ਮੱਤੀ 25:35
ਤੁਸੀਂ ਇਹ ਰਾਜ ਪਾ ਸੱਕਦੇ ਹੋ ਕਿਉਂਕਿ ਜਦੋਂ ਮੈਂ ਭੁੱਖਾ ਸੀ ਤੁਸੀਂ ਮੈਨੂੰ ਖਾਣ ਨੂੰ ਦਿੱਤਾ ਅਤੇ ਜਦੋਂ ਮੈਂ ਪਿਆਸਾ ਸੀ, ਤੁਸੀਂ ਮੈਨੂੰ ਪੀਣ ਨੂੰ ਦਿੱਤਾ। ਜਦੋਂ ਮੈਂ ਘਰ ਤੋਂ ਦੂਰ ਅਤੇ ਇੱਕਲਾ ਸੀ ਤੁਸੀਂ ਆਪਣੇ ਘਰ ਨਿਓਤਾ ਦਿੱਤਾ।
ਮੱਤੀ 25:38
ਕਦੋਂ ਅਸੀਂ ਤੁਹਾਨੂੰ ਬਗਾਨਿਆਂ ਵਾਂਗ ਵੇਖਿਆ ਅਤੇ ਤੁਹਾਨੂੰ ਆਪਣੇ ਘਰ ਨਿਉਤਾ ਦਿੱਤਾ, ਜਾਂ ਕਦੋਂ ਅਸੀਂ ਤੁਹਾਨੂੰ ਬਿਨ ਕੱਪੜਿਉਂ ਵੇਖਿਆ ਅਤੇ ਤੁਹਾਨੂੰ ਕੱਪੜੇ ਦਿੱਤੇ?
ਮੱਤੀ 25:43
ਜਦੋਂ ਮੈਂ ਇੱਕਲਾ ਅਤੇ ਘਰ ਤੋਂ ਦੂਰ ਸਾਂ ਤੁਸੀਂ ਮੈਨੂੰ ਆਪਣੇ ਘਰ ਨਿਉਤਾ ਨਹੀਂ ਦਿੱਤਾ ਅਤੇ ਜਦ ਵਸਤਰ-ਹੀਣ ਸਾਂ ਤੁਸੀਂ ਮੈਨੂੰ ਕੱਪੜਾ ਨਹੀਂ ਦਿੱਤਾ, ਜਦੋਂ ਮੈਂ ਬਿਮਾਰ ਅਤੇ ਕੈਦ ਵਿੱਚ ਸਾਂ, ਤੁਸੀਂ ਮੇਰਾ ਧਿਆਨ ਨਹੀਂ ਰੱਖਿਆ।’
ਮੱਤੀ 25:44
“ਫ਼ੇਰ ਉਹ ਵੀ ਉੱਤਰ ਦੇਣਗੇ: ‘ਪ੍ਰਭੂ, ਕਦੋਂ ਅਸੀਂ ਤੁਹਾਨੂੰ ਭੁੱਖਾ ਜਾਂ ਪਿਆਸਾ ਇੱਕ ਬਗਾਨੇ ਵਾਂਗ ਜਾਂ ਬਿਨ ਕੱਪੜਿਉਂ, ਜਾਂ ਬਿਮਾਰ ਜਾਂ ਕੈਦ ਵਿੱਚ ਵੇਖਿਆ ਅਤੇ ਤੁਹਾਡੀ ਸਹਾਇਤਾ ਨਹੀਂ ਕੀਤੀ।’
ਮੱਤੀ 27:7
ਤਾਂ ਉਨ੍ਹਾਂ ਇੱਕ ਮਤਾ ਪਾਸ ਕੀਤਾ ਕਿ ਇਸ ਧਨ ਨਾਲ ਇੱਕ ਘੁਮਿਆਰ ਦਾ ਖੇਤ ਖਰੀਦਿਆ ਜਾਵੇ। ਇਹ ਖੇਤ ਉਨ੍ਹਾਂ ਲੋਕਾਂ ਦੇ ਕੰਮ ਆਵੇਗਾ ਜੋ ਯਰੂਸ਼ਲਮ ਵਿੱਚ ਆਉਂਦੇ ਹੋਏ ਇੱਥੇ ਮਰ ਜਾਂਦੇ ਹਨ, ਇਹ ਖੇਤ ਉਨ੍ਹਾਂ ਲੋਕਾਂ ਨੂੰ ਦਫ਼ਨਾਉਣ ਦੇ ਕੰਮ ਆਵੇਗਾ।
ਰਸੂਲਾਂ ਦੇ ਕਰਤੱਬ 17:18
