ਮੱਤੀ 4:4
ਯਿਸੂ ਨੇ ਜਵਾਬ ਦਿੱਤਾ, “ਇਹ ਪੋਥੀਆਂ ਵਿੱਚ ਲਿਖਿਆ ਹੈ: ‘ਇਨਸਾਨ ਨਿਰੀ ਰੋਟੀ ਤੇ ਹੀ ਨਹੀਂ ਜਿਉਂਦੇ ਸਗੋਂ ਉਨ੍ਹਾਂ ਦਾ ਜੀਵਨ ਉਸ ਹਰੇਕ ਵਾਕ ਉੱਪਰ ਨਿਰਭਰ ਕਰਦਾ ਹੈ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿਕਲਦਾ ਹੈ।’”
ਮੱਤੀ 4:19
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਮਗਰ ਆਓ ਤੇ ਮੈਂ ਤੁਹਾਨੂੰ ਲੋਕਾਂ ਨੂੰ ਇਕੱਠਾ ਕਰਨ ਲਈ ਮਾਛੀ ਬਣਾਵਾਂਗਾ।”
ਮੱਤੀ 5:13
ਤੁਸੀਂ ਲੂਣ ਅਤੇ ਰੋਸ਼ਨੀ ਵਾਂਗ ਹੋ “ਤੁਸੀਂ ਧਰਤੀ ਦੇ ਲੂਣ ਹੋ। ਪਰ ਜੇਕਰ ਲੂਣ ਬੇਸੁਆਦ ਹੋ ਜਾਵੇ, ਤਾਂ ਇਹ ਫ਼ੇਰ ਕਿਵੇਂ ਸਲੂਣਾ ਹੋ ਸੱਕਦਾ? ਇਹ ਬੇਕਾਰ ਹੈ। ਇਹ ਬਾਹਰ ਸੁੱਟਿਆ ਜਾਵੇ ਅਤੇ ਲੋਕਾਂ ਦੁਆਰਾ ਮਿੱਧਿਆ ਜਾਵੇ।
ਮੱਤੀ 5:16
ਇਸੇ ਤਰ੍ਹਾਂ ਹੀ, ਤੁਸੀਂ ਆਪਣਾ ਚਾਨਣ ਲੋਕਾਂ ਨੂੰ ਦੇਖਣ ਦਿਓ ਤਾਂ ਜੋ ਉਹ ਵੀ ਤੁਹਾਡੇ ਚੰਗੇ ਕੰਮ ਵੇਖ ਸੱਕਣ ਅਤੇ ਸਵਰਗ ਵਿੱਚ ਤੁਹਾਡੇ ਪਿਤਾ ਦੀ ਉਸਤਤਿ ਕਰ ਸੱਕਣ।
ਮੱਤੀ 5:19
“ਜੇਕਰ ਕੋਈ ਵਿਅਕਤੀ ਅਣਆਗਿਆਕਾਰੀ ਹੈ ਅਤੇ ਦੂਜਿਆਂ ਨੂੰ ਵੀ ਆਗਿਆ ਨਾ ਮੰਨਣ ਦਾ ਉਪਦੇਸ਼ ਦਿੰਦਾ ਹੈ, ਤਾਂ ਉਹ ਸਵਰਗ ਦੇ ਰਾਜ ਵਿੱਚ ਸਭ ਤੋਂ ਘੱਟ ਮਹੱਤਵਪੂਰਣ ਹੋਵੇਗਾ। ਪਰ ਜਿਹੜਾ ਕੋਈ ਹੁਕਮਾਂ ਨੂੰ ਮੰਨੇਗਾ ਅਤੇ ਹੋਰਾਂ ਨੂੰ ਦੱਸੇਗਾ ਉਹ ਸਵਰਗ ਦੇ ਰਾਜ ਵਿੱਚ ਮਹਾਨ ਹੋਵੇਗਾ।
ਮੱਤੀ 6:1
ਯਿਸੂ ਦਾ ਦਾਨ ਕਰਨ ਬਾਰੇ ਉਪਦੇਸ਼ “ਸਾਵੱਧਾਨ ਰਹੋ, ਜਦੋਂ ਤੁਸੀਂ ਚੰਗੇ ਕੰਮ ਕਰੋ, ਲੋਕਾਂ ਦੇ ਸਾਹਮਣੇ ਨਾ ਵਿਖਾਓ ਤਾਂ ਜੋ ਉਹ ਉਸ ਵੱਲ ਧਿਆਨ ਦੇਣ। ਜੇਕਰ ਤੁਸੀਂ ਅਜਿਹਾ ਕਰਦੇ ਹੋ, ਤਾਂ ਤੁਸੀਂ ਤੁਹਾਡੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ ਕੁਝ ਫ਼ਲ ਪ੍ਰਾਪਤ ਨਹੀਂ ਕਰੋਗੇ।
