ਮੱਤੀ 14:33
ਫ਼ੇਰ, ਉਹ ਜਿਹੜੇ ਬੇੜੀ ਵਿੱਚ ਸਨ, ਉਨ੍ਹਾਂ ਨੇ ਉਸਦੀ ਉਪਾਸਨਾ ਕੀਤੀ ਅਤੇ ਆਖਿਆ, “ਸੱਚਮੁੱਚ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ।”
ਮੱਤੀ 26:73
ਕੁਝ ਦੇਰ ਬਾਦ, ਜੋ ਲੋਕ ਉੱਥੇ ਖੜ੍ਹੇ ਸਨ ਉਹ ਪਤਰਸ ਕੋਲ ਆਏ ਅਤੇ ਆਖਿਆ, “ਤੇਰੇ ਉੱਚਾਰਣ ਤੋਂ ਹੀ ਸਾਨੂੰ ਪਤਾ ਹੈ ਕਿ ਤੂੰ ਉਨ੍ਹਾਂ ਵਿੱਚੋਂ ਇੱਕ ਹੈਂ।”
ਮੱਤੀ 27:54
ਸੂਬੇਦਾਰ ਅਤੇ ਉਨ੍ਹਾਂ ਸਿਪਾਹੀਆਂ ਨੇ, ਜਿਨ੍ਹਾਂ ਨੇ ਯਿਸੂ ਦੀ ਪਹਿਰੇਦਾਰੀ ਕੀਤੀ ਸੀ, ਇਹ ਭੂਚਾਲ ਅਤੇ ਇਹ ਸਭ ਘਟਨਾਵਾਂ ਵੇਖੀਆਂ ਤਾਂ ਉਹ ਬਹੁਤ ਘਬਰਾਏ ਅਤੇ ਕਿਹਾ, “ਉਹ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ।”
ਮਰਕੁਸ 14:70
ਪਤਰਸ ਫ਼ਿਰ ਉਸ ਦੇ ਕਹਿਣੇ ਤੋਂ ਮੁੱਕਰ ਗਿਆ। ਕੁਝ ਦੇਰ ਬਾਦ, ਕੁਝ ਲੋਕ ਪਤਰਸ ਦੇ ਕੋਲ ਖੜ੍ਹੇ ਸਨ ਅਤੇ ਉਹ ਕਹਿਣ ਲੱਗੇ, “ਅਸੀਂ ਜਾਣਦੇ ਹਾਂ ਕਿ ਤੂੰ ਉਨ੍ਹਾਂ ਵਿੱਚੋਂ ਇੱਕ ਹੈਂ। ਕਿਉਂਕਿ ਤੂੰ ਗਲੀਲ ਤੋਂ ਹੈਂ।”
ਮਰਕੁਸ 15:39
ਤਾਂ ਉਹ ਸੂਬੇਦਾਰ ਜਿਹੜਾ ਸਾਹਮਣੇ ਖੜ੍ਹਾ ਸਭ ਵੇਖ ਰਿਹਾ ਸੀ, ਜਦ ਉਸ ਨੇ ਵੇਖਿਆ ਕਿ ਯਿਸੂ ਕਿਵੇਂ ਮਰਿਆ ਹੈ ਤਾਂ ਕਹਿਣ ਲੱਗਾ, “ਇਹ ਮਨੁੱਖ ਸਚਮੁੱਚ ਹੀ ਪਰਮੇਸ਼ੁਰ ਦਾ ਪੁੱਤਰ ਸੀ।”
ਲੋਕਾ 9:27
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿੰਨੇ ਇਸ ਵੇਲੇ ਇੱਥੇ ਮੌਜੂਦ ਹਨ ਉਨ੍ਹਾਂ ਵਿੱਚੋਂ ਕੁਝ ਮੌਤ ਦਾ ਸੁਆਦ ਨਹੀਂ ਚਖਣਗੇ ਜਦ ਤੱਕ ਉਹ ਪਰਮੇਸ਼ੁਰ ਦੇ ਰਾਜ ਨੂੰ ਨਾ ਵੇਖ ਲੈਣ।”
ਲੋਕਾ 12:44
ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਉਹ ਉਸ ਨੂੰ ਆਪਣੀ ਸਾਰੀ ਸੰਪਤੀ ਦਾ ਨਿਗਰਾਨ ਨਿਯੁਕਤ ਕਰੇਗ਼ਾ।
ਲੋਕਾ 21:3
ਉਸ ਨੇ ਤਾਂਬੇ ਦੇ ਦੋ ਸਿੱਕੇ ਗੋਲਕ ਵਿੱਚ ਪਾਏ। ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਭਾਵੇਂ ਇਸ ਔਰਤ ਨੇ ਦੋ ਛੋਟੇ ਸਿੱਕੇ ਪਾਏ ਹਨ, ਅਸਲ ਵਿੱਚ ਉਸ ਨੇ ਅਮੀਰ ਲੋਕਾਂ ਨਾਲੋਂ ਵੱਧ ਪਾਇਆ ਹੈ।
ਯੂਹੰਨਾ 1:47
ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ।”
ਯੂਹੰਨਾ 4:42
ਉਨ੍ਹਾਂ ਲੋਕਾਂ ਨੇ ਉਸ ਔਰਤ ਨੂੰ ਆਖਿਆ, “ਅਸੀਂ ਯਿਸੂ ਵਿੱਚ ਤੇਰੇ ਸ਼ਬਦਾਂ ਕਾਰਣ ਵਿਸ਼ਵਾਸ ਨਹੀਂ ਕਰਦੇ, ਸਗੋਂ ਇਸ ਲਈ ਕਿਉਂ ਜੋ ਅਸੀਂ ਖੁਦ ਉਸ ਦੇ ਸ਼ਬਦ ਸੁਣੇ ਹਨ। ਹੁਣ ਅਸੀਂ ਜਾਣ ਗਏ ਹਾਂ ਕਿ ਉਹ ਸੱਚ ਮੁੱਚ ਦੁਨੀਆਂ ਦਾ ਮੁਕਤੀਦਾਤਾ ਹੈ।”
Occurences : 21
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்