ਕੁਝ ਅਪਿਕੂਰੀ ਅਤੇ ਸਤੋਕਿਈ ਪੰਡਤਾਂ ਨੇ ਵੀ ਉਸ ਨਾਲ ਚਰਚਾ ਕੀਤੀ। ਉਨ੍ਹਾਂ ਵਿੱਚੋਂ ਕੁਝ ਨੇ ਕਿਹਾ, “ਇਹ ਗੱਪੀ ਕਿਸ ਬਾਰੇ ਗੱਲ ਕਰ ਰਿਹਾ ਹੈ?” ਪੌਲੁਸ ਉਨ੍ਹਾਂ ਨੂੰ ਯਿਸੂ ਦਾ ਮੁਰਦਿਆਂ ਵਿੱਚੋਂ ਜੀ ਉੱਠਣ ਦੀ ਖੁਸ਼ਖਬਰੀ ਬਾਰੇ ਦੱਸ ਰਿਹਾ ਸੀ। ਇਸ ਲਈ ਉਨ੍ਹਾਂ ਨੇ ਆਖਿਆ, “ਇਸਦਾ ਭਾਵ ਇਹ ਹੈ ਕਿ ਇਹ ਕਿਸੇ ਹੋਰ ਦੇਵਤਿਆਂ ਬਾਰੇ ਬੋਲ ਰਿਹਾ ਹੈ।”
ਰਸੂਲਾਂ ਦੇ ਕਰਤੱਬ 17:21
(ਅਥੈਨੇ ਦੇ ਸਾਰੇ ਲੋਕ ਅਤੇ ਹੋਰ ਦੂਜੇ ਦੇਸ਼ਾਂ ਦੇ ਲੋਕ, ਜੋ ਅਥੈਨੇ ਵਿੱਚ ਰਹਿੰਦੇ ਸਨ, ਆਪਣਾ ਸਾਰਾ ਸਮਾਂ ਕਿਸੇ ਨਾ ਕਿਸੇ ਨਵੇਂ ਵਿੱਚਾਰਾਂ ਨੂੰ ਬੋਲਣ ਅਤੇ ਸੁਣਨ ਵਿੱਚ ਬਿਤਾਉਂਦੇ ਸਨ।)
ਰੋਮੀਆਂ 16:23
ਗਾਯੁਸ ਵੱਲੋਂ ਸ਼ੁਭਕਾਮਨਾਵਾਂ। ਉਸ ਨੇ ਮੈਨੂੰ ਅਤੇ ਸਾਰੀ ਕਲੀਸਿਯਾ ਨੂੰ ਇੱਥੇ ਉਸ ਦੇ ਘਰ ਦਾ ਇਸਤੇਮਾਲ ਕਰਨ ਦੀ ਆਗਿਆ ਦਿੱਤੀ ਹੈ।
ਅਫ਼ਸੀਆਂ 2:12
ਅਤੀਤ ਵਿੱਚ, ਯਾਦ ਰੱਖੋ ਕਿ ਤੁਸੀਂ ਮਸੀਹ ਤੋਂ ਬਿਨਾ ਸੀ। ਤੁਸੀਂ ਇਸਰਾਏਲ ਦੇ ਨਾਗਰਿਕ ਨਹੀਂ ਸੀ। ਤੁਹਾਡੇ ਕੋਲ ਵਾਇਦੇ ਦਾ ਉਹ ਕਰਾਰ ਨਹੀਂ ਸੀ, ਜਿਹੜਾ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਦਿੱਤਾ ਸੀ। ਤੁਹਾਨੂੰ ਕੋਈ ਉਮੀਦ ਨਹੀਂ ਸੀ ਅਤੇ ਤੁਸੀਂ ਪਰਮੇਸ਼ੁਰ ਨੂੰ ਨਹੀਂ ਜਾਣਦੇ ਸੀ।
ਅਫ਼ਸੀਆਂ 2:19
ਹੁਣ ਤੁਸੀਂ ਗੈਰ ਯਹੂਦੀਓ ਓਪਰੇ ਜਾਂ ਯਾਤਰੀ ਨਹੀਂ ਹੋ। ਹੁਣ ਤੁਸੀਂ, ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੇ ਨਾਲ ਦੇ ਨਾਗਰਿਕ ਹੋ ਤੁਸੀਂ ਪਰਮੇਸ਼ੁਰ ਦੇ ਪਰਿਵਾਰ ਦੇ ਹੋਂ।
Occurences : 14
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்