ਗਲਾਤੀਆਂ 1:13
ਤੁਸੀਂ ਮੇਰੇ ਪਿੱਛਲੇ ਜੀਵਨ ਬਾਰੇ ਸੁਣ ਚੁੱਕੇ ਹੋ। ਮੈਂ ਯਹੂਦੀ ਧਰਮ ਦਾ ਅਨੁਯਾਈ ਸਾਂ। ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਬਹੁਤ ਸਤਾਇਆ ਸੀ, ਅਤੇ ਮੈਂ ਇਸ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਸੀ।
ਅਫ਼ਸੀਆਂ 4:22
ਤੁਹਾਨੂੰ ਆਪਣੇ ਪੁਰਾਣੇ ਆਪੇ ਦਾ ਤਿਆਗ ਕਰਨਾ ਸਿੱਖਾਇਆ ਗਿਆ ਸੀ। ਇਸਦਾ ਅਰਥ ਹੈ ਕਿ ਤੁਹਾਨੂੰ ਉਸ ਤਰ੍ਹਾਂ ਦੇ ਮੰਦੇ ਢੰਗ ਨਾਲ ਜਿਉਣਾ ਛੱਡ ਦੇਣਾ ਚਾਹੀਦਾ ਹੈ ਜਿਸ ਤਰ੍ਹਾਂ ਤੁਸੀਂ ਪਹਿਲਾਂ ਜਿਉਂ ਰਹੇ ਸੀ। ਉਹ ਪੁਰਾਣਾ ਆਪਾ ਬਦਤਰ ਬਣਦਾ ਜਾਂਦਾ ਹੈ, ਕਿਉਂ ਜੋ ਲੋਕ ਉਨ੍ਹਾਂ ਬਦਕਾਰੀਆਂ ਦੁਆਰਾ ਗੁਮਰਾਹ ਹੋ ਗਏ ਹਨ ਜਿਹੜੀਆਂ ਉਹ ਕਰਨੀਆਂ ਚਾਹੁੰਦੇ ਹਨ।
੧ ਤਿਮੋਥਿਉਸ 4:12
ਤੁਸੀਂ ਨੌਜਵਾਨ ਹੋ ਪਰ ਕਿਸੇ ਨੂੰ ਇਸ ਤਰ੍ਹਾਂ ਦਾ ਵਰਤਾਓ ਨਾ ਕਰਨ ਦਿਉ ਜਿਵੇਂ ਤੁਸੀਂ ਮਹੱਤਵਪੂਰਣ ਨਹੀਂ ਹੋ। ਉਨ੍ਹਾਂ ਲਈ ਆਪਣੇ ਭਾਸ਼ਣ ਵਿੱਚ, ਆਪਣੇ ਜ਼ਿੰਦਗੀ ਦੇ ਢੰਗ ਵਿੱਚ, ਆਪਣੇ ਪ੍ਰੇਮ ਵਿੱਚ, ਆਪਣੀ ਨਿਹਚਾ ਵਿੱਚ ਅਤੇ ਆਪਣੇ ਪਵਿੱਤਰ ਜੀਵਨ ਵਿੱਚ ਇੱਕ ਉਦਾਹਰਣ ਬਣੋ।
ਇਬਰਾਨੀਆਂ 13:7
ਆਪਣੇ ਆਗੂਆਂ ਨੂੰ ਚੇਤੇ ਰੱਖੋ। ਉਨ੍ਹਾਂ ਨੇ ਤੁਹਾਨੂੰ ਪਰਮੇਸ਼ੁਰ ਦੇ ਸੰਦੇਸ਼ ਦਾ ਪ੍ਰਚਾਰ ਕੀਤਾ। ਚੇਤੇ ਰੱਖੋ ਕਿ ਉਹ ਕਿਵੇਂ ਜੀਵੇ ਅਤੇ ਮਰੇ, ਅਤੇ ਉਨ੍ਹਾਂ ਦੇ ਵਿਸ਼ਵਾਸ ਦੀ ਨਕਲ ਕਰੋ।
ਯਾਕੂਬ 3:13
ਅਸਲੀ ਸਿਆਣਪ ਕੀ ਤੁਹਾਡੇ ਵਿੱਚੋਂ ਕੋਈ ਅਜਿਹਾ ਹੈ ਜੋ ਬੁੱਧੀਵਾਨ ਅਤੇ ਸਮਝਣ ਦੇ ਕਾਬਿਲ ਹੈ? ਤਾਂ, ਉਸ ਨੂੰ ਨਿਮ੍ਰ ਢੰਗ ਵਿੱਚ ਸਹੀ ਕਰਨੀਆਂ ਕਰਕੇ ਆਪਣੀ ਬੁੱਧ ਸਾਬਤ ਕਰਨ ਦਿਉ। ਇੱਕ ਸਿਆਣੇ ਵਿਅਕਤੀ ਨੂੰ ਹੰਕਾਰ ਨਹੀਂ ਕਰਨਾ ਚਾਹੀਦਾ।
