ਮੱਤੀ 5:37
ਪਰ ਤੁਸੀਂ ਆਪਣੇ ਬੋਲਣ ਵਿੱਚ ‘ਹਾਂ’ ਦੀ ਹਾਂ, ਅਤੇ ‘ਨਾ’ ਦੀ ਨਾ, ਆਖੋ। ‘ਹਾਂ’ ਜਾਂ ‘ਨਾ’ ਤੋਂ ਵੱਧ ਆਖਣਾ ਬਦੀ ਵੱਲੋਂ ਹੈ।
ਮੱਤੀ 18:17
ਜੇਕਰ ਉਹ ਉਨ੍ਹਾਂ ਦੀ ਵੀ ਨਾ ਸੁਣੇ ਤਾਂ ਫ਼ਿਰ ਕਲੀਸਿਯਾ ਨੂੰ ਖਬਰ ਦਿਓ। ਜੇਕਰ ਉਹ ਕਲੀਸਿਯਾ ਨੂੰ ਵੀ ਸੁਨਣ ਤੋਂ ਇਨਕਾਰ ਕਰਦਾ ਹੈ, ਤਾਂ ਉਸ ਨੂੰ ਗੈਰ-ਯਹੂਦੀ ਅਤੇ ਇੱਕ ਮਸੂਲੀਆ ਮੰਨ ਲਵੋ।
ਮੱਤੀ 20:26
ਤੁਹਾਡੇ ਵਿੱਚ ਅਜਿਹਾ ਨਾ ਹੋਵੇ, ਪਰ ਜੇਕਰ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ ਉਸ ਨੂੰ ਸੇਵਕ ਵਾਂਗ ਤੁਹਾਡੀ ਸੇਵਾ ਕਰਨੀ ਚਾਹੀਦੀ ਹੈ।
ਮੱਤੀ 20:27
ਜੇਕਰ ਤੁਹਾਡੇ ਵਿੱਚੋਂ ਕੋਈ ਪਹਿਲਾ ਬਨਣਾ ਚਾਹੇ ਉਹ ਪਹਿਲਾਂ ਤੁਹਾਡਾ ਦਾਸ ਹੋਵੇ।
ਲੋਕਾ 12:35
ਹਮੇਸ਼ਾ ਤਿਆਰ ਰਹੋ “ਹਮੇਸ਼ਾ ਸੇਵਾ ਕਰਨ ਲਈ ਤਿਆਰ ਰਹੋ ਅਤੇ ਆਪਣੀ ਰੋਸ਼ਨੀ ਚਮਕਦੀ ਰੱਖੋ।
ਰਸੂਲਾਂ ਦੇ ਕਰਤੱਬ 1:20
ਪਤਰਸ ਨੇ ਕਿਹਾ, “ਯਹੂਦਾ ਬਾਰੇ ਜ਼ਬੂਰ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: ‘ਕਾਸ਼ ਉਸਦਾ ਘਰ ਉੱਜੜ ਜਾਵੇ। ਉੱਥੇ ਕਿਸੇ ਨੂੰ ਵੀ ਨਹੀਂ ਰਹਿਣਾ ਚਾਹੀਦਾ।’ ਅਤੇ ਇਹ ਵੀ ਲਿਖਿਆ ਹੈ ਕਿ ‘ਉਸਦਾ ਕੰਮ ਕੋਈ ਹੋਰ ਸਾਂਭ ਲਵੇ।’
ਰਸੂਲਾਂ ਦੇ ਕਰਤੱਬ 2:14
ਪਤਰਸ ਨੇ ਲੋਕਾਂ ਨੂੰ ਕਿਹਾ ਤਦ ਪਤਰਸ ਉਨ੍ਹਾਂ ਗਿਆਰਾਂ ਰਸੂਲਾਂ ਦੇ ਨਾਲ ਖੜੋ ਕੇ ਉੱਚੀ ਆਵਾਜ਼ ਨਾਲ ਆਖਣ ਲੱਗਾ, “ਹੇ ਮੇਰੇ ਯਹੂਦੀ ਭਰਾਵੋ ਅਤੇ ਸਾਰੇ ਯਰੂਸ਼ਲਮ ਨਿਵਾਸੀਓ, ਮੇਰੀ ਗੱਲ ਧਿਆਨ ਨਾਲ ਸੁਣੋ ਕਿਉਂਕਿ ਮੈਂ ਤੁਹਾਨੂੰ ਉਹ ਦੱਸਾਂਗਾ ਜੋ ਤੁਹਾਨੂੰ ਜਾਨਣਾ ਚਾਹੀਦਾ ਹੈ।
