੨ ਕੁਰਿੰਥੀਆਂ 11:25
ਤਿੰਨ ਵੱਖ-ਵੱਖ ਸਮਿਆਂ ਤੇ ਮੈਨੂੰ ਸਲਾਖਾਂ ਨਾਲ ਕੁੱਟਿਆ ਗਿਆ ਸੀ। ਇੱਕ ਵਾਰੀ ਤਾਂ ਮੈਨੂੰ ਪੱਥਰਾਂ ਨਾਲ ਮਾਰ ਹੀ ਦਿੱਤਾ ਗਿਆ ਸੀ। ਤਿੰਨ ਵਾਰੀ ਮੈਂ ਉਨ੍ਹਾਂ ਜਹਾਜ਼ਾਂ ਵਿੱਚ ਸਾਂ ਜਿਹੜੇ ਤਬਾਹ ਹੋ ਗਏ, ਅਤੇ ਇਨ੍ਹਾਂ ਵਿੱਚੋਂ ਇੱਕ ਮੌਕੇ ਤੇ ਮੈਂ ਇੱਕ ਰਾਤ ਅਤੇ ਇੱਕ ਦਿਨ ਸਮੁੰਦਰ ਵਿੱਚ ਗੁਜਾਰੇ ਹਨ।
ਫ਼ਿਲਿੱਪੀਆਂ 4:16
ਜਦੋਂ ਮੈਂ ਥੱਸਲੁਨੀਕੇ ਵਿੱਚ ਸਾਂ ਤਾਂ ਬਹੁਤ ਵਾਰੀ ਤੁਸੀਂ ਮੇਰੇ ਲਈ ਲੋੜੀਦੀਆਂ ਚੀਜ਼ਾਂ ਭੇਜੀਆਂ ਸਨ।
੧ ਥੱਸਲੁਨੀਕੀਆਂ 2:18
ਹਾਂ, ਅਸੀਂ ਤੁਹਾਡੇ ਕੋਲ ਆਉਣਾ ਚਾਹੁੰਦੇ ਸਾਂ। ਸੱਚਮੁੱਚ ਹੀ, ਮੈਂ, ਪੌਲੁਸ ਨੇ, ਕਈ ਵਾਰੀ ਆਉਣ ਦੀ ਬਹੁਤ ਕੋਸ਼ਿਸ਼ ਕੀਤੀ ਅਰ ਸ਼ੈਤਾਨ ਨੇ ਸਾਨੂੰ ਰੋਕ ਲਿਆ।
ਇਬਰਾਨੀਆਂ 6:4
ਜਦੋਂ ਲੋਕ ਮਸੀਹ ਦਾ ਮਾਰਗ ਛੱਡ ਚੁੱਕੇ ਹੋਣ ਤਾਂ ਕੀ ਤੁਸੀਂ ਉਨ੍ਹਾਂ ਦਾ ਜੀਵਨ ਫ਼ੇਰ ਤਬਦੀਲ ਕਰਵਾ ਸੱਕਦੇ ਹੋਂ? ਮੈਂ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਹਾਂ ਜਿਨ੍ਹਾਂ ਨੂੰ ਸੱਚ ਦਾ ਪਤਾ ਹੈ। ਉਨ੍ਹਾਂ ਨੇ ਪਰਮੇਸ਼ੁਰ ਤੋਂ ਦਾਤ ਪ੍ਰਾਪਤ ਕੀਤੀ ਅਤੇ ਪਵਿੱਤਰ ਆਤਮਾ ਵਿੱਚ ਸੰਮਲਿਤ ਹੋਏ। ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀਆਂ ਆਖੀਆਂ ਗੱਲਾਂ ਸੁਣੀਆਂ ਅਤੇ ਉਨ੍ਹਾਂ ਨੇ ਪਰਮੇਸ਼ੁਰ ਦੀ ਨਵੀਂ ਦੁਨੀਆਂ ਦੀ ਮਹਾਨ ਸ਼ਕਤੀ ਵੀ ਦੇਖੀ। ਉਨ੍ਹਾਂ ਨੇ ਖੁਦ ਦੇਖਿਆ ਕਿ ਉਹ ਸਾਰੀਆਂ ਗੱਲਾਂ ਬਹੁਤ ਚੰਗੀਆਂ ਸਨ। ਪਰ ਫ਼ੇਰ ਉਨ੍ਹਾਂ ਨੇ ਯਿਸੂ ਦਾ ਮਾਰਗ ਛੱਡ ਦਿੱਤਾ। ਉਨ੍ਹਾਂ ਲੋਕਾਂ ਨੂੰ ਆਪਣਾ ਜੀਵਨ ਤਬਦੀਲ ਕਰਾਉਣਾ ਅਤੇ ਮਸੀਹ ਕੋਲ ਵਾਪਸ ਆਉਣਾ ਸੰਭਵ ਨਹੀਂ। ਕਿਉਂ? ਕਿਉਂਕਿ ਉਹ ਲੋਕ ਜਿਨ੍ਹਾਂ ਨੇ ਮਸੀਹ ਦਾ ਮਾਰਗ ਛੱਡ ਦਿੱਤਾ ਹੈ, ਅਸਲ ਵਿੱਚ ਉਹ ਪਰਮੇਸ਼ੁਰ ਦੇ ਪੁੱਤਰ ਨੂੰ ਫ਼ੇਰ ਤੋਂ ਸਲੀਬ ਉੱਤੇ ਠੋਕ ਰਹੇ ਹਨ ਅਤੇ ਸਮੂਹ ਲੋਕਾਂ ਸਾਹਮਣੇ ਉਸ ਲਈ ਸ਼ਰਮ ਲਿਆਉਂਦੇ ਹਨ।
ਇਬਰਾਨੀਆਂ 9:7
ਪਰ ਦੂਸਰੇ ਕਮਰੇ ਵਿੱਚ ਸਿਰਫ਼ ਸਰਦਾਰ ਜਾਜਕ ਹੀ ਜਾ ਸੱਕਦਾ ਸੀ। ਅਤੇ ਸਰਦਾਰ ਜਾਜਕ ਉਸ ਦੂਸਰੇ ਕਮਰੇ ਵਿੱਚ ਸਾਲ ਵਿੱਚ ਸਿਰਫ਼ ਇੱਕ ਵਾਰੀ ਜਾਂਦਾ ਸੀ। ਅਤੇ ਸਰਦਾਰ ਜਾਜਕ ਆਪਣੇ ਨਾਲ ਲਹੂ ਲਿਆਏ ਬਿਨਾ ਦਾਖਲ ਨਹੀਂ ਸੀ ਹੋ ਸੱਕਦਾ। ਜਾਜਕ ਉਹ ਲਹੂ ਪਰਮੇਸ਼ੁਰ ਨੂੰ ਆਪਣੇ ਅਤੇ ਲੋਕਾਂ ਦੇ ਪਾਪਾਂ ਲਈ ਅਰਪਨ ਕਰਦਾ ਸੀ। ਇਹ ਪਾਪ ਉਹ ਸਨ ਜਿਹੜੇ ਲੋਕਾਂ ਨੇ ਇਹ ਨਾ ਜਾਣਦੇ ਹੋਏ ਕੀਤੇ ਕਿ ਉਹ ਪਾਪ ਕਰ ਰਹੇ ਸਨ।
ਇਬਰਾਨੀਆਂ 9:26
ਜੇ ਮਸੀਹ ਨੂੰ ਆਪਣੇ ਆਪ ਨੂੰ ਵਾਰ-ਵਾਰ ਭੇਂਟ ਕਰਨਾ ਪੈਂਦਾ, ਤਾਂ ਉਸ ਨੂੰ ਇਸ ਦੁਨੀਆਂ ਦੀ ਸਾਜਨਾ ਤੋਂ ਲੈ ਕੇ ਹੁਣ ਤੱਕ ਬਹੁਤ ਵਾਰੀ ਦੁੱਖ ਝੱਲਣੇ ਪੈਣੇ ਸੀ। ਪਰ ਮਸੀਹ ਨੇ ਆਪਣੇ ਆਪ ਨੂੰ ਕੇਵਲ ਇੱਕੋ ਹੀ ਵਾਰੀ ਭੇਂਟ ਕਰ ਦਿੱਤਾ। ਅਤੇ ਉਹ “ਇੱਕੋ ਵਾਰੀ” ਸਾਰੇ ਸਮਿਆਂ ਲਈ ਕਾਫ਼ੀ ਹੈ। ਮਸੀਹ ਉਦੋਂ ਆਇਆ ਜਦੋਂ ਦੁਨੀਆਂ ਅੰਤ ਦੇ ਨਜ਼ਦੀਕ ਸੀ। ਮਸੀਹ ਆਪਣੇ ਆਪ ਦੀ ਬਲੀ ਦੇ ਕੇ ਸਾਰੇ ਪਾਪਾਂ ਨੂੰ ਲੈ ਲੈਣ ਲਈ ਆਇਆ।
