ਮੱਤੀ 3:3
ਯੂਹੰਨਾ ਬਪਤਿਸਮਾ ਦੇਣ ਵਾਲਾ ਉਹੀ ਹੈ ਜਿਸਦੇ ਬਾਰੇ ਯਸਾਯਾਹ ਨਬੀ ਦੀ ਜ਼ਬਾਨੀ ਆਖਿਆ ਗਿਆ ਸੀ। ਯਸਾਯਾਹ ਨੇ ਕਿਹਾ: “ਉਜਾੜ ਵਿੱਚ ਇੱਕ ਮਨੁੱਖ ਹੋਕਾ ਦੇ ਰਿਹਾ ਹੈ: ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ; ਉਸ ਦੇ ਰਾਹਾਂ ਨੂੰ ਸਿਧਿਆਂ ਕਰੋ।’”
ਮੱਤੀ 3:16
ਜਿਵੇਂ ਹੀ ਯਿਸੂ ਨੇ ਬਪਤਿਸਮਾ ਲਿਆ ਤਾਂ ਉਹ ਪਾਣੀ ਤੋਂ ਬਾਹਰ ਆ ਗਿਆ। ਉਸ ਲਈ ਅਕਾਸ਼ ਖੁਲ੍ਹ ਗਿਆ ਅਤੇ ਉਸ ਨੇ ਪਰਮੇਸ਼ੁਰ ਦੇ ਆਤਮਾ ਨੂੰ ਘੁੱਗੀ ਵਾਂਗ ਆਪਣੇ ਉੱਪਰ ਉੱਤਰਦਿਆਂ ਵੇਖਿਆ।
ਮੱਤੀ 13:20
“ਅਤੇ ਜਿਹੜਾ ਬੀਜ਼ ਪੱਥਰੀਲੀ ਧਰਤੀ ਤੇ ਬੀਜਿਆ ਗਿਆ ਸੀ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਸੁਣਦਾ ਹੈ ਅਤੇ ਝੱਟ ਖੁਸ਼ੀ ਨਾਲ ਉਨ੍ਹਾਂ ਨੂੰ ਮੰਨ ਲੈਂਦਾ ਹੈ।
ਮੱਤੀ 13:21
ਪਰ ਉਹ ਵਿਅਕਤੀ ਉਪਦੇਸ਼ਾਂ ਨੂੰ ਡੂੰਘਿਆਂ ਨਹੀਂ ਲੈਦਾ ਇਸ ਨਾਲ ਉਹ ਥੋੜਾ ਚਿਰ ਹੀ ਰਹਿੰਦਾ ਹੈ। ਜਦੋਂ ਇਨ੍ਹਾਂ ਉਪਦੇਸ਼ਾਂ ਕਾਰਨ ਉਸ ਨੂੰ ਦੁੱਖ ਜਾਂ ਕਸ਼ਟ ਦਾ ਸਾਹਮਣਾ ਕਰਨਾ ਪੈਂਦਾ ਹੈ ਉਹ ਝੱਟ ਆਪਣਾ ਵਿਸ਼ਵਾਸ ਛੱਡ ਦਿੰਦਾ ਹੈ।
ਮਰਕੁਸ 1:3
“ਉਜਾੜ ਵਿੱਚ ਇੱਕ ਮਨੁੱਖ ਪੁਕਾਰ ਰਿਹਾ ਹੈ: ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ, ਉਸ ਦੇ ਰਾਹਾਂ ਨੂੰ ਸਿਧੇ ਕਰੋ।’”
ਮਰਕੁਸ 1:12
ਯਿਸੂ ਦਾ ਪਰਤਾਇਆ ਜਾਣਾ ਤਦ ਆਤਮਾ ਯਿਸੂ ਨੂੰ ਇੱਕਲਿਆਂ ਉਜਾੜ ਵਿੱਚ ਲੈ ਗਿਆ।
ਮਰਕੁਸ 1:28
ਇਉਂ ਗਲੀਲ ਦੇ ਸਾਰੇ ਖੇਤ੍ਰ ਵਿੱਚ ਯਿਸੂ ਬਾਰੇ ਖ਼ਬਰ ਬੜੀ ਤੇਜ਼ੀ ਨਾਲ ਫ਼ੈਲੀ ਗਈ।
ਲੋਕਾ 3:4
ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: “ਉਜਾੜ ਵਿੱਚ ਇੱਕ ਅਵਾਜ਼ ਹੋਕਾ ਦੇ ਰਹੀ ਹੈ: ‘ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ ਉਸ ਦੇ ਮਾਰਗ ਨੂੰ ਸਿੱਧਾ ਕਰੋ।
ਲੋਕਾ 3:5
ਹਰ ਘਾਟੀ ਭਰੀ ਜਾਵੇਗੀ, ਹਰ ਪਹਾੜ ਅਤੇ ਟਿੱਬਾ ਪੱਧਰਾ ਕੀਤਾ ਜਾਵੇਗਾ। ਟੇਢੇ ਰਾਹਾਂ ਨੂੰ ਸਿੱਧਿਆਂ ਕੀਤਾ ਜਾਵੇਗਾ ਅਤੇ ਉੱਚੇ ਨੀਵੇਂ ਰਾਹਾਂ ਨੂੰ ਸਮਤਲ ਕੀਤਾ ਜਾਵੇਗਾ।
ਯੂਹੰਨਾ 13:32
ਜੇਕਰ ਪਰਮੇਸ਼ੁਰ ਉਸ ਰਾਹੀਂ ਮਹਿਮਾ ਪ੍ਰਾਪਤ ਕਰਦਾ ਹੈ, ਤਾਂ ਉਹ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਹੀਂ ਮਹਿਮਾ ਦੇਵੇਗਾ। ਅਤੇ ਉਹ ਜਲਦੀ ਹੀ ਉਸ ਨੂੰ ਮਹਿਮਾ ਦੇਵੇਗਾ।”
Occurences : 16
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்