ਮੱਤੀ 5:25
“ਜੇ ਤੇਰਾ ਦੁਸ਼ਮਣ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਆਪਣੇ ਦੁਸ਼ਮਣ ਨਾਲ ਜਿੰਨੀ ਛੇਤੀ ਹੋ ਸੱਕੇ, ਮਿਲਾਪ ਕਰ ਲੈ। ਜੇਕਰ ਤੂੰ ਅਜਿਹਾ ਨਹੀਂ ਕਰੇਂਗਾ, ਹੋ ਸੱਕਦਾ ਉਹ ਤੈਨੂੰ ਮੁਨਸਫ਼ ਦੇ ਹਵਾਲੇ ਕਰ ਦੇਵੇ। ਅਤੇ ਮੁਨਸਫ਼ ਤੈਨੂੰ ਕੈਦ ਵਿੱਚ ਪਾਉਣ ਲਈ ਪਹਿਰੇਦਾਰਾਂ ਦੇ ਹਵਾਲੇ ਕਰ ਦੇਵੇ।
ਮੱਤੀ 26:58
ਜਦੋਂ ਉਸ ਨੂੰ ਸਰਦਾਰ ਜਾਜਕ ਦੇ ਘਰ ਲਿਜਾਇਆ ਜਾ ਰਿਹਾ ਸੀ ਤਾਂ ਪਤਰਸ ਨੇ ਕੁਝ ਵਿੱਥ ਨਾਲ ਉਸਦਾ ਪਿੱਛਾ ਕੀਤਾ। ਉਸ ਨੇ ਵਿਹੜੇ ਵਿੱਚ ਪ੍ਰਵੇਸ਼ ਕੀਤਾ ਅਤੇ ਸਿਪਾਹੀਆਂ ਨਾਲ ਬੈਠ ਗਿਆ। ਉਹ ਇਹ ਵੇਖਣ ਲਈ ਉਤਸੁਕ ਸੀ ਕਿ ਅੰਤ ਵਿੱਚ ਯਿਸੂ ਨਾਲ ਕੀ ਵਾਪਰੇਗਾ।
ਮਰਕੁਸ 14:54
ਪਤਰਸ ਕੁਝ ਵਿੱਥ ਤੇ ਉਸ ਦੇ ਪਿੱਛੇ-ਪਿੱਛੇ ਰਿਹਾ ਪਰ ਉਸ ਦੇ ਨੇੜੇ ਨਾ ਗਿਆ। ਉਹ ਸਰਦਾਰ ਜਾਜਕ ਦੇ ਘਰ ਦੇ ਵਿਹੜੇ ਅੰਦਰ ਚੱਲਿਆ ਗਿਆ। ਅਤੇ ਉਹ ਸਿਪਾਹੀਆਂ ਨਾਲ ਬੈਠਕੇ ਅੱਗ ਨਾਲ ਆਪਣੇ-ਆਪ ਨੂੰ ਸੇਕਣ ਲੱਗਾ।
ਮਰਕੁਸ 14:65
ਕੁਝ ਲੋਕਾਂ ਨੇ ਉਸ ਉੱਪਰ ਥੁਕਿਆ ਅਤੇ ਕੁਝ ਨੇ ਉਸ ਦੇ ਚਿਹਰੇ ਨੂੰ ਢੱਕ ਕੇ ਉਸ ਨੂੰ ਮੁੱਕੇ ਮਾਰੇ ਅਤੇ ਕਿਹਾ, “ਸਾਨੂੰ ਵਿਖਾ ਕਿ ਤੂੰ ਨਬੀ ਹੈ!” ਫ਼ਿਰ ਸਿਪਾਹੀ ਉਸ ਨੂੰ ਦੂਰ ਲੈ ਗਏ ਅਤੇ ਉਸ ਨੂੰ ਕੁੱਟਿਆ।
ਲੋਕਾ 1:2
ਜੋ ਕੁਝ ਅਸੀਂ ਦੂਜਿਆਂ ਕੋਲੋਂ ਸਿੱਖਿਆ ਉਨ੍ਹਾਂ ਨੇ ਵੀ ਉਹੀ ਗੱਲਾਂ ਲਿਖੀਆਂ ਹਨ। ਇਹ ਉਨ੍ਹਾਂ ਵੱਲੋਂ ਹੈ ਜਿਨ੍ਹਾਂ ਨੇ ਮੁਢੋਂ ਹੀ ਇਹ ਵਾਪਰਦਿਆਂ ਆਪਣੀ ਅੱਖੀਂ ਵੇਖਿਆ ਅਤੇ ਜਿਨ੍ਹਾਂ ਨੇ ਪਰਮੇਸ਼ੁਰ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾ ਕੇ ਪਰਮੇਸ਼ੁਰ ਦੀ ਸੇਵਾ ਕੀਤੀ।