ਇਬਰਾਨੀਆਂ 9:27
ਹਰ ਵਿਅਕਤੀ ਨੇ ਇੱਕ ਹੀ ਵਾਰ ਮਰਨਾ ਹੁੰਦਾ ਹੈ। ਜਦੋਂ ਕੋਈ ਵਿਅਕਤੀ ਮਰਦਾ ਹੈ ਤਾਂ ਉਹ ਪਰੱਖਿਆ ਜਾਂਦਾ ਹੈ।
ਇਬਰਾਨੀਆਂ 9:28
ਇਸ ਲਈ ਮਸੀਹ ਨੇ ਬਹੁਤ ਸਾਰੇ ਲੋਕਾਂ ਦੇ ਪਾਪ ਲੈ ਲੈਣ ਲਈ ਇੱਕ ਹੀ ਵਾਰੀ ਆਪਣੇ ਆਪ ਨੂੰ ਬਲੀ ਵਾਂਗ ਭੇਂਟ ਕਰ ਦਿੱਤਾ। ਮਸੀਹ ਦੂਸਰੀ ਵਾਰ ਫ਼ੇਰ ਪ੍ਰਗਟੇਗਾ ਪਰ ਪਾਪ ਦੀ ਖਾਤਰ ਨਹੀਂ। ਮਸੀਹ ਦੂਸਰੀ ਵਾਰ ਉਨ੍ਹਾਂ ਲੋਕਾਂ ਨੂੰ ਮੁਕਤੀ ਦੇਣ ਲਈ ਆਵੇਗਾ ਜਿਹੜੇ ਉਸਦੀ ਤਾਂਘ ਨਾਲ ਇੰਤਜ਼ਾਰ ਕਰ ਰਹੇ ਹਨ।
ਇਬਰਾਨੀਆਂ 10:2
ਜੇ ਕਿਤੇ ਸ਼ਰ੍ਹਾਂ ਲੋਕਾਂ ਨੂੰ ਸੰਪੂਰਣ ਬਣਾ ਸੱਕਦੀ ਹੁੰਦੀ, ਤਾਂ ਉਹ ਬਲੀਆਂ ਹੁਣ ਤੱਕ ਬੰਦ ਹੋ ਗਈਆਂ ਹੁੰਦੀਆਂ। ਉਹ ਲੋਕ ਆਪਣੇ ਪਾਪਾਂ ਤੋਂ ਹੁਣ ਤੱਕ ਪਾਕ ਹੋ ਗਏ ਹੁੰਦੇ। ਅਤੇ ਉਨ੍ਹਾਂ ਨੇ ਹੁਣ ਵੀ ਆਪਣੇ ਆਪ ਨੂੰ ਆਪਣੇ ਪਾਪਾਂ ਲਈ ਕਸੂਰਵਾਰ ਮਹਿਸੂਸ ਨਹੀਂ ਸੀ ਕਰਨਾ। ਪਰ ਸ਼ਰ੍ਹਾ ਇਹ ਕਰ ਹੀ ਨਹੀਂ ਸੱਕਦੀ।
ਇਬਰਾਨੀਆਂ 12:26
ਜਿਸ ਸਮੇਂ ਉਹ ਬੋਲਿਆ, ਉਸਦੀ ਆਵਾਜ਼ ਨੇ ਧਰਤੀ ਹਿਲਾ ਦਿੱਤੀ। ਪਰ ਹੁਣ ਉਸ ਨੇ ਵਾਇਦਾ ਕੀਤਾ ਹੈ, “ਇੱਕ ਵਾਰ ਫ਼ੇਰ ਮੈਂ ਧਰਤੀ ਨੂੰ ਹਿਲਾ ਦਿਆਂਗਾ। ਪਰ ਮੈਂ ਸਵਰਗ ਨੂੰ ਵੀ ਹਿਲਾ ਦਿਆਂਗਾ।”
Occurences : 15
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்