਾਰਦੇ ਆਏ ਅਤੇ ਬੋਲੇ, “ਹੇ ਦਾਊਦ ਦੇ ਪੁੱਤਰ ਸਾਡੇ ਉੱਤੇ ਦਯਾ ਕਰ!”
ਮੱਤੀ 10:10
ਨਾ ਹੀ ਆਪਣੇ ਨਾਲ ਕੋਈ ਝੋਲਾ ਚੁੱਕੋ। ਆਪਣੇ ਸਫ਼ਰ ਵਿੱਚ ਸਿਰਫ਼ ਉਹੀ ਕੱਪੜੇ ਅਤੇ ਉਹੀ ਜੁੱਤੀ ਲਿਓ ਜਿਹੜੀ ਤੁਸੀਂ ਪਾਈ ਹੋਈ ਹੈ। ਨਾ ਹੀ ਤੁਸੀਂ ਆਪਣੇ ਨਾਲ ਲਾਠੀ ਲੈਣੀ ਹੈ। ਇੱਕ ਕਾਮੇ ਨੂੰ ਹੱਕ ਹੈ ਕਿ ਜੋ ਉਸ ਨੂੰ ਚਾਹੀਦਾ ਲੈ ਸੱਕਦਾ ਹੈ।
ਮੱਤੀ 10:29
ਇੱਕ ਪੈਸੇ ਨੂੰ ਦੀਆਂ ਦੋ ਚਿੜੀਆਂ ਵਿਕਦੀਆਂ ਹਨ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਤੁਹਾਡੇ ਪਿਤਾ ਦੀ ਮਰਜ਼ੀ ਬਿਨਾਂ ਖਤਮ ਨਹੀਂ ਹੋ ਸੱਕਦੀ।
ਮੱਤੀ 11:2
ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਕੈਦਖਾਨੇ ਵਿੱਚ ਮਸੀਹ ਦੇ ਕੰਮਾਂ ਬਾਰੇ ਸੁਣਕੇ ਆਪਣੇ ਕੁਝ ਚੇਲਿਆਂ ਨੂੰ ਉਸ ਵੱਲ ਭੇਜਿਆ।
ਮੱਤੀ 14:17
ਚੇਲਿਆਂ ਨੇ ਕਿਹਾ, “ਪਰ ਏਥੇ ਸਾਡੇ ਕੋਲ ਸਿਰਫ਼ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।”
Occurences : 135
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்