ਮੱਤੀ 6:2
“ਸੋ ਜਦ ਵੀ ਤੁਸੀਂ ਲੋੜਵੰਦ ਨੂੰ ਦਾਨ ਕਰੋ ਤਾਂ ਆਪਣੇ ਦਾਨ ਦਾ ਐਲਾਨ ਨਾ ਕਰਵਾਓ ਜਿਵੇਂ ਕਪਟੀ ਪ੍ਰਾਰਥਨਾ ਸਥਾਨਾਂ ਅਤੇ ਰਾਹਾਂ ਵਿੱਚ ਕਰਦੇ ਹਨ। ਉਹ ਲੋਕਾਂ ਤੋਂ ਉਸਤਤਿ ਕਰਾਉਣ ਲਈ ਤੁਰ੍ਹੀਆਂ ਵਜਵਾਉਂਦੇ ਹਨ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ, ਉਨ੍ਹਾਂ ਦਾ ਇਹੀ ਫ਼ਲ ਹੈ।
ਮੱਤੀ 6:5
ਯਿਸੂ ਦਾ ਪ੍ਰਾਰਥਨਾ ਬਾਰੇ ਉਪਦੇਸ਼ “ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਵਾਂਗ ਨਾ ਕਰੋ ਕਿਉਂਕਿ ਉਹ ਰਾਹਾਂ ਦੇ ਖੂੰਜਿਆਂ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਖੜ੍ਹੇ ਹੋਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ ਤਾਂ ਕਿ ਲੋਕ ਉਨ੍ਹਾਂ ਨੂੰ ਵੇਖਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫ਼ਲ ਪਾ ਚੁੱਕੇ ਹਨ।
ਮੱਤੀ 6:14
ਕਿਉਂਕਿ ਜੇਕਰ ਤੁਸੀਂ ਦੂਸਰੇ ਲੋਕਾਂ ਦੀਆਂ ਗ਼ਲਤੀਆਂ ਮਾਫ ਕਰ ਦੇਵੋਂਗੇ, ਤਾਂ ਸੁਰਗ ਵਿੱਚ ਤੁਹਾਡਾ ਸੁਰਗੀ ਪਿਤਾ ਵੀ ਤੁਹਾਡੀਆਂ ਗ਼ਲਤੀਆਂ ਨੂੰ ਮਾਫ਼ ਕਰ ਦੇਵੇਗਾ।
ਮੱਤੀ 6:15
ਪਰ ਜੇਕਰ ਤੁਸੀਂ ਉਨ੍ਹਾਂ ਲੋਕਾਂ ਦੀਆਂ ਗਲਤੀਆਂ ਮਾਫ਼ ਨਹੀਂ ਕਰੋਂਗੇ, ਤਾਂ ਸੁਰਗ ਵਿੱਚ ਤੁਹਾਡਾ ਪਿਤਾ ਵੀ ਤੁਹਾਡੀਆਂ ਗਲਤੀਆਂ ਮਾਫ਼ ਨਹੀਂ ਕਰੇਗਾ।
Occurences : 559
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்