ਲੋਕਾ 4:20
ਫ਼ਿਰ ਯਿਸੂ ਨੇ ਪੁਸਤਕ ਬੰਦ ਕਰਕੇ ਸੇਵਕ ਨੂੰ ਦਿੱਤੀ ਅਤੇ ਥੱਲੇ ਬੈਠ ਗਿਆ। ਪ੍ਰਾਰਥਨਾ ਸਥਾਨ ਵਿੱਚ ਹਰ ਇੱਕ ਦੀ ਨਜ਼ਰ ਉਸਤੇ ਜੰਮ ਗਈ।
ਯੂਹੰਨਾ 7:32
ਯਹੂਦੀਆਂ ਵੱਲੋਂ ਯਿਸੂ ਨੂੰ ਕੈਦ ਵਿੱਚ ਪਾਉਣ ਦੀ ਕੋਸ਼ਿਸ਼ ਜਦੋਂ ਫ਼ਰੀਸੀਆਂ ਨੇ ਯਿਸੂ ਬਾਰੇ ਇਹ ਚਰਚਾਵਾਂ ਸੁਣੀਆਂ, ਪ੍ਰਧਾਨ ਜਾਜਕਾਂ ਅਤੇ ਫ਼ਰੀਸੀਆਂ ਨੇ ਕੁਝ ਮੰਦਰ ਦੇ ਪਹਿਰੇਦਾਰਾਂ ਨੂੰ ਉਸ ਨੂੰ ਗਿਰਫ਼ਤਾਰ ਕਰਨ ਲਈ ਭੇਜਿਆ।
ਯੂਹੰਨਾ 7:45
ਯਹੂਦੀ ਆਗੂਆਂ ਨੇ ਯਿਸੂ ਨੂੰ ਮੰਨਣ ਤੋਂ ਇਨਕਾਰ ਕੀਤਾ ਇਸ ਲਈ ਮੰਦਰ ਦੇ ਪਹਿਰੇਦਾਰ, ਫ਼ਰੀਸੀਆਂ ਅਤੇ ਪਰਧਾਨ ਜਾਜਕਾਂ ਕੋਲ ਗਏ ਤਾਂ ਉਨ੍ਹਾਂ ਫ਼ਰੀਸੀਆਂ ਅਤੇ ਜਾਜਕਾਂ ਨੇ ਪੁੱਛਿਆ, “ਤੁਸੀਂ ਯਿਸੂ ਨੂੰ ਗਿਰਫ਼ਤਾਰ ਕਰਕੇ ਆਪਣੇ ਨਾਲ ਕਿਉਂ ਨਹੀਂ ਲਿਆਂਦਾ?”
ਯੂਹੰਨਾ 7:46
ਮੰਦਰ ਦੇ ਪਹਿਰੇਦਾਰਾਂ ਨੇ ਅੱਗੋਂ ਆਖਿਆ, “ਇਸਦੇ ਬਰਾਬਰ ਦੇ ਕਦੇ ਕਿਸੇ ਹੋਰ ਮਨੁੱਖ ਨੇ ਬਚਨ ਨਹੀਂ ਕੀਤੇ ਹਨ।”
ਯੂਹੰਨਾ 18:3
ਫ਼ਿਰ ਯਹੂਦਾ ਉੱਥੇ ਸੈਨਕਾਂ ਦਾ ਇੱਕ ਜਿੱਥੇਾ ਲੈ ਕੇ ਆਇਆ, ਇਹੀ ਨਹੀਂ ਸਗੋਂ ਉਹ ਆਪਣੇ ਨਾਲ ਪਰਧਾਨ ਜਾਜਕਾਂ ਅਤੇ ਫ਼ਰੀਸੀਆਂ ਕੋਲੋਂ ਕੁਝ ਪਿਆਦੇ ਵੀ ਲੈ ਆਇਆ। ਉਨ੍ਹਾਂ ਦੇ ਹੱਥਾਂ ਵਿੱਚ ਦੀਵੇ, ਮਸ਼ਾਲਾਂ ਅਤੇ ਹਥਿਆਰ ਸਨ।
Occurences : 20
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்