ਮੱਤੀ 2:8
ਫ਼ੇਰ ਹੇਰੋਦੇਸ ਨੇ ਉਨ੍ਹਾਂ ਨੂੰ ਬੈਤਲਹਮ ਵਿੱਚ, ਇਹ ਕਹਿ ਕੇ ਭੇਜ ਦਿੱਤਾ ਕਿ, “ਜਾਓ ਅਤੇ ਧਿਆਨ ਨਾਲ ਇਸ ਬਾਲਕ ਬਾਰੇ ਪਤਾ ਲਗਾਓ। ਜਦੋਂ ਤੁਸੀਂ ਬਾਲਕ ਨੂੰ ਲੱਭ ਲਵੋਂ, ਤਾਂ ਆਕੇ ਮੈਨੂੰ ਦੱਸ ਦਿਓ, ਤਾਂ ਜੋ ਮੈਂ ਵੀ ਜਾਵਾਂ ਅਤੇ ਉਸਦੀ ਉਪਾਸਨਾ ਕਰਾਂ।”
ਮੱਤੀ 4:9
ਸ਼ੈਤਾਨ ਨੇ ਕਿਹਾ, “ਜੇ ਤੂੰ ਝੁਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ।”
ਮੱਤੀ 7:21
“ਉਹ ਜਿਹੜਾ ਕਿ ਮੈਨੂੰ ਪ੍ਰਭੂ, ਕਹਿੰਦਾ ਹੈ, ਸਵਰਗ ਦੇ ਰਾਜ ਵਿੱਚ ਨਹੀਂ ਵੜੇਗਾ। ਸਿਰਫ਼ ਉਹੀ ਵਿਅਕਤੀ ਜਿਹੜਾ ਮੇਰੇ ਪਿਤਾ ਦੀ ਇੱਛਾ ਅਨੁਸਾਰ ਕੰਮ ਕਰਦਾ ਹੈ, ਸਵਰਗ ਦੇ ਰਾਜ ਵਿੱਚ ਪ੍ਰਵੇਸ਼ ਕਰ ਸੱਕਦਾ ਹੈ।
ਮੱਤੀ 7:22
ਅੰਤਲੇ ਦਿਨ, ਅਨੇਕ ਲੋਕ ਮੈਨੂੰ ਆਖਣਗੇ, ‘ਤੂੰ ਸਾਡਾ ਪ੍ਰਭੂ ਹੈ। ਅਸੀਂ ਤੇਰੇ ਲਈ ਬੋਲੇ? ਅਤੇ ਕੀ ਤੇਰਾ ਨਾਂ ਲੈ ਕੇ ਭੂਤ ਨਹੀਂ ਕੱਢੇ ਅਤੇ ਕੀ ਤੇਰਾ ਨਾਮ ਲੈ ਕੇ ਬਹੁਤ ਸਾਰੀਆਂ ਕਰਾਮਾਤਾਂ ਨਹੀਂ ਕੀਤੀਆਂ?’
ਮੱਤੀ 8:21
ਉਸ ਦੇ ਇੱਕ ਦੂਜੇ ਚੇਲੇ ਨੇ ਉਸ ਨੂੰ ਆਖਿਆ, “ਪ੍ਰਭੂ, ਮੈਨੂੰ ਪਰਵਾਨਗੀ ਦਿਓ ਕਿ ਮੈਂ ਪਹਿਲਾਂ ਜਾਕੇ ਆਪਣੇ ਪਿਉ ਨੂੰ ਦਫ਼ਨਾਵਾਂ ਫੇਰ ਮੈਂ ਤੁਹਾਡਾ ਅਨੁਸਰਣ ਕਰਾਂਗਾ।”
ਮੱਤੀ 8:22
ਪਰ ਯਿਸੂ ਨੇ ਉਸ ਨੂੰ ਕਿਹਾ, “ਤੂੰ ਮੇਰੇ ਮਗਰ ਚੱਲਿਆ ਆ ਅਤੇ ਮੁਰਦਿਆਂ ਨੂੰ ਆਪਣੇ ਮੁਰਦੇ ਖੁਦ ਦੱਬਣ ਦੇ।”
ਮੱਤੀ 9:9
ਯਿਸੂ ਦਾ ਮੱਤੀ ਨੂੰ ਚੁਨਣਾ ਜਦੋਂ ਯਿਸੂ ਉਹ ਜਗ੍ਹਾ ਛੱਡ ਰਿਹਾ ਸੀ, ਤਾਂ ਉਸ ਨੇ ਮੱਤੀ ਨਾਮ ਦੇ ਇੱਕ ਮਨੁੱਖ ਨੂੰ ਮਸੂਲ ਦੀ ਚੌਂਕੀ ਤੇ ਵੇਖਿਆ ਅਤੇ ਉਸ ਨੂੰ ਕਿਹਾ, “ਮੇਰੇ ਮਗਰ ਹੋ ਤੁਰ।” ਅਤੇ ਉਹ ਉੱਠ ਕੇ ਉਸ ਦੇ ਮਗਰ ਹੋ ਤੁਰਿਆ।
ਮੱਤੀ 11:27
“ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ। ਪਿਤਾ ਤੋਂ ਬਿਨਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਹੀ ਪੁੱਤਰ ਤੋਂ ਬਿਨਾ ਪਿਤਾ ਨੂੰ ਕੋਈ ਜਾਣਦਾ ਹੈ। ਜਿਨ੍ਹਾਂ ਨੂੰ ਪੁੱਤਰ ਪ੍ਰਗਟ ਕਰਨ ਲਈ ਚੁਣੇਗਾ, ਸਿਰਫ਼ ਉਹੀ ਲੋਕ ਪਿਤਾ ਨੂੰ ਜਾਨਣਗੇ।
ਮੱਤੀ 14:8
ਉਸਦੀ ਮਾਂ ਨੇ ਉਸ ਨੂੰ ਦੱਸਿਆ ਹੋਇਆ ਸੀ ਕਿ ਉਹ ਕੀ ਮੰਗੇ, ਤਾਂ ਉਸ ਨੇ ਆਖਿਆ, “ਹੁਣੇ ਇੱਥੇ ਥਾਲ ਤੇ ਰੱਖ ਕੇ ਮੈਨੂੰ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਦਿਉ।”
ਮੱਤੀ 14:18
ਯਿਸੂ ਨੇ ਆਖਿਆ, “ਉਹ ਰੋਟੀਆਂ ਤੇ ਮੱਛੀਆਂ ਮੇਰੇ ਕੋਲ ਲਿਆਓ।”
Occurences : 240
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்