ਮੱਤੀ 18:15
ਜਦੋਂ ਕੋਈ ਮਨੁੱਖ ਗਲਤ ਕੰਮ ਕਰਦਾ “ਜੇਕਰ ਤੁਹਾਡਾ ਕੋਈ ਭਰਾ ਤੁਹਾਡੇ ਨਾਲ ਗਲਤ ਵਿਹਾਰ ਕਰੇ, ਤਾਂ ਤੁਸੀਂ ਉਸ ਨੂੰ ਇੱਕਲਾ ਜਾਕੇ ਸਮਝਾਓ ਕਿ ਉਸ ਨੇ ਇਹ ਕੰਮ ਗਲਤ ਕੀਤਾ ਹੈ। ਜੇਕਰ ਉਹ ਤੁਹਾਨੂੰ ਸੁਣਦਾ ਹੈ ਤਾਂ ਤੁਸੀਂ ਉਸ ਨੂੰ ਫ਼ਿਰ ਤੋਂ ਆਪਣਾ ਚੰਗਾ ਭਰਾ ਬਨਾਉਣ ਵਿੱਚ ਸਫ਼ਲ ਹੋ ਗਏ ਹੋਂ।
ਮੱਤੀ 23:35
“ਹਾਂ, ਤੁਸੀਂ ਧਰਮੀ ਹਾਬਲ ਦੇ ਸਮੇਂ ਤੋਂ ਲੈ ਕੇ ਜ਼ਕਰਯਾਹ ਤੱਕ ਸਾਰੇ ਧਰਮੀ ਲੋਕਾਂ ਦੇ ਕਤਲ ਦੇ ਦੋਸ਼ੀ ਹੋਵੋਂਗੇ। ਬਕਰਯਾਹ ਦਾ ਪੁੱਤਰ ਜ਼ਕਰਯਾਹ ਮੰਦਰ ਅਤੇ ਜਗਵੇਦੀ ਦੇ ਵਿੱਚਕਾਰ ਮਾਰਿਆ ਗਿਆ ਸੀ।
ਲੋਕਾ 11:51
ਤੁਹਾਨੂੰ ਸਾਰੇ ਕਤਲਾਂ ਦੇ ਫ਼ਲ ਦਾ ਸਾਹਮਣਾ ਕਰਨਾ ਪਵੇਗਾ ਹਾਬਲ ਦੇ ਕਤਲ ਤੋਂ ਲੈ ਕੇ ਜ਼ਕਰਯਾਹ ਦੇ ਕਤਲ ਤੱਕ, ਜੋ ਜਗਵੇਦੀ ਅਤੇ ਮੰਦਰ ਦੇ ਵਿੱਚਕਾਰ ਮਾਰਿਆ ਸੀ। ਹਾਂ, ਮੈਂ ਤੁਹਾਨੂੰ ਦੱਸਦਾ ਹਾਂ ਇਸ ਸਭ ਵਾਸਤੇ ਇਸ ਪੀੜ੍ਹੀ ਦੇ ਲੋਕਾਂ ਨੂੰ ਜਿੰਮੇਦਾਰ ਠਹਿਰਾਇਆ ਜਾਵੇਗਾ।
ਲੋਕਾ 16:26
ਇਸਤੋਂ ਇਲਾਵਾ ਤੁਹਾਡੇ ਤੇ ਸਾਡੇ ਵਿੱਚਕਾਰ ਇੱਕ ਗਹਿਰੀ ਖੱਡ ਹੈ, ਇਸ ਲਈ ਅਗਰ ਕੋਈ ਵੀ, ਜੋ ਤੇਰੀ ਮਦਦ ਕਰਨੀ ਚਾਹੁੰਦਾ ਹੈ, ਤਾਂ ਉਹ ਉਧਰ ਨਹੀਂ ਜਾ ਸੱਕਦਾ ਅਤੇ ਨਾ ਹੀ ਕੋਈ ਉਧਰੋਂ ਇਧਰ ਆ ਸੱਕਦਾ ਹੈ।’
ਯੂਹੰਨਾ 4:31
ਇੰਨੇ ਸਮੇਂ ਵਿੱਚ ਯਿਸੂ ਦੇ ਚੇਲੇ ਉਨ੍ਹਾਂ ਨੂੰ ਬੇਨਤੀ ਕਰ ਰਹੇ ਸਨ, “ਗੁਰੂ, ਭੋਜਨ ਖਾ ਲਓ।”
ਰਸੂਲਾਂ ਦੇ ਕਰਤੱਬ 12:6
