ਮੱਤੀ 5:24
ਤਾਂ ਓੱਥੇ ਆਪਣੀ ਭੇਟ ਜਗਵੇਦੀ ਦੇ ਸਾਹਮਣੇ ਛੱਡ ਕੇ ਚੱਲਿਆ ਜਾ। ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ ਕਰ ਅਤੇ ਬਾਅਦ ਵਿੱਚ ਆਕੇ ਆਪਣੀ ਭੇਂਟ ਚੜ੍ਹਾ।
ਮੱਤੀ 6:33
ਪਰ ਸਭ ਤੋਂ ਪਹਿਲਾਂ, ਤੁਹਾਨੂੰ ਪਰਮੇਸ਼ੁਰ ਦੇ ਰਾਜ ਅਤੇ ਉਸ ਦੇ ਧਰਮ ਦੀ ਇੱਛਾ ਕਰਨੀ ਚਾਹੀਦੀ ਹੈ। ਫ਼ਿਰ ਇਹ ਸਭ ਵਸਤਾਂ ਵੀ ਤੁਹਾਨੂੰ ਦੇ ਦਿੱਤੀਆਂ ਜਾਣਗੀਆਂ।
ਮੱਤੀ 7:5
ਤੁਸੀਂ ਕਪਟੀ ਹੋ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢੋ ਤਾਂ ਹੀ ਤੁਸੀਂ ਉਸ ਕਣ ਨੂੰ ਕੱਢਣ ਵਾਸਤੇ ਸਪੱਸ਼ਟ ਤੌਰ ਤੇ ਵੇਖ ਸੱਕਦੇ ਹੋਂ।
ਮੱਤੀ 8:21
ਉਸ ਦੇ ਇੱਕ ਦੂਜੇ ਚੇਲੇ ਨੇ ਉਸ ਨੂੰ ਆਖਿਆ, “ਪ੍ਰਭੂ, ਮੈਨੂੰ ਪਰਵਾਨਗੀ ਦਿਓ ਕਿ ਮੈਂ ਪਹਿਲਾਂ ਜਾਕੇ ਆਪਣੇ ਪਿਉ ਨੂੰ ਦਫ਼ਨਾਵਾਂ ਫੇਰ ਮੈਂ ਤੁਹਾਡਾ ਅਨੁਸਰਣ ਕਰਾਂਗਾ।”
ਮੱਤੀ 12:29
ਜੇਕਰ ਕੋਈ ਮਨੁੱਖ ਕਿਸੇ ਜ਼ੋਰਾਵਰ ਦੇ ਘਰ ਵਿੱਚ ਘੁਸ ਕੇ ਉਸਦਾ ਮਾਲ ਚੋਰੀ ਕਰਨਾ ਚਾਹੇ ਤਾਂ ਪਹਿਲਾਂ ਉਹ ਉਸ ਜੋਰਾਵਰ ਨੂੰ ਬੰਨ੍ਹੇਗਾ ਤਾਂ ਹੀ ਉਹ ਜੋਰਾਵਰ ਦੇ ਘਰੋਂ ਮਾਲ ਚੋਰੀ ਕਰ ਸੱਕਦਾ ਹੈ।
ਮੱਤੀ 13:30
ਇਸ ਲਈ ਵਾਢੀ ਤੱਕ ਤੁਸੀਂ ਦੋਹਾਂ ਨੂੰ ਰਲੇ-ਮਿਲੇ ਵੱਧਣ ਦਿਓ ਅਤੇ ਵਾਢੀ ਦੇ ਵੇਲੇ, ਮੈਂ ਕਾਮਿਆਂ ਨੂੰ ਆਖਾਂਗਾ, ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਫ਼ੂਕਣ ਲਈ ਉਸਦਾ ਪੂਲਾ ਬੰਨ੍ਹੋ। ਅਤੇ ਫ਼ੇਰ ਕਣਕ ਨੂੰ ਇਕੱਠਾ ਕਰਕੇ ਮੇਰੇ ਕੋਠੇ ਵਿੱਚ ਜਮ੍ਹਾਂ ਕਰੋ।’”
ਮੱਤੀ 17:10
ਤਦ ਉਸ ਦੇ ਚੇਲਿਆਂ ਨੇ ਉਸਤੋਂ ਪੁੱਛਿਆ, “ਫ਼ੇਰ ਨੇਮ ਦੇ ਉਪਦੇਸ਼ਕ ਇਹ ਕਿਉਂ ਆਖਦੇ ਹਨ ਕਿ ਮਸੀਹ ਦੇ ਆਉਣ ਤੋਂ ਪਹਿਲਾਂ ਏਲੀਯਾਹ ਦਾ ਆਉਣਾ ਜ਼ਰੂਰੀ ਹੈ?”
ਮੱਤੀ 17:11
ਯਿਸੂ ਨੇ ਉੱਤਰ ਦਿੱਤਾ, “ਉਹ ਠੀਕ ਆਖਦੇ ਹਨ ਕਿ ਉਹ ਆਵੇਗਾ ਅਤੇ ਸਭ ਕੁਝ ਬਹਾਲ ਕਰੇਗਾ।
ਮੱਤੀ 17:27
ਪਰ ਅਸੀਂ ਮਸੂਲੀਆਂ ਨੂੰ ਨਾਰਾਜ਼ ਨਹੀਂ ਕਰਨਾ ਚਾਹੁੰਦੇ, ਇਸ ਲਈ ਇਸ ਢੰਗ ਨਾਲ ਮਸੂਲ ਅਦਾ ਕਰੋ, ਝੀਲ ਤੇ ਜਾਓ ਅਤੇ ਮੱਛੀਆਂ ਫ਼ੜੋ। ਜਿਹੜੀ ਮੱਛੀ ਤੂੰ ਪਹਿਲਾਂ ਫ਼ੜੇਂਗਾ ਉਸਦਾ ਮੂੰਹ ਖੋਲ੍ਹੀ ਅਤੇ ਚਾਰ ਦ੍ਰਾਖਮਾ ਦਾ ਇੱਕ ਸਿੱਕਾ ਮਿਲੇਗਾ। ਉਹ ਸਿੱਕਾ ਚੁੱਕੀ ਅਤੇ ਮਸੂਲੀਏ ਨੂੰ ਦੇ ਦੇਵੀਂ। ਇਸ ਨਾਲ ਮੇਰਾ ਤੇਰਾ ਮਸੂਲ ਦਿੱਤਾ ਜਾਵੇਗਾ।”
ਮੱਤੀ 23:26
ਹੇ ਅੰਨ੍ਹੇ ਫ਼ਰੀਸੀਓ! ਪਹਿਲਾਂ ਕਟੋਰੇ ਅਤੇ ਥਾਲੀ ਦੇ ਅੰਦਰ ਨੂੰ ਸਾਫ਼ ਕਰੋ ਤਾਂ ਉਹ ਬਾਹਰੋਂ ਵੀ ਸਾਫ਼ ਹੋਣਗੇ।
Occurences : 59
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்