੧ ਪਤਰਸ 1:15
ਤੁਹਾਨੂੰ ਆਪਣੇ ਵਿਹਾਰ ਵਿੱਚ ਉਵੇਂ ਹੀ ਪਵਿੱਤਰ ਹੋਣਾ ਚਾਹੀਦਾ ਹੈ ਜਿਵੇਂ ਕਿ ਪਰਮੇਸ਼ੁਰ ਪਵਿੱਤਰ ਹੈ। ਪਰਮੇਸ਼ੁਰ ਹੀ ਹੈ ਜਿਸਨੇ ਤੁਹਾਨੂੰ ਸੱਦਿਆ ਹੈ।
੧ ਪਤਰਸ 1:18
ਤੁਸੀਂ ਜਾਣਦੇ ਹੋ ਕਿ ਅਤੀਤ ਵਿੱਚ ਤੁਸੀਂ ਵਿਆਰਥ ਜੀਵਨ ਬਿਤਾ ਰਹੇ ਸੀ। ਇਹ ਜੀਵਨ ਢੰਗ ਤੁਸੀਂ ਆਪਣੇ ਪੁਰਖਿਆਂ ਤੋਂ ਸਿੱਖੇ ਸੀ। ਪਰ ਤੁਹਾਨੂੰ ਉਸ ਤਰ੍ਹਾਂ ਦੇ ਜੀਵਨ ਢੰਗ ਤੋਂ ਬਚਾ ਲਿਆ ਗਿਆ। ਤੁਹਾਨੂੰ ਖਰੀਦਿਆ ਗਿਆ ਹੈ ਪਰ ਸੋਨੇ ਅਤੇ ਚਾਂਦੀ ਨਾਲ ਨਹੀਂ ਜੋ ਨਸ਼ਟ ਹੋ ਜਾਂਦੇ ਹਨ।
੧ ਪਤਰਸ 2:12
ਜਿਹੜੇ ਲੋਕ ਪਰਮੇਸ਼ੁਰ ਵਿੱਚ ਵਿਸ਼ਵਾਸੀ ਨਹੀਂ ਹਨ ਉਹ ਤੁਹਾਡੇ ਆਲੇ ਦੁਆਲੇ ਰਹਿ ਰਹੇ ਹਨ। ਉਹ ਝੂਠੇ ਤੌਰ ਤੇ ਹੀ ਆਖ ਸੱਕਦੇ ਹਨ ਕਿ ਤੁਸੀਂ ਲੋਕ ਦੁਸ਼ਟਤਾ ਕਰ ਰਹੇ ਹੋ। ਇਸ ਲਈ ਇੱਕ ਚੰਗਾ ਜੀਵਨ ਬਿਤਾਓ। ਫ਼ੇਰ ਉਹ ਤੁਹਾਡੇ ਨੇਕ ਕੰਮ, ਜੋ ਤੁਸੀਂ ਕਰਦੇ ਹੋ, ਦੇਖਣਗੇ ਅਤੇ ਪਰਮੇਸ਼ੁਰ ਨੂੰ ਉਸ ਦੇ ਆਉਣ ਵਾਲੇ ਦਿਨ ਮਹਿਮਾ ਦੇਣਗੇ।
੧ ਪਤਰਸ 3:1
ਪਤਨੀਆਂ ਤੇ ਪਤੀ ਉਸੇ ਤਰ੍ਹਾਂ ਹੀ ਪਤਨੀਓ ਆਪਣੇ ਪਤੀਆਂ ਦੇ ਅਧੀਨ ਰਹੋ। ਇਸ ਲਈ ਫ਼ੇਰ ਜੇਕਰ ਉਨ੍ਹਾਂ ਵਿੱਚੋਂ ਕੁਝ ਪਰਮੇਸ਼ੁਰ ਦੇ ਉਪਦੇਸ਼ ਨੂੰ ਨਹੀਂ ਮੰਨਦੇ ਹਨ, ਉਹ ਤੁਹਾਡੇ ਉਦਾਰ ਵਿਹਾਰ ਦੇ ਉਸ ਇੱਕ ਵੀ ਸ਼ਬਦ ਆਖੇ ਬਿਨਾ ਜਿੱਤ ਜਾਣਗੇ ਜਿਹੜਾ ਸ਼ੁੱਧ ਅਤੇ ਪਰਮੇਸ਼ੁਰ ਨੂੰ ਸਤਿਕਾਰ ਯੋਗ ਹੈ।
Occurences : 13
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்