ਪਤਰਸ ਦਾ ਕੈਦ ਤੋਂ ਛੁਟਕਾਰਾ ਪਤਰਸ ਦੋ ਸਿਪਾਹੀਆਂ ਵਿੱਚਕਾਰ ਸੁੱਤਾ ਪਿਆ ਸੀ, ਜੋ ਉਸਤੇ ਨਿਗਰਾਨੀ ਲਈ ਸਨ ਅਤੇ ਜੰਜ਼ੀਰਾਂ ਨਾਲ ਬੰਨ੍ਹਿਆ ਹੋਇਆ ਸੀ ਅਤੇ ਬਾਕੀ ਸਾਰੇ ਸਿਪਾਹੀ ਜੇਲ੍ਹ ਦੇ ਦਰਵਾਜ਼ੇ ਤੇ ਚੌਕਸੀ ਕਰ ਰਹੇ ਸਨ। ਇਹ ਰਾਤ ਦਾ ਪਹਿਰ ਸੀ ਅਤੇ ਹੇਰੋਦੇਸ ਅਗਲੀ ਸਵੇਰ ਪਤਰਸ ਨੂੰ ਲੋਕਾਂ ਸਾਹਮਣੇ ਲਿਆਉਣ ਦੀ ਵਿਉਂਤ ਬਣਾ ਰਿਹਾ ਸੀ।
ਰਸੂਲਾਂ ਦੇ ਕਰਤੱਬ 13:42
ਜਦੋਂ ਪੌਲੁਸ ਅਤੇ ਬਰਨਬਾਸ ਸਭਾ ਦਾ ਅਸਥਾਨ ਛੱਡ ਰਹੇ ਸਨ, ਲੋਕਾਂ ਨੇ ਉਨ੍ਹਾਂ ਨੂੰ ਅਗਲੇ ਸਬਤ ਦੇ ਦਿਨ ਫ਼ਿਰ ਆਉਣ ਅਤੇ ਇਨ੍ਹਾਂ ਗੱਲਾਂ ਬਾਰੇ ਹੋਰ ਗੱਲਾਂ ਦੱਸਣ ਲਈ ਅਰਜੋਈ ਕੀਤੀ।
ਰਸੂਲਾਂ ਦੇ ਕਰਤੱਬ 15:9
ਪਰਮੇਸ਼ੁਰ ਲਈ ਉਨ੍ਹਾਂ ਲੋਕਾਂ ਅਤੇ ਸਾਡੇ ਵਿੱਚ ਕੋਈ ਫ਼ਰਕ ਨਹੀਂ। ਜਦੋਂ ਉਨ੍ਹਾਂ ਨੇ ਉਸਤੇ ਵਿਸ਼ਵਾਸ ਕੀਤਾ ਤਾਂ ਪਰਮੇਸ਼ੁਰ ਨੇ ਉਨ੍ਹਾਂ ਦੇ ਮਨ ਸ਼ੁੱਧ ਕਰ ਦਿੱਤੇ।
ਰੋਮੀਆਂ 2:15
ਉਹ ਦਰਸ਼ਾਉਂਦੇ ਹਨ ਕਿ ਸ਼ਰ੍ਹਾ ਉਨ੍ਹਾਂ ਦੇ ਦਿਲਾਂ ਵਿੱਚ ਲਿਖੀ ਹੋਈ ਹੈ। ਉਹ ਇਸ ਨੂੰ ਆਪਣੀ ਭਾਵਨਾ ਦੁਆਰਾ ਸਹੀ ਅਤੇ ਗਲਤ ਦਰਸ਼ਾਉਂਦੇ ਹਨ। ਕਈ ਵਾਰੀ ਉਨ੍ਹਾਂ ਦੀਆਂ ਸੋਚਾਂ ਉਨ੍ਹਾਂ ਨੂੰ ਦੱਸਦੀਆਂ ਹਨ ਕਿ ਉਨ੍ਹਾਂ ਨੇ ਗਲਤ ਕੀਤਾ, ਅਤੇ ਇਹ ਉਨ੍ਹਾਂ ਨੂੰ ਦੋਸ਼ੀ ਬਣਾਉਂਦਾ ਹੈ। ਕਈ ਵਾਰੀ ਉਨ੍ਹਾਂ ਦੀਆਂ ਸੋਚਾਂ ਉਨ੍ਹਾਂ ਨੂੰ ਦੱਸਦੀਆਂ ਹਨ ਕਿ ਉਨ੍ਹਾਂ ਨੇ ਸਹੀ ਕੀਤਾ, ਅਤੇ ਇਹ ਉਨ੍ਹਾਂ ਨੂੰ ਨਿਰਦੋਸ਼ ਬਣਾਉਂਦੀਆਂ ਹਨ।
Occurences : 9
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்