ਰਸੂਲਾਂ ਦੇ ਕਰਤੱਬ 4:10
ਕਿਉਂਕਿ ਅਸੀਂ ਚਾਹੁੰਦੇ ਹਾ ਕਿ ਤੁਹਾਨੂੰ ਸਭ ਨੂੰ ਅਤੇ ਸਾਰੇ ਯਹੂਦੀਆਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਇਹ ਲੰਗੜਾ ਆਦਮੀ ਨਾਸਰਤ ਦੇ ਯਿਸੂ ਮਸੀਹ ਦੀ ਸ਼ਕਤੀ ਨਾਲ ਠੀਕ ਹੋਇਆ ਹੈ। ਉਹੀ ਯਿਸੂ ਜਿਸ ਨੂੰ ਤੁਸੀਂ ਸੂਲੀ ਚਾੜ੍ਹਿਆ ਸੀ। ਪਰਮੇਸ਼ੁਰ ਨੇ ਉਸੇ ਨੂੰ ਮੁਰਦਿਆਂ ਚੋ ਜਿਵਾਇਆ ਹੈ। ਇਹ ਆਦਮੀ ਲੰਗੜਾ ਸੀ ਪਰ ਹੁਣ ਚੱਲ ਸੱਕਦਾ ਹੈ। ਹੁਣ ਉਹ ਯਿਸੂ ਦੀ ਸ਼ਕਤੀ ਨਾਲ ਤੁਹਾਡੇ ਸਾਹਮਣੇ ਖੜ੍ਹਾ ਹੋਣ ਦੇ ਯੋਗ ਹੈ।
ਰਸੂਲਾਂ ਦੇ ਕਰਤੱਬ 13:38
ਹੇ ਭਰਾਵੋ। ਤੁਹਾਨੂੰ ਸਮਝਣਾ ਚਾਹੀਦਾ ਹੈ ਕਿ ਅਸੀਂ ਤੁਹਾਨੂੰ ਕੀ ਆਖ ਰਹੇ ਹਾਂ; ਇਸਦਾ ਮਤਲਬ ਹੈ ਆਪਣੇ ਪਾਪਾਂ ਦੀ ਮੁਆਫ਼ੀ ਤੁਸੀਂ ਉਸ ਰਾਹੀਂ ਪਾ ਸੱਕਦੇ ਹੋ। ਹਰ ਉਹ ਵਿਅਕਤੀ ਜਿਹੜਾ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਆਪਣੇ ਪਾਪਾਂ ਤੋਂ ਮੁਆਫ਼ ਹੈ ਅਤੇ ਉਸ ਨੂੰ ਉਸ ਸਭ ਕਾਸੇ ਤੋਂ ਵੀ ਮੁਕਤ ਕੀਤਾ ਗਿਆ ਹੈ ਜਿਸਤੋਂ ਮੂਸਾ ਦੀ ਸ਼ਰ੍ਹਾ ਤੁਹਾਨੂੰ ਮੁਕਤ ਨਹੀਂ ਕਰ ਸੱਕਦੀ।
ਰਸੂਲਾਂ ਦੇ ਕਰਤੱਬ 28:28
“ਹੇ ਯਹੂਦੀਓ। ਮੈਂ ਤੁਹਾਨੂੰ ਇਹ ਪਤਾ ਲਾਉਣਾ ਚਾਹੁੰਦਾ ਹਾਂ ਕਿ ਪਰਮੇਸ਼ੁਰ ਨੇ ਇਹ ਮੁਕਤੀ ਗੈਰ-ਯਹੂਦੀ ਲੋਕਾਂ ਵਾਸਤੇ ਭੇਜੀ ਹੈ, ਅਤੇ ਉਹ ਸੁਣਨਗੇ।”
Occurences : 16
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்