ਰਸੂਲਾਂ ਦੇ ਕਰਤੱਬ 2:46
ਹਰ ਰੋਜ਼ ਸਭ ਮੰਦਰ ਦੇ ਵਿਹੜੇ ਵਿੱਚ ਉਸੇ ਮਕਸਦ ਨਾਲ ਮਿਲਦੇ। ਉਹ ਆਪਣੇ ਘਰਾਂ ਵਿੱਚ ਅਨੰਦਿਤ ਦਿਲਾਂ ਨਾਲ ਮਿਲਕੇ ਭੋਜਨ ਕਰਦੇ।
ਰਸੂਲਾਂ ਦੇ ਕਰਤੱਬ 24:25
ਪਰ ਫ਼ੇਲਿਕੁਸ ਘਬਰਾ ਗਿਆ ਜਦੋਂ ਪੌਲੁਸ ਨੇ ਧਰਮੀ ਜੀਵਨ ਅਤੇ ਸੰਜਮ ਅਤੇ ਭਵਿੱਖ ਵਿੱਚ ਹੋਣ ਵਾਲੇ ਨਿਆਂ ਬਾਰੇ ਦੱਸਿਆ। ਤਾਂ ਫ਼ੇਲਿਕੁਸ ਨੇ ਕਿਹਾ, “ਹੁਣ ਤੂੰ ਜਾ। ਫ਼ਿਰ ਜਦੋਂ ਮੇਰੇ ਪਾਸ ਖੁਲ੍ਹਾ ਵਕਤ ਹੋਵੇਗਾ ਮੈਂ ਤੈਨੂੰ ਬੁਲਾਵਾਂਗਾ।”
ਰਸੂਲਾਂ ਦੇ ਕਰਤੱਬ 27:33
ਦਿਨ ਚੜ੍ਹ੍ਹਨ ਤੋਂ ਪਹਿਲਾਂ ਪੌਲੁਸ ਨੇ ਸਾਰੇ ਆਦਮੀਆਂ ਨੂੰ ਕੁਝ ਖਾ ਲੈਣ ਲਈ ਮਿੰਨਤ ਕੀਤੀ। ਉਸ ਕਿਹਾ, “ਪਿੱਛਲੇ ਚੌਦਹਾਂ ਦਿਨਾਂ ਤੋਂ ਤੁਸੀਂ ਵੇਖ ਰਹੇ ਹੋ ਅਤੇ ਮੌਸਮ ਦੇ ਸੁਧਰਨ ਦਾ ਇੰਤਜ਼ਾਰ ਕਰ ਰਹੇ ਹੋ ਅਤੇ ਤੁਸੀਂ ਕੁਝ ਵੀ ਨਹੀਂ ਖਾਧਾ।
੨ ਤਿਮੋਥਿਉਸ 2:6
ਜਿਹੜਾ ਕਿਸਾਨ ਸਖਤ ਮਿਹਨਤ ਕਰਦਾ ਹੈ ਉਹ ਖੇਤ ਦੀ ਫ਼ਸਲ ਦਾ ਆਨੰਦ ਮਾਨਣ ਵਾਲਾ ਪਹਿਲਾ ਵਿਅਕਤੀ ਹੋਣਾ ਚਾਹੀਦਾ ਹੈ।
ਇਬਰਾਨੀਆਂ 6:7
ਉਹ ਲੋਕ ਉਸ ਧਰਤੀ ਵਰਗੇ ਹਨ ਜਿਹੜੀ ਬਹੁਤ ਵਰੱਖਾ ਪ੍ਰਾਪਤ ਕਰਦੀ ਹੈ। ਕਿਸਾਨ ਉਸ ਧਰਤੀ ਤੇ ਬੀਜ ਬੀਜਦਾ ਹੈ ਅਤੇ ਉਸਦੀ ਦੇਖ-ਭਾਲ ਕਰਦਾ ਹੈ ਤਾਂ ਜੋ ਉਹ ਇਸਤੋਂ ਅਨਾਜ ਪਾ ਸੱਕੇ। ਜੇਕਰ ਉਹ ਜ਼ਮੀਨ ਉਨ੍ਹਾਂ ਲਈ ਫ਼ਸਲਾਂ ਉਗਾਉਂਦੀ ਹੈ ਜੋ ਉਸਤੇ ਵਾਹੀ ਕਰਦੇ ਹਨ, ਉਹ ਧਰਤੀ ਪਰਮੇਸ਼ੁਰ ਦੁਆਰਾ ਅਸੀਸਮਈ ਹੈ।
ਇਬਰਾਨੀਆਂ 12:10
ਸਾਡੇ ਧਰਤੀ ਉੱਪਰਲੇ ਪਿਉਵਾਂ ਨੇ ਸਾਨੂੰ ਥੋੜੇ ਸਮੇਂ ਲਈ ਅਨੁਸ਼ਾਸਿਤ ਕੀਤਾ। ਉਨ੍ਹਾਂ ਨੇ ਸਾਨੂੰ ਉਸੇ ਢੰਗ ਵਿੱਚ ਅਨੁਸ਼ਾਸਿਤ ਕੀਤਾ ਜਿਹੜਾ ਉਨ੍ਹਾਂ ਨੇ ਸਭ ਤੋਂ ਉੱਤਮ ਸਮਝਿਆ। ਪਰ ਪਰਮੇਸ਼ੁਰ ਸਾਡੀ ਸਹਾਇਤਾ ਕਰਨ ਲਈ ਸਾਨੂੰ ਸਜ਼ਾ ਦਿੰਦਾ ਹੈ, ਤਾਂ ਜੋ ਅਸੀਂ ਉਸੇ ਵਾਂਗ ਪਵਿੱਤਰ ਬਣ ਸੱਕੀਏ।
Occurences : 6
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்